ਗਉੜੀ ੧੩ ॥
Gauree 13:
ਫੁਰਮਾਨੁ ਤੇਰਾ ਸਿਰੈ ਊਪਰਿ ਫਿਰਿ ਨ ਕਰਤ ਬੀਚਾਰ ॥
(ਹੇ ਪ੍ਰਭੂ!) ਤੇਰਾ ਹੁਕਮ ਮੇਰੇ ਸਿਰ-ਮੱਥੇ ਤੇ ਹੈ, ਮੈਂ ਇਸ ਵਿਚ ਕੋਈ ਨਾਂਹ-ਨੁੱਕਰ ਨਹੀਂ ਕਰਦਾ ।
Your Command is upon my head, and I no longer question it.
ਤੁਹੀ ਦਰੀਆ ਤੁਹੀ ਕਰੀਆ ਤੁਝੈ ਤੇ ਨਿਸਤਾਰ ॥੧॥
ਇਹ ਸੰਸਾਰ-ਸਮੁੰਦਰ ਤੂੰ ਆਪ ਹੀ ਹੈਂ, (ਇਸ ਵਿਚੋਂ ਪਾਰ ਲੰਘਾਉਣ ਵਾਲਾ) ਮਲਾਹ ਭੀ ਤੂੰ ਆਪ ਹੈਂ । ਤੇਰੀ ਮਿਹਰ ਨਾਲ ਹੀ ਮੈਂ ਇਸ ਵਿਚੋਂ ਪਾਰ ਲੰਘ ਸਕਦਾ ਹਾਂ ।੧।
You are the river, and You are the boatman; salvation comes from You. ||1||
ਬੰਦੇ ਬੰਦਗੀ ਇਕਤੀਆਰ ॥
ਹੇ ਬੰਦੇ! ਤੂੰ (ਪ੍ਰਭੂ ਦੀ) ਭਗਤੀ ਕਬੂਲ ਕਰ,
O human being, embrace the Lord's meditation,
ਸਾਹਿਬੁ ਰੋਸੁ ਧਰਉ ਕਿ ਪਿਆਰੁ ॥੧॥ ਰਹਾਉ ॥
(ਪ੍ਰਭੂ-) ਮਾਲਕ ਚਾਹੇ (ਤੇਰੇ ਨਾਲ) ਪਿਆਰ ਕਰੇ ਚਾਹੇ ਗੁੱਸਾ ਕਰੇ (ਤੂੰ ਇਸ ਗੱਲ ਦੀ ਪਰਵਾਹ ਨਾਹ ਕਰ) ।੧।ਰਹਾਉ।
whether your Lord and Master is angry with you or in love with you. ||1||Pause||
ਨਾਮੁ ਤੇਰਾ ਆਧਾਰੁ ਮੇਰਾ ਜਿਉ ਫੂਲੁ ਜਈ ਹੈ ਨਾਰਿ ॥
(ਹੇ ਪ੍ਰਭੂ!) ਤੇਰਾ ਨਾਮ ਮੇਰਾ ਆਸਰਾ ਹੈ (ਇਸ ਤਰ੍ਹਾਂ) ਜਿਵੇਂ ਫੁੱਲ ਪਾਣੀ ਵਿਚ ਖਿੜਿਆ ਰਹਿੰਦਾ ਹੈ (ਭਾਵ, ਜਿਵੇਂ ਫੁੱਲ ਨੂੰ ਪਾਣੀ ਆਸਰਾ ਹੈ) ।
Your Name is my Support, like the flower blossoming in the water.
ਕਹਿ ਕਬੀਰ ਗੁਲਾਮੁ ਘਰ ਕਾ ਜੀਆਇ ਭਾਵੈ ਮਾਰਿ ॥੨॥੧੮॥੬੯॥
ਕਬੀਰ ਜੀ ਆਖਦੇ ਹਨ—(ਹੇ ਪ੍ਰਭੂ!) ਮੈਂ ਤੇਰੇ ਘਰ ਦਾ ਚਾਕਰ ਹਾਂ, (ਇਹ ਤੇਰੀ ਮਰਜ਼ੀ ਹੈ) ਚਾਹੇ ਜੀਊਂਦਾ ਰੱਖ ਚਾਹੇ ਮਾਰ ਦੇਹ ।੨।੧੮।੬੯।
Says Kabeer, I am the slave of Your home; I live or die as You will. ||2||18||69||