ਰਾਗੁ ਗਉੜੀ ਪੂਰਬੀ ਕਬੀਰ ਜੀ ॥
Raag Gauree Poorbee, Kabeer Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥
(ਹੇ ਕਬੀਰ! ਮੇਰੀ ਲਿਵ ਪ੍ਰਭੂ-ਚਰਨਾਂ ਵਿਚ ਲੱਗ ਰਹੀ ਹੈ) ਜਿਸ (ਮੇਰੇ) ਮਨ ਵਿਚ (ਪਹਿਲਾਂ) ਮਮਤਾ ਸੀ, ਹੁਣ (ਲਿਵ ਦੀ ਬਰਕਤ ਨਾਲ) ਉਸ ਵਿਚੋਂ ਮਮਤਾ ਮੁੱਕ ਗਈ ਹੈ, ਆਪਣੇ ਸਰੀਰ ਦਾ ਮੋਹ ਭੀ ਨਹੀਂ ਰਹਿ ਗਿਆ ।
Where something existed, now there is nothing. The five elements are no longer there.
ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥੧॥
ਹੇ ਭਾਈ! ਇੜਾ-ਪਿੰਗਲਾ-ਸੁਖਮਨਾ ਵਾਲੇ (ਪ੍ਰਾਣ ਚਾੜ੍ਹਨ ਤੇ ਰੋਕਣ ਆਦਿਕ ਦੇ ਕੋਝੇ ਕੰਮ ਤਾਂ ਪਤਾ ਹੀ ਨਹੀਂ ਕਿੱਥੇ ਚਲੇ ਜਾਂਦੇ ਹਨ (ਭਾਵ, ਜਿਸ ਮਨੁੱਖ ਦੀ ਸੁਰਤ ਪ੍ਰਭੂ-ਚਰਨਾਂ ਵਿਚ ਜੁੜ ਗਈ ਹੈ, ਉਸ ਨੂੰ ਪ੍ਰਾਣਾਯਾਮ ਆਦਿਕ ਸਾਧਨ ਤਾਂ ਜਪਦੇ ਹੀ ਬੇਲੋੜਵੇਂ ਕੋਝੇ ਕੰਮ ਹਨ) ।੧।
The Ida, the Pingala and the Sushmanaa - O human being, how can the breaths through these be counted now? ||1||
ਤਾਗਾ ਤੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥
(ਪ੍ਰਭੂ-ਚਰਨਾਂ ਵਿਚ ਲਿਵ ਦੀ ਬਰਕਤ ਨਾਲ ਮੇਰਾ ਮੋਹ ਦਾ) ਧਾਗਾ ਟੁੱਟ ਗਿਆ ਹੈ, ਮੇਰੇ ਅੰਦਰੋਂ ਮੋਹ ਦਾ ਪਸਾਰਾ ਮੁੱਕ ਗਿਆ ਹੈ, ਵਿਤਕਰੇ ਕਰਨ ਵਾਲੇ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਗਿਆ ਹੈ ।
The string has been broken, and the Sky of the Tenth Gate has been destroyed. Where has your speech gone?
ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥
(ਇਸ ਤਬਦੀਲੀ ਦੀ) ਹੈਰਾਨੀ ਮੈਨੂੰ ਹਰ ਰੋਜ਼ ਆਉਂਦੀ ਹੈ (ਕਿ ਇਹ ਕਿਵੇਂ ਹੋ ਗਿਆ, ਪਰ) ਕੋਈ ਮਨੁੱਖ ਇਹ ਸਮਝਾ ਨਹੀਂ ਸਕਦਾ, (ਕਿਉਂਕਿ ਇਹ ਅਵਸਥਾ ਸਮਝਾਈ ਨਹੀਂ ਜਾ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) ।੧।ਰਹਾਉ।
This cynicism afflicts me, night and day; who can explain this to me and help me understand? ||1||Pause||
ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥
ਜਿਸ ਮਨ ਵਿਚ (ਪਹਿਲਾਂ) ਸਾਰੀ ਦੁਨੀਆ (ਦੇ ਧਨ ਦਾ ਮੋਹ) ਸੀ, (ਲਿਵ ਦੀ ਬਰਕਤ ਨਾਲ) ਉਸ ਵਿਚ ਹੁਣ ਆਪਣੇ ਸਰੀਰ ਦਾ ਮੋਹ ਭੀ ਨਹੀਂ ਰਿਹਾ, ਮੋਹ ਦੇ ਤਾਣੇ ਤਣਨ ਵਾਲਾ ਉਹ ਮਨ ਹੀ ਨਹੀਂ ਰਿਹਾ;
Where the world is - the body is not there; the mind is not there either.
ਜੋੜਨਹਾਰੋ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨॥
ਹੁਣ ਤਾਂ ਮਾਇਆ ਦੇ ਮੋਹ ਤੋਂ ਨਿਰਲੇਪ ਜੋੜਨਹਾਰ ਪ੍ਰਭੂ ਆਪ ਹੀ (ਮਨ ਵਿਚ) ਵੱਸ ਰਿਹਾ ਹੈ । ਪਰ, ਇਹ ਅਵਸਥਾ ਕਿਸੇ ਪਾਸ ਬਿਆਨ ਨਹੀਂ ਕੀਤੀ ਜਾ ਸਕਦੀ ।੨।
The Joiner is forever unattached; now, within whom is the soul said to be contained? ||2||
ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥
ਜਦ ਤਕ (ਮਨੱੁਖ ਦਾ ਮਨ) ਨਾਸਵੰਤ (ਸਰੀਰ ਨਾਲ ਇੱਕ-ਰੂਪ) ਰਹਿੰਦਾ ਹੈ, ਤਦ ਤਕ ਇਸ ਦੀ ਪ੍ਰੀਤ ਨਾਹ (ਪ੍ਰਭੂ ਨਾਲ) ਜੋੜਿਆਂ ਜੁੜ ਸਕਦੀ ਹੈ, ਨਾਹ (ਮਾਇਆ ਨਾਲੋਂ) ਤੋੜਿਆਂ ਟੁੱਟ ਸਕਦੀ ਹੈ ।
By joining the elements, people cannot join them, and by breaking, they cannot be broken, until the body perishes.
ਕਾ ਕੋ ਠਾਕੁਰੁ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥
(ਇਸ ਦਸ਼ਾ ਵਿਚ ਗ੍ਰਸੇ ਹੋਏ) ਮਨ ਦਾ ਨਾਹ ਹੀ ਪ੍ਰਭੂ (ਸਹੀ ਭਾਵ ਵਿਚ) ਖਸਮ ਹੈ, ਨਾਹ ਇਹ ਮਨ ਪ੍ਰਭੂ ਦਾ ਸੇਵਕ ਬਣ ਸਕਦਾ ਹੈ । ਫਿਰ ਕਿਸ ਨੇ ਕਿਸ ਦੇ ਪਾਸ ਜਾਣਾ ਹੈ? (ਭਾਵ, ਇਹ ਦੇਹ-ਅੱਧਿਆਸੀ ਮਨ ਸਰੀਰ ਦੇ ਮੋਹ ਵਿਚੋਂ ਉੱਚਾ ਉੱਠ ਕੇ ਪ੍ਰਭੂ ਦੇ ਚਰਨਾਂ ਵਿਚ ਜਾਂਦਾ ਹੀ ਨਹੀਂ) ।੩।
Of whom is the soul the master, and of whom is it the servant? Where, and to whom does it go? ||3||
ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥
ਹੇ ਕਬੀਰ! ਆਖ—ਮੇਰੀ ਸੁਰਤ (ਪ੍ਰਭੂ-ਚਰਨਾਂ ਵਿਚ) ਲੱਗੀ ਰਹਿੰਦੀ ਹੈ ਅਤੇ ਦਿਨ ਰਾਤ ਉੱਥੇ ਹੀ ਟਿਕੀ ਰਹਿੰਦੀ ਹੈ
Says Kabeer, I have lovingly focused my attention on that place where the Lord dwells, day and night.
ਉਆ ਕਾ ਮਰਮੁ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥
(ਪਰ ਇਸ ਤਰ੍ਹਾਂ ਮੈਂ ਉਸ ਦਾ ਭੇਤ ਨਹੀਂ ਪਾ ਸਕਦਾ) । ਉਸ ਦਾ ਭੇਤ ਉਹ ਆਪ ਹੀ ਜਾਣਦਾ ਹੈ, ਅਤੇ ਉਹ ਹੈ ਸਦਾ ਹੀ ਕਾਇਮ ਰਹਿਣ ਵਾਲਾ ।੪।੧।੫੨।
Only He Himself truly knows the secrets of His mystery; He is eternal and indestructible. ||4||1||52||