ਗਉੜੀ ਬੈਰਾਗਣਿ ਤਿਪਦੇ ॥
Gauree Bairaagan, Ti-Padas:
ਉਲਟਤ ਪਵਨ ਚਕ੍ਰ ਖਟੁ ਭੇਦੇ ਸੁਰਤਿ ਸੁੰਨ ਅਨਰਾਗੀ ॥
(ਹੇ ਭਾਈ! ਵੈਰਾਗੀ ਹੋ ਕੇ) ਮਾਇਆ ਵਲੋਂ ਉਪਰਾਮ ਹੋ ਕੇ, ਮਨ ਦੀ ਭਟਕਣਾ ਨੂੰ ਪਰਤਾਂਦਿਆਂ ਹੀ, (ਮਾਨੋ,) (ਜੋਗੀਆਂ ਦੇ ਦੱਸੇ ਹੋਏ) ਛੇ ਹੀ ਚੱਕ੍ਰ (ਇਕੱਠੇ ਹੀ) ਵਿੱਝ ਜਾਂਦੇ ਹਨ, ਅਤੇ ਸੁਰਤੀ ਉਸ ਅਵਸਥਾ ਦੀ ਆਸ਼ਿਕ ਹੋ ਜਾਂਦੀ ਹੈ ਜਿੱਥੇ ਵਿਕਾਰਾਂ ਦਾ ਕੋਈ ਫੁਰਨਾ ਪੈਦਾ ਹੀ ਨਹੀਂ ਹੁੰਦਾ ।੧।
I turned my breath inwards, and pierced through the six chakras of the body, and my awareness was centered on the Primal Void of the Absolute Lord.
ਆਵੈ ਨ ਜਾਇ ਮਰੈ ਨ ਜੀਵੈ ਤਾਸੁ ਖੋਜੁ ਬੈਰਾਗੀ ॥੧॥
ਉਸ ਪ੍ਰਭੂ ਨੂੰ ਲੱਭ, ਜੋ ਨਾਹ ਆਉਂਦਾ ਹੈ ਨਾਹ ਜਾਂਦਾ ਹੈ, ਨਾਹ ਮਰਦਾ ਹੈ, ਨਾਹ ਜੰਮਦਾ ਹੈ ।
Search for the One who does not come or go, who does not die and is not born, O renunciate. ||1||
ਮੇਰੇ ਮਨ ਮਨ ਹੀ ਉਲਟਿ ਸਮਾਨਾ ॥
ਹੇ ਮੇਰੇ ਮਨ! -- ਉਹ ਮਨ ਦੀ ਵਿਕਾਰਾਂ ਵਲ ਦੀ ਦੌੜ ਨੂੰ ਹੀ ਪਰਤਾ ਕੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ
My mind has turned away from the world, and is absorbed in the Mind of God.
ਗੁਰ ਪਰਸਾਦਿ ਅਕਲਿ ਭਈ ਅਵਰੈ ਨਾਤਰੁ ਥਾ ਬੇਗਾਨਾ ॥੧॥ ਰਹਾਉ ॥
ਜੋ ਜੀਵ ਪਹਿਲਾਂ ਤਾਂ ਪ੍ਰਭੂ ਤੋਂ ਓਪਰਾ ਓਪਰਾ ਰਹਿੰਦਾ ਹੈ (ਭਾਵ, ਪਰਮਾਤਮਾ ਬਾਰੇ ਇਸ ਨੂੰ ਕੋਈ ਸੂਝ ਨਹੀਂ ਹੁੰਦੀ; ਪਰ) ਸਤਿਗੁਰੂ ਦੀ ਕਿਰਪਾ ਨਾਲ ਜਿਸ ਦੀ ਸਮਝ ਹੋਰ ਤਰ੍ਹਾਂ ਦੀ ਹੋ ਜਾਂਦੀ ਹੈ
By Guru's Grace, my understanding has been changed; otherwise, I was totally ignorant. ||1||Pause||
ਨਿਵਰੈ ਦੂਰਿ ਦੂਰਿ ਫੁਨਿ ਨਿਵਰੈ ਜਿਨਿ ਜੈਸਾ ਕਰਿ ਮਾਨਿਆ ॥
(ਇਸ ਤਰ੍ਹਾਂ) ਜਿਸ ਮਨੁੱਖ ਨੇ ਪ੍ਰਭੂ ਨੂੰ ਸਹੀ ਸਰੂਪ ਵਿਚ ਸਮਝ ਲਿਆ ਹੈ, ਉਸ ਤੋਂ (ਉਹ ਕਾਮਾਦਿਕ) ਜੋ ਪਹਿਲਾਂ ਨੇੜੇ ਸਨ, ਦੂਰ ਹੋ ਜਾਂਦੇ ਹਨ, ਤੇ ਜੋ ਪ੍ਰਭੂ ਪਹਿਲਾਂ ਕਿਤੇ ਦੂਰ ਸੀ (ਭਾਵ, ਕਦੇ ਚੇਤੇ ਹੀ ਨਹੀਂ ਸੀ ਆਉਂਦਾ) ਹੁਣ ਅੰਗ-ਸੰਗ ਜਾਪਦਾ ਹੈ
That which was near has become distant, and again, that which was distant is near, for those who realize the Lord as He is.
ਅਲਉਤੀ ਕਾ ਜੈਸੇ ਭਇਆ ਬਰੇਡਾ ਜਿਨਿ ਪੀਆ ਤਿਨਿ ਜਾਨਿਆ ॥੨॥
(ਪਰ ਇਹ ਇਕ ਐਸਾ ਅਨੁਭਵ ਹੈ ਜੋ ਬਿਆਨ ਨਹੀਂ ਕੀਤਾ ਜਾ ਸਕਦਾ, ਸਿਰਫ਼ ਮਾਣਿਆ ਹੀ ਜਾ ਸਕਦਾ ਹੈ) ਜਿਵੇਂ ਮਿਸਰੀ ਦਾ ਸ਼ਰਬਤ ਹੋਵੇ, ਉਸ ਦਾ ਆਨੰਦ ਉਸੇ ਮਨੁੱਖ ਨੇ ਜਾਣਿਆ ਹੈ ਜਿਸ ਨੇ (ਉਹ ਸ਼ਰਬਤ) ਪੀਤਾ ਹੈ ।੨।
It is like the sugar water made from the candy; only one who drinks it knows its taste. ||2||
ਤੇਰੀ ਨਿਰਗੁਨ ਕਥਾ ਕਾਇ ਸਿਉ ਕਹੀਐ ਐਸਾ ਕੋਇ ਬਿਬੇਕੀ ॥
ਹੇ ਕਬੀਰ! ਆਖ—(ਹੇ ਪ੍ਰਭੂ!) ਤੇਰੇ ਉਸ ਸਰੂਪ ਦੀਆਂ ਗੱਲਾਂ ਕਿਸ ਨਾਲ ਕੀਤੀਆਂ ਜਾਣ ਜਿਸ (ਸਰੂਪ) ਵਰਗਾ ਕਿਤੇ ਕੁਝ ਹੈ ਹੀ ਨਹੀਂ? (ਕਿਉਂਕਿ ਇੱਕ ਤਾਂ) ਕੋਈ ਵਿਰਲਾ ਹੀ ਅਜਿਹਾ ਵਿਚਾਰਵਾਨ ਹੈ (ਜੋ ਤੇਰੀਆਂ ਅਜਿਹੀਆਂ ਗੱਲਾਂ ਸੁਣਨ ਦਾ ਚਾਹਵਾਨ ਹੋਵੇ, ਤੇ ਦੂਜੇ, ਇਹ ਅਨੰਦ ਮਾਣਿਆ ਹੀ ਜਾ ਸਕਦਾ ਹੈ, ਬਿਆਨ ਤੋਂ ਪਰੇ ਹੈ)
Unto whom should I speak Your speech, O Lord; it is beyond the three qualities. Is there anyone with such discerning wisdom?
ਕਹੁ ਕਬੀਰ ਜਿਨਿ ਦੀਆ ਪਲੀਤਾ ਤਿਨਿ ਤੈਸੀ ਝਲ ਦੇਖੀ ॥੩॥੩॥੪੭॥
ਜਿਸ ਨੇ (ਜਿਤਨਾ ਕੁ) ਪ੍ਰੇਮ ਦਾ ਪਲੀਤਾ ਲਾਇਆ ਹੈ ਉਸੇ ਨੇ ਹੀ ਉਤਨੀ ਕੁ ਉਸ ਦੀ ਝਲਕ ਵੇਖੀ ਹੈ ।੩।੩।੪੭।
Says Kabeer, as is the fuse which you apply, so is the flash you will see. ||3||3||47||