ਗਉੜੀ ॥
Gauree:
 
ਨਿੰਦਉ ਨਿੰਦਉ ਮੋ ਕਉ ਲੋਗੁ ਨਿੰਦਉ ॥
ਜਗਤ ਬੇਸ਼ੱਕ ਮੇਰੀ ਨਿੰਦਾ ਕਰੇ, ਬੇਸ਼ੱਕ ਮੇਰੇ ਔਗੁਣ ਭੰਡੇ
Slander me, slander me - go ahead, people, and slander me.
 
ਨਿੰਦਾ ਜਨ ਕਉ ਖਰੀ ਪਿਆਰੀ ॥
ਪ੍ਰਭੂ ਦੇ ਸੇਵਕ ਨੂੰ ਆਪਣੀ ਨਿੰਦਿਆ ਹੁੰਦੀ ਚੰਗੀ ਲੱਗਦੀ ਹੈ
Slander is pleasing to the Lord's humble servant.
 
ਨਿੰਦਾ ਬਾਪੁ ਨਿੰਦਾ ਮਹਤਾਰੀ ॥੧॥ ਰਹਾਉ ॥
ਕਿਉਂਕਿ ਨਿੰਦਿਆ ਸੇਵਕ ਦਾ ਮਾਂ ਪਿਉ ਹੈ (ਭਾਵ, ਜਿਵੇਂ ਮਾਪੇ ਆਪਣੇ ਬਾਲ ਵਿਚ ਸ਼ੁਭ ਗੁਣ ਵਧਦੇ ਵੇਖਣਾ ਲੋੜਦੇ ਹਨ, ਤਿਵੇਂ ਨਿੰਦਿਆ ਭੀ ਔਗੁਣ ਨਸ਼ਰ ਕਰ ਕੇ ਭਲੇ ਗੁਣਾਂ ਲਈ ਸਹਾਇਤਾ ਕਰਦੀ ਹੈ) ।੧।ਰਹਾਉ।
Slander is my father, slander is my mother. ||1||Pause||
 
ਨਿੰਦਾ ਹੋਇ ਤ ਬੈਕੁੰਠਿ ਜਾਈਐ ॥
ਜੇ ਲੋਕ ਔਗੁਣ ਨਸ਼ਰ ਕਰਨ ਤਾਂ ਹੀ ਬੈਕੁੰਠ ਵਿਚ ਜਾ ਸਕੀਦਾ ਹੈ
If I am slandered, I go to heaven;
 
ਨਾਮੁ ਪਦਾਰਥੁ ਮਨਹਿ ਬਸਾਈਐ ॥
(ਕਿਉਂਕਿ ਇਸ ਤਰ੍ਹਾਂ ਆਪਣੇ ਔਗੁਣ ਛੱਡ ਕੇ) ਪ੍ਰਭੂ ਦਾ ਨਾਮ-ਰੂਪ ਧਨ ਮਨ ਵਿਚ ਵਸਾ ਸਕੀਦਾ ਹੈ
the wealth of the Naam, the Name of the Lord, abides within my mind.
 
ਰਿਦੈ ਸੁਧ ਜਉ ਨਿੰਦਾ ਹੋਇ ॥
ਜੇ ਹਿਰਦਾ ਸੁੱਧ ਹੁੰਦਿਆਂ ਸਾਡੀ ਨਿੰਦਿਆ ਹੋਵੇ (ਭਾਵ, ਜੇ ਸੁੱਧ ਭਾਵਨਾ ਨਾਲ ਅਸੀ ਆਪਣੇ ਔਗੁਣ ਨਸ਼ਰ ਹੁੰਦੇ ਸੁਣੀਏ) ਤਾਂ
If my heart is pure, and I am slandered,
 
ਹਮਰੇ ਕਪਰੇ ਨਿੰਦਕੁ ਧੋਇ ॥੧॥
ਤਾਂ ਨਿੰਦਕ ਸਾਡੇ ਮਨ ਨੂੰ ਪਵਿੱਤਰ ਕਰਨ ਵਿਚ ਸਹਾਇਤਾ ਕਰਦਾ ਹੈ
then the slanderer washes my clothes. ||1||
 
ਨਿੰਦਾ ਕਰੈ ਸੁ ਹਮਰਾ ਮੀਤੁ ॥
(ਤਾਂ ਤੇ) ਜੋ ਮਨੁੱਖ ਸਾਨੂੰ ਭੰਡਦਾ ਹੈ, ਉਹ ਸਾਡਾ ਮਿੱਤਰ ਹੈ
One who slanders me is my friend;
 
ਨਿੰਦਕ ਮਾਹਿ ਹਮਾਰਾ ਚੀਤੁ ॥
ਕਿਉਂਕਿ ਸਾਡੀ ਸੁਰਤ ਆਪਣੇ ਨਿੰਦਕ ਵਿਚ ਰਹਿੰਦੀ ਹੈ (ਭਾਵ, ਅਸੀ ਆਪਣੇ ਨਿੰਦਕ ਦੀ ਗੱਲ ਬੜੇ ਧਿਆਨ ਨਾਲ ਸੁਣਦੇ ਹਾਂ) ।
the slanderer is in my thoughts.
 
ਨਿੰਦਕੁ ਸੋ ਜੋ ਨਿੰਦਾ ਹੋਰੈ ॥
(ਅਸਲ ਵਿਚ) ਸਾਡਾ ਮੰਦਾ ਚਿਤਵਣ ਵਾਲਾ ਮਨੁੱਖ ਉਹ ਹੈ, ਜੋ ਸਾਡੇ ਐਬ ਨਸ਼ਰ ਹੋਣੋਂ ਰੋਕਦਾ ਹੈ ।
The slanderer is the one who prevents me from being slandered.
 
ਹਮਰਾ ਜੀਵਨੁ ਨਿੰਦਕੁ ਲੋਰੈ ॥੨॥
ਨਿੰਦਕ ਤਾਂ ਸਗੋਂ ਇਹ ਚਾਹੁੰਦਾ ਹੈ ਕਿ ਸਾਡਾ ਜੀਵਨ ਚੰਗਾ ਬਣੇ ।੨।
The slanderer wishes me long life. ||2||
 
ਨਿੰਦਾ ਹਮਰੀ ਪ੍ਰੇਮ ਪਿਆਰੁ ॥
ਜਿਉਂ ਜਿਉਂ ਸਾਡੀ ਨਿੰਦਿਆ ਹੁੰਦੀ ਹੈ, ਤਿਉਂ ਤਿਉਂ ਸਾਡੇ ਅੰਦਰ ਪ੍ਰਭੂ ਦਾ ਪ੍ਰੇਮ-ਪਿਆਰ ਪੈਦਾ ਹੁੰਦਾ ਹੈ,
I have love and affection for the slanderer.
 
ਨਿੰਦਾ ਹਮਰਾ ਕਰੈ ਉਧਾਰੁ ॥
ਕਿਉਂਕਿ ਸਾਡੀ ਨਿੰਦਿਆ ਸਾਨੂੰ ਔਗੁਣਾਂ ਵਲੋਂ ਬਚਾਉਂਦੀ ਹੈ ।
Slander is my salvation.
 
ਜਨ ਕਬੀਰ ਕਉ ਨਿੰਦਾ ਸਾਰੁ ॥
ਸੋ, ਦਾਸ ਕਬੀਰ ਲਈ ਤਾਂ ਉਸ ਦੇ ਔਗੁਣਾਂ ਦਾ ਨਸ਼ਰ ਹੋਣਾ ਸਭ ਤੋਂ ਵਧੀਆ ਗੱਲ ਹੈ ।
Slander is the best thing for servant Kabeer.
 
ਨਿੰਦਕੁ ਡੂਬਾ ਹਮ ਉਤਰੇ ਪਾਰਿ ॥੩॥੨੦॥੭੧॥
ਪਰ (ਵਿਚਾਰਾ) ਨਿੰਦਕ (ਸਦਾ ਦੂਜਿਆਂ ਦੇ ਔਗੁਣਾਂ ਦੀਆਂ ਗੱਲਾਂ ਕਰ ਕਰ ਕੇ ਆਪ ਉਹਨਾਂ ਔਗੁਣਾਂ ਵਿਚ) ਡੁੱਬ ਜਾਂਦਾ ਹੈ, ਤੇ ਅਸੀ (ਆਪਣੇ ਔਗੁਣਾਂ ਦੀ ਚੇਤਾਵਨੀ ਨਾਲ ਉਹਨਾਂ ਤੋਂ) ਬਚ ਨਿਕਲਦੇ ਹਾਂ ।੩।੨੦।੭੧।
The slanderer is drowned, while I am carried across. ||3||20||71||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by