ਗਉੜੀ ੧੨ ॥
Gauree 12:
ਮਨ ਰੇ ਛਾਡਹੁ ਭਰਮੁ ਪ੍ਰਗਟ ਹੋਇ ਨਾਚਹੁ ਇਆ ਮਾਇਆ ਕੇ ਡਾਂਡੇ ॥
ਹੇ ਮਨ! ਵਿਕਾਰਾਂ ਦੇ ਪਿੱਛੇ ਦੌੜ-ਭੱਜ ਛੱਡ ਦੇਹ, ਇਹ (ਕਾਮ, ਕੋ੍ਰਧ ਆਦਿਕ) ਸਭ ਮਾਇਆ ਦੀਆਂ ਠੱਗੀਆਂ ਹਨ (ਜਦ ਤੂੰ ਸਭ ਤੋਂ ਉੱਚੇ ਪ੍ਰਭੂ ਦੀ ਸ਼ਰਨ ਆ ਗਿਆ, ਹੁਣ ਇਹਨਾਂ ਤੋਂ ਕਿਉਂ ਡਰੇਂ? ਹੁਣ ਨਿਡਰ ਹੋ ਕੇ ਉਤਸ਼ਾਹ ਵਿਚ ਰਹੁ) ।
O people, O victims of this Maya, abandon your doubts and dance out in the open.
ਸੂਰੁ ਕਿ ਸਨਮੁਖ ਰਨ ਤੇ ਡਰਪੈ ਸਤੀ ਕਿ ਸਾਂਚੈ ਭਾਂਡੇ ॥੧॥
ਉਹ ਸੂਰਮਾ ਕਾਹਦਾ ਜੋ ਸਾਹਮਣੇ ਦਿੱਸਦੀ ਰਣ-ਭੂਮੀ ਤੋਂ ਡਰ ਜਾਏ? ਉਹ ਇਸਤ੍ਰੀ ਸਤੀ ਨਹੀਂ ਹੋ ਸਕਦੀ ਜੋ (ਘਰ ਦੇ) ਭਾਂਡੇ ਸਾਂਭਣ ਲੱਗ ਪਏ (ਸੂਰਮੇ ਵਾਂਗ ਤੇ ਸਤੀ ਵਾਂਗ, ਹੇ ਮਨ! ਤੂੰ ਭੀ ਕਾਮਾਦਿਕਾਂ ਦਾ ਟਾਕਰਾ ਕਰਨਾ ਹੈ ਤੇ ਆਪਾ-ਭਾਵ ਸਾੜਨਾ ਹੈ) ।੧।
What sort of a hero is one who is afraid to face the battle? What sort of satee is she who, when her time comes, starts collecting her pots and pans? ||1||
ਡਗਮਗ ਛਾਡਿ ਰੇ ਮਨ ਬਉਰਾ ॥
ਹੇ ਕਮਲੇ ਮਨ! (ਸਭ ਤੋਂ ਉੱਚੇ ਮਾਲਕ ਦੀ ਸ਼ਰਨ ਆ ਕੇ ਹੁਣ) ਜੱਕੋ-ਤੱਕੇ ਛੱਡ ਦੇਹ ।
Stop your wavering, O crazy people!
ਅਬ ਤਉ ਜਰੇ ਮਰੇ ਸਿਧਿ ਪਾਈਐ ਲੀਨੋ ਹਾਥਿ ਸੰਧਉਰਾ ॥੧॥ ਰਹਾਉ ॥
(ਜਿਸ ਇਸਤ੍ਰੀ ਨੇ) ਹੱਥ ਵਿਚ ਸੰਧੂਰਿਆ ਹੋਇਆ ਨਲੀਏਰ ਲੈ ਗਿਆ, ਉਸ ਨੂੰ ਤਾਂ ਹੁਣ ਸੜ ਕੇ ਮਰਿਆਂ ਹੀ ਸਿੱਧੀ (ਭਾਵ, ਸਤੀ ਵਾਲਾ ਮਰਾਤਬਾ) ਮਿਲੇਗਾ, ਤਿਵੇਂ, ਹੇ ਮਨ! ਤੂੰ ਪ੍ਰਭੂ ਦੀ ਓਟ ਲਈ ਹੈ, ਹੁਣ ਕਾਮਾਦਿਕਾਂ ਦੇ ਸਾਹਮਣੇ ਡੋਲਣਾ ਛੱਡ ਦੇਹ, ਹੁਣ ਤਾਂ ਆਪਾ-ਭਾਵ ਮਾਰਿਆਂ ਹੀ ਇਹ ਪ੍ਰੀਤ ਨਿਭੇਗੀ) ।੧।ਰਹਾਉ।
Now that you have taken up the challenge of death, let yourself burn and die, and attain perfection. ||1||Pause||
ਕਾਮ ਕ੍ਰੋਧ ਮਾਇਆ ਕੇ ਲੀਨੇ ਇਆ ਬਿਧਿ ਜਗਤੁ ਬਿਗੂਤਾ ॥
ਕਿਸੇ ਨੂੰ ਕਾਮ ਨੇ ਠੱਗ ਲਿਆ ਹੈ, ਕਿਸੇ ਨੂੰ ਕੋ੍ਰਧ ਨੇ ਠੱਗਿਆ ਹੈ, ਕਿਸੇ ਨੂੰ ਮਾਇਆ (ਦੇ ਕਿਸੇ ਹੋਰ ਤਰੰਗ) ਨੇ—ਇਸੇ ਤਰ੍ਹਾਂ ਸਾਰਾ ਜਗਤ ਖ਼ੁਆਰ ਹੋ ਰਿਹਾ ਹੈ ।
The world is engrossed in sexual desire, anger and Maya; in this way it is plundered and ruined.
ਕਹਿ ਕਬੀਰ ਰਾਜਾ ਰਾਮ ਨ ਛੋਡਉ ਸਗਲ ਊਚ ਤੇ ਊਚਾ ॥੨॥੨॥੧੭॥੬੮॥
(ਇਹਨਾਂ ਤੋਂ ਬਚਣ ਲਈ) ਕਬੀਰ (ਤਾਂ ਇਹੀ) ਆਖਦਾ ਹੈ (ਭਾਵ, ਅਰਦਾਸ ਕਰਦਾ ਹੈ) ਕਿ ਮੈਂ ਸਭ ਤੋਂ ਉੱਚੇ ਮਾਲਕ ਪਰਮਾਤਮਾ ਨੂੰ ਨਾਹ ਵਿਸਾਰਾਂ ।੨।੨।੧੭।੬੮।
Says Kabeer, do not forsake the Lord, your Sovereign King, the Highest of the High. ||2||2||17||68||