ਗਉੜੀ ॥
Gauree:
 
ਜੀਵਤ ਮਰੈ ਮਰੈ ਫੁਨਿ ਜੀਵੈ ਐਸੇ ਸੁੰਨਿ ਸਮਾਇਆ ॥
ਜੋ ਮਨੁੱਖ ਮੁੜ ਮੁੜ ਜਤਨ ਕਰ ਕੇ ਮਨ ਵਿਕਾਰਾਂ ਦੇ ਫੁਰਨਿਆਂ ਵਲੋਂ ਹਟਾ ਲੈਂਦਾ ਹੈ, ਉਹ ਫਿਰ (ਅਸਲ ਜੀਵਨ) ਜੀਊਂਦਾ ਹੈ ਤੇ ਉਸ ਅਵਸਥਾ ਵਿਚ ਜਿਥੇ ਵਿਕਾਰਾਂ ਦੇ ਫੁਰਨੇ ਨਹੀਂ ਉਠਦੇ,
One who remains dead while yet alive, will live even after death; thus he merges into the Primal Void of the Absolute Lord.
 
ਅੰਜਨ ਮਾਹਿ ਨਿਰੰਜਨਿ ਰਹੀਐ ਬਹੁੜਿ ਨ ਭਵਜਲਿ ਪਾਇਆ ॥੧॥
ਇਉਂ ਲੀਨ ਹੁੰਦਾ ਹੈ ਕਿ ਮਾਇਆ ਵਿਚ ਰਹਿੰਦਾ ਹੋਇਆ ਭੀ ਉਹ ਮਾਇਆ-ਰਹਿਤ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ ਤੇ ਮੁੜ (ਮਾਇਆ ਦੀ) ਘੰੁਮਣਘੇਰ ਵਿਚ ਨਹੀਂ ਪੈਂਦਾ ।੧।
Remaining pure in the midst of impurity, he will never again fall into the terrifying world-ocean. ||1||
 
ਮੇਰੇ ਰਾਮ ਐਸਾ ਖੀਰੁ ਬਿਲੋਈਐ ॥
ਹੇ ਪ੍ਰਭੂ! ਤਦੋਂ ਹੀ ਦੁੱਧ ਰਿੜਕਿਆ ਜਾ ਸਕਦਾ ਹੈ (ਭਾਵ, ਸਿਮਰਨ ਦਾ ਸਫਲ ਉੱਦਮ ਕੀਤਾ ਜਾ ਸਕਦਾ ਹੈ)
O my Lord, this is the milk to be churned.
 
ਗੁਰਮਤਿ ਮਨੂਆ ਅਸਥਿਰੁ ਰਾਖਹੁ ਇਨ ਬਿਧਿ ਅੰਮ੍ਰਿਤੁ ਪੀਓਈਐ ॥੧॥ ਰਹਾਉ ॥
ਹੇ ਪਿਆਰੇ ਪ੍ਰਭੂ! ਮੈਨੂੰ ਗੁਰੂ ਦੀ ਮੱਤ ਦੇ ਕੇ ਮੇਰਾ ਕਮਜ਼ੋਰ ਮਨ (ਮਾਇਆ ਵਲੋਂ) ਅਡੋਲ ਰੱਖ ਤੇ, ਇਸੇ ਤਰੀਕੇ ਨਾਲ ਹੀ (ਭਾਵ, ਜੇ ਤੂੰ ਮੇਰੇ ਮਨ ਨੂੰ ਅਡੋਲ ਰੱਖੇਂ) ਤੇਰਾ ਨਾਮ-ਅੰਮ੍ਰਿਤ ਪੀਤਾ ਜਾ ਸਕਦਾ ਹੈ ।੧।ਰਹਾਉ।
Through the Guru's Teachings, hold your mind steady and stable, and in this way, drink in the Ambrosial Nectar. ||1||Pause||
 
ਗੁਰ ਕੈ ਬਾਣਿ ਬਜਰ ਕਲ ਛੇਦੀ ਪ੍ਰਗਟਿਆ ਪਦੁ ਪਰਗਾਸਾ ॥
ਜਿਸ ਮਨੁੱਖ ਨੇ ਸਤਿਗੁਰੂ ਦੇ (ਸ਼ਬਦ-ਰੂਪ) ਤੀਰ ਨਾਲ ਕਰੜੀ ਮਨੋ-ਕਲਪਣਾ ਵਿੰਨ੍ਹ ਲਈ ਹੈ (ਭਾਵ, ਮਨ ਦੀ ਵਿਕਾਰਾਂ ਵਲ ਦੀ ਦੌੜ ਰੋਕ ਲਈ ਹੈ) ਉਸ ਦੇ ਅੰਦਰ ਪ੍ਰਕਾਸ਼-ਪਦ ਪੈਦਾ ਹੋ ਜਾਂਦਾ ਹੈ (ਭਾਵ, ਉਸ ਦੇ ਅੰਦਰ ਉਹ ਅਵਸਥਾ ਬਣ ਜਾਂਦੀ ਹੈ ਜਿੱਥੇ ਐਸਾ ਆਤਮਕ ਚਾਨਣ ਹੋ ਜਾਂਦਾ ਹੈ ਕਿ ਉਹ ਮਾਇਆ ਦੇ ਹਨੇਰੇ ਵਿਚ ਨਹੀਂ ਫਸਦਾ)
The Guru's arrow has pierced the hard core of this Dark Age of Kali Yuga, and the state of enlightenment has dawned.
 
ਸਕਤਿ ਅਧੇਰ ਜੇਵੜੀ ਭ੍ਰਮੁ ਚੂਕਾ ਨਿਹਚਲੁ ਸਿਵ ਘਰਿ ਬਾਸਾ ॥੨॥
(ਜਿਵੇਂ ਹਨੇਰੇ ਵਿਚ) ਰੱਸੀ (ਨੂੰ ਸੱਪ ਸਮਝਣ) ਦਾ ਭੁਲੇਖਾ (ਪੈਂਦਾ ਹੈ ਤੇ ਚਾਨਣ ਹੋਇਆਂ ਉਹ ਭੁਲੇਖਾ ਮਿਟ ਜਾਂਦਾ ਹੈ ਤਿਵੇਂ) ਮਾਇਆ ਦੇ (ਪ੍ਰਭਾਵ-ਰੂਪ) ਹਨੇਰੇ ਵਿਚ (ਵਿਕਾਰਾਂ ਨੂੰ ਹੀ ਸਹੀ ਜੀਵਨ ਸਮਝ ਲੈਣ ਦਾ ਭੁਲੇਖਾ) ਨਾਮ ਦੇ ਚਾਨਣ ਨਾਲ ਮਿਟ ਜਾਂਦਾ ਹੈ, ਤੇ ਉਸ ਮਨੁੱਖ ਦਾ ਨਿਵਾਸ ਸਦਾ-ਅਨੰਦ ਰਹਿਣ ਵਾਲੇ ਪ੍ਰਭੂ ਦੇ ਚਰਨਾਂ ਵਿਚ ਸਦਾ ਲਈ ਹੋ ਜਾਂਦਾ ਹੈ ।੨।
In the darkness of Maya, I mistook the rope for the snake, but that is over, and now I dwell in the eternal home of the Lord. ||2||
 
ਤਿਨਿ ਬਿਨੁ ਬਾਣੈ ਧਨਖੁ ਚਢਾਈਐ ਇਹੁ ਜਗੁ ਬੇਧਿਆ ਭਾਈ ॥
ਹੇ ਸੱਜਣ! (ਜਿਸ ਮਨੁੱਖ ਨੇ ਗੁਰ-ਸ਼ਬਦ ਰੂਪ ਤੀਰ ਦਾ ਆਸਰਾ ਲਿਆ ਹੈ) ਉਸ ਨੇ (ਮਾਨੋ,) ਤੀਰ ਕਮਾਨ ਚੜ੍ਹਾਉਣ ਤੋਂ ਬਿਨਾ ਹੀ ਇਸ ਜਗਤ ਨੂੰ ਵਿੰਨ੍ਹ ਲਿਆ ਹੈ (ਭਾਵ, ਮਾਇਆ ਦਾ ਜ਼ੋਰ ਆਪਣੇ ਉੱਤੇ ਪੈਣ ਨਹੀਂ ਦਿੱਤਾ);
Maya has drawn her bow without an arrow, and has pierced this world, O Siblings of Destiny.
 
ਦਹ ਦਿਸ ਬੂਡੀ ਪਵਨੁ ਝੁਲਾਵੈ ਡੋਰਿ ਰਹੀ ਲਿਵ ਲਾਈ ॥੩॥
(ਦੁਨੀਆ ਦੇ ਕੰਮ-ਕਾਰ ਰੂਪ) ਹਵਾ ਉਸ ਦੀ (ਜ਼ਿੰਦਗੀ ਦੀ) ਗੁੱਡੀ ਨੂੰ (ਭਾਵੇਂ ਵੇਖਣ-ਮਾਤ੍ਰ) ਦਸੀਂ ਪਾਸੀਂ ਉਡਾਉਂਦੀ ਹੈ (ਭਾਵ, ਭਾਵੇਂ, ਜੀਵਨ-ਨਿਰਬਾਹ ਦੀ ਖ਼ਾਤਰ ਉਹ ਕਿਰਤ-ਕਾਰ ਕਰਦਾ ਹੈ), ਪਰ, ਉਸ ਦੀ ਸੁਰਤ ਦੀ ਡੋਰ (ਪ੍ਰਭੂ ਨਾਲ) ਜੁੜੀ ਰਹਿੰਦੀ ਹੈ ।੩।
The drowning person is blown around in the ten directions by the wind, but I hold tight to the string of the Lord's Love. ||3||
 
ਉਨਮਨਿ ਮਨੂਆ ਸੁੰਨਿ ਸਮਾਨਾ ਦੁਬਿਧਾ ਦੁਰਮਤਿ ਭਾਗੀ ॥
ਉਸ ਮਨੁੱਖ ਦਾ ਮਨ ਬਿਰਹੋਂ ਅਵਸਥਾ ਵਿਚ ਅੱਪੜ ਕੇ ਉਸ ਹਾਲਤ ਵਿਚ ਲੀਨ ਹੋ ਜਾਂਦਾ ਹੈ, ਜਿੱਥੇ ਵਿਕਾਰਾਂ ਦੇ ਫੁਰਨੇ ਨਹੀਂ ਉਠਦੇ । ਉਸ ਦੀ ਦੁਬਿਧਾ ਤੇ ਉਸ ਦੀ ਭੈੜੀ ਮੱਤ ਸਭ ਨਾਸ ਹੋ ਜਾਂਦੀ ਹੈ ।
The disturbed mind has been absorbed in the Lord; duality and evil-mindedness have run away.
 
ਕਹੁ ਕਬੀਰ ਅਨਭਉ ਇਕੁ ਦੇਖਿਆ ਰਾਮ ਨਾਮਿ ਲਿਵ ਲਾਗੀ ॥੪॥੨॥੪੬॥
ਹੇ ਕਬੀਰ! ਆਖ—ਉਹ ਇਕ ਅਚਰਜ ਚਮਤਕਾਰਾ ਆਪਣੇ ਅੰਦਰ ਵੇਖ ਲੈਂਦਾ ਹੈ । ਉਸ ਦੀ ਸੁਰਤ ਪ੍ਰਭੂ ਦੇ ਨਾਮ ਵਿਚ ਜੁੜ ਜਾਂਦੀ ਹੈ ।੪।੨।੪੬।
Says Kabeer, I have seen the One Lord, the Fearless One; I am attuned to the Name of the Lord. ||4||2||46||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by