ਗਉੜੀ ਕਬੀਰ ਜੀ ॥
Gauree, Kabeer Jee:
ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥
ਜਿਸ ਮੂੰਹ ਨਾਲ ਪੰਜੇ ਹੀ ਉੱਤਮ ਪਦਾਰਥ ਖਾਈਦੇ ਹਨ,
That mouth, which used to eat the five delicacies
ਤਿਹ ਮੁਖ ਦੇਖਤ ਲੂਕਟ ਲਾਏ ॥੧॥
(ਮਰਨ ਤੇ) ਉਸ ਮੂੰਹ ਨੂੰ ਆਪਣੇ ਸਾਹਮਣੇ ਹੀ ਚੁਆਤੀ (ਬਾਲ ਕੇ) ਲਾ ਦੇਈਦੀ ਹੈ ।੧।
- I have seen the flames being applied to that mouth. ||1||
ਇਕੁ ਦੁਖੁ ਰਾਮ ਰਾਇ ਕਾਟਹੁ ਮੇਰਾ ॥
ਹੇ ਮੇਰੇ ਸੁਹਣੇ ਰਾਮ!—ਮੇਰਾ ਇਕ ਇਹ ਦੁੱਖ ਦੂਰ ਕਰ ਦੇਹ
O Lord, my King, please rid me of this one affliction:
ਅਗਨਿ ਦਹੈ ਅਰੁ ਗਰਭ ਬਸੇਰਾ ॥੧॥ ਰਹਾਉ ॥
ਇਹ ਜੋ ਤ੍ਰਿਸ਼ਨਾ ਦੀ ਅੱਗ ਸਾੜਦੀ ਹੈ, ਤੇ ਗਰਭ ਦਾ ਵਾਸ ਹੈ (ਭਾਵ, ਇਹ ਜੋ ਮੁੜ ਮੁੜ ਜੰਮਣਾ ਮਰਨਾ ਪੈਂਦਾ ਹੈ ਤੇ ਤ੍ਰਿਸ਼ਨਾ ਅੱਗ ਵਿਚ ਸੜੀਦਾ ਹੈ)—ਮੇਰਾ ਇਕ ਇਹ ਦੁੱਖ ਦੂਰ ਕਰ ਦੇਹ ।੧।ਰਹਾਉ।
may I not be burned in fire, or cast into the womb again. ||1||Pause||
ਕਾਇਆ ਬਿਗੂਤੀ ਬਹੁ ਬਿਧਿ ਭਾਤੀ ॥
(ਮਰਨ ਪਿਛੋਂ) ਇਹ ਸਰੀਰ ਕਈ ਤਰ੍ਹਾਂ ਖ਼ਰਾਬ ਹੁੰਦਾ ਹੈ ।
The body is destroyed by so many ways and means.
ਕੋ ਜਾਰੇ ਕੋ ਗਡਿ ਲੇ ਮਾਟੀ ॥੨॥
ਕੋਈ ਇਸ ਨੂੰ ਸਾੜ ਦੇਂਦਾ ਹੈ, ਕੋਈ ਇਸ ਨੂੰ ਮਿੱਟੀ ਵਿਚ ਦੱਬ ਦੇਂਦਾ ਹੈ ।੨।
Some burn it, and some bury it in the earth. ||2||
ਕਹੁ ਕਬੀਰ ਹਰਿ ਚਰਣ ਦਿਖਾਵਹੁ ॥
ਹੇ ਕਬੀਰ! (ਪ੍ਰਭੂ ਦੇ ਦਰ ਤੇ ਇਉਂ) ਆਖ—ਹੇ ਪ੍ਰਭੂ! (ਮੈਨੂੰ) ਆਪਣੇ ਚਰਨਾਂ ਦਾ ਦਰਸ਼ਨ ਕਰਾ ਦੇਹ
Says Kabeer, O Lord, please reveal to me Your Lotus Feet;
ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥
ਉਸ ਤੋਂ ਪਿਛੋਂ ਬੇਸ਼ੱਕ ਜਮ ਨੂੰ ਹੀ (ਮੇਰੇ ਪ੍ਰਾਣ ਲੈਣ ਲਈ) ਘੱਲ ਦੇਵੀਂ ।੩।੩੨।
after that, go ahead and send me to my death. ||3||32||