ਗਉੜੀ ॥
Gauree:
 
ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥
(ਉਹ ਅਡੋਲ ਅਵਸਥਾ ਐਸੀ ਹੈ ਕਿ) ਉਸ ਵਿਚ (ਅੱਪੜ ਕੇ ਮਨੁੱਖ ਨੂੰ) ਇੰਦ੍ਰਪੁਰੀ, ਵਿਸ਼ਨੂੰ-ਪੁਰੀ, ਸੂਰਜ-ਲੋਕ, ਚੰਦ੍ਰ-ਲੋਕ, ਬ੍ਰਹਮ-ਪੁਰੀ, ਸ਼ਿਵ-ਪੁਰੀ—(ਕਿਸੇ ਦੀ ਭੀ ਤਾਂਘ) ਨਹੀਂ ਰਹਿੰਦੀ ।
There is no rainy season, ocean, sunshine or shade, no creation or destruction there.
 
ਜੀਵਨ ਮਿਰਤੁ ਨ ਦੁਖੁ ਸੁਖੁ ਬਿਆਪੈ ਸੁੰਨ ਸਮਾਧਿ ਦੋਊ ਤਹ ਨਾਹੀ ॥੧॥
ਨਾਹ (ਹੋਰ ਹੋਰ) ਜੀਊਣ (ਦੀ ਲਾਲਸਾ), ਨਾਹ ਮੌਤ (ਦਾ ਡਰ), ਨਾਹ ਕੋਈ ਦੁਖ, ਨਾਹ ਸੁਖ (ਭਾਵ, ਦੁੱਖ ਤੋਂ ਘਬਰਾਹਟ ਜਾਂ ਸੁਖ ਦੀ ਤਾਂਘ), ਸਹਿਜ ਅਵਸਥਾ ਵਿਚ ਅੱਪੜਿਆਂ ਕੋਈ ਭੀ ਨਹੀਂ ਪੁਂਹਦਾ । ਉਹ ਮਨ ਦੀ ਇਕ ਅਜਿਹੀ ਟਿਕਵੀਂ ਹਾਲਤ ਹੁੰਦੀ ਹੈ ਕਿ ਉਸ ਵਿਚ ਵਿਕਾਰਾਂ ਦਾ ਕੋਈ ਫੁਰਨਾ ਉਠਦਾ ਹੀ ਨਹੀਂ, ਨਾਹ ਹੀ ਕੋਈ ਮੇਰ-ਤੇਰ ਰਹਿ ਜਾਂਦੀ ਹੈ ।੧।
No life or death, no pain or pleasure is felt there. There is only the Primal Trance of Samaadhi, and no duality. ||1||
 
ਸਹਜ ਕੀ ਅਕਥ ਕਥਾ ਹੈ ਨਿਰਾਰੀ ॥
ਮਨੁੱਖ ਦੇ ਮਨ ਦੀ ਅਡੋਲਤਾ ਇਕ ਐਸੀ ਹਾਲਤ ਹੈ ਜੋ (ਨਿਰਾਲੀ) ਆਪਣੇ ਵਰਗੀ ਆਪ ਹੀ ਹੈ
The description of the state of intuitive poise is indescribable and sublime.
 
ਤੁਲਿ ਨਹੀ ਚਢੈ ਜਾਇ ਨ ਮੁਕਾਤੀ ਹਲੁਕੀ ਲਗੈ ਨ ਭਾਰੀ ॥੧॥ ਰਹਾਉ ॥
(ਇਸ ਵਾਸਤੇ) ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । ਇਹ ਅਵਸਥਾ ਕਿਸੇ ਚੰਗੇ ਤੋਂ ਚੰਗੇ ਸੁਖ ਨਾਲ ਭੀ ਸਾਵੀਂ ਤੋਲੀ-ਮਿਣੀ ਨਹੀਂ ਜਾ ਸਕਦੀ । (ਦੁਨੀਆ ਵਿਚ ਕੋਈ ਐਸਾ ਸੁਖ-ਐਸ਼੍ਵਰਜ ਨਹੀਂ ਹੈ ਜਿਸ ਦੇ ਟਾਕਰੇ ਤੇ ਇਹ ਆਖਿਆ ਜਾ ਸਕੇ ਕਿ ‘ਸਹਿਜ’ ਅਵਸਥਾ ਇਸ ਤੋਂ ਘਟੀਆ ਹੈ ਜਾਂ ਵਧੀਆ ਹੈ) । ਇਹ ਨਹੀਂ ਕਿਹਾ ਜਾ ਸਕਦਾ ਕਿ (ਦੁਨੀਆ ਦੇ ਵਧੀਆ ਤੋਂ ਵਧੀਆ ਕਿਸੇ ਸੁਖ ਨਾਲੋਂ) ਇਹ ਹੌਲੇ ਮੇਲ ਦੀ ਹੈ ਜਾਂ ਚੰਗੀ ਹੈ (ਭਾਵ, ਦੁਨੀਆ ਦਾ ਕੋਈ ਭੀ ਸੁਖ ਇਸ ਅਵਸਥਾ ਨਾਲ ਬਰਾਬਰੀ ਨਹੀਂ ਕਰ ਸਕਦਾ) ।੧।ਰਹਾਉ।
It is not measured, and it is not exhausted. It is neither light nor heavy. ||1||Pause||
 
ਅਰਧ ਉਰਧ ਦੋਊ ਤਹ ਨਾਹੀ ਰਾਤਿ ਦਿਨਸੁ ਤਹ ਨਾਹੀ ॥
‘ਸਹਿਜ’ ਵਿਚ ਅੱਪੜਿਆਂ ਨੀਵੇਂ ਉੱਚੇ ਵਾਲਾ ਕੋਈ ਵਿਤਕਰਾ ਨਹੀਂ ਰਹਿੰਦਾ; (ਇੱਥੇ ਅੱਪੜਿਆ ਮਨੁੱਖ) ਨਾਹ ਗ਼ਫ਼ਲਤ ਦੀ ਨੀਂਦ (ਸੌਂਦਾ ਹੈ), ਨਾਹ ਮਾਇਆ ਦੀ ਭਟਕਣਾ (ਵਿਚ ਭਟਕਦਾ ਹੈ)
Neither lower nor upper worlds are there; neither day nor night are there.
 
ਜਲੁ ਨਹੀ ਪਵਨੁ ਪਾਵਕੁ ਫੁਨਿ ਨਾਹੀ ਸਤਿਗੁਰ ਤਹਾ ਸਮਾਹੀ ॥੨॥
(ਕਿਉਂਕਿ) ਉਸ ਅਵਸਥਾ ਵਿਚ ਵਿਸ਼ੇ-ਵਿਕਾਰ, ਚੰਚਲਤਾ ਅਤੇ ਤ੍ਰਿਸ਼ਨਾ—ਇਹਨਾਂ ਦਾ ਨਾਮ-ਨਿਸ਼ਾਨ ਨਹੀਂ ਰਹਿੰਦਾ । (ਬੱਸ!) ਸਤਿਗੁਰੂ ਹੀ ਸਤਿਗੁਰੂ ਉਸ ਅਵਸਥਾ ਸਮੇ (ਮਨੁੱਖ ਦੇ ਹਿਰਦੇ ਵਿਚ) ਟਿਕੇ ਹੁੰਦੇ ਹਨ ।੨।
There is no water, wind or fire; there, the True Guru is contained. ||2||
 
ਅਗਮ ਅਗੋਚਰੁ ਰਹੈ ਨਿਰੰਤਰਿ ਗੁਰ ਕਿਰਪਾ ਤੇ ਲਹੀਐ ॥
ਤਦੋਂ ਅਪਹੁੰਚ ਤੇ ਅਗੋਚਰ ਪਰਮਾਤਮਾ (ਭੀ ਮਨੁੱਖ ਦੇ ਹਿਰਦੇ ਵਿਚ) ਇੱਕ-ਰਸ ਸਦਾ (ਪਰਗਟ ਹੋਇਆ) ਰਹਿੰਦਾ ਹੈ, (ਪਰ) ਉਹ ਮਿਲਦਾ ਸਤਿਗੁਰੂ ਦੀ ਮਿਹਰ ਨਾਲ ਹੀ ਹੈ ।
The Inaccessible and Unfathomable Lord dwells there within Himself; by Guru's Grace, He is found.
 
ਕਹੁ ਕਬੀਰ ਬਲਿ ਜਾਉ ਗੁਰ ਅਪੁਨੇ ਸਤਸੰਗਤਿ ਮਿਲਿ ਰਹੀਐ ॥੩॥੪॥੪੮॥
ਹੇ ਕਬੀਰ! (ਤੂੰ ਭੀ) ਆਖ—ਮੈਂ ਆਪਣੇ ਗੁਰੂ ਤੋਂ ਸਦਕੇ ਹਾਂ, ਮੈਂ (ਆਪਣੇ ਗੁਰੂ ਦੀ) ਸੁਹਣੀ ਸੰਗਤ ਵਿਚ ਹੀ ਜੁੜਿਆ ਰਹਾਂ ।੩।੪।੪੮।
Says Kabeer, I am a sacrifice to my Guru; I remain in the Saadh Sangat, the Company of the Holy. ||3||4||48||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by