ਗਉੜੀ ॥
Gauree:
 
ਗਜ ਨਵ ਗਜ ਦਸ ਗਜ ਇਕੀਸ ਪੁਰੀਆ ਏਕ ਤਨਾਈ ॥
(ਜਦੋਂ ਜੀਵ ਜਨਮ ਲੈਂਦਾ ਹੈ ਤਾਂ, ਮਾਨੋ,) ਪੂਰੀ ਇਕ ਤਾਣੀ (੪੦ ਗਜ਼ਾਂ ਦੀ ਤਿਆਰ ਹੋ ਜਾਂਦੀ ਹੈ) ਜਿਸ ਵਿਚ ਨੌ ਗੋਲਕਾਂ, ਦਸ ਇੰਦਰੇ ਤੇ ਇੱਕੀ ਗਜ਼ ਹੋਰ ਹੁੰਦੇ ਹਨ (ਭਾਵ, ਪੰਜ ਸੂਖਮ ਤੱਤ, ਪੰਜ ਸਥੂਲ ਤੱਤ, ਦਸ ਪ੍ਰਾਣ ਤੇ ਇਕ ਮਨ—ਇਹ ੨੧ ਗਜ਼ ਤਾਣੀ ਦੇ ਹੋਰ ਹਨ) ।
Nine yards, ten yards, and twenty-one yards - weave these into the full piece of cloth;
 
ਸਾਠ ਸੂਤ ਨਵ ਖੰਡ ਬਹਤਰਿ ਪਾਟੁ ਲਗੋ ਅਧਿਕਾਈ ॥੧॥
ਸੱਠ ਨਾੜੀਆਂ (ਇਹ ਉਸ ਤਾਣੀ ਦੇ ਲੰਮੇ ਪਾਸੇ ਦਾ) ਸੂਤਰ ਹੁੰਦਾ ਹੈ, (ਸਰੀਰ ਦੇ ਨੌ ਜੋੜ ਉਸ ਤਾਣੀ ਦੇ) ਨੌ ਟੋਟੇ ਹਨ ਅਤੇ ਬਹੱਤਰ ਛੋਟੀਆਂ ਨਾੜੀਆਂ (ਇਹ ਉਸ ਤਾਣੀ ਨੂੰ) ਵਾਧੂ ਪੇਟਾ ਲੱਗਾ ਹੋਇਆ ਸਮਝੋ ।੧।
take the sixty threads and add nine joints to the seventy-two on the loom. ||1||
 
ਗਈ ਬੁਨਾਵਨ ਮਾਹੋ ॥
ਵਾਸ਼ਨਾ (ਇਹ ਸਰੀਰ ਦੀ ਤਾਣੀ) ਉਣਾਉਣ ਤੁਰ ਪੈਂਦੀ ਹੈ (ਭਾਵ, ਪ੍ਰਭੂ ਨੂੰ ਵਿਸਾਰਨ ਕਰਕੇ ਜੀਵ ਵਾਸ਼ਨਾ ਵਿਚ ਬੱਝ ਜਾਂਦਾ ਹੈ ਤੇ ਇਹ ਵਾਸ਼ਨਾ ਇਸ ਨੂੰ ਸਰੀਰ ਵਿਚ ਲਿਆਉਣ ਦਾ ਕਾਰਨ ਬਣਦੀ ਹੈ)
Life weaves itself into its patterns.
 
ਘਰ ਛੋਡਿਐ ਜਾਇ ਜੁਲਾਹੋ ॥੧॥ ਰਹਾਉ ॥
ਜਦੋਂ ਜੀਵ-ਜੁਲਾਹਾ ਪ੍ਰਭੂ ਦੇ ਚਰਨ ਵਿਸਾਰਦਾ ਹੈ ।੧।ਰਹਾਉ।
Leaving her home, the soul goes to the world of the weaver. ||1||Pause||
 
ਗਜੀ ਨ ਮਿਨੀਐ ਤੋਲਿ ਨ ਤੁਲੀਐ ਪਾਚਨੁ ਸੇਰ ਅਢਾਈ ॥
(ਸਰੀਰ-ਰੂਪ ਇਹ ਤਾਣੀ) ਗਜ਼ਾਂ ਨਾਲ ਨਹੀਂ ਮਿਣੀਦੀ, ਤੇ ਵੱਟੇ ਨਾਲ ਤੋਲੀਦੀ ਭੀ ਨਹੀਂ (ਉਂਞ ਇਸ ਤਾਣੀ ਨੂੰ ਭੀ ਹਰ ਰੋਜ਼) ਢਾਈ ਸੇਰ (ਖ਼ੁਰਾਕ-ਰੂਪ) ਪਾਣ ਚਾਹੀਦੀ ਹੈ ।
This cloth cannot be measured in yards or weighed with weights; its food is two and a half measures.
 
ਜੌ ਕਰਿ ਪਾਚਨੁ ਬੇਗਿ ਨ ਪਾਵੈ ਝਗਰੁ ਕਰੈ ਘਰਹਾਈ ॥੨॥
ਜੇ ਇਸ ਨੂੰ ਇਹ ਪਾਣ ਵੇਲੇ ਸਿਰ ਨਾ ਮਿਲੇ ਤਾਂ ਘਰ ਵਿਚ ਹੀ ਰੌਲਾ ਪਾ ਦੇਂਦੀ ਹੈ (ਭਾਵ, ਜੇ ਖ਼ੁਰਾਕ ਨਾਹ ਮਿਲੇ ਤਾਂ ਸਰੀਰ ਵਿਚ ਤਰਥੱਲ ਮੱਚ ਜਾਂਦੀ ਹੈ) ।੨।
If it does not obtain food right away, it quarrels with the master of the house. ||2||
 
ਦਿਨ ਕੀ ਬੈਠ ਖਸਮ ਕੀ ਬਰਕਸ ਇਹ ਬੇਲਾ ਕਤ ਆਈ ॥
(ਵਾਸ਼ਨਾ-ਬੱਧਾ ਜੀਵ) ਥੋੜੇ ਦਿਨਾਂ ਦੇ ਜੀਊਣ ਖ਼ਾਤਰ ਖਸਮ-ਪ੍ਰਭੂ ਤੋਂ ਆਕੀ ਹੋ ਜਾਂਦਾ ਹੈ (ਪ੍ਰਭੂ ਦੀ ਯਾਦ ਦਾ ਸਮਾ ਗੁਆ ਲੈਂਦਾ ਹੈ ਤੇ ਫਿਰ) ਇਹ ਵੇਲਾ ਹੱਥ ਨਹੀਂ ਆਉਂਦਾ ।
How many days will you sit here, in opposition to your Lord and Master? When will this opportunity come again?
 
ਛੂਟੇ ਕੂੰਡੇ ਭੀਗੈ ਪੁਰੀਆ ਚਲਿਓ ਜੁਲਾਹੋ ਰੀਸਾਈ ॥੩॥
(ਆਖ਼ਰ) ਇਹ ਪਦਾਰਥ ਖੁੱਸ ਜਾਂਦੇ ਹਨ, ਮਨ ਦੀਆਂ ਵਾਸ਼ਨਾਂ ਇਹਨਾਂ ਪਦਾਰਥਾਂ ਵਿਚ ਫਸੀਆਂ ਹੀ ਰਹਿ ਜਾਂਦੀਆਂ ਹਨ, (ਇਸ ਵਿਛੋੜੇ ਦੇ ਕਾਰਨ) ਜੀਵ-ਜੁਲਾਹਾ ਖਿੱਝ ਕੇ ਇਥੋਂ ਤੁਰ ਪੈਂਦਾ ਹੈ ।੩।
Leaving his pots and pans, and the bobbins wet with his tears, the weaver soul departs in jealous anger. ||3||
 
ਛੋਛੀ ਨਲੀ ਤੰਤੁ ਨਹੀ ਨਿਕਸੈ ਨਤਰ ਰਹੀ ਉਰਝਾਈ ॥
(ਆਖ਼ਰ) ਨਲੀ ਖ਼ਾਲੀ ਹੋ ਜਾਂਦੀ ਹੈ, ਤੰਦ ਨਹੀਂ ਨਿਕਲਦੀ, ਤੁਰ ਉਲਝੀ ਨਹੀਂ ਰਹਿੰਦੀ (ਭਾਵ, ਜੀਵਾਤਮਾ ਸਰੀਰ ਨੂੰ ਛੱਡ ਦੇਂਦਾ ਹੈ, ਸੁਆਸ ਚੱਲਣੇ ਮੁੱਕ ਜਾਂਦੇ ਹਨ, ਸੁਆਸਾਂ ਦਾ ਨਾਭੀ ਨਾਲੋਂ ਸੰਬੰਧ ਟੁੱਟ ਜਾਂਦਾ ਹੈ) ।
The wind-pipe is empty now; the thread of the breath does not come out any longer. The thread is tangled; it has run out.
 
ਛੋਡਿ ਪਸਾਰੁ ਈਹਾ ਰਹੁ ਬਪੁਰੀ ਕਹੁ ਕਬੀਰ ਸਮਝਾਈ ॥੪॥੩॥੫੪॥
ਹੇ ਕਬੀਰ! ਹੁਣ ਤਾਂ ਇਸ ਵਾਸ਼ਨਾ ਨੂੰ ਮੱਤ ਦੇ ਕੇ ਆਖ—ਹੇ ਚੰਦਰੀ ਵਾਸ਼ਨਾ! ਇਹ ਜੰਜਾਲ ਛੱਡ ਦੇ, ਤੇ ਹੁਣ ਤਾਂ ਇਸ ਜੀਵ ਦੀ ਖ਼ਲਾਸੀ ਕਰ ।੪।੩।੫੪।
So renounce the world of form and substance while you remain here, O poor soul; says Kabeer: you must understand this! ||4||3||54||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by