ਰਾਗੁ ਗਉੜੀ ੧੧ ॥
Raag Gauree 11:
ਆਸ ਪਾਸ ਘਨ ਤੁਰਸੀ ਕਾ ਬਿਰਵਾ ਮਾਝ ਬਨਾ ਰਸਿ ਗਾਊਂ ਰੇ ॥
(ਜਿਸ ਕ੍ਰਿਸ਼ਨ ਜੀ ਦੇ) ਆਸੇ ਪਾਸੇ ਤੁਲਸੀ ਦੇ ਸੰਘਣੇ ਬੂਟੇ ਸਨ (ਅਤੇ ਜੋ) ਤੁਲਸੀ ਦੇ ਜੰਗਲ ਵਿਚ ਪ੍ਰੇਮ ਨਾਲ ਗਾ ਰਿਹਾ ਸੀ
All around, there are thick bushes of sweet basil, and there in the midst of the forest, the Lord is singing with joy.
ਉਆ ਕਾ ਸਰੂਪੁ ਦੇਖਿ ਮੋਹੀ ਗੁਆਰਨਿ ਮੋ ਕਉ ਛੋਡਿ ਨ ਆਉ ਨ ਜਾਹੂ ਰੇ ॥੧॥
ਉਸ ਦਾ ਦਰਸ਼ਨ ਕਰ ਕੇ (ਗੋਕਲ ਦੀ) ਗੁਆਲਣ ਮੋਹੀ ਗਈ (ਤੇ ਆਖਣ ਲੱਗੀ—) ਹੇ ਪ੍ਰੀਤਮ! ਮੈਨੂੰ ਛੱਡ ਕੇ ਕਿਸੇ ਹੋਰ ਥਾਂ ਨਾਹ ਆਈਂ ਜਾਈਂ ।੧।
Beholding His wondrous beauty, the milk-maid was entranced, and said, "Please don't leave me; please don't come and go!"||1||
ਤੋਹਿ ਚਰਨ ਮਨੁ ਲਾਗੋ ਸਾਰਿੰਗਧਰ ॥
ਹੇ ਧਨੁਖਧਾਰੀ ਪ੍ਰਭੂ! (ਜਿਵੇਂ ਉਹ ਗੁਆਲਣ ਕ੍ਰਿਸ਼ਨ ਜੀ ਤੋਂ ਵਾਰਨੇ ਜਾਂਦੀ ਸੀ ਤਿਵੇਂ ਮੇਰਾ ਭੀ) ਮਨ ਤੇਰੇ ਚਰਨਾਂ ਵਿਚ ਪ੍ਰੋਤਾ ਗਿਆ ਹੈ
My mind is attached to Your Feet, O Archer of the Universe;
ਸੋ ਮਿਲੈ ਜੋ ਬਡਭਾਗੋ ॥੧॥ ਰਹਾਉ ॥
ਪਰ ਤੈਨੂੰ ਓਹੀ ਮਿਲਦਾ ਹੈ ਜੋ ਵੱਡੇ ਭਾਗਾਂ ਵਾਲਾ ਹੋਵੇ ।੧।ਰਹਾਉ।
he alone meets You, who is blessed by great good fortune. ||1||Pause||
ਬਿੰਦ੍ਰਾਬਨ ਮਨ ਹਰਨ ਮਨੋਹਰ ਕ੍ਰਿਸਨ ਚਰਾਵਤ ਗਾਊ ਰੇ ॥
ਹੇ ਪ੍ਰਭੂ! ਬਿੰਦ੍ਰਾਬਨ ਵਿਚ ਕ੍ਰਿਸ਼ਨ ਗਾਈਆਂ ਚਾਰਦਾ ਸੀ (ਤੇ ਉਹ ਗੋਕਲ ਦੀਆਂ ਗੁਆਲਣਾਂ ਦਾ) ਮਨ ਮੋਹਣ ਵਾਲਾ ਸੀ, ਮਨ ਨੂੰ ਧੂ੍ਰਹ ਪਾਣ ਵਾਲਾ ਸੀੇ
In Brindaaban, where Krishna grazes his cows, he entices and fascinates my mind.
ਜਾ ਕਾ ਠਾਕੁਰੁ ਤੁਹੀ ਸਾਰਿੰਗਧਰ ਮੋਹਿ ਕਬੀਰਾ ਨਾਊ ਰੇ ॥੨॥੨॥੧੫॥੬੬॥
ਤੇ ਹੇ ਧਨੁਖਧਾਰੀ ਸੱਜਣ! ਜਿਸ ਦਾ ਤੂੰ ਸਾਈਂ ਹੈਂ ਉਸ ਦਾ ਨਾਮ ਕਬੀਰ (ਜੁਲਾਹਾ) ਹੈ (ਭਾਵ, ਜਿਨ੍ਹਾਂ ਦਾ ਮਨ ਕ੍ਰਿਸ਼ਨ ਜੀ ਨੇ ਬਿੰਦ੍ਰਾਬਨ ਵਿਚ ਗਾਈਆਂ ਚਾਰ ਕੇ ਮੋਹਿਆ ਸੀ ਉਨ੍ਹਾਂ ਨੂੰ ਲੋਕ ਗੋਕਲ ਦੀਆਂ ਗਰੀਬ ਗੁਆਲਣਾਂ ਆਖਦੇ ਹਨ । ਹੇ ਸਾਈਂ! ਮੇਰੇ ਤੇ ਤੂੰ ਮਿਹਰ ਕਰ, ਮੈਨੂੰ ਭੀ ਲੋਕ ਗਰੀਬ ਜੁਲਾਹਾ ਆਖਦੇ ਹਨ । ਤੂੰ ਗਰੀਬਾਂ ਉਤੇ ਜ਼ਰੂਰ ਮਿਹਰ ਕਰਦਾ ਹੈਂ) ।੨।੧੫।੬੬।
You are my Lord Master, the Archer of the Universe; my name is Kabeer. ||2||2||15||66||