ਗਉੜੀ ॥
Gauree:
ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
(ਸਤਿਗੁਰੂ ਦੇ ਸ਼ਬਦ ਦੀ ਬਰਕਤ ਨਾਲ ਜਿਸ ਮਨੁੱਖ ਦੀ ਸੁਰਤ ਪਰਮਾਤਮਾ ਦੀ) ਜੋਤ ਨਾਲ ਮਿਲ ਕੇ ਇੱਕ-ਰੂਪ ਹੋ ਜਾਂਦੀ ਹੈ, ਉਸ ਦੇ ਅੰਦਰ ਹਉਮੈ ਬਿਲਕੁਲ ਨਹੀਂ ਰਹਿੰਦੀ
When one light merges into another, what becomes of it then?
ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
ਕੇਵਲ ਉਹੀ ਮਨੁੱਖ ਹਉਮੈ ਨਾਲ ਦੁਖੀ ਹੁੰਦਾ ਹੈ, ਜਿਸ ਦੇ ਅੰਦਰ ਪਰਮਾਤਮਾ ਦਾ ਨਾਮ ਨਹੀਂ ਪੈਦਾ ਹੁੰਦਾ ।੧।
That person, within whose heart the Lord's Name does not well up - may that person burst and die! ||1||
ਸਾਵਲ ਸੁੰਦਰ ਰਾਮਈਆ ॥
ਹੇ ਮੇਰੇ ਸਾਂਵਲੇ ਸੁਹਣੇ ਰਾਮ!
O my dark and beautiful Lord,
ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
(ਗੁਰੂ ਦੀ ਕਿਰਪਾ ਨਾਲ) ਮੇਰਾ ਮਨ ਤਾਂ ਤੇਰੇ ਚਰਨਾਂ ਵਿਚ ਜੁੜਿਆ ਹੋਇਆ ਹੈ (ਮੈਨੂੰ ਹਉਮੈ ਕਿਉਂ ਦੁਖੀ ਕਰੇ?) ।੧।ਰਹਾਉ।
my mind is attached to You. ||1||Pause||
ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
(ਹਉਮੈ ਦੇ ਅਭਾਵ ਅਤੇ ਅੰਦਰਲੀ ਸ਼ਾਂਤੀ-ਠੰਢ ਦੀ) ਇਹ ਸਿੱਧੀ ਸਤਿਗੁਰੂ ਨੂੰ ਮਿਲਿਆਂ ਲੱਭਦੀ ਹੈ। (ਫਿਰ ਇਸ ਸਿੱਧੀ ਦੇ ਸਾਹਮਣੇ ਜੋਗੀਆਂ ਦਾ) ਜੋਗ ਤੁੱਛ ਹੈ, (ਦੁਨੀਆ ਦੇ ਪਦਾਰਥਾਂ ਦਾ) ਭੋਗਣਾ ਭੀ ਕੋਈ ਚੀਜ਼ ਨਹੀਂ ਹੈ
Meeting with the Holy, the perfection of the Siddhas is obtained. What good is Yoga or indulgence in pleasures?
ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
ਜਦੋਂ ਸਤਿਗੁਰੂ ਦਾ ਸ਼ਬਦ ਅਤੇ ਸਿੱਖ ਦੀ ਸੁਰਤ ਮਿਲਦੇ ਹਨ, ਤਾਂ ਪਰਮਾਤਮਾ ਦੇ ਨਾਮ ਦਾ ਮਿਲਾਪ-ਰੂਪ ਨਤੀਜਾ ਨਿਕਲਦਾ ਹੈ ।
When the two meet together, the business is conducted, and the link with the Lord's Name is established. ||2||
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
ਜਗਤ ਸਮਝਦਾ ਹੈ ਕਿ ਸਤਿਗੁਰੂ ਦਾ ਸ਼ਬਦ (ਕੋਈ ਸਧਾਰਨ ਜਿਹਾ) ਗੀਤ ਹੀ ਹੈ, ਪਰ ਇਹ ਤਾਂ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੈ (ਜੋ ਹਉਮੈ ਤੋਂ ਜਿਊਂਦਿਆਂ ਹੀ ਮੁਕਤੀ ਦਿਵਾਉਂਦੀ ਹੈ)
People believe that this is just a song, but it is a meditation on God.
ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
ਜਿਵੇਂ ਕਾਂਸ਼ੀ ਵਿਚ ਮਨੁੱਖ ਨੂੰ ਮਰਨ ਵੇਲੇ (ਸ਼ਿਵ ਜੀ ਦਾ ਮੁਕਤੀ ਦਾਤਾ) ਉਪਦੇਸ਼ ਮਿਲਦਾ ਖ਼ਿਆਲ ਕੀਤਾ ਜਾਂਦਾ ਹੈ (ਭਾਵ, ਕਾਂਸ਼ੀ ਵਾਲਾ ਉਪਦੇਸ਼ ਤਾਂ ਮਰਨ ਪਿਛੋਂ ਅਸਰ ਕਰਦਾ ਹੋਵੇਗਾ, ਪਰ ਸਤਿਗੁਰੂ ਦਾ ਸ਼ਬਦ ਐਥੇ ਹੀ ਜੀਵਨ-ਮੁਕਤ ਕਰ ਦੇਂਦਾ ਹੈ) ।੩।
It is like the instructions given to the dying man at Benares. ||3||
ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
ਜੋ ਭੀ ਮਨੁੱਖ ਪ੍ਰੇਮ ਨਾਲ ਪ੍ਰਭੂ ਦਾ ਨਾਮ ਗਾਉਂਦਾ ਹੈ ਜਾਂ ਸੁਣਦਾ ਹੈ,
Whoever sings or listens to the Lord's Name with conscious awareness
ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥
ਹੇ ਕਬੀਰ! ਆਖ—ਇਸ ਵਿਚ ਕੋਈ ਸ਼ੱਕ ਨਹੀਂ ਕਿ ਉਹ ਜ਼ਰੂਰ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੪।੧।੪।੫੫।
- says Kabeer, without a doubt, in the end, he obtains the highest status. ||4||1||4||55||