ਅਬ ਮੋ ਕਉ ਭਏ ਰਾਜਾ ਰਾਮ ਸਹਾਈ ॥
ਹਰ ਥਾਂ ਚਾਨਣ ਕਰਨ ਵਾਲੇ ਪ੍ਰਭੂ ਜੀ ਹੁਣ ਮੇਰੇ ਮਦਦਗਾਰ ਬਣ ਗਏ ਹਨ,
Now, the Lord, my King, has become my help and support.
 
ਜਨਮ ਮਰਨ ਕਟਿ ਪਰਮ ਗਤਿ ਪਾਈ ॥੧॥ ਰਹਾਉ ॥
(ਤਾਹੀਏਂ) ਮੈਂ ਜਨਮ ਮਰਨ ਦੀ (ਬੇੜੀ) ਕੱਟ ਕੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਹੈ ।੧।ਰਹਾਉ।
I have cut away birth and death, and attained the supreme status. ||1||Pause||
 
ਸਾਧੂ ਸੰਗਤਿ ਦੀਓ ਰਲਾਇ ॥
(ਪ੍ਰਭੂ ਨੇ) ਮੈਨੂੰ ਸਤਸੰਗ ਵਿਚ ਰਲਾ ਦਿੱਤਾ ਹੈ
He has united me with the Saadh Sangat, the Company of the Holy.
 
ਪੰਚ ਦੂਤ ਤੇ ਲੀਓ ਛਡਾਇ ॥
ਤੇ (ਕਾਮ ਆਦਿਕ) ਪੰਜ ਵੈਰੀਆਂ ਤੋਂ ਉਸ ਨੇ ਮੈਨੂੰ ਬਚਾ ਲਿਆ ਹੈ,
He has rescued me from the five demons.
 
ਅੰਮ੍ਰਿਤ ਨਾਮੁ ਜਪਉ ਜਪੁ ਰਸਨਾ ॥
ਹੁਣ ਮੈਂ ਜੀਭ ਨਾਲ ਉਸ ਦਾ ਅਮਰ ਕਰਨ ਵਾਲਾ ਨਾਮ-ਰੂਪ ਜਾਪ ਜਪਦਾ ਹਾਂ
I chant with my tongue and meditate on the Ambrosial Naam, the Name of the Lord.
 
ਅਮੋਲ ਦਾਸੁ ਕਰਿ ਲੀਨੋ ਅਪਨਾ ॥੧॥
ਮੈਨੂੰ ਤਾਂ ਉਸ ਨੇ ਬਿਨਾ ਦੰਮਾਂ ਦੇ ਆਪਣਾ ਗੋੱਲਾ ਬਣਾ ਲਿਆ ਹੈ ।੧।
He has made me his own slave. ||1||
 
ਸਤਿਗੁਰ ਕੀਨੋ ਪਰਉਪਕਾਰੁ ॥
ਸਤਿਗੁਰੂ ਨੇ (ਮੇਰੇ ਉਤੇ) ਬੜੀ ਮਿਹਰ ਕੀਤੀ ਹੈ,
The True Guru has blessed me with His generosity.
 
ਕਾਢਿ ਲੀਨ ਸਾਗਰ ਸੰਸਾਰ ॥
ਮੈਨੂੰ ਉਸ ਨੇ ਸੰਸਾਰ-ਸਮੁੰਦਰ ਵਿਚੋਂ ਕੱਢ ਲਿਆ ਹੈ,
He has lifted me up, out of the world-ocean.
 
ਚਰਨ ਕਮਲ ਸਿਉ ਲਾਗੀ ਪ੍ਰੀਤਿ ॥
ਮੇਰੀ ਹੁਣ ਪ੍ਰਭੂ ਦੇ ਸੋਹਣੇ ਚਰਨਾਂ ਨਾਲ ਪ੍ਰੀਤ ਬਣ ਗਈ ਹੈ,
I have fallen in love with His Lotus Feet.
 
ਗੋਬਿੰਦੁ ਬਸੈ ਨਿਤਾ ਨਿਤ ਚੀਤ ॥੨॥
ਪ੍ਰਭੂ ਹਰ ਵੇਲੇ ਮੇਰੇ ਚਿੱਤ ਵਿਚ ਵੱਸ ਰਿਹਾ ਹੈ ।੨।
The Lord of the Universe dwells continually within my consciousness. ||2||
 
ਮਾਇਆ ਤਪਤਿ ਬੁਝਿਆ ਅੰਗਿਆਰੁ ॥
(ਮੇਰੇ ਅੰਦਰੋਂ) ਮਾਇਆ ਵਾਲੀ ਸੜਨ ਮਿਟ ਗਈ ਹੈ, ਮਾਇਆ ਦਾ ਬਦਲਾ ਭਾਂਬੜ ਬੁੱਝ ਗਿਆ ਹੈ
The burning fire of Maya has been extinguished.
 
ਮਨਿ ਸੰਤੋਖੁ ਨਾਮੁ ਆਧਾਰੁ ॥
(ਹੁਣ) ਮੇਰੇ ਮਨ ਵਿਚ ਸੰਤੋਖ ਹੈ, (ਪ੍ਰਭੂ ਦਾ) ਨਾਮ (ਮਾਇਆ ਦੇ ਥਾਂ ਮੇਰੇ ਮਨ ਦਾ) ਆਸਰਾ ਬਣ ਗਿਆ ਹੈ
My mind is contented with the Support of the Naam.
 
ਜਲਿ ਥਲਿ ਪੂਰਿ ਰਹੇ ਪ੍ਰਭ ਸੁਆਮੀ ॥
ਪਾਣੀ ਵਿਚ, ਧਰਤੀ ਤੇ, ਹਰ ਥਾਂ ਪ੍ਰਭੂ-ਖਸਮ ਜੀ ਵੱਸ ਰਹੇ (ਜਾਪਦੇ) ਹਨ;
God, the Lord and Master, is totally permeating the water and the land.
 
ਜਤ ਪੇਖਉ ਤਤ ਅੰਤਰਜਾਮੀ ॥੩॥
ਮੈਂ ਜਿੱਧਰ ਤੱਕਦਾ ਹਾਂ, ਓਧਰ ਘਟ ਘਟ ਦੀ ਜਾਣਨ ਵਾਲਾ ਪ੍ਰਭੂ ਹੀ (ਦਿੱਸਦਾ) ਹੈ ।੩।
Wherever I look, there is the Inner-knower, the Searcher of hearts. ||3||
 
ਅਪਨੀ ਭਗਤਿ ਆਪ ਹੀ ਦ੍ਰਿੜਾਈ ॥
ਪ੍ਰਭੂ ਨੇ ਆਪ ਹੀ ਆਪਣੀ ਭਗਤੀ ਮੇਰੇ ਹਿਰਦੇ ਵਿਚ ਪੱਕੀ ਕੀਤੀ ਹੈ
He Himself has implanted His devotional worship within me.
 
ਪੂਰਬ ਲਿਖਤੁ ਮਿਲਿਆ ਮੇਰੇ ਭਾਈ ॥
ਹੇ ਪਿਆਰੇ ਵੀਰ! (ਮੈਨੂੰ ਤਾਂ) ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦਾ ਲੇਖ ਮਿਲ ਪਿਆ ਹੈ (ਮੇਰੇ ਤਾਂ ਭਾਗ ਜਾਗ ਪਏ ਹਨ)
By pre-ordained destiny, one meets Him, O my Siblings of Destiny.
 
ਜਿਸੁ ਕ੍ਰਿਪਾ ਕਰੇ ਤਿਸੁ ਪੂਰਨ ਸਾਜ ॥
ਜਿਸ (ਭੀ ਜੀਵ) ਉੱਤੇ ਮਿਹਰ ਕਰਦਾ ਹੈ, ਉਸ ਲਈ (ਅਜਿਹਾ) ਸੋਹਣਾ ਸਬੱਬ ਬਣਾ ਦੇਂਦਾ ਹੈ ।
When He grants His Grace, one is perfectly fulfilled.
 
ਕਬੀਰ ਕੋ ਸੁਆਮੀ ਗਰੀਬ ਨਿਵਾਜ ॥੪॥੪੦॥
ਕਬੀਰ ਦਾ ਖਸਮ-ਪ੍ਰਭੂ ਗ਼ਰੀਬਾਂ ਨੂੰ ਨਿਵਾਜਣ ਵਾਲਾ ਹੈ ।੪।੪੦।
Kabeer's Lord and Master is the Cherisher of the poor. ||4||40||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by