ਸਿਰੀਰਾਗੁ ਮਹਲਾ ੫ ॥
Siree Raag, Fifth Mehl:
 
ਪੂਰਾ ਸਤਿਗੁਰੁ ਜੇ ਮਿਲੈ ਪਾਈਐ ਸਬਦੁ ਨਿਧਾਨੁ ॥
(ਹੇ ਮਨ !) ਜੇ ਪੂਰਾ ਗੁਰੂ ਮਿਲ ਪਏ, ਤਾਂ (ਉਸ ਪਾਸੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦਾ) ਖ਼ਜ਼ਾਨਾ ਮਿਲ ਜਾਂਦਾ ਹੈ
If we meet the Perfect True Guru, we obtain the Treasure of the Shabad.
 
ਕਰਿ ਕਿਰਪਾ ਪ੍ਰਭ ਆਪਣੀ ਜਪੀਐ ਅੰਮ੍ਰਿਤ ਨਾਮੁ ॥
ਹੇ ਪ੍ਰਭੂ ! ਆਪਣੀ ਮਿਹਰ ਕਰ (ਗੁਰੂ ਮਿਲਾ, ਤਾ ਕਿ) ਆਤਮਕ ਜੀਵਨ ਦੇਣ ਵਾਲਾ (ਤੇਰਾ) ਨਾਮ (ਅਸੀ) ਜਪ ਸਕੀਏ
Please grant Your Grace, God, that we may meditate on Your Ambrosial Naam.
 
ਜਨਮ ਮਰਣ ਦੁਖੁ ਕਾਟੀਐ ਲਾਗੈ ਸਹਜਿ ਧਿਆਨੁ ॥੧॥
ਜਨਮ-ਮਰਨ ਦੇ ਗੇੜ ਵਿਚ ਪੈਣ ਦਾ ਅਸੀ ਆਪਣਾ ਦੱੁਖ ਦੂਰ ਕਰ ਸਕੀਏ, ਤੇ ਸਾਡੀ ਸੁਰਤਿ ਆਤਮਕ ਅਡੋਲਤਾ ਵਿਚ ਟਿਕ ਜਾਏ ।੧।
The pains of birth and death are taken away; we are intuitively centered on His Meditation. ||1||
 
ਮੇਰੇ ਮਨ ਪ੍ਰਭ ਸਰਣਾਈ ਪਾਇ ॥
ਹੇ ਮੇਰੇ ਮਨ ! ਪ੍ਰਭੂ ਦੀ ਸਰਨ ਪਉ
O my mind, seek the Sanctuary of God.
 
ਹਰਿ ਬਿਨੁ ਦੂਜਾ ਕੋ ਨਹੀ ਏਕੋ ਨਾਮੁ ਧਿਆਇ ॥੧॥ ਰਹਾਉ ॥
ਪ੍ਰਭੂ ਤੋਂ ਬਿਨਾ ਕੋਈ ਹੋਰ (ਰਾਖਾ) ਨਹੀਂ ਹੈ । (ਹੇ ਮਨ !) ਪ੍ਰਭੂ ਦਾ ਨਾਮ ਸਿਮਰ ।੧।ਰਹਾਉ।
Without the Lord, there is no other at all. Meditate on the One and only Naam, the Name of the Lord. ||1||Pause||
 
ਕੀਮਤਿ ਕਹਣੁ ਨ ਜਾਈਐ ਸਾਗਰੁ ਗੁਣੀ ਅਥਾਹੁ ॥
ਪਰਮਾਤਮਾ (ਸਾਰੇ) ਗੁਣਾਂ ਦਾ ਸਮੁੰਦਰ ਹੈ, (ਐਸਾ ਸਮੁੰਦਰ ਹੈ ਜਿਸ ਦੀ) ਡੂੰਘਾਈ ਲੱਭ ਨਹੀਂ ਸਕਦੀ, ਉਸ ਦਾ ਮੁੱਲ ਹੀ ਦੱਸਿਆ ਨਹੀਂ ਜਾ ਸਕਦਾ (ਭਾਵ, ਕੀਮਤੀ ਤੋਂ ਕੀਮਤੀ ਭੀ ਕੋਈ ਐਸੀ ਸ਼ੈ ਨਹੀਂ ਜਿਸ ਦੇ ਵੱਟੇ ਪਰਮਾਤਮਾ ਮਿਲ ਸਕੇ)
His Value cannot be estimated; He is the Vast Ocean of Excellence.
 
ਵਡਭਾਗੀ ਮਿਲੁ ਸੰਗਤੀ ਸਚਾ ਸਬਦੁ ਵਿਸਾਹੁ ॥
ਹੇ (ਮੇਰੇ) ਭਾਗਾਂ ਵਾਲੇ (ਮਨ !) ਸਾਧ ਸੰਗਤਿ ਵਿਚ ਮਿਲ ਬੈਠ, (ਤੇ ਉਥੋਂ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ (ਦਾ ਸੌਦਾ) ਖ਼ਰੀਦ
O most fortunate ones, join the Sangat, the Blessed Congregation; purchase the True Word of the Shabad.
 
ਕਰਿ ਸੇਵਾ ਸੁਖ ਸਾਗਰੈ ਸਿਰਿ ਸਾਹਾ ਪਾਤਿਸਾਹੁ ॥੨॥
(ਸਾਧ ਸੰਗਤਿ ਵਿਚੋਂ ਜਾਚ ਸਿੱਖ ਕੇ) ਸੁੱਖਾਂ ਦੇ ਸਮੁੰਦਰ ਪ੍ਰਭੂ ਦੀ ਸੇਵਾ-ਭਗਤੀ ਕਰ, ਉਹ ਪ੍ਰਭੂ (ਦੁਨੀਆ ਦੇ) ਸ਼ਾਹਾਂ ਦੇ ਸਿਰ ਉੱਤੇ ਪਾਤਿਸ਼ਾਹ ਹੈ ।੨।
Serve the Lord, the Ocean of Peace, the Supreme Lord over kings and emperors. ||2||
 
ਚਰਣ ਕਮਲ ਕਾ ਆਸਰਾ ਦੂਜਾ ਨਾਹੀ ਠਾਉ ॥
(ਹੇ ਪਾਰਬ੍ਰਹਮ ! ਮੈਨੂੰ ਤੇਰੇ ਹੀ) ਸੋਹਣੇ ਚਰਨਾਂ ਦਾ ਆਸਰਾ ਹੈ, (ਤੈਥੋਂ ਬਿਨਾ) ਮੇਰਾ ਕੋਈ ਹੋਰ ਥਾਂ ਨਹੀਂ ਹੈ
I take the Support of the Lord's Lotus Feet; there is no other place of rest for me.
 
ਮੈ ਧਰ ਤੇਰੀ ਪਾਰਬ੍ਰਹਮ ਤੇਰੈ ਤਾਣਿ ਰਹਾਉ ॥
ਮੈਨੂੰ ਤੇਰੀ ਹੀ ਓਟ ਹੈ, ਮੈਂ ਤੇਰੇ (ਦਿੱਤੇ) ਬਲ ਨਾਲ ਹੀ ਜੀਊਂਦਾ ਹਾਂ
I lean upon You as my Support, O Supreme Lord God. I exist only by Your Power.
 
ਨਿਮਾਣਿਆ ਪ੍ਰਭੁ ਮਾਣੁ ਤੂੰ ਤੇਰੈ ਸੰਗਿ ਸਮਾਉ ॥੩॥
ਹੇ ਪ੍ਰਭੂ ! ਜਿਨ੍ਹਾਂ ਨੂੰ ਜਗਤ ਵਿਚ ਕੋਈ ਆਦਰ-ਮਾਨ ਨਹੀਂ ਦੇਂਦਾ, ਤੂੰ ਉਹਨਾਂ ਦਾ ਭੀ ਮਾਣ (ਦਾ ਵਸੀਲਾ) ਹੈਂ (ਮਿਹਰ ਕਰ) ਮੈਂ ਤੇਰੇ ਚਰਨਾਂ ਵਿਚ ਲੀਨ ਰਹਾਂ ।੩।
O God, You are the Honor of the dishonored. I seek to merge with You. ||3||
 
ਹਰਿ ਜਪੀਐ ਆਰਾਧੀਐ ਆਠ ਪਹਰ ਗੋਵਿੰਦੁ ॥
(ਹੇ ਮੇਰੇ ਮਨ !) ਅੱਠੇ ਪਹਰ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ । ਗੋਬਿੰਦ ਨੂੰ ਆਰਾਧਣਾ ਚਾਹੀਦਾ ਹੈ
Chant the Lord's Name and contemplate the Lord of the World, twenty-four hours a day.
 
ਜੀਅ ਪ੍ਰਾਣ ਤਨੁ ਧਨੁ ਰਖੇ ਕਰਿ ਕਿਰਪਾ ਰਾਖੀ ਜਿੰਦੁ ॥
ਪਰਮਾਤਮਾ (ਸਰਨ ਆਏ) ਜੀਵਾਂ ਦੇ ਪ੍ਰਾਣਾਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਗਿਆਨ-ਇੰਦ੍ਰਿਆਂ ਨੂੰ (ਵਿਕਾਰਾਂ ਤੋਂ) ਬਚਾਂਦਾ ਹੈ, ਉਹਨਾਂ ਦੇ ਨਾਮ-ਧਨ ਦੀ ਰਾਖੀ ਕਰਦਾ ਹੈ । (ਸਰਨ ਆਏ ਜੀਵ ਦੀ) ਜਿੰਦ ਨੂੰ ਮਿਹਰ ਕਰ ਕੇ (ਵਿਕਾਰਾਂ ਤੋਂ) ਬਚਾਂਦਾ ਹ
He preserves our soul, our breath of life, body and wealth. By His Grace, He protects our soul.
 
ਨਾਨਕ ਸਗਲੇ ਦੋਖ ਉਤਾਰਿਅਨੁ ਪ੍ਰਭੁ ਪਾਰਬ੍ਰਹਮ ਬਖਸਿੰਦੁ ॥੪॥੧੨॥੮੨॥
ਹੇ ਨਾਨਕ ! ਪ੍ਰਭੂ ਪਾਰਬ੍ਰਹਮ ਬਖ਼ਸ਼ਣਹਾਰ ਹੈ, ਉਹ (ਸਰਨ ਆਇਆਂ ਦੇ) ਸਾਰੇ ਪਾਪ ਦੂਰ ਕਰ ਦੇਂਦਾ ਹੈ ।੪।੧੨।੮੨।
O Nanak, all pain has been washed away, by the Supreme Lord God, the Forgiver. ||4||12||82||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by