ਗਉੜੀ ॥
Gauree:
ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥
ਛੇ ਚੱਕਰ ਬਣਾ ਕੇ (ਪ੍ਰਭੂ ਨੇ) ਇਹ (ਮਨੁੱਖਾ ਸਰੀਰ-ਰੂਪ) ਨਿੱਕਾ ਜਿਹਾ ਘਰ ਰਚ ਦਿੱਤਾ ਹੈ ਤੇ (ਇਸ ਘਰ) ਵਿਚ (ਆਪਣੀ ਆਤਮਕ ਜੋਤ-ਰੂਪ) ਅਚਰਜ ਵਸਤ ਰੱਖ ਦਿੱਤੀ ਹੈ;
He fashioned the body chamber with six rings, and placed within it the incomparable thing.
ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥
(ਇਸ ਘਰ ਦਾ) ਜੰਦਰਾ-ਕੁੰਜੀ (ਪ੍ਰਭੂ ਨੇ) ਪ੍ਰਾਣਾਂ ਨੂੰ ਹੀ ਬਣਾ ਦਿੱਤਾ ਹੈ, ਤੇ (ਇਹ ਖੇਡ) ਬਣਾਉਂਦਿਆਂ ਉਹ ਚਿਰ ਨਹੀਂ ਲਾਉਂਦਾ ।੧।
He made the breath of life the watchman, with lock and key to protect it; the Creator did this in no time at all. ||1||
ਅਬ ਮਨ ਜਾਗਤ ਰਹੁ ਰੇ ਭਾਈ ॥
(ਇਸ ਘਰ ਵਿਚ ਰਹਿਣ ਵਾਲੇ) ਹੇ ਪਿਆਰੇ ਮਨ! ਹੁਣ ਜਾਗਦਾ ਰਹੁ,
Keep your mind awake and aware now, O Sibling of Destiny.
ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥
ਬੇ-ਪਰਵਾਹ ਹੋ ਕੇ ਤੂੰ (ਹੁਣ ਤਕ) ਜੀਵਨ ਅਜਾਈਂ ਗਵਾ ਲਿਆ ਹੈ; (ਜੋ ਕੋਈ ਭੀ ਗ਼ਾਫ਼ਲ ਹੁੰਦਾ ਹੈ) ਚੋਰ ਜਾ ਕੇ (ਉਸ ਦਾ) ਘਰ ਲੁੱਟ ਲੈਂਦਾ ਹੈ ।੧।ਰਹਾਉ।
You were careless, and you have wasted your life; your home is being plundered by thieves. ||1||Pause||
ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥
(ਇਹ ਜੋ) ਪੰਜ ਪਹਿਰੇਦਾਰ (ਇਸ ਘਰ ਦੇ) ਦਰਵਾਜ਼ਿਆਂ ਉੱਤੇ ਰਹਿੰਦੇ ਹਨ, ਇਹਨਾਂ ਦਾ ਕੋਈ ਵਿਸਾਹ ਨਹੀਂ ।
The five senses stand as guards at the gate, but now can they be trusted?
ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥
ਹੁਸ਼ਿਆਰ ਹੋ ਕੇ ਰਹੁ ਤੇ (ਮਾਲਕ ਨੂੰ) ਚੇਤੇ ਰੱਖ ਤਾਂ (ਤੇਰੇ ਅੰਦਰ ਪ੍ਰਭੂ ਦੀ ਆਤਮਕ ਜੋਤ ਦਾ) ਚਾਨਣ ਨਿਖਰ ਆਵੇਗਾ ।੨।
When you are conscious in your consciousness, you shall be enlightened and illuminated. ||2||
ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥
ਜਿਹੜੀ ਜੀਵ-ਇਸਤ੍ਰੀ (ਸਰੀਰ ਦੇ) ਨੌ ਘਰਾਂ (ਨੌ ਗੋਲਕਾਂ ਜੋ ਸਰੀਰਕ ਕ੍ਰਿਆ ਚਲਾਣ ਲਈ ਹਨ) ਨੂੰ ਵੇਖ ਕੇ (ਆਪਣੇ ਅਸਲ-ਮਨੋਰਥ ਵਲੋਂ) ਖੁੰਝ ਜਾਂਦੀ ਹੈ, ਉਸ ਨੂੰ (ਜੋਤ-ਰੂਪ) ਅਚਰਜ ਸ਼ੈ (ਅੰਦਰੋਂ) ਨਹੀਂ ਲੱਭਦੀ (ਭਾਵ, ਉਸ ਦਾ ਧਿਆਨ ਅੰਦਰ-ਵੱਸਦੀ ਆਤਮਕ ਜੋਤ ਵਲ ਨਹੀਂ ਪੈਂਦਾ)
Seeing the nine openings of the body, the soul-bride is led astray; she does not obtain that incomparable thing.
ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥
ਕਬੀਰ ਜੀ ਆਖਦੇ ਹਨ ਜਦੋਂ ਇਹ ਨੌ ਹੀ ਘਰ ਵੱਸ ਵਿਚ ਆ ਜਾਂਦੇ ਹਨ, ਤਾਂ ਪ੍ਰਭੂ ਦੀ ਜੋਤ ਦਸਵੇਂ ਘਰ ਵਿਚ ਟਿਕ ਜਾਂਦੀ ਹੈ (ਭਾਵ, ਤਦੋਂ ਅੰਦਰ-ਵੱਸਦੇ ਪ੍ਰਭੂ ਦੀ ਹੋਂਦ ਦੀ ਵਿਚਾਰ ਜੀਵ ਨੂੰ ਫੁਰ ਆਉਂਦੀ ਹੈ, ਤਦੋਂ ਸੁਰਤ ਪ੍ਰਭੂ ਦੀ ਯਾਦ ਵਿਚ ਟਿਕਦੀ ਹੈ ।੩।੨੨।੭੩।
Says Kabeer, the nine openings of the body are being plundered; rise up to the Tenth Gate, and discover the true essence. ||3||22||73||