ਗਉੜੀ ਚੇਤੀ
Gauree Chaytee:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਹਰਿ ਜਸੁ ਸੁਨਹਿ ਨ ਹਰਿ ਗੁਨ ਗਾਵਹਿ ॥
(ਕਈ ਮਨੁੱਖ ਆਪ) ਨਾਹ ਕਦੇ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦੇ ਹਨ, ਨਾਹ ਹਰੀ ਦੇ ਗੁਣ ਗਾਉਂਦੇ ਹਨ
They do not listen to the Lord's Praises, and they do not sing the Lord's Glories,
 
ਬਾਤਨ ਹੀ ਅਸਮਾਨੁ ਗਿਰਾਵਹਿ ॥੧॥
ਪਰ ਸ਼ੇਖ਼ੀ ਦੀਆਂ ਗੱਲਾਂ ਨਾਲ ਤਾਂ (ਮਾਨੋ) ਅਸਮਾਨ ਨੂੰ ਢਾਹ ਲੈਂਦੇ ਹਨ ।੧।
but they try to bring down the sky with their talk. ||1||
 
ਐਸੇ ਲੋਗਨ ਸਿਉ ਕਿਆ ਕਹੀਐ ॥
ਅਜਿਹੇ ਬੰਦਿਆਂ ਨੂੰ ਭਲੀ ਮੱਤ ਦੇਣ ਦਾ ਕੋਈ ਲਾਭ ਨਹੀਂ,
What can anyone say to such people?
 
ਜੋ ਪ੍ਰਭ ਕੀਏ ਭਗਤਿ ਤੇ ਬਾਹਜ ਤਿਨ ਤੇ ਸਦਾ ਡਰਾਨੇ ਰਹੀਐ ॥੧॥ ਰਹਾਉ ॥
ਜਿਨ੍ਹਾਂ ਨੂੰ ਪ੍ਰਭੂ ਨੇ ਭਗਤੀ ਤੋਂ ਵਾਂਜੇ ਰੱਖਿਆ ਹੈ (ਉਹਨਾਂ ਨੂੰ ਮੱਤ ਦੇਣ ਦੇ ਥਾਂ ਸਗੋਂ) ਉਹਨਾਂ ਤੋਂ ਸਦਾ ਦੂਰ ਦੂਰ ਹੀ ਰਹਿਣਾ ਚਾਹੀਦਾ ਹੈ ।੧।ਰਹਾਉ।
You should always be careful around those whom God has excluded from His devotional worship. ||1||Pause||
 
ਆਪਿ ਨ ਦੇਹਿ ਚੁਰੂ ਭਰਿ ਪਾਨੀ ॥
(ਉਹ ਲੋਕ) ਆਪ ਤਾਂ (ਕਿਸੇ ਨੂੰ) ਇਕ ਚੁਲੀ ਜਿਤਨਾ ਪਾਣੀ ਭੀ ਨਹੀਂ ਦੇਂਦੇ,
They do not offer even a handful of water,
 
ਤਿਹ ਨਿੰਦਹਿ ਜਿਹ ਗੰਗਾ ਆਨੀ ॥੨॥
ਪਰ ਨਿੰਦਿਆ ਉਹਨਾਂ ਦੀ ਕਰਦੇ ਹਨ ਜਿਨ੍ਹਾਂ ਨੇ ਗੰਗਾ ਵਗਾ ਦਿੱਤੀ ਹੋਵੇ ।੨।
while they slander the one who brought forth the Ganges. ||2||
 
ਬੈਠਤ ਉਠਤ ਕੁਟਿਲਤਾ ਚਾਲਹਿ ॥
ਬੈਠਦਿਆਂ ਉਠਦਿਆਂ (ਹਰ ਵੇਲੇ ਉਹ) ਟੇਢੀਆਂ ਚਾਲਾਂ ਹੀ ਚੱਲਦੇ ਹਨ,
Sitting down or standing up, their ways are crooked and evil.
 
ਆਪੁ ਗਏ ਅਉਰਨ ਹੂ ਘਾਲਹਿ ॥੩॥
ਉਹ ਆਪਣੇ ਆਪ ਤੋਂ ਗਏ-ਗੁਜ਼ਰੇ ਬੰਦੇ ਹੋਰਨਾਂ ਨੂੰ ਭੀ ਕੁਰਾਹੇ ਪਾਂਦੇ ਹਨ ।੩।
They ruin themselves, and then they ruin others. ||3||
 
ਛਾਡਿ ਕੁਚਰਚਾ ਆਨ ਨ ਜਾਨਹਿ ॥
ਫੋਕੀ ਬਹਿਸ ਤੋਂ ਬਿਨਾ ਉਹ ਹੋਰ ਕੁਝ ਕਰਨਾ ਜਾਣਦੇ ਹੀ ਨਹੀਂ
They know nothing except evil talk.
 
ਬ੍ਰਹਮਾ ਹੂ ਕੋ ਕਹਿਓ ਨ ਮਾਨਹਿ ॥੪॥
ਕਿਸੇ ਵੱਡੇ ਤੋਂ ਵੱਡੇ ਮੰਨੇ-ਪ੍ਰਮੰਨੇ ਸਿਆਣੇ ਦੀ ਭੀ ਗੱਲ ਨਹੀਂ ਮੰਨਦੇ ।੪।
They would not even obey Brahma's orders. ||4||
 
ਆਪੁ ਗਏ ਅਉਰਨ ਹੂ ਖੋਵਹਿ ॥
ਆਪਣੇ ਆਪ ਤੋਂ ਗਏ-ਗੁਜ਼ਰੇ ਉਹ ਲੋਕ ਹੋਰਨਾਂ ਨੂੰ ਭੀ ਖੁੰਝਾਉਂਦੇ ਹਨ
They themselves are lost, and they mislead others as well.
 
ਆਗਿ ਲਗਾਇ ਮੰਦਰ ਮੈ ਸੋਵਹਿ ॥੫॥
ਉਹ (ਮਾਨੋ, ਆਪਣੇ ਹੀ ਘਰ ਨੂੰ) ਅੱਗ ਲਾ ਕੇ ਘਰ ਵਿਚ ਸੌਂ ਰਹੇ ਹਨ ।੫।
They set their own temple on fire, and then they fall asleep within it. ||5||
 
ਅਵਰਨ ਹਸਤ ਆਪ ਹਹਿ ਕਾਂਨੇ ॥
ਉਹ ਆਪ ਤਾਂ ਕਾਣੇ ਹਨ (ਕਈ ਤਰ੍ਹਾਂ ਦੇ ਵੈਲ ਕਰਦੇ ਹਨ) ਪਰ ਹੋਰਨਾਂ ਨੂੰ ਮਖ਼ੌਲ ਕਰਦੇ ਹਨ
They laugh at others, while they themselves are one-eyed.
 
ਤਿਨ ਕਉ ਦੇਖਿ ਕਬੀਰ ਲਜਾਨੇ ॥੬॥੧॥੪੪॥
ਅਜਿਹੇ ਬੰਦਿਆਂ ਨੂੰ ਵੇਖ ਕੇ, ਹੇ ਕਬੀਰ! ਸ਼ਰਮ ਆਉਂਦੀ ਹੈ ।੬।੧।੧੪।
Seeing them, Kabeer is embarrassed. ||6||1||44||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by