ਗਉੜੀ ॥
Gauree:
ਜੇਤੇ ਜਤਨ ਕਰਤ ਤੇ ਡੂਬੇ ਭਵ ਸਾਗਰੁ ਨਹੀ ਤਾਰਿਓ ਰੇ ॥
ਜਿਹੜੇ ਜਿਹੜੇ ਭੀ ਮਨੁੱਖ ਅਜਿਹੇ ਜਤਨ ਕਰਦੇ ਹਨ, ਉਹ ਸਾਰੇ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਇਹ ਰਸਮਾਂ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਾਉਂਦੀਆਂ (ਸੰਸਾਰ ਦੇ ਵਿਕਾਰਾਂ ਤੋਂ ਬਚਾ ਨਹੀਂ ਸਕਦੀਆਂ)
Those who try to do things by their own efforts are drowned in the terrifying world-ocean; they cannot cross over.
ਕਰਮ ਧਰਮ ਕਰਤੇ ਬਹੁ ਸੰਜਮ ਅਹੰਬੁਧਿ ਮਨੁ ਜਾਰਿਓ ਰੇ ॥੧॥
ਹੇ ਭਾਈ! ਧਾਰਮਿਕ ਰਸਮਾਂ, ਵਰਨ ਆਸ਼੍ਰਮਾਂ ਦੀਆਂ ਆਪੋ ਆਪਣੀਆਂ ਰਸਮਾਂ ਕਰਨ ਦੇ ਫ਼ਰਜ਼ ਅਤੇ ਹੋਰ ਕਈ ਕਿਸਮ ਦੇ ਧਾਰਮਿਕ ਪ੍ਰਣ ਕਰਨ ਨਾਲ ਹਉਮੈ (ਮਨੁੱਖ ਦੇ) ਮਨ ਨੂੰ ਸਾੜ ਦੇਂਦੀ ਹੈ
Those who practice religious rituals and strict self-discipline - their egotistical pride shall consume their minds. ||1||
ਸਾਸ ਗ੍ਰਾਸ ਕੋ ਦਾਤੋ ਠਾਕੁਰੁ ਸੋ ਕਿਉ ਮਨਹੁ ਬਿਸਾਰਿਓ ਰੇ ॥
ਹੇ ਭਾਈ! ਜਿੰਦ ਤੇ ਰੋਜ਼ੀ ਦੇ ਦੇਣ ਵਾਲਾ ਇਕ ਪਰਮਾਤਮਾ ਹੀ ਹੈ । ਤੂੰ ਉਸ ਨੂੰ ਆਪਣੇ ਮਨੋਂ ਕਿਉਂ ਭੁਲਾ ਦਿੱਤਾ ਹੈ?
Your Lord and Master has given you the breath of life and food to sustain you; Oh, why have you forgotten Him?
ਹੀਰਾ ਲਾਲੁ ਅਮੋਲੁ ਜਨਮੁ ਹੈ ਕਉਡੀ ਬਦਲੈ ਹਾਰਿਓ ਰੇ ॥੧॥ ਰਹਾਉ ॥
ਇਹ (ਮਨੁੱਖਾ-) ਜਨਮ (ਮਾਨੋ) ਹੀਰਾ ਹੈ, ਅਮੋਲਕ ਲਾਲ ਹੈ, ਪਰ ਤੂੰ ਤਾਂ ਇਸ ਨੂੰ ਕੌਡੀ ਦੀ ਖ਼ਾਤਰ ਗਵਾ ਦਿੱਤਾ ਹੈ ।੧।ਰਹਾਉ।
Human birth is a priceless jewel, which has been squandered in exchange for a worthless shell. ||1||Pause||
ਤ੍ਰਿਸਨਾ ਤ੍ਰਿਖਾ ਭੂਖ ਭ੍ਰਮਿ ਲਾਗੀ ਹਿਰਦੈ ਨਾਹਿ ਬੀਚਾਰਿਓ ਰੇ ॥
ਹੇ ਭਾਈ! ਤੂੰ ਕਦੇ ਆਪਣੇ ਦਿਲ ਵਿਚ ਵਿਚਾਰ ਨਹੀਂ ਕੀਤੀ ਕਿ ਭਟਕਣਾ ਦੇ ਕਾਰਨ ਤੈਨੂੰ ਤਾਂ ਮਾਇਆ ਦੀ ਭੁੱਖ-ਤੇ੍ਰਹ ਲੱਗੀ ਹੋਈ ਹੈ ।
The thirst of desire and the hunger of doubt afflict you; you do not contemplate the Lord in your heart.
ਉਨਮਤ ਮਾਨ ਹਿਰਿਓ ਮਨ ਮਾਹੀ ਗੁਰ ਕਾ ਸਬਦੁ ਨ ਧਾਰਿਓ ਰੇ ॥੨॥
(ਕਰਮਾਂ ਧਰਮਾਂ ਵਿਚ ਹੀ) ਤੂੰ ਮਸਤਿਆ ਤੇ ਹੰਕਾਰਿਆ ਰਹਿੰਦਾ ਹੈਂ । ਗੁਰੂ ਦਾ ਸ਼ਬਦ ਤੂੰ ਕਦੇ ਆਪਣੇ ਮਨ ਵਿਚ ਵਸਾਇਆ ਹੀ ਨਹੀਂ ।੨।
Intoxicated with pride, you cheat yourself; you have not enshrined the Word of the Guru's Shabad within your mind. ||2||
ਸੁਆਦ ਲੁਭਤ ਇੰਦ੍ਰੀ ਰਸ ਪ੍ਰੇਰਿਓ ਮਦ ਰਸ ਲੈਤ ਬਿਕਾਰਿਓ ਰੇ ॥
(ਪ੍ਰਭੂ ਨੂੰ ਵਿਸਾਰਨ ਕਰਕੇ) ਤੂੰ (ਦੁਨੀਆ ਦੇ) ਸੁਆਦਾਂ ਦਾ ਲੋਭੀ ਬਣ ਰਿਹਾ ਹੈਂ । ਇੰਦ੍ਰੀ ਦੇ ਚਸਕੇ ਦਾ ਪ੍ਰੇਰਿਆ ਹੋਇਆ ਤੂੰ ਵਿਕਾਰਾਂ ਦੇ ਨਸ਼ੇ ਦੇ ਸੁਆਦ ਲੈਂਦਾ ਰਹਿੰਦਾ ਹੈਂ ।
Those who are deluded by sensual pleasures, who are tempted by sexual delights and enjoy wine are corrupt.
ਕਰਮ ਭਾਗ ਸੰਤਨ ਸੰਗਾਨੇ ਕਾਸਟ ਲੋਹ ਉਧਾਰਿਓ ਰੇ ॥੩॥
ਜਿਨ੍ਹਾਂ ਦੇ ਮੱਥੇ ਉੱਤੇ ਚੰਗੇ ਭਾਗ (ਜਾਗਦੇ) ਹਨ, ਉਹਨਾਂ ਨੂੰ ਸਾਧ-ਸੰਗਤ ਵਿਚ (ਲਿਆ ਕੇ ਪ੍ਰਭੂ ਵਿਕਾਰਾਂ ਤੋਂ ਇਉਂ) ਬਚਾਉਂਦਾ ਹੈ ਜਿਵੇਂ ਲੱਕੜੀ ਲੋਹੇ ਨੂੰ (ਸਮੁੰਦਰ ਤੋਂ) ਪਾਰ ਲੰਘਾਉਂਦੀ ਹੈ ।੩।
But those who, through destiny and good karma, join the Society of the Saints, float over the ocean, like iron attached to wood. ||3||
ਧਾਵਤ ਜੋਨਿ ਜਨਮ ਭ੍ਰਮਿ ਥਾਕੇ ਅਬ ਦੁਖ ਕਰਿ ਹਮ ਹਾਰਿਓ ਰੇ ॥
ਜੂਨਾਂ ਵਿਚ, ਜਨਮਾਂ ਵਿਚ ਦੌੜ ਦੌੜ ਕੇ, ਭਟਕ ਭਟਕ ਕੇ ਮੈਂ ਤਾਂ ਥੱਕ ਗਿਆ ਹਾਂ । ਦੁੱਖ ਸਹਾਰ ਸਹਾਰ ਕੇ ਹੋਰ ਆਸਰੇ ਛੱਡ ਬੈਠਾ ਹਾਂ (ਅਤੇ ਗੁਰੂ ਦੀ ਸ਼ਰਨ ਲਈ ਹੈ)
I have wandered in doubt and confusion, through birth and reincarnation; now, I am so tired. I am suffering in pain and wasting away.
ਕਹਿ ਕਬੀਰ ਗੁਰ ਮਿਲਤ ਮਹਾ ਰਸੁ ਪ੍ਰੇਮ ਭਗਤਿ ਨਿਸਤਾਰਿਓ ਰੇ ॥੪॥੧॥੫॥੫੬॥
ਕਬੀਰ ਜੀ ਆਖਦੇ ਹਨ—ਸਤਿਗੁਰੂ ਨੂੰ ਮਿਲਦਿਆਂ ਹੀ (ਪ੍ਰਭੂ ਦਾ ਨਾਮ-ਰੂਪ) ਸਭ ਤੋਂ ਸ੍ਰੇ੍ਰਸ਼ਟ ਰਸ ਪੈਦਾ ਹੁੰਦਾ ਹੈ, ਅਤੇ ਪਿਆਰ ਨਾਲ ਕੀਤੀ ਹੋਈ ਪ੍ਰਭੂ ਦੀ ਭਗਤੀ (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਤੋਂ) ਬਚਾ ਲੈਂਦੀ ਹੈ ।੪।੧।੫।੫੬।
Says Kabeer, meeting with the Guru, I have obtained supreme joy; my love and devotion have saved me. ||4||1||5||56||