ਗਉੜੀ ॥
Gauree:
ਰੇ ਮਨ ਤੇਰੋ ਕੋਇ ਨਹੀ ਖਿੰਚਿ ਲੇਇ ਜਿਨਿ ਭਾਰੁ ॥
ਹੇ ਮੇਰੇ ਮਨ! (ਅੰਤ ਨੂੰ) ਤੇਰਾ ਕੋਈ (ਸਾਥੀ) ਨਹੀਂ ਬਣੇਗਾ, ਮਤਾਂ (ਹੋਰਨਾਂ ਸੰਬੰਧੀਆਂ ਦਾ) ਭਾਰ ਖਿੱਚ ਕੇ (ਆਪਣੇ ਸਿਰ ਤੇ) ਲੈ ਲਏਂ (ਭਾਵ, ਮਤਾਂ ਸੰਬੰਧੀਆਂ ਦੀ ਖ਼ਾਤਰ ਪਰਪੰਚ ਕਰ ਕੇ ਪਰਾਇਆ ਧਨ ਲਿਆਉਣਾ ਸ਼ੁਰੂ ਕਰ ਦੇਵੇਂ)
O my mind, even if you carry someone's burden, they don't belong to you.
ਬਿਰਖ ਬਸੇਰੋ ਪੰਖਿ ਕੋ ਤੈਸੋ ਇਹੁ ਸੰਸਾਰੁ ॥੧॥
ਜਿਵੇਂ ਪੰਛੀਆਂ ਦਾ ਰੁੱਖਾਂ ਤੇ ਬਸੇਰਾ ਹੁੰਦਾ ਹੈ ਇਸੇ ਤਰ੍ਹਾਂ ਇਹ ਜਗਤ (ਦਾ ਵਾਸਾ) ਹੈ ।੧।
This world is like the perch of the bird on the tree. ||1||
ਰਾਮ ਰਸੁ ਪੀਆ ਰੇ ॥
ਹੇ ਭਾਈ! (ਗੁਰਮੁਖ) ਪਰਮਾਤਮਾ ਦੇ ਨਾਮ ਦਾ ਰਸ ਪੀਂਦੇ ਹਨ
I drink in the sublime essence of the Lord.
ਜਿਹ ਰਸ ਬਿਸਰਿ ਗਏ ਰਸ ਅਉਰ ॥੧॥ ਰਹਾਉ ॥
ਅਤੇ ਉਸ ਰਸ ਦੀ ਬਰਕਤ ਨਾਲ ਹੋਰ ਸਾਰੇ ਚਸਕੇ (ਉਹਨਾਂ ਨੂੰ) ਵਿਸਰ ਜਾਂਦੇ ਹਨ ।੧।ਰਹਾਉ।
With the taste of this essence, I have forgotten all other tastes. ||1||Pause||
ਅਉਰ ਮੁਏ ਕਿਆ ਰੋਈਐ ਜਉ ਆਪਾ ਥਿਰੁ ਨ ਰਹਾਇ ॥
ਕਿਸੇ ਹੋਰ ਦੇ ਮਰਨ ਤੇ ਰੋਣ ਦਾ ਕੀਹ ਅਰਥ, ਜਦੋਂ ਸਾਡਾ ਆਪਣਾ ਆਪ ਹੀ ਸਦਾ ਟਿਕਿਆ ਨਹੀਂ ਰਹੇਗਾ?
Why should we weep at the death of others, when we ourselves are not permanent?
ਜੋ ਉਪਜੈ ਸੋ ਬਿਨਸਿ ਹੈ ਦੁਖੁ ਕਰਿ ਰੋਵੈ ਬਲਾਇ ॥੨॥
(ਇਹ ਅਟੱਲ ਨਿਯਮ ਹੈ ਕਿ) ਜੋ ਜੋ ਜੀਵ ਜੰਮਦਾ ਹੈ ਉਹ ਨਾਸ ਹੋ ਜਾਂਦਾ ਹੈ, ਫਿਰ (ਕਿਸੇ ਦੇ ਮਰਨ ਤੇ) ਦੁਖੀ ਹੋ ਹੋ ਕੇ ਰੋਣਾ ਵਿਅਰਥ ਹੈ ।੨।
Whoever is born shall pass away; why should we cry out in grief? ||2||
ਜਹ ਕੀ ਉਪਜੀ ਤਹ ਰਚੀ ਪੀਵਤ ਮਰਦਨ ਲਾਗ ॥
ਗੁਰਮੁਖਾਂ ਦੀ ਸੰਗਤ ਵਿਚ (ਨਾਮ-ਰਸ) ਪੀਂਦਿਆਂ ਪੀਂਦਿਆਂ ਉਹਨਾਂ ਦੀ ਆਤਮਾ ਜਿਸ ਪ੍ਰਭੂ ਤੋਂ ਪੈਦਾ ਹੋਈ ਹੈ ਉਸੇ ਵਿਚ ਜੁੜੀ ਰਹਿੰਦੀ ਹੈ
We are re-absorbed into the One from whom we came; drink in the Lord's essence, and remain attached to Him.
ਕਹਿ ਕਬੀਰ ਚਿਤਿ ਚੇਤਿਆ ਰਾਮ ਸਿਮਰਿ ਬੈਰਾਗ ॥੩॥੨॥੧੩॥੬੪॥
ਕਬੀਰ ਜੀ ਆਖਦੇ ਹਨ—ਜਿਨ੍ਹਾਂ ਨੇ ਆਪਣੇ ਮਨ ਵਿਚ ਪ੍ਰਭੂ ਨੂੰ ਯਾਦ ਕੀਤਾ ਹੈ, ਪ੍ਰਭੂ ਨੂੰ ਸਿਮਰਿਆ ਹੈ, ਉਹਨਾਂ ਦੇ ਅੰਦਰ ਜਗਤ ਵਲੋਂ ਨਿਰਮੋਹਤਾ ਪੈਦਾ ਹੋ ਜਾਂਦੀ ਹੈ;।੩।੨।੧੩।੬੪।
Says Kabeer, my consciousness is filled with thoughts of remembrance of the Lord; I have become detached from the world. ||3||2||13||64||