ਗਉੜੀ ਭੀ ਸੋਰਠਿ ਭੀ ॥
Gauree And Also Sorat'h:
ਰੇ ਜੀਅ ਨਿਲਜ ਲਾਜ ਤੋੁਹਿ ਨਾਹੀ ॥
ਹੇ ਬੇਸ਼ਰਮ ਮਨ! ਤੈਨੂੰ ਸ਼ਰਮ ਨਹੀਂ ਆਉਂਦੀ?
O shameless being, don't you feel ashamed?
ਹਰਿ ਤਜਿ ਕਤ ਕਾਹੂ ਕੇ ਜਾਂਹੀ ॥੧॥ ਰਹਾਉ ॥
ਪ੍ਰਭੂ ਨੂੰ ਛੱਡ ਕੇ ਕਿੱਥੇ ਤੇ ਕਿਸ ਦੇ ਪਾਸ ਤੂੰ ਜਾਂਦਾ ਹੈਂ? (ਭਾਵ, ਕਿਉਂ ਹੋਰ ਆਸਰੇ ਤੂੰ ਤੱਕਦਾ ਹੈਂ?) ।੧।ਰਹਾਉ।
You have forsaken the Lord - now where will you go? Unto whom will you turn? ||1||Pause||
ਜਾ ਕੋ ਠਾਕੁਰੁ ਊਚਾ ਹੋਈ ॥
ਜਿਸ ਮਨੁੱਖ ਦਾ ਮਾਲਕ ਵੱਡਾ ਹੋਵੇ,
One whose Lord and Master is the highest and most exalted
ਸੋ ਜਨੁ ਪਰ ਘਰ ਜਾਤ ਨ ਸੋਹੀ ॥੧॥
ਉਹ ਪਰਾਏ ਘਰੀਂ ਜਾਂਦਾ ਚੰਗਾ ਨਹੀਂ ਲੱਗਦਾ ।੧।
- it is not proper for him to go to the house of another. ||1||
ਸੋ ਸਾਹਿਬੁ ਰਹਿਆ ਭਰਪੂਰਿ ॥
(ਹੇ ਮਨ!) ਉਹ ਮਾਲਕ ਪ੍ਰਭੂ ਸਭ ਥਾਈਂ ਮੌਜੂਦ ਹੈ,
That Lord and Master is pervading everywhere.
ਸਦਾ ਸੰਗਿ ਨਾਹੀ ਹਰਿ ਦੂਰਿ ॥੨॥
ਸਦਾ (ਤੇਰੇ) ਨਾਲ ਹੈ, (ਤੈਥੋਂ) ਦੂਰ ਨਹੀਂ ਹੈ ।੨।
The Lord is always with us; He is never far away. ||2||
ਕਵਲਾ ਚਰਨ ਸਰਨ ਹੈ ਜਾ ਕੇ ॥
ਲੱਛਮੀ (ਭੀ) ਜਿਸ ਦੇ ਚਰਨਾਂ ਦਾ ਆਸਰਾ ਲਈ ਬੈਠੀ ਹੈ,
Even Maya takes to the Sanctuary of His Lotus Feet.
ਕਹੁ ਜਨ ਕਾ ਨਾਹੀ ਘਰ ਤਾ ਕੇ ॥੩॥
ਹੇ ਭਾਈ! ਦੱਸ, ਉਸ ਪ੍ਰਭੂ ਦੇ ਘਰ ਕਿਸ ਸ਼ੈ ਦੀ ਕਮੀ ਹੈ? ।੩।
Tell me, what is there which is not in His home? ||3||
ਸਭੁ ਕੋਊ ਕਹੈ ਜਾਸੁ ਕੀ ਬਾਤਾ ॥
ਜਿਸ ਪ੍ਰਭੂ ਦੀਆਂ (ਵਡਿਆਈਆਂ ਦੀਆਂ) ਗੱਲਾਂ ਹਰੇਕ ਜੀਵ ਕਰ ਰਿਹਾ ਹੈ,
Everyone speaks of Him; He is All-powerful.
ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ ॥੪॥
ਉਹ ਪ੍ਰਭੂ ਸਭ ਤਾਕਤਾਂ ਦਾ ਮਾਲਕ ਹੈ, ਉਹ ਸਾਡਾ (ਸਭਨਾਂ ਦਾ) ਖਸਮ ਹੈ ਤੇ ਸਭ ਪਦਾਰਥ ਦੇਣ ਵਾਲਾ ਹੈ ।੪।
He is His Own Master; He is the Giver. ||4||
ਕਹੈ ਕਬੀਰੁ ਪੂਰਨ ਜਗ ਸੋਈ ॥
ਕਬੀਰ ਜੀ ਆਖਦੇ ਹਨ—ਸੰਸਾਰ ਵਿਚ ਕੇਵਲ ਉਹੀ ਮਨੁੱਖ ਗੁਣਾਂ ਵਾਲਾ ਹੈ
Says Kabeer, he alone is perfect in this world,
ਜਾ ਕੇ ਹਿਰਦੈ ਅਵਰੁ ਨ ਹੋਈ ॥੫॥੩੮॥
ਜਿਸ ਦੇ ਹਿਰਦੇ ਵਿਚ (ਪ੍ਰਭੂ ਤੋਂ ਬਿਨਾ) ਕੋਈ ਹੋਰ (ਦਾਤਾ ਜਚਦਾ) ਨਹੀਂ ।੫।੩੮।
in whose heart there is none other than the Lord. ||5||38||