ਗਉੜੀ ਪੂਰਬੀ ॥
Gauree Poorbee:
 
ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥
ਨਾਹ ਇਹ ਤਾਂਘ ਰੱਖਣੀ ਚਾਹੀਦੀ ਹੈ ਕਿ (ਮਰਨ ਪਿਛੋਂ) ਸੁਰਗ ਦਾ ਵਸੇਬਾ ਮਿਲ ਜਾਏ ਅਤੇ ਨਾਹ ਇਸ ਗੱਲੋਂ ਡਰਦੇ ਰਹੀਏ ਕਿ ਕਿਤੇ ਨਰਕ ਵਿਚ ਹੀ ਨਿਵਾਸ ਨਾਹ ਮਿਲ ਜਾਏ ।
Don't wish for a home in heaven, and don't be afraid to live in hell.
 
ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥੧॥
ਜੋ ਕੁਝ (ਪ੍ਰਭੂ ਦੀ ਰਜ਼ਾ ਵਿਚ) ਹੋਣਾ ਹੈ ਉਹੀ ਹੋਵੇਗਾ । ਸੋ, ਮਨ ਵਿਚ ਆਸਾਂ ਨਹੀਂ ਬਣਾਉਣੀਆਂ ਚਾਹੀਦੀਆਂ ।੧।
Whatever will be will be, so don't get your hopes up in your mind. ||1||
 
ਰਮਈਆ ਗੁਨ ਗਾਈਐ ॥
ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ
Sing the Glorious Praises of the Lord,
 
ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ ॥
ਇਸੇ ਉੱਦਮ ਨਾਲ ਉਹ (ਨਾਮ-ਰੂਪ) ਖ਼ਜ਼ਾਨਾ ਮਿਲ ਜਾਂਦਾ ਹੈ, ਜੋ ਸਭ (ਸੁਖਾਂ) ਨਾਲੋਂ ਉੱਚਾ ਹੈ ।੧।ਰਹਾਉ।
from whom the most excellent treasure is obtained. ||1||Pause||
 
ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ ॥
ਜਪ ਤਪ, ਸੰਜਮ, ਵਰਤ, ਇਸ਼ਨਾਨ—ਇਹ ਸਭ ਕਿਸੇ ਕੰਮ ਨਹੀਂ
What good is chanting, penance or self-mortification? What good is fasting or cleansing baths,
 
ਜਬ ਲਗੁ ਜੁਗਤਿ ਨ ਜਾਨੀਐ ਭਾਉ ਭਗਤਿ ਭਗਵਾਨ ॥੨॥
ਜਦ ਤਕ ਅਕਾਲ ਪੁਰਖ ਨਾਲ ਪਿਆਰ ਤੇ ਉਸ ਦੀ ਭਗਤੀ ਦੀ ਜੁਗਤਿ ਨਹੀਂ ਸਮਝੀ (ਭਾਵ, ਜਦ ਤਕ ਇਹ ਸਮਝ ਨਹੀਂ ਪਈ ਕਿ ਭਗਵਾਨ ਨਾਲ ਪਿਆਰ ਕਰਨਾ, ਭਗਵਾਨ ਦੀ ਭਗਤੀ ਕਰਨਾ ਹੀ ਜੀਵਨ ਦੀ ਅਸਲ ਜੁਗਤੀ ਹੈ)।੨।
unless you know the way to worship the Lord God with loving devotion? ||2||
 
ਸੰਪੈ ਦੇਖਿ ਨ ਹਰਖੀਐ ਬਿਪਤਿ ਦੇਖਿ ਨ ਰੋਇ ॥
ਰਾਜ-ਭਾਗ ਵੇਖ ਕੇ ਫੁੱਲੇ ਨਹੀਂ ਫਿਰਨਾ ਚਾਹੀਦਾ, ਮੁਸੀਬਤ ਵੇਖ ਕੇ ਦੁਖੀ ਨਹੀਂ ਹੋਣਾ ਚਾਹੀਦਾ ।
Don't feel so delighted at the sight of wealth, and don't weep at the sight of suffering and adversity.
 
ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥
ਜੋ ਕੁਝ ਪਰਮਾਤਮਾ ਕਰਦਾ ਹੈ ਉਹੀ ਹੁੰਦਾ ਹੈ, ਜਿਵੇਂ ਰਾਜ-ਭਾਗ (ਪ੍ਰਭੂ ਦਾ ਦਿੱਤਾ ਹੀ ਮਿਲਦਾ) ਹੈ ਤਿਵੇਂ ਬਿਪਤਾ (ਭੀ ਉਸੇ ਦੀ ਪਾਈ ਪੈਂਦੀ) ਹੈ ।੩।
As is wealth, so is adversity; whatever the Lord proposes, comes to pass. ||3||
 
ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ ॥
ਕਬੀਰ ਜੀ ਆਖਦੇ ਹਨ—ਹੁਣ ਇਹ ਸਮਝ ਆਈ ਹੈ (ਕਿ ਪਰਮਾਤਮਾ ਕਿਸੇ ਬੈਕੰੁਠ ਸੁਰਗ ਵਿਚ ਨਹੀਂ, ਪਰਮਾਤਮਾ) ਸੰਤਾਂ ਦੇ ਹਿਰਦੇ ਵਿਚ ਵੱਸਦਾ ਹੈ,
Says Kabeer, now I know that the Lord dwells within the hearts of His Saints;
 
ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥
ਉਹੀ ਸੇਵਕ ਸੇਵਾ ਕਰਦੇ ਸੁਹਣੇ ਲੱਗਦੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਵੱਸਦਾ ਹੈ (ਭਾਵ, ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ।੪।੧।੧੨।੬੩।
that servant performs the best service, whose heart is filled with the Lord. ||4||1||12||63||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by