ਸਿਰੀਰਾਗੁ ਮਹਲਾ ੫ ॥
Siree Raag, Fifth Mehl:
ਇਕੁ ਪਛਾਣੂ ਜੀਅ ਕਾ ਇਕੋ ਰਖਣਹਾਰੁ ॥
(ਹੇ ਭਾਈ !) ਜਿੰਦ ਦਾ ਮਿੱਤਰ ਸਿਰਫ਼ ਪਰਮਾਤਮਾ ਹੀ ਹੈ, ਪਰਮਾਤਮਾ ਹੀ ਜਿੰਦ ਨੂੰ (ਵਿਕਾਰ ਆਦਿਕਾਂ ਤੋਂ) ਬਚਾਣ ਵਾਲਾ ਹੈ
The One is the Knower of all beings; He alone is our Savior.
ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥
(ਇਸ ਵਾਸਤੇ) ਆਪਣੇ ਮਨ ਵਿਚ ਸਿਰਫ਼ ਪਰਮਾਤਮਾ ਦਾ ਆਸਰਾ ਰੱਖ, ਸਿਰਫ਼ ਪਰਮਾਤਮਾ ਹੀ ਜਿੰਦ ਦਾ ਸਹਾਰਾ ਹੈ
The One is the Support of the mind; the One is the Support of the breath of life.
ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥੧॥
ਉਹ ਪਾਰਬ੍ਰਹਮ ਕਰਤਾਰ (ਹੀ ਸਹਾਰਾ ਹੈ) ਉਸ ਦੀ ਸਰਨ ਪਿਆਂ ਸਦਾ ਸੁਖ ਮਿਲਦਾ ਹੈ ।੧।
In His Sanctuary there is eternal peace. He is the Supreme Lord God, the Creator. ||1||
ਮਨ ਮੇਰੇ ਸਗਲ ਉਪਾਵ ਤਿਆਗੁ ॥
ਹੇ ਮੇਰੇ ਮਨ ! ਹੋਰ ਸਾਰੇ ਹੀਲੇ ਛੱਡ ਦੇ
O my mind, give up all these efforts.
ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥
ਸਿਰਫ਼ ਪੂਰੇ ਗੁਰੂ ਨੂੰ ਸਦਾ ਚੇਤੇ ਰੱਖ (ਸਿਰਫ਼ ਗੁਰੂ ਦੇ ਸ਼ਬਦ ਦਾ ਆਸਰਾ ਲੈ, ਤੇ) ਇਕ ਪਰਮਾਤਮਾ (ਦੇ ਚਰਨਾਂ) ਦੀ ਲਗਨ (ਆਪਣੇ ਅੰਦਰ) ਲਾਈ ਰੱਖ ।੧।ਰਹਾਉ।
Dwell upon the Perfect Guru each day, and attach yourself to the One Lord. ||1||Pause||
ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥
(ਹੇ ਮਨ !) ਸਿਰਫ਼ ਪਰਮਾਤਮਾ ਹੀ (ਅਸਲ) ਭਰਾ ਹੈ ਮਿੱਤਰ ਹੈ, ਸਿਰਫ਼ ਪਰਮਾਤਮਾ ਹੀ (ਅਸਲ) ਮਾਂ ਪਿਉ ਹੈ (ਭਾਵ, ਮਾਪਿਆਂ ਵਾਂਗ ਪਾਲਣਹਾਰ ਹੈ)
The One is my Brother, the One is my Friend. The One is my Mother and Father.
ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ ॥
(ਮੈਨੂੰ ਤਾਂ) ਉਸ ਪਰਮਾਤਮਾ ਦਾ ਹੀ ਮਨ ਵਿਚ ਸਹਾਰਾ ਹੈ ਜਿਸ ਨੇ ਇਹ ਜਿੰਦ ਦਿੱਤੀ ਹੈ, ਜਿਸ ਨੇ ਇਹ ਸਰੀਰ ਦਿੱਤਾ ਹੈ
The One is the Support of the mind; He has given us body and soul.
ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥
(ਮੇਰੀ ਸਦਾ ਇਹੀ ਅਰਦਾਸ ਹੈ ਕਿ) ਜਿਸ ਪ੍ਰਭੂ ਨੇ ਸਭ ਕੁਝ ਆਪਣੇ ਵੱਸ ਵਿਚ ਰਖਿਆ ਹੋਇਆ ਹੈ ਉਹ ਕਦੇ ਮੇਰੇ ਮਨ ਤੋਂ ਨਾਹ ਭੁੱਲੇ ।੨।
May I never forget God from my mind; He holds all in the Power of His Hands. ||2||
ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥
(ਹੇ ਭਾਈ ! ਤੇਰੇ) ਹਿਰਦੇ ਵਿਚ ਭੀ ਤੇ ਬਾਹਰ ਹਰ ਥਾਂ ਭੀ ਸਿਰਫ਼ ਪਰਮਾਤਮਾ ਹੀ ਵੱਸ ਰਿਹਾ ਹੈ
The One is within the home of the self, and the One is outside as well. He Himself is in all places and interspaces.
ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥
(ਹੇ ਭਾਈ !) ਅੱਠੇ ਪਹਿਰ ਉਸ ਪ੍ਰਭੂ ਨੂੰ ਸਿਮਰ, ਜਿਸ ਨੇ ਸਾਰੇ ਜੀਅ ਜੰਤ ਪੈਦਾ ਕੀਤੇ ਹਨ
Meditate twenty-four hours a day on the One who created all beings and creatures.
ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥
ਜੇ ਸਿਰਫ਼ ਪਰਮਾਤਮਾ ਦੇ (ਪਿਆਰ-ਰੰਗ) ਵਿਚ ਰੰਗੇ ਰਹੀਏ, ਤਾਂ ਕਦੇ ਕੋਈ ਦੱੁਖ ਕਲੇਸ਼ ਨਹੀਂ ਪੋਂਹਦਾ ।੩।
Attuned to the Love of the One, there is no sorrow or suffering. ||3||
ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥
ਪਾਰਬ੍ਰਹਮ ਪਰਮਾਤਮਾ ਹੀ (ਸਾਰੇ ਸੰਸਾਰ ਦਾ ਮਾਲਕ) ਹੈ, ਕੋਈ ਹੋਰ ਉਸ ਦੇ ਬਰਾਬਰ ਦਾ ਨਹੀਂ ਹ
There is only the One Supreme Lord God; there is no other at all.
ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥
(ਸਭ ਜੀਵਾਂ ਦਾ) ਸਰੀਰ ਉਸ ਪਰਮਾਤਮਾ ਦਾ ਹੀ ਦਿੱਤਾ ਹੋਇਆ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਸ ਨੂੰ ਚੰਗਾ ਲਗਦਾ ਹੈ
Soul and body all belong to Him; whatever pleases His Will comes to pass.
ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥੪॥੯॥੭੯॥
ਹੇ ਨਾਨਕ ! ਜੇਹੜਾ ਮਨੁੱਖ ਪੂਰੇ ਗੁਰੂ ਦੀ ਰਾਹੀਂ ਉਸ ਸਦਾ-ਥਿਰ ਪ੍ਰਭੂ ਨੂੰ ਸਿਮਰਦਾ ਹੈ, ਉਹ (ਸਭ ਗੁਣਾਂ ਨਾਲ) ਮੁਕੰਮਲ ਹੋ ਜਾਂਦਾ ਹੈ ।੪।੯।੭੯।
Through the Perfect Guru, one becomes perfect; O Nanak, meditate on the True One. ||4||9||79||