ਗਉੜੀ ॥
Gauree:
ਲਖ ਚਉਰਾਸੀਹ ਜੀਅ ਜੋਨਿ ਮਹਿ ਭ੍ਰਮਤ ਨੰਦੁ ਬਹੁ ਥਾਕੋ ਰੇ ॥
ਹੇ ਭਾਈ! (ਤੁਸੀ ਆਖਦੇ ਹੋ ਕਿ ਜਦੋਂ) ਚੌਰਾਸੀ ਲੱਖ ਜੀਵਾਂ ਦੀਆਂ ਜੂਨਾਂ ਵਿਚ ਭਟਕ ਭਟਕ ਕੇ ਨੰਦ ਬਹੁਤ ਥੱਕ ਗਿਆ (ਤੇ ਉਸ ਨੂੰ ਮਨੁੱਖਾ ਜਨਮ ਮਿਲਿਆ ਤਾਂ ਉਸ ਨੇ ਪਰਮਾਤਮਾ ਦੀ ਭਗਤੀ ਕੀਤੀ),
Wandering through 8.4 million incarnations, Krishna's father Nand was totally exhausted.
ਭਗਤਿ ਹੇਤਿ ਅਵਤਾਰੁ ਲੀਓ ਹੈ ਭਾਗੁ ਬਡੋ ਬਪੁਰਾ ਕੋ ਰੇ ॥੧॥
ਉਸ ਦੀ ਭਗਤੀ ਤੇ ਪ੍ਰਸੰਨ ਹੋ ਕੇ (ਪਰਮਾਤਮਾ ਨੇ ਉਸ ਦੇ ਘਰ) ਜਨਮ ਲਿਆ, ਉਸ ਵਿਚਾਰੇ ਨੰਦ ਦੀ ਬੜੀ ਕਿਸਮਤ ਜਾਗੀ ।੧।
Because of his devotion, Krishna was incarnated in his home; how great was the good fortune of this poor man! ||1||
ਤੁਮ੍ਹ ਜੁ ਕਹਤ ਹਉ ਨੰਦ ਕੋ ਨੰਦਨੁ ਨੰਦ ਸੁ ਨੰਦਨੁ ਕਾ ਕੋ ਰੇ ॥
ਪਰ, ਹੇ ਭਾਈ! ਤੁਸੀ ਜੋ ਇਹ ਆਖਦੇ ਹੋ ਕਿ (ਪਰਮਾਤਮਾ ਨੰਦ ਦੇ ਘਰ ਅਵਤਾਰ ਲੈ ਕੇ) ਨੰਦ ਦਾ ਪੁੱਤਰ ਬਣਿਆ, (ਇਹ ਦੱਸੋ ਕਿ) ਉਹ ਨੰਦ ਕਿਸ ਦਾ ਪੁੱਤਰ ਸੀ?
You say that Krishna was Nand's son, but whose son was Nand himself?
ਧਰਨਿ ਅਕਾਸੁ ਦਸੋ ਦਿਸ ਨਾਹੀ ਤਬ ਇਹੁ ਨੰਦੁ ਕਹਾ ਥੋ ਰੇ ॥੧॥ ਰਹਾਉ ॥
ਤੇ ਜਦੋਂ ਨਾਹ ਇਹ ਧਰਤੀ ਅਤੇ ਨਾਹ ਅਕਾਸ਼ ਸੀ, ਤਦੋਂ ਇਹ ਨੰਦ (ਜਿਸ ਨੂੰ ਤੁਸੀ ਪਰਮਾਤਮਾ ਦਾ ਪਿਓ ਆਖ ਰਹੇ ਹੋ) ਕਿਥੇ ਸੀ ।੧।ਰਹਾਉ।
When there was no earth or ether or the ten directions, where was this Nand then? ||1||Pause||
ਸੰਕਟਿ ਨਹੀ ਪਰੈ ਜੋਨਿ ਨਹੀ ਆਵੈ ਨਾਮੁ ਨਿਰੰਜਨ ਜਾ ਕੋ ਰੇ ॥
ਹੇ ਭਾਈ! (ਅਸਲ ਗੱਲ ਇਹ ਹੈ ਕਿ ਜਿਸ ਪ੍ਰਭੂ) ਦਾ ਨਾਮ ਹੈ ਨਿਰੰਜਨ (ਭਾਵ, ਜੋ ਪ੍ਰਭੂ ਕਦੇ ਮਾਇਆ ਦੇ ਅਸਰ ਹੇਠ ਨਹੀਂ ਆ ਸਕਦਾ), ਉਹ ਜੂਨ ਵਿਚ ਨਹੀਂ ਆਉਂਦਾ, ਉਹ (ਜੰਮਣ ਮਰਨ ਦੇ) ਦੁੱਖ ਵਿਚ ਨਹੀਂ ਪੈਂਦਾ ।
He does not fall into misfortune, and He does not take birth; His Name is the Immaculate Lord.
ਕਬੀਰ ਕੋ ਸੁਆਮੀ ਐਸੋ ਠਾਕੁਰੁ ਜਾ ਕੈ ਮਾਈ ਨ ਬਾਪੋ ਰੇ ॥੨॥੧੯॥੭੦॥
ਕਬੀਰ ਦਾ ਸੁਆਮੀ (ਸਾਰੇ ਜਗਤ ਦਾ) ਪਾਲਣਹਾਰ ਐਸਾ ਹੈ ਜਿਸ ਦੀ ਨਾ ਕੋਈ ਮਾਂ ਹੈ, ਤੇ ਨਾ ਪਿਓ ।੨।੧੯।੭੦।
Kabeer's Lord is such a Lord and Master, who has no mother or father. ||2||19||70||