ਰਾਗੁ ਗਉੜੀ ਚੇਤੀ ॥
Raag Gauree Chaytee:
ਦੇਖੌ ਭਾਈ ਗ੍ਯਾਨ ਕੀ ਆਈ ਆਂਧੀ ॥
ਹੇ ਸੱਜਣ! ਵੇਖ, (ਜਦੋਂ) ਗਿਆਨ ਦੀ ਹਨੇਰੀ ਆਉਂਦੀ ਹੈ
Behold, O Siblings of Destiny, the storm of spiritual wisdom has come.
ਸਭੈ ਉਡਾਨੀ ਭ੍ਰਮ ਕੀ ਟਾਟੀ ਰਹੈ ਨ ਮਾਇਆ ਬਾਂਧੀ ॥੧॥ ਰਹਾਉ ॥
ਤਾਂ ਭਰਮ-ਵਹਿਮ ਦਾ ਛੱਪਰ ਸਾਰੇ ਦਾ ਸਾਰਾ ਉੱਡ ਜਾਂਦਾ ਹੈ; ਮਾਇਆ ਦੇ ਆਸਰੇ ਖਲੋਤਾ ਹੋਇਆ (ਇਹ ਛੱਪਰ ਗਿਆਨ ਦੀ ਹਨੇਰੀ ਦੇ ਅੱਗੇ) ਟਿਕਿਆ ਨਹੀਂ ਰਹਿ ਸਕਦਾ ।੧।ਰਹਾਉ।
It has totally blown away the thatched huts of doubt, and torn apart the bonds of Maya. ||1||Pause||
ਦੁਚਿਤੇ ਕੀ ਦੁਇ ਥੂਨਿ ਗਿਰਾਨੀ ਮੋਹ ਬਲੇਡਾ ਟੂਟਾ ॥
(ਭਰਮਾਂ-ਵਹਿਮਾਂ ਵਿਚ) ਡੋਲਦੇ ਮਨ ਦੀ ਦੈ੍ਵਤ-ਰੂਪ ਥੰਮ੍ਹੀ ਡਿੱਗ ਪੈਂਦੀ ਹੈ (ਭਾਵ, ਪ੍ਰਭੂ ਦੀ ਟੇਕ ਛੱਡ ਕੇ ਕਦੇ ਕੋਈ ਆਸਰਾ ਤੱਕਣਾ, ਕਦੇ ਕੋਈ ਸਹਾਰਾ ਬਣਾਉਣਾ—ਮਨ ਦੀ ਇਹ ਡਾਵਾਂ-ਡੋਲ ਹਾਲਤ ਮੁੱਕ ਜਾਂਦੀ ਹੈ) । ਇਸ ਦੁਨੀਆਵੀ ਆਸਰੇ ਦੀ ਥੰਮ੍ਹੀ ਤੇ ਟਿਕਿਆ ਹੋਇਆ) ਮੋਹ-ਰੂਪ ਵਲਾ (ਭੀ ਡਿੱਗ ਕੇ) ਟੁੱਟ ਜਾਂਦਾ ਹੈ
The two pillars of double-mindedness have fallen, and the beams of emotional attachment have come crashing down.
ਤਿਸਨਾ ਛਾਨਿ ਪਰੀ ਧਰ ਊਪਰਿ ਦੁਰਮਤਿ ਭਾਂਡਾ ਫੂਟਾ ॥੧॥
(ਇਸ ਮੋਹ-ਰੂਪ ਵਲੇ ਤੇ ਟਿਕਿਆ ਹੋਇਆ) ਤ੍ਰਿਸ਼ਨਾ ਦਾ ਛੱਪਰ (ਵਲਾ ਟੁੱਟ ਜਾਣ ਕਰਕੇ) ਭੁੰਞੇ ਆ ਪੈਂਦਾ ਹੈ, ਤੇ ਇਸ ਕੁਚੱਜੀ ਮੱਤ ਦਾ ਭਾਂਡਾ ਭੱਜ ਜਾਂਦਾ ਹੈ (ਭਾਵ, ਇਹ ਸਾਰੀ ਦੀ ਸਾਰੀ ਕੁਚੱਜੀ ਮੱਤ ਮੁੱਕ ਜਾਂਦੀ ਹੈ) ।੧।
The thatched roof of greed has caved in, and the pitcher of evil-mindedness has been broken. ||1||
ਆਂਧੀ ਪਾਛੇ ਜੋ ਜਲੁ ਬਰਖੈ ਤਿਹਿ ਤੇਰਾ ਜਨੁ ਭੀਨਾਂ ॥
(ਗਿਆਨ ਦੀ) ਹਨੇਰੀ ਦੇ ਪਿਛੋਂ ਜਿਹੜਾ (‘ਨਾਮ’ ਦਾ) ਮੀਂਹ ਵਰ੍ਹਦਾ ਹੈ, ਉਸ ਵਿਚ (ਹੇ ਪ੍ਰਭੂ! ਤੇਰੀ ਭਗਤੀ ਕਰਨ ਵਾਲਾ) ਤੇਰਾ ਭਗਤ ਭਿੱਜ ਜਾਂਦਾ ਹੈ (ਭਾਵ, ਗਿਆਨ ਦੀ ਬਰਕਤਿ ਨਾਲ ਭਰਮ-ਵਹਿਮ ਮੁੱਕ ਜਾਣ ਤੇ ਜਿਉਂ ਜਿਉਂ ਮਨੁੱਖ ਨਾਮ ਜਪਦਾ ਹੈ, ਉਸ ਦੇ ਮਨ ਵਿਚ ਸ਼ਾਂਤੀ ਤੇ ਟਿਕਾਉ ਪੈਦਾ ਹੁੰਦਾ ਹੈ)
Your servant is drenched with the rain that has fallen in this storm.
ਕਹਿ ਕਬੀਰ ਮਨਿ ਭਇਆ ਪ੍ਰਗਾਸਾ ਉਦੈ ਭਾਨੁ ਜਬ ਚੀਨਾ ॥੨॥੪੩॥
ਜਦੋਂ (ਹੇ ਪ੍ਰਭੂ! ਤੇਰਾ ਸੇਵਕ) ਆਪਣੇ ਅੰਦਰ (ਤੇਰੇ ਨਾਮ ਦਾ) ਸੂਰਜ ਚੜ੍ਹਿਆ ਹੋਇਆ ਤੱਕਦਾ ਹੈ ਤਾਂ ਉਸ ਦੇ ਮਨ ਵਿਚ ਚਾਨਣ (ਹੀ ਚਾਨਣ) ਹੋ ਜਾਂਦਾ ਹੈ ।੨।੪੩।
Says Kabeer, my mind became enlightened, when I saw the sun rise. ||2||43||