ਗਉੜੀ ਕਬੀਰ ਜੀ ॥
Gauree, Kabeer Jee:
ਜਿਹ ਸਿਰਿ ਰਚਿ ਰਚਿ ਬਾਧਤ ਪਾਗ ॥
ਜਿਸ ਸਿਰ ਤੇ (ਮਨੁੱਖ) ਸੰਵਾਰ ਸੰਵਾਰ ਪੱਗ ਬੰਨ੍ਹਦਾ ਹੈ,
That head which was once embellished with the finest turban
ਸੋ ਸਿਰੁ ਚੁੰਚ ਸਵਾਰਹਿ ਕਾਗ ॥੧॥
(ਮੌਤ ਆਉਣ ਤੇ) ਉਸ ਸਿਰ ਨੂੰ ਕਾਂ ਆਪਣੀਆਂ ਚੰੁਝਾਂ ਨਾਲ ਸੰਵਾਰਦੇ ਹਨ ।੧।
- upon that head, the crow now cleans his beak. ||1||
ਇਸੁ ਤਨ ਧਨ ਕੋ ਕਿਆ ਗਰਬਈਆ ॥
(ਹੇ ਭਾਈ!) ਇਸ ਸਰੀਰ ਦਾ ਅਤੇ ਇਸ ਧਨ ਦਾ ਕੀਹ ਮਾਣ ਕਰਦਾ ਹੈਂ?
What pride should we take in this body and wealth?
ਰਾਮ ਨਾਮੁ ਕਾਹੇ ਨ ਦ੍ਰਿੜ੍ਹੀਆ ॥੧॥ ਰਹਾਉ ॥
ਪ੍ਰਭੂ ਦਾ ਨਾਮ ਕਿਉਂ ਨਹੀਂ ਸਿਮਰਦਾ? ।੧।ਰਹਾਉ।
Why not hold tight to the Lord's Name instead? ||1||Pause||
ਕਹਤ ਕਬੀਰ ਸੁਨਹੁ ਮਨ ਮੇਰੇ ॥
ਕਬੀਰ ਜੀ ਆਖਦੇ ਹਨ—ਹੇ ਮੇਰੇ ਮਨ! ਸੁਣ,
Says Kabeer, listen, O my mind:
ਇਹੀ ਹਵਾਲ ਹੋਹਿਗੇ ਤੇਰੇ ॥੨॥੩੫॥
(ਮੌਤ ਆਉਣ ਤੇ) ਤੇਰੇ ਨਾਲ ਭੀ ਇਹੋ ਜਿਹੀ ਹੀ ਹੋਵੇਗੀ ।੨।੩੫।
this may be your fate as well! ||2||35||