ਰਾਗੁ ਗਉੜੀ ॥
Raag Gauree:
ਪੰਥੁ ਨਿਹਾਰੈ ਕਾਮਨੀ ਲੋਚਨ ਭਰੀ ਲੇ ਉਸਾਸਾ ॥
(ਜਿਵੇਂ ਪਰਦੇਸ ਗਏ ਪਤੀ ਦੀ ਉਡੀਕ ਵਿਚ) ਇਸਤ੍ਰੀ (ਉਸ ਦਾ) ਰਾਹ ਤੱਕਦੀ ਹੈ, (ਉਸ ਦੀਆਂ) ਅੱਖਾਂ ਹੰਝੂਆਂ ਨਾਲ ਭਰੀਆਂ ਹਨ ਤੇ ਉਹ ਉੱਭੇ ਸਾਹ ਲੈ ਰਹੀ ਹੈ,
The bride gazes at the path, and sighs with tearful eyes.
ਉਰ ਨ ਭੀਜੈ ਪਗੁ ਨਾ ਖਿਸੈ ਹਰਿ ਦਰਸਨ ਕੀ ਆਸਾ ॥੧॥
(ਰਾਹ ਤੱਕਦਿਆਂ ਉਸ ਦਾ) ਦਿਲ ਰੱਜਦਾ ਨਹੀਂ, ਪੈਰ ਖਿਸਕਦਾ ਨਹੀਂ (ਭਾਵ, ਖਲੋਤੀ ਖਲੋਤੀ ਥੱਕਦੀ ਨਹੀਂ), (ਇਸੇ ਤਰ੍ਹਾਂ ਹਾਲਤ ਹੁੰਦੀ ਹੈ ਉਸ ਬਿਰਹੀ ਜੀਊੜੇ ਦੀ, (ਜਿਸ ਨੂੰ) ਪ੍ਰਭੂ ਦੇ ਦੀਦਾਰ ਦੀ ਉਡੀਕ ਹੁੰਦੀ ਹੈ ।੧।
Her heart is not happy, but she does not retrace her steps, in hopes of seeing the Blessed Vision of the Lord's Darshan. ||1||
ਉਡਹੁ ਨ ਕਾਗਾ ਕਾਰੇ ॥
(ਵਿਛੁੜੀ ਬਿਹਬਲ ਨਾਰ ਵਾਂਗ ਹੀ ਵੈਰਾਗਣ ਜੀਵ-ਇਸਤ੍ਰੀ ਆਖਦੀ ਹੈ) ਹੇ ਕਾਲੇ ਕਾਂ! ਉੱਡ, ਮੈਂ ਸਦਕੇ ਜਾਵਾਂ ਉੱਡ,
So fly away, black crow,
ਬੇਗਿ ਮਿਲੀਜੈ ਅਪੁਨੇ ਰਾਮ ਪਿਆਰੇ ॥੧॥ ਰਹਾਉ ॥
(ਭਲਾ ਜੇ) ਮੈਂ ਆਪਣੇ ਪਿਆਰੇ ਪ੍ਰਭੂ ਨੂੰ ਛੇਤੀ ਮਿਲ ਪਵਾਂ ।੧।ਰਹਾਉ।
so that I may quickly meet my Beloved Lord. ||1||Pause||
ਕਹਿ ਕਬੀਰ ਜੀਵਨ ਪਦ ਕਾਰਨਿ ਹਰਿ ਕੀ ਭਗਤਿ ਕਰੀਜੈ ॥
ਕਬੀਰ ਜੀ ਆਖਦੇ ਹਨ—(ਜਿਵੇਂ ਪਰਦੇਸ ਗਏ ਪਤੀ ਦਾ ਰਾਹ ਤੱਕਦੀ ਨਾਰ ਬਿਰਹੋਂ ਅਵਸਥਾ ਵਿਚ ਤਰਲੇ ਲੈਂਦੀ ਹੈ, ਤਿਵੇਂ ਹੀ) ਜ਼ਿੰਦਗੀ ਦਾ ਅਸਲੀ ਦਰਜਾ ਹਾਸਲ ਕਰਨ ਲਈ ਪ੍ਰਭੂ ਦੀ ਭਗਤੀ ਕਰਨੀ ਚਾਹੀਦੀ ਹੈ,
Says Kabeer, to obtain the status of eternal life, worship the Lord with devotion.
ਏਕੁ ਆਧਾਰੁ ਨਾਮੁ ਨਾਰਾਇਨ ਰਸਨਾ ਰਾਮੁ ਰਵੀਜੈ ॥੨॥੧॥੧੪॥੬੫॥
ਪ੍ਰਭੂ ਦੇ ਨਾਮ ਦਾ ਹੀ ਇੱਕ ਆਸਰਾ ਹੋਣਾ ਚਾਹੀਦਾ ਹੈ ਤੇ ਜੀਭ ਨਾਲ ਉਸ ਨੂੰ ਯਾਦ ਕਰਨਾ ਚਾਹੀਦਾ ਹੈ ।੨।੧।੧੪।੬੫।
The Name of the Lord is my only Support; with my tongue, I chant the Lord's Name. ||2||1||14||65||