ਗਉੜੀ ਕਬੀਰ ਜੀ ਦੁਪਦੇ ॥
Gauree, Kabeer Jee, Du-Padas:
ਨਾ ਮੈ ਜੋਗ ਧਿਆਨ ਚਿਤੁ ਲਾਇਆ ॥
ਮੈਂ ਤਾਂ ਜੋਗ (ਦੇ ਦੱਸੇ ਹੋਏ) ਧਿਆਨ (ਭਾਵ, ਸਮਾਧੀਆਂ) ਦਾ ਗਹੁ ਨਹੀਂ ਕੀਤਾ (ਕਿਉਂਕਿ ਇਸ ਨਾਲ ਵੈਰਾਗ ਪੈਦਾ ਨਹੀਂ ਹੁੰਦਾ, ਅਤੇ)
I have not practiced Yoga, or focused my consciousness on meditation.
ਬਿਨੁ ਬੈਰਾਗ ਨ ਛੂਟਸਿ ਮਾਇਆ ॥੧॥
ਅਤੇ ਵੈਰਾਗ ਤੋਂ ਬਿਨਾ ਮਾਇਆ (ਦੇ ਮੋਹ) ਤੋਂ ਖ਼ਲਾਸੀ ਨਹੀਂ ਹੋ ਸਕਦੀ ।੧।
Without renunciation, I cannot escape Maya. ||1||
ਕੈਸੇ ਜੀਵਨੁ ਹੋਇ ਹਮਾਰਾ ॥
ਅਸੀ (ਸਹੀ ਜੀਵਨ) ਜੀਊ ਹੀ ਨਹੀਂ ਸਕਦੇ
How have I passed my life?
ਜਬ ਨ ਹੋਇ ਰਾਮ ਨਾਮ ਅਧਾਰਾ ॥੧॥ ਰਹਾਉ ॥
(ਮਾਇਆ ਇਤਨੀ ਪ੍ਰਬਲ ਹੈ ਕਿ) ਜੇ ਅਸਾਨੂੰ ਪ੍ਰਭੂ ਦੇ ਨਾਮ ਦਾ ਆਸਰਾ ਨਾਹ ਹੋਵੇ ਤਾਂ ਅਸੀ (ਸਹੀ ਜੀਵਨ) ਜੀਊ ਹੀ ਨਹੀਂ ਸਕਦੇ ।੧।ਰਹਾਉ।
I have not taken the Lord's Name as my Support. ||1||Pause||
ਕਹੁ ਕਬੀਰ ਖੋਜਉ ਅਸਮਾਨ ॥
ਹੇ ਕਬੀਰ! ਆਖ—ਮੈਂ ਅਕਾਸ਼ ਤਕ (ਭਾਵ, ਸਾਰੀ ਦੁਨੀਆ) ਭਾਲ ਕਰ ਚੁਕਿਆ ਹਾਂ
Says Kabeer, I have searched the skies,
ਰਾਮ ਸਮਾਨ ਨ ਦੇਖਉ ਆਨ ॥੨॥੩੪॥
(ਪਰ ਪ੍ਰਭੂ ਤੋਂ ਬਿਨਾ) ਮੈਨੂੰ ਕੋਈ ਹੋਰ ਨਹੀਂ ਲੱਭਾ (ਜੋ ਮਾਇਆ ਦੇ ਮੋਹ ਤੋਂ ਬਚਾ ਕੇ ਅਸਲ ਜੀਵਨ ਦੇ ਸਕੇ) ।੨।੩੪।
and have not seen another, equal to the Lord. ||2||34||