ਗਉੜੀ ॥
Gauree:
 
ਮਾਈ ਮੋਹਿ ਅਵਰੁ ਨ ਜਾਨਿਓ ਆਨਾਨਾਂ ॥
ਹੇ (ਮੇਰੀ) ਮਾਂ! ਮੈਂ ਕਿਸੇ ਹੋਰ ਨੂੰ (ਆਪਣੇ ਜੀਵਨ ਦਾ ਆਸਰਾ) ਨਹੀਂ ਸਮਝਿਆ,
O mother, I do not know any other, except Him.
 
ਸਿਵ ਸਨਕਾਦਿ ਜਾਸੁ ਗੁਨ ਗਾਵਹਿ ਤਾਸੁ ਬਸਹਿ ਮੋਰੇ ਪ੍ਰਾਨਾਨਾਂ ॥ ਰਹਾਉ ॥
ਕਿਉਂਕਿ) ਮੇਰੇ ਪ੍ਰਾਣ (ਤਾਂ) ਉਸ (ਪ੍ਰਭੂ) ਵਿਚ ਵੱਸ ਰਹੇ ਹਨ ਜਿਸ ਦੇ ਗੁਣ ਸ਼ਿਵ ਅਤੇ ਸਨਕ ਆਦਿਕ ਗਾਉਂਦੇ ਹਨ ।੧।ਰਹਾਉ।
My breath of life resides in Him, whose praises are sung by Shiva and Sanak and so many others. ||Pause||
 
ਹਿਰਦੇ ਪ੍ਰਗਾਸੁ ਗਿਆਨ ਗੁਰ ਗੰਮਿਤ ਗਗਨ ਮੰਡਲ ਮਹਿ ਧਿਆਨਾਨਾਂ ॥
ਜਦੋਂ ਦੀ ਸਤਿਗੁਰੂ ਨੇ ਉੱਚੀ ਸੂਝ ਬਖ਼ਸ਼ੀ ਹੈ, ਮੇਰੇ ਹਿਰਦੇ ਵਿਚ, (ਮਾਨੋ) ਚਾਨਣ ਹੋ ਗਿਆ ਹੈ, ਤੇ ਮੇਰਾ ਧਿਆਨ ਉੱਚੇ ਮੰਡਲਾਂ ਵਿਚ (ਭਾਵ, ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ ।
My heart is illuminated by spiritual wisdom; meeting the Guru, I meditate in the Sky of the Tenth Gate.
 
ਬਿਖੈ ਰੋਗ ਭੈ ਬੰਧਨ ਭਾਗੇ ਮਨ ਨਿਜ ਘਰਿ ਸੁਖੁ ਜਾਨਾਨਾ ॥੧॥
ਵਿਸ਼ੇ-ਵਿਕਾਰ ਆਦਿਕ ਆਤਮਕ ਰੋਗਾਂ ਤੇ ਸਹਿਮਾਂ ਦੇ ਜ਼ੰਜੀਰ ਟੁੱਟ ਗਏ ਹਨ, ਮੇਰੇ ਮਨ ਨੇ ਅੰਦਰ ਹੀ ਸੁਖ ਲੱਭ ਲਿਆ ਹੈ ।੧।
The diseases of corruption, fear and bondage have run away; my mind has come to know peace in its own true home. ||1||
 
ਏਕ ਸੁਮਤਿ ਰਤਿ ਜਾਨਿ ਮਾਨਿ ਪ੍ਰਭ ਦੂਸਰ ਮਨਹਿ ਨ ਆਨਾਨਾ ॥
ਮੇਰੀ ਬੁੱਧੀ ਦਾ ਪਿਆਰ ਇੱਕ ਪ੍ਰਭੂ ਵਿਚ ਹੀ ਬਣ ਗਿਆ ਹੈ । ਇੱਕ ਪ੍ਰਭੂ ਨੂੰ (ਆਸਰਾ) ਸਮਝ ਕੇ (ਤੇ ਉਸ ਵਿਚ) ਪਤੀਜ ਕੇ, ਮੈਂ ਕਿਸੇ ਹੋਰ ਨੂੰ ਹੁਣ ਮਨ ਵਿਚ ਨਹੀਂ ਲਿਆਉਂਦਾ (ਭਾਵ, ਕਿਸੇ ਹੋਰ ਦੀ ਓਟ ਨਹੀਂ ਤੱਕਦਾ) ।
Imbued with a balanced single-mindedness, I know and obey God; nothing else enters my mind.
 
ਚੰਦਨ ਬਾਸੁ ਭਏ ਮਨ ਬਾਸਨ ਤਿਆਗਿ ਘਟਿਓ ਅਭਿਮਾਨਾਨਾ ॥੨॥
ਮਨ ਦੀਆਂ ਵਾਸ਼ਨਾਂ ਤਿਆਗ ਕੇ (ਮੇਰੇ ਅੰਦਰ, ਮਾਨੋ) ਚੰਦਨ ਦੀ ਸੁਗੰਧੀ ਪੈਦਾ ਹੋ ਗਈ ਹੈ, (ਮੇਰੇ ਅੰਦਰੋਂ) ਅਹੰਕਾਰ ਘਟ ਗਿਆ ਹੈ (ਭਾਵ ਮਿਟ ਗਿਆ ਹੈ) ।੨।
My mind has become fragrant with the scent of sandalwood; I have renounced egotistical selfishness and conceit. ||2||
 
ਜੋ ਜਨ ਗਾਇ ਧਿਆਇ ਜਸੁ ਠਾਕੁਰ ਤਾਸੁ ਪ੍ਰਭੂ ਹੈ ਥਾਨਾਨਾਂ ॥
ਜੋ ਮਨੁੱਖ ਠਾਕੁਰ ਦਾ ਜਸ ਗਾਂਦਾ ਹੈ, ਪ੍ਰਭੂ ਨੂੰ ਧਿਆਉਂਦਾ ਹੈ, ਪ੍ਰਭੂ ਦਾ ਨਿਵਾਸ ਉਸ ਦੇ ਹਿਰਦੇ ਵਿਚ ਹੋ ਜਾਂਦਾ ਹੈ ।
That humble being, who sings and meditates on the Praises of his Lord and Master, is the dwelling-place of God.
 
ਤਿਹ ਬਡ ਭਾਗ ਬਸਿਓ ਮਨਿ ਜਾ ਕੈ ਕਰਮ ਪ੍ਰਧਾਨ ਮਥਾਨਾਨਾ ॥੩॥
ਤੇ, ਜਿਸ ਦੇ ਮਨ ਵਿਚ ਪ੍ਰਭੂ ਵੱਸ ਪਿਆ, ਉਸ ਦੇ ਵੱਡੇ ਭਾਗ (ਸਮਝੋ), ਉਸ ਦੇ ਮੱਥੇ ਉੱਤੇ ਉੱਚੇ ਲੇਖ ਉੱਘੜ ਆਏ (ਜਾਣੋ) ।੩।
He is blessed with great good fortune; the Lord abides in his mind. Good karma radiates from his forehead. ||3||
 
ਕਾਟਿ ਸਕਤਿ ਸਿਵ ਸਹਜੁ ਪ੍ਰਗਾਸਿਓ ਏਕੈ ਏਕ ਸਮਾਨਾਨਾ ॥
ਮਾਇਆ ਦਾ ਪ੍ਰਭਾਵ ਦੂਰ ਕਰ ਕੇ, ਜਦੋਂ ਰੱਬੀ-ਜੋਤ ਦਾ ਪ੍ਰਕਾਸ਼ ਹੋ ਗਿਆ, ਤਾਂ ਸਦਾ ਨਿਰੋਲ ਇੱਕ ਪ੍ਰਭੂ ਵਿਚ ਮਨ ਲੀਨ ਰਹਿੰਦਾ ਹੈ ।
I have broken the bonds of Maya; the intuitive peace and poise of Shiva has dawned within me, and I am merged in oneness with the One.
 
ਕਹਿ ਕਬੀਰ ਗੁਰ ਭੇਟਿ ਮਹਾ ਸੁਖ ਭ੍ਰਮਤ ਰਹੇ ਮਨੁ ਮਾਨਾਨਾਂ ॥੪॥੨੩॥੭੪॥
ਕਬੀਰ ਜੀ ਆਖਦੇ ਹਨ, ਸਤਿਗੁਰੂ ਨੂੰ ਮਿਲ ਕੇ ਉੱਚਾ ਸੁਖ ਪ੍ਰਾਪਤ ਹੁੰਦਾ ਹੈ, ਭਟਕਣਾ ਮੁੱਕ ਜਾਂਦੀ ਹੈ ਤੇ ਮਨ (ਪ੍ਰਭੂ ਵਿਚ) ਗਿੱਝ ਜਾਂਦਾ ਹੈ ।੪।੨੩।੭੪।
Says Kabeer, meeting the Guru, I have found absolute peace. My mind has ceased its wanderings; I am happy. ||4||23||74||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by