ਗਉੜੀ ਕਬੀਰ ਜੀ ॥
Gauree, Kabeer Jee:
ਆਪੇ ਪਾਵਕੁ ਆਪੇ ਪਵਨਾ ॥
ਖਸਮ (ਪ੍ਰਭੂ) ਆਪ ਹੀ ਅੱਗ ਹੈ, ਆਪ ਹੀ ਹਵਾ ਹੈ ।
He Himself is the fire, and He Himself is the wind.
ਜਾਰੈ ਖਸਮੁ ਤ ਰਾਖੈ ਕਵਨਾ ॥੧॥
ਜੇ ਉਹ ਆਪ ਹੀ (ਜੀਵ ਨੂੰ) ਸਾੜਨ ਲੱਗੇ, ਤਾਂ ਕੌਣ ਬਚਾ ਸਕਦਾ ਹੈ? ।੧।
When our Lord and Master wishes to burn someone, then who can save him? ||1||
ਰਾਮ ਜਪਤ ਤਨੁ ਜਰਿ ਕੀ ਨ ਜਾਇ ॥
ਪ੍ਰਭੂ ਦਾ ਸਿਮਰਨ ਕਰਦਿਆਂ (ਉਸ ਦਾ) ਸਰੀਰ ਭੀ ਭਾਵੇਂ ਸੜ ਜਾਏ
When I chant the Lord's Name, what does it matter if my body burns?
ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥
(ਜਿਸ ਮਨੁੱਖ ਦਾ) ਮਨ ਪ੍ਰਭੂ ਦੇ ਨਾਮ ਵਿਚ ਜੁੜ ਰਿਹਾ ਹੈ, (ਉਹ ਰਤਾ ਪਰਵਾਹ ਨਹੀਂ ਕਰਦਾ) ।੧।ਰਹਾਉ।
My consciousness remains absorbed in the Lord's Name. ||1||Pause||
ਕਾ ਕੋ ਜਰੈ ਕਾਹਿ ਹੋਇ ਹਾਨਿ ॥
(ਕਿਉਂਕਿ ਬੰਦਗੀ ਕਰਨ ਵਾਲੇ ਨੂੰ ਇਹ ਨਿਸ਼ਚਾ ਹੁੰਦਾ ਹੈ ਕਿ) ਨਾਹ ਕਿਸੇ ਦਾ ਕੁਝ ਸੜਦਾ ਹੈ, ਤੇ ਨਾਹ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ;
Who is burned, and who suffers loss?
ਨਟ ਵਟ ਖੇਲੈ ਸਾਰਿਗਪਾਨਿ ॥੨॥
ਪ੍ਰਭੂ ਆਪ ਹੀ (ਸਭ ਥਾਈਂ) ਨਟਾਂ ਦੇ ਭੇਸਾਂ ਵਾਂਗ ਖੇਡ ਰਿਹਾ ਹੈ, (ਭਾਵ, ਕਿਤੇ ਆਪ ਹੀ ਨੁਕਸਾਨ ਕਰ ਰਿਹਾ ਹੈ, ਤੇ ਕਿਤੇ ਆਪ ਹੀ ਉਹ ਨੁਕਸਾਨ ਸਹਿ ਰਿਹਾ ਹੈ) ।੨।
The Lord plays, like the juggler with his ball. ||2||
ਕਹੁ ਕਬੀਰ ਅਖਰ ਦੁਇ ਭਾਖਿ ॥
(ਇਸ ਵਾਸਤੇ) ਹੇ ਕਬੀਰ! (ਤੂੰ ਤਾਂ) ਇਹ ਨਿੱਕੀ ਜਿਹੀ ਗੱਲ ਚੇਤੇ ਰੱਖ
Says Kabeer, chant the two letters of the Lord's Name - Raa Maa.
ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥
ਕਿ ਜੇ ਖ਼ਸਮ ਨੂੰ ਮਨਜ਼ੂਰ ਹੋਵੇਗਾ ਤਾਂ (ਜਿਥੇ ਕਿਤੇ ਲੋੜ ਪਏਗੀ, ਆਪ ਹੀ) ਬਚਾ ਲਏਗਾ ।੩।੩੩।
If He is your Lord and Master, He will protect you. ||3||33||