ਗਉੜੀ ॥
Gauree:
ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਆਵੈ ॥
ਇਸ ਧਨ ਨੂੰ ਨਾਹ ਅੱਗ ਸਾੜ ਸਕਦੀ ਹੈ, ਨਾਹ ਹਵਾ ਉਡਾ ਕੇ ਲੈ ਜਾ ਸਕਦੀ ਹੈ, ਅਤੇ ਨਾਹ ਹੀ ਕੋਈ ਚੋਰ ਇਸ ਦੇ ਨੇੜੇ ਢੁਕ ਸਕਦਾ ਹੈ
Fire does not burn it, and the wind does not blow it away; thieves cannot get near it.
ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥
(ਹੇ ਭਾਈ!) ਪਰਮਾਤਮਾ ਦਾ ਨਾਮ-ਰੂਪ ਧਨ ਇਕੱਠਾ ਕਰ, ਇਹ ਕਿਧਰੇ ਨਾਸ ਨਹੀਂ ਹੁੰਦਾ । ।੧।
Accumulate the wealth of the Lord's Name; that wealth does not go anywhere. ||1||
ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥
ਸਾਡਾ ਧਨ ਤਾਂ ਮਾਧੋ ਗੋਬਿੰਦ ਹੀ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ । (ਸਾਡੇ ਮਤ ਵਿਚ ਤਾਂ) ਇਸੇ ਧਨ ਨੂੰ ਸਭ ਧਨਾਂ ਨਾਲੋਂ ਚੰਗਾ ਵਧੀਆ ਆਖੀਦਾ ਹੈ ।
My wealth is God, the Lord of Wealth, the Lord of the Universe, the Support of the earth: this is called the most excellent wealth.
ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥
ਜੋ ਸੁਖ ਪਰਮਾਤਮਾ ਗੋਬਿੰਦ ਦੇ ਭਜਨ ਵਿਚ ਮਿਲਦਾ ਹੈ, ਉਹ ਸੁਖ ਰਾਜ ਵਿਚ (ਭੀ) ਨਹੀਂ ਲੱਭਦਾ ।੧।ਰਹਾਉ।
The peace which is obtained by serving God, the Lord of the Universe - that peace cannot be found in kingdoms or power. ||1||Pause||
ਇਸੁ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥
ਇਸ (ਨਾਮ) ਧਨ ਦੀ ਖ਼ਾਤਰ ਸ਼ਿਵ ਤੇ ਸਨਕ ਆਦਿਕ (ਬ੍ਰਹਮਾ ਦੇ ਚਾਰੇ ਪੁੱਤਰ) ਭਾਲ ਕਰਦੇ ਕਰਦੇ ਜਗਤ ਤੋਂ ਵਿਰਕਤ ਹੋਏ ।
Shiva and Sanak, in their search for this wealth, became Udaasees, and renounced the world.
ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ॥੨॥
ਜਿਸ ਮਨੁੱਖ ਦੇ ਮਨ ਵਿਚ ਮੁਕਤੀ ਦਾਤਾ ਪ੍ਰਭੂ ਵੱਸਦਾ ਹੈ, ਜਿਸ ਦੀ ਜੀਭ ਤੇ ਅਕਾਲ ਪੁਰਖ ਟਿਕਿਆ ਹੈ, ਉਸ ਨੂੰ ਜਮ ਦੀ (ਮੋਹ-ਰੂਪ) ਫਾਹੀ ਨਹੀਂ ਪੈ ਸਕਦੀ ।੨।
One whose mind is filled with the Lord of liberation, and whose tongue chants the Name of the Lord, shall not be caught by the noose of Death. ||2||
ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥
ਪ੍ਰਭੂ ਦੀ ਭਗਤੀ, ਪ੍ਰਭੂ ਦਾ ਗਿਆਨ ਹੀ, (ਜੀਵ ਦਾ) ਨਿਰੋਲ ਆਪਣਾ ਧਨ (ਹੋ ਸਕਦਾ) ਹੈ । ਜਿਸ ਸੁਚੱਜੀ ਮਤ ਵਾਲੇ ਨੂੰ ਗੁਰੂ ਨੇ (ਇਹ ਦਾਤ) ਦਿਤੀ ਹੈ, ਉਸ ਦਾ ਮਨ ਉਸ ਪ੍ਰਭੂ ਵਿਚ ਟਿਕਦਾ ਹੈ ।
My own wealth is the spiritual wisdom and devotion given by the Guru; my mind is held steady in perfect neutral balance.
ਜਲਤ ਅੰਭ ਥੰਭਿ ਮਨੁ ਧਾਵਤ ਭਰਮ ਬੰਧਨ ਭਉ ਭਾਗਾ ॥੩॥
(ਮਾਇਆ ਦੀ ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਲਈ (ਇਹ ਨਾਮ-ਧਨ) ਪਾਣੀ ਹੈ, ਤੇ ਭਟਕਦੇ ਮਨ ਨੂੰ ਇਹ ਥੰਮ੍ਹੀ ਹੈ, (ਨਾਮ ਦੀ ਬਰਕਤ ਨਾਲ) ਭਰਮਾਂ ਦੇ ਬੰਧਨਾਂ ਦਾ ਡਰ ਦੂਰ ਹੋ ਜਾਂਦਾ ਹੈ ।੩।
It is like water for the burning soul, like an anchoring support for the wandering mind; the bondage of doubt and fear is dispelled. ||3||
ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥
ਕਬੀਰ ਜੀ ਆਖਦੇ ਹਨ—ਹੇ ਕਾਮ-ਵਾਸ਼ਨਾ ਵਿਚ ਮੱਤੇ ਹੋਏ (ਰਾਜਨ!) ਮਨ ਵਿਚ ਸੋਚ ਕੇ ਵੇਖ,
Says Kabeer: O you who are intoxicated with sexual desire, reflect upon this in your heart, and see.
ਤੁਮ ਘਰਿ ਲਾਖ ਕੋਟਿ ਅਸ੍ਵ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥
ਜੇ ਤੇਰੇ ਘਰ ਵਿਚ ਲੱਖਾਂ ਕੋ੍ਰੜਾਂ ਘੋੜੇ ਤੇ ਹਾਥੀ ਹਨ ਤਾਂ ਸਾਡੇ (ਹਿਰਦੇ-) ਘਰ ਵਿਚ (ਇਹ ਸਾਰੇ ਪਦਾਰਥ ਦੇਣ ਵਾਲਾ) ਇਕ ਪਰਮਾਤਮਾ (ਵੱਸਦਾ) ਹੈ ।੪।੧।੭।੫੮।
Within your home there are hundreds of thousands, millions of horses and elephants; but within my home is the One Lord. ||4||1||7||58||