ਗਉੜੀ ॥
Gauree:
ਪਾਪੁ ਪੁੰਨੁ ਦੁਇ ਬੈਲ ਬਿਸਾਹੇ ਪਵਨੁ ਪੂਜੀ ਪਰਗਾਸਿਓ ॥
(ਸਾਰੇ ਸੰਸਾਰੀ ਜੀਵ-ਰੂਪ ਵਣਜਾਰਿਆਂ ਨੇ) ਪਾਪ ਅਤੇ ਪੰੁਨ ਦੋ ਬਲਦ ਮੁੱਲ ਲਏ ਹਨ, ਸੁਆਸਾਂ ਦੀ ਪੂੰਜੀ ਲੈ ਕੇ ਜੰਮੇ ਹਨ (ਭਾਵ, ਮਾਨੋ, ਜਗਤ ਵਿਚ ਵਪਾਰ ਕਰਨ ਆਏ ਹਨ)
With both sin and virtue, the ox of the body is purchased; the air of the breath is the capital which has appeared.
ਤ੍ਰਿਸਨਾ ਗੂਣਿ ਭਰੀ ਘਟ ਭੀਤਰਿ ਇਨ ਬਿਧਿ ਟਾਂਡ ਬਿਸਾਹਿਓ ॥੧॥
(ਹਰੇਕ ਦੇ) ਹਿਰਦੇ ਵਿਚ ਤ੍ਰਿਸ਼ਨਾ ਦੀ ਛੱਟ ਲੱਦੀ ਪਈ ਹੈ । ਸੋ, ਇਸ ਤਰ੍ਹਾਂ (ਇਹਨਾਂ ਜੀਵਾਂ ਨੇ) ਮਾਲ ਲੱਦਿਆ ਹੈ ।੧।
The bag on its back is filled with desire; this is how we purchase the herd. ||1||
ਐਸਾ ਨਾਇਕੁ ਰਾਮੁ ਹਮਾਰਾ ॥
ਸਾਡਾ ਪ੍ਰਭੂ ਕੁਝ ਅਜਿਹਾ ਸ਼ਾਹ ਹੈ ਕਿ
My Lord is such a wealthy merchant!
ਸਗਲ ਸੰਸਾਰੁ ਕੀਓ ਬਨਜਾਰਾ ॥੧॥ ਰਹਾਉ ॥
ਉਸ ਨੇ ਸਾਰੇ ਜਗਤ (ਭਾਵ, ਸਾਰੇ ਸੰਸਾਰੀ ਜੀਵਾਂ) ਨੂੰ ਵਪਾਰੀ ਬਣਾ (ਕੇ ਜਗਤ ਵਿਚ) ਘੱਲਿਆ ਹੈ ।੧।ਰਹਾਉ
He has made the whole world his peddler. ||1||Pause||
ਕਾਮੁ ਕ੍ਰੋਧੁ ਦੁਇ ਭਏ ਜਗਾਤੀ ਮਨ ਤਰੰਗ ਬਟਵਾਰਾ ॥
ਕਾਮ ਅਤੇ ਕੋ੍ਰਧ ਦੋਵੇਂ (ਇਹਨਾਂ ਜੀਵ-ਵਪਾਰੀਆਂ ਦੇ ਰਾਹ ਵਿਚ ਮਸੂਲੀਏ ਬਣੇ ਹੋਏ ਹਨ (ਭਾਵ, ਸੁਆਸਾਂ ਦੀ ਪੂੰਜੀ ਦਾ ਕੁਝ ਹਿੱਸਾ ਕਾਮ ਅਤੇ ਕੋ੍ਰਧ ਵਿਚ ਫਸਣ ਨਾਲ ਮੁੱਕਦਾ ਜਾ ਰਿਹਾ ਹੈ), ਜੀਵਾਂ ਦੇ ਮਨਾਂ ਦੇ ਤਰੰਗ ਲੁਟੇਰੇ ਬਣ ਰਹੇ ਹਨ (ਭਾਵ, ਮਨ ਦੇ ਕਈ ਕਿਸਮ ਦੇ ਤਰੰਗ ਉਮਰ ਦਾ ਕਾਫ਼ੀ ਹਿੱਸਾ ਖ਼ਰਚ ਕਰੀ ਜਾ ਰਹੇ ਹਨ)
Sexual desire and anger are the tax-collectors, and the waves of the mind are the highway robbers.
ਪੰਚ ਤਤੁ ਮਿਲਿ ਦਾਨੁ ਨਿਬੇਰਹਿ ਟਾਂਡਾ ਉਤਰਿਓ ਪਾਰਾ ॥੨॥
ਇਹ ਕਾਮ ਕੋ੍ਰਧ ਅਤੇ ਮਨ-ਤਰੰਗ ਮਨੁੱਖਾ-ਸਰੀਰ ਨਾਲ ਮਿਲ ਕੇ ਸਾਰੀ ਦੀ ਸਾਰੀ ਉਮਰ-ਰੂਪ ਰਾਸ ਮੁਕਾਈ ਜਾ ਰਹੇ ਹਨ, ਅਤੇ ਤ੍ਰਿਸ਼ਨਾ-ਰੂਪ ਮਾਲ (ਜੋ ਜੀਵਾਂ ਨੇ ਲੱਦਿਆ ਹੋਇਆ ਹੈ, ਹੂ-ਬ-ਹੂ) ਪਾਰਲੇ ਬੰਨੇ ਲੰਘਦਾ ਜਾ ਰਿਹਾ ਹੈ (ਭਾਵ, ਜੀਵ ਜਗਤ ਤੋਂ ਨਿਰੀ ਤ੍ਰਿਸ਼ਨਾ ਹੀ ਆਪਣੇ ਨਾਲ ਲਈ ਜਾਂਦੇ ਹਨ) ।੨।
The five elements join together and divide up their loot. This is how our herd is disposed of! ||2||
ਕਹਤ ਕਬੀਰੁ ਸੁਨਹੁ ਰੇ ਸੰਤਹੁ ਅਬ ਐਸੀ ਬਨਿ ਆਈ ॥
ਕਬੀਰ ਜੀ ਆਖਦੇ ਹਨ—ਹੇ ਸੰਤ ਜਨੋ! ਸੁਣੋ, ਹੁਣ ਅਜਿਹੀ ਹਾਲਤ ਬਣ ਰਹੀ ਹੈ ਕਿ
Says Kabeer, listen, O Saints: This is the state of affairs now!
ਘਾਟੀ ਚਢਤ ਬੈਲੁ ਇਕੁ ਥਾਕਾ ਚਲੋ ਗੋਨਿ ਛਿਟਕਾਈ ॥੩॥੫॥੪੯॥
ਪ੍ਰਭੂ ਦਾ ਸਿਮਰਨ-ਰੂਪ ਚੜ੍ਹਾਈ ਦਾ ਔਖਾ ਪੈਂਡਾ ਕਰਨ ਵਾਲੇ ਜੀਵ-ਵਣਜਾਰਿਆਂ ਦਾ ਪਾਪ-ਰੂਪ ਇੱਕ ਬਲਦ ਥੱਕ ਗਿਆ ਹੈ । ਉਹ ਬੈਲ ਤ੍ਰਿਸ਼ਨਾ ਦੀ ਛੱਟ ਸੁੱਟ ਕੇ ਨੱਸ ਗਿਆ ਹੈ (ਭਾਵ, ਜੋ ਜੀਵ ਵਣਜਾਰੇ ਨਾਮ ਸਿਮਰਨ ਵਾਲੇ ਔਖੇ ਰਾਹ ਤੇ ਤੁਰਦੇ ਹਨ, ਉਹ ਪਾਪ ਕਰਨੇ ਛੱਡ ਦੇਂਦੇ ਹਨ ਅਤੇ ਉਹਨਾਂ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ) ।੩।੫।੪੯।
Going uphill, the ox has grown weary; throwing off his load, he continues on his journey. ||3||5||49||