ਰਾਜਾ ਰਾਮ ਤੂੰ ਐਸਾ ਨਿਰਭਉ ਤਰਨ ਤਾਰਨ ਰਾਮ ਰਾਇਆ ॥੧॥ ਰਹਾਉ ॥
ਹੇ ਸਭ ਦੇ ਮਾਲਕ ਪ੍ਰਭੂ! ਹੇ ਸਭ ਜੀਵਾਂ ਨੂੰ ਤਾਰਨ ਲਈ ਸਮਰੱਥ ਰਾਮ! ਹੇ ਸਭ ਵਿਚ ਵਿਆਪਕ ਪ੍ਰਭੂ! ਤੂੰ ਕਿਸੇ ਤੋਂ ਡਰਦਾ ਨਹੀਂ ਹੈਂ; ਤੇਰਾ ਸੁਭਾਵ ਕੁਝ ਅਨੋਖਾ ਹੈ ।੧।ਰਹਾਉ।
O my Sovereign Lord King, You are Fearless; You are the Carrier to carry us across, O my Lord King. ||1||Pause||
ਜਬ ਹਮ ਹੋਤੇ ਤਬ ਤੁਮ ਨਾਹੀ ਅਬ ਤੁਮ ਹਹੁ ਹਮ ਨਾਹੀ ॥
ਜਿਤਨਾ ਚਿਰ ਅਸੀ ਕੁਝ ਬਣੀ ਫਿਰਦੇ ਹਾਂ (ਭਾਵ, ਹਉਮੈ ਅਹੰਕਾਰ ਕਰਦੇ ਹਾਂ) ਤਦ ਤਕ (ਹੇ ਪ੍ਰਭੂ!) ਤੂੰ ਸਾਡੇ ਅੰਦਰ ਪਰਗਟ ਨਹੀਂ ਹੁੰਦਾ (ਆਪਣਾ ਚਾਨਣ ਨਹੀਂ ਕਰਦਾ), ਪਰ ਜਦੋਂ ਹੁਣ ਤੂੰ ਆਪ (ਸਾਡੇ ਵਿਚ) ਨਿਵਾਸ ਕੀਤਾ ਹੈ ਤਾਂ ਸਾਡੇ ਵਿਚ ਉਹ ਪਹਿਲੀ ਹਉਮੈ ਨਹੀਂ ਰਹੀ ।
When I was, then You were not; now that You are, I am not.
ਅਬ ਹਮ ਤੁਮ ਏਕ ਭਏ ਹਹਿ ਏਕੈ ਦੇਖਤ ਮਨੁ ਪਤੀਆਹੀ ॥੧॥
ਹੁਣ (ਹੇ ਪ੍ਰਭੂ!) ਤੂੰ ਤੇ ਅਸੀ ਇੱਕ-ਰੂਪ ਹੋ ਗਏ ਹਾਂ, ਹੁਣ ਤੈਨੂੰ ਵੇਖ ਕੇ ਸਾਡਾ ਮਨ ਮੰਨ ਗਿਆ ਹੈ (ਕਿ ਤੂੰ ਹੀ ਤੂੰ ਹੈਂ, ਤੈਥੋਂ ਵੱਖਰੇ ਅਸੀ ਕੁਝ ਭੀ ਨਹੀਂ ਹਾਂ) ।੧।
Now, You and I have become one; seeing this, my mind is content. ||1||
ਜਬ ਬੁਧਿ ਹੋਤੀ ਤਬ ਬਲੁ ਕੈਸਾ ਅਬ ਬੁਧਿ ਬਲੁ ਨ ਖਟਾਈ ॥
(ਹੇ ਪ੍ਰਭੂ!) ਜਿਤਨਾ ਚਿਰ ਅਸਾਂ ਜੀਵਾਂ ਵਿਚ ਆਪਣੀ ਅਕਲ (ਦੀ ਹਉਮੈ) ਹੁੰਦੀ ਹੈ ਉਤਨਾ ਚਿਰ ਸਾਡੇ ਵਿਚ ਕੋਈ ਆਤਮਕ ਬਲ ਨਹੀਂ ਹੁੰਦਾ (ਭਾਵ, ਸਹਿਮੇ ਹੀ ਰਹਿੰਦੇ ਹਾਂ), ਪਰ ਹੁਣ (ਜਦੋਂ ਤੂੰ ਆਪ ਸਾਡੇ ਵਿਚ ਆ ਪ੍ਰਗਟਿਆ ਹੈਂ) ਸਾਡੀ ਆਪਣੀ ਅਕਲ ਤੇ ਬਲ ਦਾ ਮਾਣ ਨਹੀਂ ਰਿਹਾ ।
When there was wisdom, how could there be strength? Now that there is wisdom, strength cannot prevail.
ਕਹਿ ਕਬੀਰ ਬੁਧਿ ਹਰਿ ਲਈ ਮੇਰੀ ਬੁਧਿ ਬਦਲੀ ਸਿਧਿ ਪਾਈ ॥੨॥੨੧॥੭੨॥
ਕਬੀਰ ਜੀ ਆਖਦੇ ਹਨ—(ਹੇ ਪ੍ਰਭੂ!) ਤੂੰ ਮੇਰੀ (ਹਉਮੈ ਵਾਲੀ) ਅਕਲ ਖੋਹ ਲਈ ਹੈ, ਹੁਣ ਉਹ ਅਕਲ ਬਦਲ ਗਈ ਹੈ (ਭਾਵ, ‘ਮੈਂ ਮੈਂ’ ਛੱਡ ਕੇ ‘ਤੂੰ ਹੀ ਤੂੰ’ ਕਰਨ ਵਾਲੀ ਹੋ ਗਈ ਹੈ, ਇਸ ਵਾਸਤੇ ਮਨੁੱਖਾ ਜਨਮ ਦੇ ਮਨੋਰਥ ਦੀ) ਸਿੱਧੀ ਹਾਸਲ ਹੋ ਗਈ ਹੈ ।੨।੨੧।੭੨।
Says Kabeer, the Lord has taken away my wisdom, and I have attained spiritual perfection. ||2||21||72||