ਗਉੜੀ ਗੁਆਰੇਰੀ ਕੇ ਪਦੇ ਪੈਤੀਸ ॥
Thirty-Five Steps Of Gauree Gwaarayree. ||
 
ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ
Raag Gauree Gwaarayree, Ashtapadees Of Kabeer Jee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਸੁਖੁ ਮਾਂਗਤ ਦੁਖੁ ਆਗੈ ਆਵੈ ॥
ਜਿਸ ਸੁਖ ਦੇ ਮੰਗਿਆਂ ਦੁੱਖ ਮਿਲਦਾ ਹੈ
People beg for pleasure, but pain comes instead.
 
ਸੋ ਸੁਖੁ ਹਮਹੁ ਨ ਮਾਂਗਿਆ ਭਾਵੈ ॥੧॥
ਮੈਨੂੰ ਉਸ ਸੁਖ ਦੇ ਮੰਗਣ ਦੀ ਲੋੜ ਨਹੀਂ ।੧।
I would rather not beg for that pleasure. ||1||
 
ਬਿਖਿਆ ਅਜਹੁ ਸੁਰਤਿ ਸੁਖ ਆਸਾ ॥
ਅਜੇ ਭੀ ਸਾਡੀ ਸੁਰਤਿ ਮਾਇਆ ਵਿਚ ਹੀ ਲੱਗੀ ਹੋਈ ਹੈ ਤੇ (ਇਸ ਮਾਇਆ ਤੋਂ ਹੀ) ਸੁਖਾਂ ਦੀ ਆਸ ਲਾਈ ਬੈਠੇ ਹਾਂ;
People are involved in corruption, but still, they hope for pleasure.
 
ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ ॥੧॥ ਰਹਾਉ ॥
ਤਾਂ ਫਿਰ ਜੋਤਿ-ਰੂਪ ਨਿਰੰਕਾਰ ਦਾ ਨਿਵਾਸ (ਇਸ ਸੁਰਤਿ ਵਿਚ) ਕਿਵੇਂ ਹੋ ਸਕੇ? ।੧।ਰਹਾਉ।
How will they find their home in the Sovereign Lord King? ||1||Pause||
 
ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ ॥
ਇਸ (ਮਾਇਆ-) ਸੁਖ ਤੋਂ ਤਾਂ ਸ਼ਿਵ ਜੀ ਤੇ ਬ੍ਰਹਮਾ (ਵਰਗੇ ਦੇਵਤਿਆਂ) ਨੇ ਭੀ ਕੰਨਾਂ ਨੂੰ ਹੱਥ ਲਾਏ;
Even Shiva and Brahma are afraid of this pleasure,
 
ਸੋ ਸੁਖੁ ਹਮਹੁ ਸਾਚੁ ਕਰਿ ਜਾਨਾ ॥੨॥
(ਪਰ (ਸੰਸਾਰੀ ਜੀਵਾਂ ਨੇ) ਇਸ ਸੁਖ ਨੂੰ ਸੱਚਾ ਕਰ ਕੇ ਸਮਝਿਆ ਹੈ ।੨।
but I have judged that pleasure to be true. ||2||
 
ਸਨਕਾਦਿਕ ਨਾਰਦ ਮੁਨਿ ਸੇਖਾ ॥
ਬ੍ਰਹਮਾ ਦੇ ਚਾਰੇ ਪੁੱਤਰ ਸਨਕ ਆਦਿਕ, ਨਾਰਦ ਮੁਨੀ ਅਤੇ ਸ਼ੇਸ਼ ਨਾਗ—
Even sages like Sanak and Naarad, and the thousand-headed serpent,
 
ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥
ਇਹਨਾਂ ਨੇ ਭੀ (ਇਸ ਮਾਇਆ-ਸੁਖ ਵਲ ਸੁਰਤ ਲੱਗੀ ਰਹਿਣ ਦੇ ਕਾਰਨ) ਆਪਣੇ ਮਨ ਨੂੰ ਆਪਣੇ ਸਰੀਰ ਵਿਚ ਨਾਹ ਵੇਖਿਆ (ਭਾਵ, ਇਹਨਾਂ ਦਾ ਮਨ ਭੀ ਅੰਤਰ-ਆਤਮੇ ਟਿਕਿਆ ਨਾਹ ਰਹਿ ਸਕਿਆ) ।੩।
did not see the mind within the body. ||3||
 
ਇਸੁ ਮਨ ਕਉ ਕੋਈ ਖੋਜਹੁ ਭਾਈ ॥
ਹੇ ਭਾਈ! ਕੋਈ ਧਿਰ ਇਸ ਮਨ ਦੀ ਭੀ ਖੋਜ ਕਰੋ
Anyone can search for this mind, O Siblings of Destiny.
 
ਤਨ ਛੂਟੇ ਮਨੁ ਕਹਾ ਸਮਾਈ ॥੪॥
ਕਿ ਸਰੀਰ ਨਾਲੋਂ ਵਿਛੋੜਾ ਹੋਣ ਤੇ ਇਹ ਮਨ ਕਿੱਥੇ ਜਾ ਟਿਕਦਾ ਹੈ ।੪।
When it escapes from the body, where does the mind go? ||4||
 
ਗੁਰ ਪਰਸਾਦੀ ਜੈਦੇਉ ਨਾਮਾਂ ॥
ਸਤਿਗੁਰੂ ਦੀ ਕਿਰਪਾ ਨਾਲ, ਇਹਨਾਂ ਜੈਦੇਵ ਤੇ ਨਾਮਦੇਵ ਜੀ (ਵਰਗੇ ਭਗਤਾਂ) ਨੇ ਹੀ
By Guru's Grace, Jai Dayv and Naam Dayv
 
ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ ॥੫॥
ਭਗਤੀ ਦੇ ਚਾਉ ਨਾਲ ਇਹ ਗੱਲ ਸਮਝੀ ਹੈ (ਕਿ “ਤਨ ਛੂਟੇ ਮਨੁ ਕਹਾ ਸਮਾਈ”) ।੫।
came to know this, through loving devotional worship of the Lord. ||5||
 
ਇਸੁ ਮਨ ਕਉ ਨਹੀ ਆਵਨ ਜਾਨਾ ॥
ਮਨੁੱਖ ਦੇ ਇਸ ਆਤਮਾ ਨੂੰ ਜਨਮ ਮਰਨ ਦੇ ਗੇੜ ਵਿਚ ਪੈਣਾ ਨਹੀਂ ਪੈਂਦਾ
This mind does not come or go.
 
ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ ॥੬॥
ਜਿਸ ਮਨੁੱਖ ਦੀ (ਸੁਖਾਂ ਵਾਸਤੇ) ਭਟਕਣਾ ਦੂਰ ਹੋ ਗਈ ਹੈ, ਉਸ ਨੇ ਪ੍ਰਭੂ ਨੂੰ ਪਛਾਣ ਲਿਆ ਹੈ (ਪ੍ਰਭੂ ਨਾਲ ਸਾਂਝ ਪਾ ਲਈ ਹੈ)
One whose doubt is dispelled, knows the Truth. ||6||
 
ਇਸੁ ਮਨ ਕਉ ਰੂਪੁ ਨ ਰੇਖਿਆ ਕਾਈ ॥
(ਅਸਲ ਵਿਚ) ਇਸ ਜੀਵ ਦਾ (ਪ੍ਰਭੂ ਤੋਂ ਵੱਖਰਾ) ਕੋਈ ਰੂਪ ਜਾਂ ਚਿਹਨ ਨਹੀਂ ਹੈ
This mind has no form or outline.
 
ਹੁਕਮੇ ਹੋਇਆ ਹੁਕਮੁ ਬੂਝਿ ਸਮਾਈ ॥੭॥
ਪ੍ਰਭੂ ਦੇ ਹੁਕਮ ਵਿਚ ਹੀ ਇਹ (ਵੱਖਰੇ ਸਰੂਪ ਵਾਲਾ) ਬਣਿਆ ਹੈ ਤੇ ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਸ ਵਿਚ ਲੀਨ ਹੋ ਜਾਂਦਾ ਹੈ ।੭।
By God's Command it was created; understanding God's Command, it will be absorbed into Him again. ||7||
 
ਇਸ ਮਨ ਕਾ ਕੋਈ ਜਾਨੈ ਭੇਉ ॥
ਜੋ ਮਨੁੱਖ ਇਸ ਮਨ ਦਾ ਭੇਦ ਜਾਣ ਲੈਂਦਾ ਹੈ,
Does anyone know the secret of this mind?
 
ਇਹ ਮਨਿ ਲੀਣ ਭਏ ਸੁਖਦੇਉ ॥੮॥
ਉਹ ਇਸ ਮਨ ਦੀ ਰਾਹੀਂ ਹੀ (ਅੰਤਰ-ਆਤਮੇ) ਲੀਨ ਹੋ ਕੇ ਸੁਖਦੇਵ ਪ੍ਰਭੂ ਦਾ ਰੂਪ ਹੋ ਜਾਂਦਾ ਹੈ ।੮।
This mind shall merge into the Lord, the Giver of peace and pleasure. ||8||
 
ਜੀਉ ਏਕੁ ਅਰੁ ਸਗਲ ਸਰੀਰਾ ॥
ਆਪ ਇੱਕ ਹੈ ਤੇ ਸਾਰੇ ਸਰੀਰਾਂ ਵਿਚ ਮੌਜੂਦ ਹੈ
There is One Soul, and it pervades all bodies.
 
ਇਸੁ ਮਨ ਕਉ ਰਵਿ ਰਹੇ ਕਬੀਰਾ ॥੯॥੧॥੩੬॥
ਕਬੀਰ ਉਸ (ਸਰਬ-ਵਿਆਪਕ) ਮਨ (ਭਾਵ, ਪਰਮਾਤਮਾ) ਦਾ ਸਿਮਰਨ ਕਰ ਰਿਹਾ ਹੈ ।੯।੧।੩੬।
Kabeer dwells upon this Mind. ||9||1||36||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by