ਰਾਗੁ ਗਉੜੀ ਪੂਰਬੀ ਬਾਵਨ ਅਖਰੀ ਕਬੀਰ ਜੀਉ ਕੀ
Raag Gauree Poorbee, Baawan Akhree Of Kabeer Jee:
 
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
One Universal Creator God. Truth Is The Name. Creative Being Personified. By Guru's Grace:
 
ਬਾਵਨ ਅਛਰ ਲੋਕ ਤ੍ਰੈ ਸਭੁ ਕਛੁ ਇਨ ਹੀ ਮਾਹਿ ॥
ਬਵੰਜਾ ਅੱਖਰ (ਭਾਵ, ਲਿਪੀਆਂ ਦੇ ਅੱਖਰ) ਸਾਰੇ ਜਗਤ ਵਿਚ (ਵਰਤੇ ਜਾ ਰਹੇ ਹਨ), ਜਗਤ ਦਾ ਸਾਰਾ ਵਰਤਾਰਾ ਇਹਨਾਂ (ਲਿਪੀਆਂ ਦੇ) ਅੱਖਰਾਂ ਦੀ ਰਾਹੀਂ ਚੱਲ ਰਿਹਾ ਹੈ ।
Through these fifty-two letters, the three worlds and all things are described.
 
ਏ ਅਖਰ ਖਿਰਿ ਜਾਹਿਗੇ ਓਇ ਅਖਰ ਇਨ ਮਹਿ ਨਾਹਿ ॥੧॥
ਪਰ ਇਹ ਅੱਖਰ ਨਾਸ ਹੋ ਜਾਣਗੇ (ਭਾਵ, ਜਿਵੇਂ ਜਗਤ ਨਾਸਵੰਤ ਹੈ,ਬੋਲੀਆਂ ਵਿਚ ਵਰਤੇ ਜਾਣ ਵਾਲੇ ਅੱਖਰ ਭੀ ਨਾਸਵੰਤ ਹਨ) । ਅਕਾਲ ਪੁਰਖ ਨਾਲ ਮਿਲਾਪ ਜਿਸ ਸ਼ਕਲ ਵਿਚ ਅਨੁਭਵ ਹੁੰਦਾ ਹੈ, ਉਹਦੇ ਬਿਆਨ ਕਰਨ ਲਈ ਕੋਈ ਅੱਖਰ ਅਜਿਹੇ ਨਹੀਂ ਹਨ ਜੋ ਇਹਨਾਂ ਅੱਖਰਾਂ ਵਿਚ ਆ ਸਕਣ ।੧।
These letters shall perish; they cannot describe the Imperishable Lord. ||1||
 
ਜਹਾ ਬੋਲ ਤਹ ਅਛਰ ਆਵਾ ॥
ਜੋ ਵਰਤਾਰਾ ਬਿਆਨ ਕੀਤਾ ਜਾ ਸਕਦਾ ਹੈ, ਅੱਖਰ (ਕੇਵਲ) ਉਥੇ (ਹੀ) ਵਰਤੇ ਜਾਂਦੇ ਹਨ;
Wherever there is speech, there are letters.
 
ਜਹ ਅਬੋਲ ਤਹ ਮਨੁ ਨ ਰਹਾਵਾ ॥
ਜੋ ਅਵਸਥਾ ਬਿਆਨ ਤੋਂ ਪਰੇ ਹੈ (ਭਾਵ, ਜਦੋਂ ਅਕਾਲ ਪੁਰਖ ਵਿਚ ਲੀਨਤਾ ਹੁੰਦੀ ਹੈ) ਉਥੇ (ਬਿਆਨ ਕਰਨ ਵਾਲਾ) ਮਨ (ਆਪ ਹੀ) ਨਹੀਂ ਰਹਿ ਜਾਂਦਾ ।
Where there is no speech, there, the mind rests on nothing.
 
ਬੋਲ ਅਬੋਲ ਮਧਿ ਹੈ ਸੋਈ ॥
ਜਿਥੇ ਅੱਖਰ ਵਰਤੇ ਜਾ ਸਕਦੇ ਹਨ (ਭਾਵ, ਜੋ ਅਵਸਥਾ ਬਿਆਨ ਕੀਤੀ ਜਾ ਸਕਦੀ ਹੈ) ਤੇ ਜਿਸ ਹਾਲਤ ਦਾ ਬਿਆਨ ਨਹੀਂ ਹੋ ਸਕਦਾ (ਭਾਵ, ਪਰਮਾਤਮਾ ਵਿਚ ਲੀਨਤਾ ਦੀ ਅਵਸਥਾ)—ਇਹਨੀਂ (ਦੋਹੀਂ) ਥਾਈਂ ਪਰਮਾਤਮਾ ਆਪ ਹੀ ਹੈ
He is in both speech and silence.
 
ਜਸ ਓਹੁ ਹੈ ਤਸ ਲਖੈ ਨ ਕੋਈ ॥੨॥
ਜਿਹੋ ਜਿਹਾ ਉਹ (ਪਰਮਾਤਮਾ) ਹੈ ਤਿਹੋ ਜਿਹਾ (ਹੂ-ਬ-ਹੂ) ਕੋਈ ਬਿਆਨ ਨਹੀਂ ਕਰ ਸਕਦਾ ।੨।
No one can know Him as He is. ||2||
 
ਅਲਹ ਲਹਉ ਤਉ ਕਿਆ ਕਹਉ ਕਹਉ ਤ ਕੋ ਉਪਕਾਰ ॥
ਜੇ ਉਸ ਅਲੱਭ (ਪਰਮਾਤਮਾ) ਨੂੰ ਮੈਂ ਲੱਭ (ਭੀ) ਲਵਾਂ ਤਾਂ ਮੈਂ (ਉਸ ਦਾ ਸਹੀ ਸਰੂਪ) ਬਿਆਨ ਨਹੀਂ ਕਰ ਸਕਦਾ; ਜੇ (ਕੁਝ) ਬਿਆਨ ਕਰਾਂ ਭੀ ਤਾਂ ਉਸ ਦਾ ਕਿਸੇ ਨੂੰ ਲਾਭ ਨਹੀਂ ਹੋ ਸਕਦਾ ।
If I come to know the Lord, what can I say; what good does it do to speak?
 
ਬਟਕ ਬੀਜ ਮਹਿ ਰਵਿ ਰਹਿਓ ਜਾ ਕੋ ਤੀਨਿ ਲੋਕ ਬਿਸਥਾਰ ॥੩॥
(ਉਂਞ) ਜਿਸ ਪਰਮਾਤਮਾ ਦਾ ਇਹ ਤਿੰਨੇ ਲੋਕ (ਭਾਵ, ਸਾਰਾ ਜਗਤ) ਪਸਾਰਾ ਹਨ, ਉਹ ਇਸ ਵਿਚ ਇਉਂ ਵਿਆਪਕ ਹੈ ਜਿਵੇਂ ਬੋਹੜ (ਦਾ ਰੁੱਖ) ਬੀਜ ਵਿਚ (ਅਤੇ ਬੀਜ, ਬੋਹੜ ਵਿਚ) ਹੈ ।੩।
He is contained in the seed of the banyan-tree, and yet, His expanse spreads across the three worlds. ||3||
 
ਅਲਹ ਲਹੰਤਾ ਭੇਦ ਛੈ ਕਛੁ ਕਛੁ ਪਾਇਓ ਭੇਦ ॥
ਪਰਮਾਤਮਾ ਨੂੰ ਮਿਲਣ ਦਾ ਜਤਨ ਕਰਦਿਆਂ ਕਰਦਿਆਂ (ਮੇਰੀ) ਦੁਬਿਧਾ ਦਾ ਨਾਸ ਹੋ ਗਿਆ ਹੈ, ਅਤੇ (ਦੁਬਿਧਾ ਦਾ ਨਾਸ ਹੋਇਆਂ ਮੈਂ ਪਰਮਾਤਮਾ ਦਾ) ਕੁਝ ਕੁਝ ਰਾਜ਼ ਸਮਝ ਲਿਆ ਹੈ ।
One who knows the Lord understands His mystery, and bit by bit, the mystery disappears.
 
ਉਲਟਿ ਭੇਦ ਮਨੁ ਬੇਧਿਓ ਪਾਇਓ ਅਭੰਗ ਅਛੇਦ ॥੪॥
ਦੁਬਿਧਾ ਨੂੰ ਉਲਟਿਆਂ (ਮੇਰਾ) ਮਨ (ਪਰਮਾਤਮਾ ਵਿਚ) ਵਿੱਝ ਗਿਆ ਹੈ ਅਤੇ ਮੈਂ ਉਸ ਅਬਿਨਾਸ਼ੀ ਤੇ ਅਵਿੱਝ ਪ੍ਰਭੂ ਨੂੰ ਪ੍ਰਾਪਤ ਕਰ ਲਿਆ ਹੈ ।੪।
Turning away from the world, one's mind is pierced through with this mystery, and one obtains the Indestructible, Impenetrable Lord. ||4||
 
ਤੁਰਕ ਤਰੀਕਤਿ ਜਾਨੀਐ ਹਿੰਦੂ ਬੇਦ ਪੁਰਾਨ ॥
(ਚੰਗਾ) ਮੁਸਲਮਾਨ ਉਸ ਨੂੰ ਸਮਝਿਆ ਜਾਂਦਾ ਹੈ ਜੋ ਤਰੀਕਤ ਵਿਚ ਲੱਗਾ ਹੋਵੇ, ਅਤੇ (ਚੰਗਾ) ਹਿੰਦੂ ਉਸ ਨੂੰ, ਜੋ ਵੇਦਾਂ ਪੁਰਾਨਾਂ ਦੀ ਖੋਜ ਕਰਦਾ ਹੋਵੇ
The Muslim knows the Muslim way of life; the Hindu knows the Vedas and Puraanas.
 
ਮਨ ਸਮਝਾਵਨ ਕਾਰਨੇ ਕਛੂਅਕ ਪੜੀਐ ਗਿਆਨ ॥੫॥
(ਦੁਬਿਧਾ ਨੂੰ ਮਿਟਾ ਕੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿਣ ਲਈ) ਮਨ ਨੂੰ ਉੱਚੇ ਜੀਵਨ ਦੀ ਸੂਝ ਦੇਣ ਵਾਸਤੇ (ਉੱਚੀ) ਵਿਚਾਰ ਵਾਲੀ ਬਾਣੀ ਥੋੜ੍ਹੀ ਬਹੁਤ ਪੜ੍ਹਨੀ ਜ਼ਰੂਰੀ ਹੈ;।੫।
To instruct their minds, people ought to study some sort of spiritual wisdom. ||5||
 
ਓਅੰਕਾਰ ਆਦਿ ਮੈ ਜਾਨਾ ॥
ਜੋ ਇੱਕ-ਰਸ ਸਭ ਥਾਂ ਵਿਆਪਕ ਪਰਮਾਤਮਾ ਸਭ ਨੂੰ ਬਣਾਉਣ ਵਾਲਾ ਹੈ, ਮੈਂ ਉਸ ਨੂੰ ਅਬਿਨਾਸੀ ਸਮਝਦਾ ਹਾਂ;
I know only the One, the Universal Creator, the Primal Being.
 
ਲਿਖਿ ਅਰੁ ਮੇਟੈ ਤਾਹਿ ਨ ਮਾਨਾ ॥
ਹੋਰ ਜਿਸ ਵਿਅੱਕਤੀ ਨੂੰ ਉਹ ਪ੍ਰਭੂ ਪੈਦਾ ਕਰਦਾ ਹੈ ਤੇ ਫਿਰ ਮਿਟਾ ਦੇਂਦਾ ਹੈ ਉਸ ਨੂੰ ਮੈਂ (ਪਰਮਾਤਮਾ ਦੇ ਤੁੱਲ) ਨਹੀਂ ਮੰਨਦਾ ।
I do not believe in anyone whom the Lord writes and erases.
 
ਓਅੰਕਾਰ ਲਖੈ ਜਉ ਕੋਈ ॥
ਜੇ ਕੋਈ ਮਨੁੱਖ ਉਸ ਸਰਬ-ਵਿਆਪਕ ਪਰਮਾਤਮਾ ਨੂੰ ਸਮਝ ਲਏ (ਭਾਵ, ਆਪਣੇ ਅੰਦਰ ਅਨੁਭਵ ਕਰ ਲਏ) ਤਾਂ
If someone knows the One, the Universal Creator,
 
ਸੋਈ ਲਖਿ ਮੇਟਣਾ ਨ ਹੋਈ ॥੬॥
ਉਸ ਨੂੰ ਸਮਝਿਆਂ (ਉਸ ਮਨੁੱਖ ਦੀ ਉਸ ਉੱਚੀ ਆਤਮਕ ਸੁਰਤ ਦਾ) ਨਾਸ ਨਹੀਂ ਹੁੰਦਾ ।੬।
he shall not perish, since he knows Him. ||6||
 
ਕਕਾ ਕਿਰਣਿ ਕਮਲ ਮਹਿ ਪਾਵਾ ॥
ਜੇ ਮੈਂ (ਗਿਆਨ-ਰੂਪ ਸੂਰਜ ਦੀ) ਕਿਰਨ (ਹਿਰਦੇ-ਰੂਪ) ਕੌਲ-ਫੁੱਲ ਵਿਚ ਟਿਕਾ ਲਵਾਂ,
KAKKA: When the rays of Divine Light come into the heart-lotus,
 
ਸਸਿ ਬਿਗਾਸ ਸੰਪਟ ਨਹੀ ਆਵਾ ॥
ਤਾਂ (ਮਾਇਆ-ਰੂਪ) ਚੰਦ੍ਰਮਾ ਦੀ ਚਾਨਣੀ ਨਾਲ, ਉਹ (ਖਿੜਿਆ ਹੋਇਆ ਹਿਰਦਾ-ਫੁੱਲ) (ਮੁੜ) ਮੀਟਿਆ ਨਹੀਂ ਜਾਂਦਾ ।
the moon-light of Maya cannot enter the basket of the mind.
 
ਅਰੁ ਜੇ ਤਹਾ ਕੁਸਮ ਰਸੁ ਪਾਵਾ ॥
ਅਤੇ ਜੇ ਕਦੇ ਮੈਂ ਉਸ ਖਿੜਾਉ ਦੀ ਹਾਲਤ ਵਿਚ (ਅੱਪੜ ਕੇ) (ਉਸ ਖਿੜੇ ਹੋਏ ਹਿਰਦੇ-ਰੂਪ ਕੌਲ) ਫੁੱਲ ਦਾ ਆਨੰਦ (ਭੀ) ਮਾਣ ਸਕਾਂ,
And if one obtains the subtle fragrance of that spiritual flower,
 
ਅਕਹ ਕਹਾ ਕਹਿ ਕਾ ਸਮਝਾਵਾ ॥੭॥
ਤਾਂ ਉਸ ਦਾ ਬਿਆਨ ਕਥਨ ਤੋਂ ਪਰੇ ਹੈ । ਉਹ ਮੈਂ ਆਖ ਕੇ ਕੀਹ ਸਮਝਾ ਸਕਦਾ ਹਾਂ? ।੭।
he cannot describe the indescribable; he could speak, but who would understand? ||7||
 
ਖਖਾ ਇਹੈ ਖੋੜਿ ਮਨ ਆਵਾ ॥
ਜਦੋਂ ਇਹ ਮਨ (-ਪੰਛੀ ਜਿਸ ਨੂੰ ਗਿਆਨ-ਕਿਰਨ ਮਿਲ ਚੁੱਕੀ ਹੈ) ਸੈ੍ਵ-ਸਰੂਪ ਦੀ ਖੋੜ ਵਿਚ (ਭਾਵ, ਪ੍ਰਭੂ-ਚਰਨਾਂ ਵਿਚ) ਆ ਟਿਕਦਾ ਹੈ ਤਾਂ
KHAKHA: The mind has entered this cave.
 
ਖੋੜੇ ਛਾਡਿ ਨ ਦਹ ਦਿਸ ਧਾਵਾ ॥
ਇਸ ਆਹਲਣੇ (ਭਾਵ, ਪ੍ਰਭੂ-ਚਰਨਾਂ) ਨੂੰ ਛੱਡ ਕੇ ਦਸੀਂ ਪਾਸੀਂ ਨਹੀਂ ਦੌੜਦਾ ।
It does not leave this cave to wander in the ten directions.
 
ਖਸਮਹਿ ਜਾਣਿ ਖਿਮਾ ਕਰਿ ਰਹੈ ॥
ਖਸਮ-ਪ੍ਰਭੂ ਨਾਲ ਸਾਂਝ ਪਾ ਕੇ ਖਿਮਾ ਦੇ ਸੋਮੇ ਪ੍ਰਭੂ ਵਿਚ ਟਿਕਿਆ ਰਹਿੰਦਾ ਹੈ,
Knowing their Lord and Master, people show compassion;
 
ਤਉ ਹੋਇ ਨਿਖਿਅਉ ਅਖੈ ਪਦੁ ਲਹੈ ॥੮॥
ਤੇ ਤਦੋਂ ਅਵਿਨਾਸ਼ੀ (ਪ੍ਰਭੂ ਨਾਲ ਇੱਕ-ਰੂਪ) ਹੋ ਕੇ ਉਹ ਪਦਵੀ ਪ੍ਰਾਪਤ ਕਰ ਲੈਂਦਾ ਹੈ ਜੋ ਕਦੇ ਨਾਸ ਨਹੀਂ ਹੰੁਦੀ ।੮।
then, they become immortal, and attain the state of eternal dignity. ||8||
 
ਗਗਾ ਗੁਰ ਕੇ ਬਚਨ ਪਛਾਨਾ ॥
ਜਿਸ ਮਨੁੱਖ ਨੇ ਸਤਿਗੁਰੂ ਦੀ ਬਾਣੀ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲਈ ਹੈ,
GAGGA: One who understands the Guru's Word
 
ਦੂਜੀ ਬਾਤ ਨ ਧਰਈ ਕਾਨਾ ॥
ਉਸ ਨੂੰ (ਪ੍ਰਭੂ ਦੀ ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਗੱਲ ਖਿੱਚ ਨਹੀਂ ਪਾਂਦੀ ।
does not listen to anything else.
 
ਰਹੈ ਬਿਹੰਗਮ ਕਤਹਿ ਨ ਜਾਈ ॥
ਉਹ ਪੰਛੀ (ਵਾਂਗ ਸਦਾ ਨਿਰਮੋਹ) ਰਹਿੰਦਾ ਹੈ; ਕਿਤੇ ਭੀ ਭਟਕਦਾ ਨਹੀਂ;
He remains like a hermit and does not go anywhere,
 
ਅਗਹ ਗਹੈ ਗਹਿ ਗਗਨ ਰਹਾਈ ॥੯॥
ਜਿਸ ਪ੍ਰਭੂ ਨੂੰ ਜਗਤ ਦੀ ਮਾਇਆ ਗ੍ਰਸ ਨਹੀਂ ਸਕਦੀ, ਉਸ ਨੂੰ ਉਹ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ; ਹਿਰਦੇ ਵਿਚ ਵਸਾ ਕੇ ਆਪਣੀ ਸੁਰਤ ਨੂੰ ਪ੍ਰਭੂ-ਚਰਨਾਂ ਵਿਚ ਟਿਕਾਈ ਰੱਖਦਾ ਹ।੯।
when he grasps the Ungraspable Lord and dwells in the sky of the Tenth Gate. ||9||
 
ਘਘਾ ਘਟਿ ਘਟਿ ਨਿਮਸੈ ਸੋਈ ॥
ਹਰੇਕ ਸਰੀਰ ਵਿਚ ਉਹ ਪ੍ਰਭੂ ਹੀ ਵੱਸਦਾ ਹੈ ।
GHAGHA: He dwells in each and every heart.
 
ਘਟ ਫੂਟੇ ਘਟਿ ਕਬਹਿ ਨ ਹੋਈ ॥
ਜੇ ਕੋਈ ਸਰੀਰ (-ਰੂਪ ਘੜਾ) ਭੱਜ ਜਾਏ ਤਾਂ ਕਦੇ ਪ੍ਰਭੂ ਦੀ ਹੋਂਦ ਵਿਚ ਕੋਈ ਘਾਟਾ ਨਹੀਂ ਪੈਂਦਾ
Even when the body-pitcher bursts, he does not diminish.
 
ਤਾ ਘਟ ਮਾਹਿ ਘਾਟ ਜਉ ਪਾਵਾ ॥
ਜਦੋਂ (ਕੋਈ ਜੀਵ) ਇਸ ਸਰੀਰ ਦੇ ਅੰਦਰ ਹੀ (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਪੱਤਣ ਲੱਭ ਲੈਂਦਾ ਹੈ,
When someone finds the Path to the Lord within his own heart,
 
ਸੋ ਘਟੁ ਛਾਡਿ ਅਵਘਟ ਕਤ ਧਾਵਾ ॥੧੦॥
ਤਾਂ ਇਸ ਪੱਤਣ ਨੂੰ ਛੱਡ ਕੇ ਉਹ ਖੱਡਾਂ ਵਿਚ ਕਿਤੇ ਨਹੀਂ ਭਟਕਦਾ ਫਿਰਦਾ ।੧੦।
why should he abandon that Path to follow some other path? ||10||
 
ਙੰਙਾ ਨਿਗ੍ਰਹਿ ਸਨੇਹੁ ਕਰਿ ਨਿਰਵਾਰੋ ਸੰਦੇਹ ॥
(ਹੇ ਭਾਈ! ਆਪਣੇ ਇੰਦ੍ਰਿਆਂ ਨੂੰ) ਚੰਗੀ ਤਰ੍ਹਾਂ ਰੋਕ, (ਪ੍ਰਭੂ ਨਾਲ) ਪਿਆਰ ਬਣਾ, ਤੇ ਸਿਦਕ-ਹੀਨਤਾ ਦੂਰ ਕਰ ।
NGANGA: Restrain yourself, love the Lord, and dismiss your doubts.
 
ਨਾਹੀ ਦੇਖਿ ਨ ਭਾਜੀਐ ਪਰਮ ਸਿਆਨਪ ਏਹ ॥੧੧॥
(ਇਹ ਕੰਮ ਔਖਾ ਜ਼ਰੂਰ ਹੈ, ਪਰ) ਇਸ ਖ਼ਿਆਲ ਕਰਕੇ ਕਿ ਇਹ ਕੰਮ ਨਹੀਂ ਹੋ ਸਕਦਾ (ਇਸ ਕੰਮ ਵਲੋਂ) ਭੱਜ ਨਹੀਂ ਜਾਣਾ ਚਾਹੀਦਾ—(ਬੱਸ) ਸਭ ਤੋਂ ਵੱਡੀ ਅਕਲ (ਦੀ ਗੱਲ) ਇਹੀ ਹੈ ।੧੧।
Even if you do not see the Path, do not run away; this is the highest wisdom. ||11||
 
ਚਚਾ ਰਚਿਤ ਚਿਤ੍ਰ ਹੈ ਭਾਰੀ ॥
(ਪ੍ਰਭੂ ਦਾ) ਬਣਾਇਆ ਹੋਇਆ ਇਹ ਜਗਤ (ਮਾਨੋ) ਇਕ ਬਹੁਤ ਵੱਡੀ ਤਸਵੀਰ ਹੈ ।
CHACHA: He painted the great picture of the world.
 
ਤਜਿ ਚਿਤ੍ਰੈ ਚੇਤਹੁ ਚਿਤਕਾਰੀ ॥
(ਹੇ ਭਾਈ!) ਇਸ ਤਸਵੀਰ (ਦੇ ਮੋਹ) ਨੂੰ ਛੱਡ ਕੇ ਤਸਵੀਰ ਬਣਾਉਣ ਵਾਲੇ ਨੂੰ ਚੇਤੇ ਰੱਖ;
Forget this picture, and remember the Painter.
 
ਚਿਤ੍ਰ ਬਚਿਤ੍ਰ ਇਹੈ ਅਵਝੇਰਾ ॥
(ਕਿਉਂਕਿ ਵੱਡਾ) ਝੰਬੇਲਾ ਇਹ ਹੈ ਕਿ ਇਹ (ਸੰਸਾਰ-ਰੂਪ) ਤਸਵੀਰ ਮਨ ਨੂੰ ਮੋਹ ਲੈਣ ਵਾਲੀ ਹੈ ।
This wondrous painting is now the problem.
 
ਤਜਿ ਚਿਤ੍ਰੈ ਚਿਤੁ ਰਾਖਿ ਚਿਤੇਰਾ ॥੧੨॥
(ਸੋ, ਇਸ ਮੋਹ ਤੋਂ ਬਚਣ ਲਈ) ਤਸਵੀਰ (ਦਾ ਖ਼ਿਆਲ) ਛੱਡ ਕੇ ਤਸਵੀਰ ਬਣਾਉਣ ਵਾਲੇ ਵਿਚ ਆਪਣੇ ਚਿੱਤ ਨੂੰ ਪੋ੍ਰ ਰੱਖ ।੧੨।
Forget this picture and focus your consciousness on the Painter. ||12||
 
ਛਛਾ ਇਹੈ ਛਤ੍ਰਪਤਿ ਪਾਸਾ ॥
ਜੋ (ਸਭ ਦਾ) ਪਾਤਸ਼ਾਹ ਹੈ
CHHACHHA: The Sovereign Lord of the Universe is here with you.
 
ਛਕਿ ਕਿ ਨ ਰਹਹੁ ਛਾਡਿ ਕਿ ਨ ਆਸਾ ॥
ਹੇ ਮੇਰੇ ਮਨ! ਹੋਰ) ਆਸਾਂ ਛੱਡ ਕੇ ਤਕੜਾ ਹੋ ਕੇ ਕਿਉਂ ਤੂੰ ਇਸ (ਚਿਤ੍ਰਕਾਰ ਪ੍ਰਭੂ) ਪਾਸ ਹੀ ਨਹੀਂ ਰਹਿੰਦਾ
Why are you so unhappy? Why don't you abandon your desires?
 
ਰੇ ਮਨ ਮੈ ਤਉ ਛਿਨ ਛਿਨ ਸਮਝਾਵਾ ॥
ਹੇ ਮਨ! ਮੈਂ ਤੈਨੂੰ ਹਰ ਵੇਲੇ ਸਮਝਾਉਂਦਾ ਹਾਂ ਕਿ
O my mind, each and every moment I try to instruct you,
 
ਤਾਹਿ ਛਾਡਿ ਕਤ ਆਪੁ ਬਧਾਵਾ ॥੧੩॥
ਉਸ (ਚਿਤ੍ਰਕਾਰ) ਨੂੰ ਵਿਸਾਰ ਕੇ ਕਿਥੇ (ਉਸ ਦੇ ਬਣਾਏ ਹੋਏ ਚਿੱਤ੍ਰ ਵਿਚ) ਤੂੰ ਆਪਣੇ ਆਪ ਨੂੰ ਜਕੜ ਰਿਹਾ ਹੈਂ ।੧੩।
but you forsake Him, and entangle yourself with others. ||13||
 
ਜਜਾ ਜਉ ਤਨ ਜੀਵਤ ਜਰਾਵੈ ॥
ਜਦੋਂ (ਕੋਈ ਜੀਵ) ਮਾਇਆ ਵਿਚ ਰਹਿੰਦਾ ਹੋਇਆ ਹੀ ਸਰੀਰ (ਦੀਆਂ ਵਾਸ਼ਨਾਂ) ਸਾੜ ਲੈਂਦਾ ਹੈ,
JAJJA: If someone burns his body while he is still alive,
 
ਜੋਬਨ ਜਾਰਿ ਜੁਗਤਿ ਸੋ ਪਾਵੈ ॥
ਉਹ ਮਨੁੱਖ ਜੁਆਨੀ (ਦਾ ਮਦ) ਸਾੜ ਕੇ ਜੀਊਣ ਦੀ (ਸਹੀ) ਜਾਚ ਸਿੱਖ ਲੈਂਦਾ ਹੈ ।
and burns away the desires of his youth, then he finds the right way.
 
ਅਸ ਜਰਿ ਪਰ ਜਰਿ ਜਰਿ ਜਬ ਰਹੈ ॥
ਜਦੋਂ ਮਨੁੱਖ ਆਪਣੇ (ਧਨ ਦੇ ਅਹੰਕਾਰ) ਨੂੰ ਤੇ ਪਰਾਈ (ਦੌਲਤ ਦੀ ਆਸ) ਨੂੰ ਸਾੜ ਕੇ ਆਪਣੇ ਵਿਤ ਵਿਚ ਰਹਿੰਦਾ ਹੈ,
When he burns his desire for his own wealth, and that of others,
 
ਤਬ ਜਾਇ ਜੋਤਿ ਉਜਾਰਉ ਲਹੈ ॥੧੪॥
ਤਦੋਂ ਉੱਚੀ ਆਤਮਕ ਅਵਸਥਾ ਵਿਚ ਅੱਪੜ ਕੇ ਪ੍ਰਭੂ ਦੀ ਜੋਤ ਦਾ ਪ੍ਰਕਾਸ਼ ਪ੍ਰਾਪਤ ਕਰਦਾ ਹੈ ।੧੪।
then he finds the Divine Light. ||14||
 
ਝਝਾ ਉਰਝਿ ਸੁਰਝਿ ਨਹੀ ਜਾਨਾ ॥
ਜਿਸ ਮਨੁੱਖ ਨੇ (ਚਰਚਾ ਆਦਿਕ ਵਿਚ ਪੈ ਕੇ ਨਿਕੰਮੀਆਂ) ਉਲਝਣਾਂ ਵਿਚ ਫਸਣਾ ਹੀ ਸਿੱਖਿਆ, ਉਲਝਣਾਂ ਵਿਚੋਂ ਨਿਕਲਣ ਦੀ ਜਾਚ ਨਾਹ ਸਿੱਖੀ,
JHAJHA: You are entangled in the world, and you do not know how to get untangled.
 
ਰਹਿਓ ਝਝਕਿ ਨਾਹੀ ਪਰਵਾਨਾ ॥
ਉਹ (ਸਾਰੀ ਉਮਰ) ਸਹੰਸਿਆਂ ਵਿਚ ਹੀ ਪਿਆ ਰਿਹਾ, (ਉਸ ਦਾ ਜੀਵਨ) ਕਬੂਲ ਨਾਹ ਹੋ ਸਕਿਆ ।
You hold back in fear, and are not approved by the Lord.
 
ਕਤ ਝਖਿ ਝਖਿ ਅਉਰਨ ਸਮਝਾਵਾ ॥
ਬਹਿਸਾਂ ਕਰ ਕਰ ਕੇ ਹੋਰਨਾਂ ਨੂੰ ਮੱਤਾਂ ਦੇਣ ਦਾ ਕੀਹ ਲਾਭ?
Why do you talk such nonsense, trying to convince others?
 
ਝਗਰੁ ਕੀਏ ਝਗਰਉ ਹੀ ਪਾਵਾ ॥੧੫॥
ਚਰਚਾ ਕਰਦਿਆਂ ਆਪ ਨੂੰ ਤਾਂ ਨਿਰੀ ਚਰਚਾ ਕਰਨ ਦੀ ਹੀ ਵਾਦੀ ਪੈ ਗਈ ।੧੫।
Stirring up arguments, you shall only obtain more arguments. ||15||
 
ਞੰਞਾ ਨਿਕਟਿ ਜੁ ਘਟ ਰਹਿਓ ਦੂਰਿ ਕਹਾ ਤਜਿ ਜਾਇ ॥
(ਹੇ ਭਾਈ!) ਜੋ ਪ੍ਰਭੂ ਨੇੜੇ ਵੱਸ ਰਿਹਾ ਹੈ, ਜੋ ਹਿਰਦੇ ਵਿਚ ਵੱਸ ਰਿਹਾ ਹੈ, ਉਸ ਨੂੰ ਛੱਡ ਕੇ ਤੂੰ ਦੂਰ ਕਿੱਥੇ ਜਾਂਦਾ ਹੈਂ?
NYANYA: He dwells near you, deep within your heart; why do you leave Him and go far away?
 
ਜਾ ਕਾਰਣਿ ਜਗੁ ਢੂਢਿਅਉ ਨੇਰਉ ਪਾਇਅਉ ਤਾਹਿ ॥੧੬॥
(ਜਿਸ ਪ੍ਰਭ ਨੂੰ ਮਿਲਣ ਦੀ ਖ਼ਾਤਰ (ਅਸਾਂ ਸਾਰਾ) ਜਗਤ ਢੂੰਡਿਆ ਸੀ, ਉਸ ਨੂੰ ਨੇੜੇ ਹੀ (ਆਪਣੇ ਅੰਦਰ ਹੀ) ਲੱਭ ਲਿਆ ਹੈ ।੧੬।
I searched the whole world for Him, but I found Him near myself. ||16||
 
ਟਟਾ ਬਿਕਟ ਘਾਟ ਘਟ ਮਾਹੀ ॥
ਪ੍ਰਭੂ ਦੇ ਮਹਿਲ ਵਿਚ ਅਪੜਾਣ ਵਾਲਾ) ਔਖਾ ਪੱਤਣ ਹੈ (ਪਰ ਉਹ ਪੱਤਣ) ਹਿਰਦੇ ਵਿਚ ਹੀ ਹੈ ।
TATTA: It is such a difficult path, to find Him within your own heart.
 
ਖੋਲਿ ਕਪਾਟ ਮਹਲਿ ਕਿ ਨ ਜਾਹੀ ॥
(ਹੇ ਭਾਈ! ਮਾਇਆ ਦੇ ਮੋਹ ਵਾਲੇ) ਕਵਾੜ ਖੋਲ੍ਹ ਕੇ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਕਿਉਂ ਨਹੀਂ ਅੱਪੜਦਾ?
Open the doors within, and enter the Mansion of His Presence.
 
ਦੇਖਿ ਅਟਲ ਟਲਿ ਕਤਹਿ ਨ ਜਾਵਾ ॥
(ਜਿਸ ਮਨੁੱਖ ਨੇ ਹਿਰਦੇ ਵਿਚ ਹੀ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਦੀਦਾਰ ਕਰ ਲਿਆ ਹੈ, ਉਹ ਡੋਲ ਕੇ ਕਿਸੇ ਹੋਰ ਪਾਸੇ ਨਹੀਂ ਜਾਂਦਾ,
Beholding the Immovable Lord, you shall not slip and go anywhere else.
 
ਰਹੈ ਲਪਟਿ ਘਟ ਪਰਚਉ ਪਾਵਾ ॥੧੭॥
ਉਹ (ਪ੍ਰਭੂ-ਚਰਨਾਂ ਨਾਲ) ਸਾਂਝ ਪਾ ਲੈਂਦਾ ਹੈ ।੧੭।
You shall remain firmly attached to the Lord, and your heart will be happy. ||17||
 
ਠਠਾ ਇਹੈ ਦੂਰਿ ਠਗ ਨੀਰਾ ॥
ਇਹ ਮਾਇਆ ਇਉਂ ਹੈ ਜਿਵੇਂ ਦੂਰੋਂ ਵੇਖਿਆਂ ਉਹ ਰੇਤਾ ਜੋ ਪਾਣੀ ਜਾਪਦਾ ਹੈ ।
T'HAT'HA: Keep yourself far away from this mirage.
 
ਨੀਠਿ ਨੀਠਿ ਮਨੁ ਕੀਆ ਧੀਰਾ ॥
ਸੋ ਮੈਂ ਗਹੁ ਨਾਲ (ਇਸ ਮਾਇਆ ਦੀ ਅਸਲੀਅਤ) ਤੱਕ ਕੇ ਮਨ ਨੂੰ ਧੀਰਜਵਾਨ ਬਣਾ ਲਿਆ ਹੈ (ਭਾਵ, ਮਨ ਨੂੰ ਇਸ ਦੇ ਪਿਛੇ ਦੌੜਨੋਂ ਬਚਾ ਲਿਆ ਹੈ) ।
With great difficulty, I have calmed my mind.
 
ਜਿਨਿ ਠਗਿ ਠਗਿਆ ਸਗਲ ਜਗੁ ਖਾਵਾ ॥
ਜਿਸ (ਮਾਇਕ ਮੋਹ ਰੂਪ) ਠੱਗ ਕੇ ਸਾਰੇ ਜਗਤ ਨੂੰ ਭੁਲੇਖੇ ਵਿਚ ਪਾ ਦਿੱਤਾ ਹੈ, ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕਰ ਲਿਆ ਹੈ,
That cheater, who cheated and devoured the whole world
 
ਸੋ ਠਗੁ ਠਗਿਆ ਠਉਰ ਮਨੁ ਆਵਾ ॥੧੮॥
ਉਸ (ਮੋਹ-) ਠੱਗ ਨੂੰ ਕਾਬੂ ਕੀਤਿਆਂ ਮੇਰਾ ਮਨ ਇਕ ਟਿਕਾਣੇ ਤੇ ਆ ਗਿਆ ਹੈ ।੧੮।
- I have cheated that cheater, and my mind is now at peace. ||18||
 
ਡਡਾ ਡਰ ਉਪਜੇ ਡਰੁ ਜਾਈ ॥
ਜੋ ਪਰਮਾਤਮਾ ਦਾ ਡਰ (ਭਾਵ, ਅਦਬ-ਸਤਕਾਰ) ਮਨੁੱਖ ਦੇ ਹਿਰਦੇ ਵਿਚ ਪੈਦਾ ਹੋ ਜਾਏ ਤਾਂ (ਦੁਨੀਆ ਵਾਲਾ) ਡਰ (ਦਿਲੋਂ) ਦੂਰ ਹੋ ਜਾਂਦਾ ਹੈ
DADDA: When the Fear of God wells up, other fears depart.
 
ਤਾ ਡਰ ਮਹਿ ਡਰੁ ਰਹਿਆ ਸਮਾਈ ॥
ਉਸ ਡਰ ਵਿਚ ਦੁਨੀਆ ਵਾਲਾ ਡਰ ਮੁੱਕ ਜਾਂਦਾ ਹੈ;
Other fears are absorbed into that Fear.
 
ਜਉ ਡਰ ਡਰੈ ਤਾ ਫਿਰਿ ਡਰੁ ਲਾਗੈ ॥
ਪਰ ਜੇ ਮਨੁੱਖ ਪ੍ਰਭੂ ਦਾ ਡਰ ਮਨ ਵਿਚ ਨਾਹ ਵਸਾਏ ਤਾਂ (ਦੁਨੀਆ ਵਾਲਾ) ਡਰ ਮੁੜ ਆ ਚੰਬੜਦਾ ਹੈ ।
When one rejects the Fear of God, then other fears cling to him.
 
ਨਿਡਰ ਹੂਆ ਡਰੁ ਉਰ ਹੋਇ ਭਾਗੈ ॥੧੯॥
ਤੇ ਪ੍ਰਭੂ ਦਾ ਡਰ ਹਿਰਦੇ ਵਿਚ ਵਸਾ ਕੇ ਜੋ ਮਨੁੱਖ) ਨਿਰਭਉ ਹੋ ਗਿਆ, ਉਸ ਦੇ ਮਨ ਦਾ ਜੋ ਭੀ ਸਹਿਮ ਹੈ, ਸਭ ਨੱਸ ਜਾਂਦਾ ਹੈ ।੧੯।
But if he becomes fearless, the fears of his heart run away. ||19||
 
ਢਢਾ ਢਿਗ ਢੂਢਹਿ ਕਤ ਆਨਾ ॥
(ਹੇ ਭਾਈ! ਪਰਮਾਤਮਾ ਤਾਂ ਤੇਰੇ) ਨੇੜੇ ਹੀ ਹੈ, ਤੂੰ (ਉਸ ਨੂੰ ਬਾਹਰ) ਹੋਰ ਕਿਥੇ ਢੂੰਡਦਾ ਹੈਂ?
DHADHA: Why do you search in other directions?
 
ਢੂਢਤ ਹੀ ਢਹਿ ਗਏ ਪਰਾਨਾ ॥
(ਬਾਹਰ) ਢੂੰਡਦਿਆਂ ਢੂੰਡਦਿਆਂ ਤੇਰੇ ਪ੍ਰਾਣ ਭੀ ਥੱਕ ਗਏ ਹਨ ।
Searching for Him like this, the breath of life runs out.
 
ਚੜਿ ਸੁਮੇਰਿ ਢੂਢਿ ਜਬ ਆਵਾ ॥
ਸੁਮੇਰ ਪਰਬਤ ਉਤੇ (ਭੀ) ਚੜ੍ਹ ਕੇ ਤੇ (ਪਰਮਾਤਮਾ ਨੂੰ ਉਥੇ) ਢੂੰਡ ਢੂੰਡ ਕੇ ਜਦੋਂ ਮਨੁੱਖ (ਆਪਣੇ ਸਰੀਰ ਵਿਚ) ਆਉਂਦਾ ਹੈ (ਭਾਵ, ਆਪਣੇ ਅੰਦਰ ਹੀ ਝਾਤੀ ਮਾਰਦਾ ਹੈ),
When I returned after climbing the mountain,
 
ਜਿਹ ਗੜੁ ਗੜਿਓ ਸੁ ਗੜ ਮਹਿ ਪਾਵਾ ॥੨੦॥
ਤਾਂ ਉਹ ਪ੍ਰਭੂ ਇਸ (ਸਰੀਰ ਰੂਪ) ਕਿਲ੍ਹੇ ਵਿਚ ਹੀ ਮਿਲ ਪੈਂਦਾ ਹੈ ਜਿਸ ਨੇ ਇਹ ਸਰੀਰ-ਕਿਲ੍ਹਾ ਬਣਾਇਆ ਹੈ ।੨੦।
I found Him in the fortress - the fortress which He Himself made. ||20||
 
ਣਾਣਾ ਰਣਿ ਰੂਤਉ ਨਰ ਨੇਹੀ ਕਰੈ ॥
(ਜਗਤ ਰੂਪ ਇਸ) ਰਣਭੂਮੀ ਵਿਚ (ਵਿਕਾਰਾਂ ਨਾਲ ਜੰਗ ਵਿਚ) ਰੁੱਝਾ ਹੋਇਆ ਜੋ ਮਨੁੱਖ ਵਿਕਾਰਾਂ ਨੂੰ ਵੱਸ ਵਿਚ ਕਰਨ ਦੀ ਸਮਰੱਥਾ ਪ੍ਰਾਪਤ ਕਰ ਲੈਂਦਾ ਹੈ
NANNA: The warrior who fights on the battle-field should keep up and press on.
 
ਨਾ ਨਿਵੈ ਨਾ ਫੁਨਿ ਸੰਚਰੈ ॥
ਜੋ (ਵਿਕਾਰਾਂ ਅਗੇ) ਨਾਹ ਨੀਊਂਦਾ ਹੈ, ਨਾਹ ਹੀ (ਉਹਨਾਂ ਨਾਲ) ਮੇਲ ਕਰਦਾ ਹੈ
He should not yield, and he should not retreat.
 
ਧੰਨਿ ਜਨਮੁ ਤਾਹੀ ਕੋ ਗਣੈ ॥
ਜਗਤ ਉਸੇ ਮਨੁੱਖ ਦੇ ਜੀਵਨ ਨੂੰ ਭਾਗਾਂ ਵਾਲਾ ਗਿਣਦਾ ਹੈ,
Blessed is the coming of one
 
ਮਾਰੈ ਏਕਹਿ ਤਜਿ ਜਾਇ ਘਣੈ ॥੨੧॥
ਕਿਉਂਕਿ ਉਹ ਮਨੁੱਖ (ਆਪਣੇ) ਇੱਕ ਮਨ ਨੂੰ ਮਾਰਦਾ ਹੈ ਤੇ ਇਹਨਾਂ ਬਹੁਤਿਆਂ (ਭਾਵ, ਵਿਕਾਰਾਂ) ਨੂੰ ਛੱਡ ਦੇਂਦਾ ਹੈ ।੨੧।
who conquers the one and renounces the many. ||21||
 
ਤਤਾ ਅਤਰ ਤਰਿਓ ਨਹ ਜਾਈ ॥
ਇਹ ਜਗਤ ਇਕ ਐਸਾ ਸਮੁੰਦਰ ਹੈ ਜਿਸ ਨੂੰ ਤਰਨਾ ਔਖਾ ਹੈ,
TATTA: The impassable world-ocean cannot be crossed over;
 
ਤਨ ਤ੍ਰਿਭਵਣ ਮਹਿ ਰਹਿਓ ਸਮਾਈ ॥
ਜਿਸ ਵਿਚੋਂ ਪਾਰ ਲੰਘਿਆ ਨਹੀਂ ਜਾ ਸਕਦਾ (ਤਦ ਤਕ ਜਦ ਤਕ) ਅੱਖਾਂ ਕੰਨ ਨੱਕ ਆਦਿ ਗਿਆਨ-ਇੰਦਰੇ ਦੁਨੀਆ (ਦੇ ਰਸਾਂ) ਵਿਚ ਡੁੱਬੇ ਰਹਿੰਦੇ ਹਨ;
the body remains embroiled in the three worlds.
 
ਜਉ ਤ੍ਰਿਭਵਣ ਤਨ ਮਾਹਿ ਸਮਾਵਾ ॥
ਪਰ ਜਦੋਂ ਸੰਸਾਰ (ਦੇ ਰਸ) ਸਰੀਰ ਦੇ ਅੰਦਰ ਹੀ ਮਿਟ ਜਾਂਦੇ ਹਨ (ਭਾਵ ਮਨੁੱਖ ਦੇ ਇੰਦ੍ਰਿਆਂ ਨੂੰ ਖਿੱਚ ਨਹੀਂ ਪਾ ਸਕਦੇ),
But when the Lord of the three worlds enters into the body,
 
ਤਉ ਤਤਹਿ ਤਤ ਮਿਲਿਆ ਸਚੁ ਪਾਵਾ ॥੨੨॥
ਤਦੋਂ (ਜੀਵ ਦੀ) ਆਤਮਾ (ਪ੍ਰਭੂ ਦੀ) ਜੋਤ ਵਿਚ ਮਿਲ ਜਾਂਦੀ ਹੈ, ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਲੱਭ ਪੈਂਦਾ ਹੈ ।੨੨।
then one's essence merges with the essence of reality, and the True Lord is attained. ||22||
 
ਥਥਾ ਅਥਾਹ ਥਾਹ ਨਹੀ ਪਾਵਾ ॥
(ਮਨੁੱਖ ਦਾ ਮਨ) ਅਥਾਹ ਪਰਮਾਤਮਾ ਦੀ ਥਾਹ ਨਹੀਂ ਪਾ ਸਕਦਾ
T'HAT'HA: He is Unfathomable; His depths cannot be fathomed.
 
ਓਹੁ ਅਥਾਹ ਇਹੁ ਥਿਰੁ ਨ ਰਹਾਵਾ ॥
(ਕਿਉਂਕਿ ਇਕ ਪਾਸੇ ਤਾਂ) ਉਹ ਪ੍ਰਭੂ ਬੇਅੰਤ ਡੂੰਘਾ ਹੈ, (ਤੇ, ਦੂਜੇ ਪਾਸੇ, ਮਨੁੱਖ ਦਾ) ਇਹ ਮਨ ਕਦੇ ਟਿਕ ਕੇ ਨਹੀਂ ਰਹਿੰਦਾ (ਭਾਵ, ਕਦੇ ਪ੍ਰਭੂ-ਚਰਨਾਂ ਵਿਚ ਜੁੜਨ ਦਾ ਉੱਦਮ ਹੀ ਨਹੀਂ ਕਰਦਾ) ।
He is Unfathomable; this body is impermanent, and unstable.
 
ਥੋੜੈ ਥਲਿ ਥਾਨਕ ਆਰੰਭੈ ॥
ਇਹ ਮਨ ਥੋੜੀ ਜਿਤਨੀ (ਮਿਲੀ) ਭੁਇਂ ਵਿਚ (ਕਈ) ਨਗਰ (ਬਣਾਉਣੇ) ਸ਼ੁਰੂ ਕਰ ਦੇਂਦਾ ਹੈ (ਭਾਵ, ਥੋੜੀ ਜਿਤਨੀ ਮਿਲੀ ਉਮਰ ਵਿਚ ਕਈ ਪਸਾਰੇ ਪਸਾਰ ਬੈਠਦਾ ਹੈ;
The mortal builds his dwelling upon this tiny space;
 
ਬਿਨੁ ਹੀ ਥਾਭਹ ਮੰਦਿਰੁ ਥੰਭੈ ॥੨੩॥
ਤੇ ਇਸ ਦੇ ਇਹ ਸਾਰੇ ਪਸਾਰੇ ਪਸਾਰਨੇ ਵਿਅਰਥ ਹੀ ਕੰਮ ਹੈ, ਇਹ (ਮਾਨੋ) ਥੰਮ੍ਹਾਂ (ਕੰਧਾਂ) ਤੋਂ ਬਿਨਾ ਹੀ ਘਰ ਉਸਾਰ ਰਿਹਾ ਹੈ ।੨੩।
without any pillars, he wishes to support a mansion. ||23||
 
ਦਦਾ ਦੇਖਿ ਜੁ ਬਿਨਸਨਹਾਰਾ ॥
ਜੋ ਇਹ ਸੰਸਾਰ (ਇਹਨਾਂ ਅੱਖਾਂ ਨਾਲ) ਦਿੱਸ ਰਿਹਾ ਹੈ, ਇਹ ਸਾਰਾ ਨਾਸਵੰਤ ਹੈ,
DADDA: Whatever is seen shall perish.
 
ਜਸ ਅਦੇਖਿ ਤਸ ਰਾਖਿ ਬਿਚਾਰਾ ॥
(ਹੇ ਭਾਈ!) ਤੂੰ ਸਦਾ ਪ੍ਰਭੂ ਵਿਚ ਸੁਰਤ ਜੋੜ, ਜੋ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਹੈ (ਭਾਵ, ਜੋ ਦਿੱਸਦੇ ਤ੍ਰਿਗੁਣੀ ਸੰਸਾਰ ਨਾਲੋਂ ਵੱਖਰਾ ਭੀ ਹੈ) ।
Contemplate the One who is unseen.
 
ਦਸਵੈ ਦੁਆਰਿ ਕੁੰਚੀ ਜਬ ਦੀਜੈ ॥
ਜਦੋਂ (ਗੁਰਬਾਣੀ-ਰੂਪ) ਕੁੰਜੀ ਦਸਵੇਂ ਦੁਆਰ ਵਿਚ ਲਾਈਏ, (ਭਾਵ, ਜਦੋਂ ਮਨ ਨੂੰ ਸਤਿਗੁਰੂ ਦੀ ਬਾਣੀ ਨਾਲ ਜੋੜੀਏ)
When the key is inserted in the Tenth Gate,
 
ਤਉ ਦਇਆਲ ਕੋ ਦਰਸਨੁ ਕੀਜੈ ॥੨੪॥
ਉਸ ਦਿਆਲ ਪ੍ਰਭੂ ਦਾ ਦੀਦਾਰ ਤਦੋਂ ਹੀ ਕੀਤਾ ਜਾ ਸਕਦਾ ਹੈ, ।੨੪।
then the Blessed Vision of the Merciful Lord's Darshan is seen. ||24||
 
ਧਧਾ ਅਰਧਹਿ ਉਰਧ ਨਿਬੇਰਾ ॥
ਜਦੋਂ ਜੀਵਾਤਮਾ ਦਾ ਨਿਵਾਸ ਪਰਮਾਤਮਾ ਵਿਚ ਹੁੰਦਾ ਹੈ (ਭਾਵ, ਜਦੋਂ ਜੀਵ ਪ੍ਰਭੂ-ਚਰਨਾਂ ਵਿਚ ਜੁੜਦਾ ਹੈ), ਤਾਂ ਪ੍ਰਭੂ ਨਾਲ (ਇੱਕ-ਰੂਪ ਹੋਇਆਂ ਹੀ ਜੀਵ (ਦੇ ਜਨਮ ਮਰਨ) ਦਾ ਖ਼ਾਤਮਾ ਹੁੰਦਾ ਹੈ
DHADHA: When one ascends from the lower realms of the earth to the higher realms of the heavens, then everything is resolved.
 
ਅਰਧਹਿ ਉਰਧਹ ਮੰਝਿ ਬਸੇਰਾ ॥
(ਜੀਵਾਤਮਾ ਤੇ ਪਰਮਾਤਮਾ ਦੀ ਵਿੱਥ ਮੁੱਕ ਜਾਂਦੀ ਹੈ)
The Lord dwells in both the lower and higher worlds.
 
ਅਰਧਹ ਛਾਡਿ ਉਰਧ ਜਉ ਆਵਾ ॥
ਜਦੋਂ ਜੀਵ ਨੀਵੀਂ ਅਵਸਥਾ ਨੂੰ (ਭਾਵ, ਮਾਇਆ ਦੇ ਮੋਹ ਨੂੰ) ਛੱਡ ਕੇ ਉੱਚੀ ਅਵਸਥਾ ਤੇ ਅੱਪੜਦਾ ਹੈ
Leaving the earth, the soul ascends to the heavens;
 
ਤਉ ਅਰਧਹਿ ਉਰਧ ਮਿਲਿਆ ਸੁਖ ਪਾਵਾ ॥੨੫॥
ਤਦੋਂ ਜੀਵ ਨੂੰ ਪਰਮਾਤਮਾ ਮਿਲ ਪੈਂਦਾ ਹੈ, ਤੇ ਇਸ ਨੂੰ (ਅਸਲ) ਸੁਖ ਪ੍ਰਾਪਤ ਹੋ ਜਾਂਦਾ ਹੈ ।੨੫।
then, the lower and higher join together, and peace is obtained. ||25||
 
ਨੰਨਾ ਨਿਸਿ ਦਿਨੁ ਨਿਰਖਤ ਜਾਈ ॥
(ਜਿਸ ਜੀਵ ਦਾ) ਦਿਨ ਰਾਤ (ਭਾਵ, ਸਾਰਾ ਸਮਾ) (ਪ੍ਰਭੂ ਦੇ ਦੀਦਾਰ ਦੀ) ਉਡੀਕ ਕਰਦਿਆਂ ਗੁਜ਼ਰਦਾ ਹੈ,
NANNA: The days and nights go by; I am looking for the Lord.
 
ਨਿਰਖਤ ਨੈਨ ਰਹੇ ਰਤਵਾਈ ॥
ਤੱਕਦਿਆਂ (ਭਾਵ, ਦੀਦਾਰ ਦੀ ਲਗਨ ਵਿਚ ਹੀ) ਉਸ ਦੇ ਨੇਤਰ (ਪ੍ਰਭੂ-ਦੀਦਾਰ ਲਈ) ਮਤਵਾਲੇ ਹੋ ਜਾਂਦੇ ਹਨ ।
Looking for Him, my eyes have become blood-shot.
 
ਨਿਰਖਤ ਨਿਰਖਤ ਜਬ ਜਾਇ ਪਾਵਾ ॥
ਦੀਦਾਰ ਦੀ ਤਾਂਘ ਕਰਦਿਆਂ ਕਰਦਿਆਂ ਜਦੋਂ ਆਖ਼ਰ ਦੀਦਾਰ ਹੁੰਦਾ ਹੈ ਤਾਂ
After looking and looking,when He is finally found,
 
ਤਬ ਲੇ ਨਿਰਖਹਿ ਨਿਰਖ ਮਿਲਾਵਾ ॥੨੬॥
ਤਾਂ ਉਹ ਇਸ਼ਟ-ਪ੍ਰਭੂ ਦਰਸ਼ਨ ਦੀ ਤਾਂਘ ਰੱਖਣ ਵਾਲੇ (ਆਪਣੇ ਪ੍ਰੇਮੀ) ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੨੬।
then the one who was looking merges into the One who was looked for. ||26||
 
ਪਪਾ ਅਪਰ ਪਾਰੁ ਨਹੀ ਪਾਵਾ ॥
ਪਰਮਾਤਮਾ ਸਭ ਤੋਂ ਵੱਡਾ ਹੈ, ਉਸ ਦਾ ਕਿਸੇ ਨੇ ਅੰਤ ਨਹੀਂ ਲੱਭਾ
PAPPA: He is limitless; His limits cannot be found.
 
ਪਰਮ ਜੋਤਿ ਸਿਉ ਪਰਚਉ ਲਾਵਾ ॥
ਜਿਸ ਜੀਵ ਨੇ ਚਾਨਣ-ਦੇ-ਸੋਮੇ ਪ੍ਰਭੂ ਨਾਲ ਪਿਆਰ ਜੋੜਿਆ ਹੈ,
I have attuned myself to the Supreme Light.
 
ਪਾਂਚਉ ਇੰਦ੍ਰੀ ਨਿਗ੍ਰਹ ਕਰਈ ॥
ਉਹ ਆਪਣੇ ਪੰਜੇ ਹੀ ਗਿਆਨ-ਇੰਦਰਿਆਂ ਨੂੰ (ਇਉਂ) ਵੱਸ ਕਰ ਲੈਂਦਾ ਹੈ
One who controls his five senses
 
ਪਾਪੁ ਪੁੰਨੁ ਦੋਊ ਨਿਰਵਰਈ ॥੨੭॥
ਕਿ ਉਹ ਜੀਵ ਪਾਪ ਤੇ ਪੁੰਨ ਦੋਹਾਂ ਨੂੰ ਦੂਰ ਕਰ ਦੇਂਦਾ ਹੈ (ਭਾਵ, ਪੰਜੇ ਗਿਆਨ-ਇੰਦਰਿਆਂ ਨੂੰ ਉਹ ਇਸ ਤਰ੍ਹਾਂ ਪੂਰਨ ਤੌਰ ਤੇ ਕਾਬੂ ਕਰਦਾ ਹੈ ਕਿ ਉਸ ਨੂੰ ਆਪਣੇ ਕੰਮਾਂ ਬਾਰੇ ਇਹ ਸੋਚਣ ਦੀ ਲੋੜ ਹੀ ਨਹੀਂ ਰਹਿੰਦੀ ਜੁ ਮੈਂ ਜਿਹੜਾ ਕੰਮ ਕਰਦਾ ਹਾਂ ਇਹ ਪਾਪ ਹੈ ਜਾਂ ਪੰੁਨ; ਸੁਤੇ ਹੀ ਉਸ ਦਾ ਹਰੇਕ ਕੰਮ ਕਾਮਾਦਿਕ ਵਿਕਾਰਾਂ ਤੋਂ ਬਰੀ ਹੁੰਦਾ ਹੈ) ।੨੭।
rises above both sin and virtue. ||27||
 
ਫਫਾ ਬਿਨੁ ਫੂਲਹ ਫਲੁ ਹੋਈ ॥
ਜੇ ਜੀਵ ਆਪਣੇ ਆਪ ਉੱਤੇ ਮਾਣ ਕਰਨਾ ਛੱਡ ਦੇਵੇ, ਤਾਂ ਇਸ ਨੂੰ (ਨਾਮ-ਪਦਾਰਥ ਰੂਪ ਉਹ) ਫਲ ਮਿਲ ਜਾਂਦਾ ਹੈ (ਜਿਸ ਦੀ ਖ਼ਾਤਰ ਮਨੁੱਖਾ-ਜਨਮ ਮਿਲਿਆ ਹੈ) ।
FAFFA: Even without the flower, the fruit is produced.
 
ਤਾ ਫਲ ਫੰਕ ਲਖੈ ਜਉ ਕੋਈ ॥
ਤੇ, ਜੇ ਕੋਈ ਉਸ ਰੱਬੀ ਸੂਝ ਦਾ ਰਤਾ ਕੁ ਭੀ ਝਲਕਾਰਾ ਸਮਝ ਲਏ,
One who looks at a slice of that fruit
 
ਦੂਣਿ ਨ ਪਰਈ ਫੰਕ ਬਿਚਾਰੈ ॥
ਜੇ ਉਸ ਝਲਕਾਰੇ ਨੂੰ ਵਿਚਾਰੇ ਤਾਂ ਉਹ ਜਨਮ ਮਰਨ ਦੀ ਖੱਡ ਵਿਚ ਨਹੀਂ ਪੈਂਦਾ,
and reflects on it, will not be consigned to reincarnation.
 
ਤਾ ਫਲ ਫੰਕ ਸਭੈ ਤਨ ਫਾਰੈ ॥੨੮॥
(ਕਿਉਂਕਿ) ਰੱਬੀ ਸੂਝ ਦਾ ਉਹ ਨਿੱਕਾ ਜਿਹਾ ਭੀ ਝਲਕਾਰਾ ਉਸ ਦੇ ਦੇਹ-ਅੱਧਿਆਸ (ਆਪੇ ਦੇ ਮਾਣ) ਨੂੰ ਪੂਰਨ ਤੌਰ ਤੇ ਮੁਕਾ ਦੇਂਦਾ ਹੈ ।੨੮।
A slice of that fruit slices all bodies. ||28||
 
ਬਬਾ ਬਿੰਦਹਿ ਬਿੰਦ ਮਿਲਾਵਾ ॥
(ਜਿਵੇਂ ਪਾਣੀ ਦੀ) ਬੂੰਦ ਵਿਚ (ਪਾਣੀ ਦੀ) ਬੂੰਦ ਮਿਲ ਜਾਂਦੀ ਹੈ,
BABBA: When one drop blends with another drop,
 
ਬਿੰਦਹਿ ਬਿੰਦਿ ਨ ਬਿਛੁਰਨ ਪਾਵਾ ॥
(ਤੇ, ਫਿਰ ਵੱਖ ਨਹੀਂ ਹੋ ਸਕਦੀ, ਤਿਵੇਂ ਪ੍ਰਭੂ ਨਾਲ) ਨਿਮਖ-ਮਾਤ੍ਰ ਭੀ ਸਾਂਝ ਪਾ ਕੇ (ਜੀਵ ਪ੍ਰਭੂ ਤੋਂ) ਵਿੱਛੁੜ ਨਹੀਂ ਸਕਦਾ
then these drops cannot be separated again.
 
ਬੰਦਉ ਹੋਇ ਬੰਦਗੀ ਗਹੈ ॥
(ਕਿਉਂਕਿ ਜੋ ਮਨੁੱਖ ਪ੍ਰਭੂ ਦਾ) ਸੇਵਕ ਬਣ ਕੇ ਪ੍ਰੇਮ ਨਾਲ (ਪ੍ਰਭੂ ਦੀ) ਭਗਤੀ ਕਰਦਾ ਹੈ,
Become the Lord's slave, and hold tight to His meditation.
 
ਬੰਦਕ ਹੋਇ ਬੰਧ ਸੁਧਿ ਲਹੈ ॥੨੯॥
ਉਹ (ਪ੍ਰਭੂ ਦੇ ਦਰ ਦਾ) ਢਾਡੀ ਬਣ ਕੇ (ਮਾਇਆ ਦੇ ਮੋਹ ਦੇ) ਜ਼ੰਜੀਰਾਂ ਦਾ ਭੇਤ ਪਾ ਲੈਂਦਾ ਹੈ (ਤੇ ਇਹਨਾਂ ਦੇ ਧੋਖੇ ਵਿਚ ਨਹੀਂ ਆਉਂਦਾ) ।੨੯।
If you turn your thoughts to the Lord, the Lord will take care of you like a relative. ||29||
 
ਭਭਾ ਭੇਦਹਿ ਭੇਦ ਮਿਲਾਵਾ ॥
ਜੋ ਮਨੁੱਖ (ਪ੍ਰਭੂ ਨਾਲੋਂ ਪਈ) ਵਿੱਥ ਨੂੰ ਮੁਕਾ ਕੇ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਜੋੜਦਾ ਹੈ,
BHABHA: When doubt is pierced, union is achieved.
 
ਅਬ ਭਉ ਭਾਨਿ ਭਰੋਸਉ ਆਵਾ ॥
ਉਸ ਯਾਦ ਦੀ ਬਰਕਤਿ ਨਾਲ (ਸੰਸਾਰਕ) ਡਰ ਦੂਰ ਕੀਤਿਆਂ ਉਸ ਨੂੰ ਪ੍ਰਭੂ ਤੇ ਸ਼ਰਧਾ ਬਣ ਜਾਂਦੀ ਹੈ ।
I have shattered my fear, and now I have come to have faith.
 
ਜੋ ਬਾਹਰਿ ਸੋ ਭੀਤਰਿ ਜਾਨਿਆ ॥
ਜੋ ਪਰਮਾਤਮਾ ਸਾਰੇ ਜਗਤ ਵਿਚ ਵਿਆਪਕ ਹੈ, ਉਸ ਨੂੰ ਉਹ ਆਪਣੇ ਅੰਦਰ ਵੱਸਦਾ ਜਾਣ ਲੈਂਦਾ ਹੈ,
I thought that He was outside of me, but now I know that He is within me.
 
ਭਇਆ ਭੇਦੁ ਭੂਪਤਿ ਪਹਿਚਾਨਿਆ ॥੩੦॥
(ਤੇ ਜਿਉਂ ਜਿਉਂ) ਇਹ ਰਾਜ਼ ਉਸ ਨੂੰ ਖੁਲ੍ਹਦਾ ਹੈ (ਕਿ ਅੰਦਰ ਬਾਹਰ ਹਰ ਥਾਂ ਪ੍ਰਭੂ ਵੱਸ ਰਿਹਾ ਹੈ) ਉਹ ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਨਾਲ (ਯਾਦ ਦੀ) ਸਾਂਝ ਪਾ ਲੈਂਦਾ ਹੈ ।੩੦।
When I came to understand this mystery, then I recognized the Lord. ||30||
 
ਮਮਾ ਮੂਲ ਗਹਿਆ ਮਨੁ ਮਾਨੈ ॥
ਜੇ ਜਗਤ ਦੇ ਮੂਲ-ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲਈਏ, ਤਾਂ ਮਨ ਭਟਕਣੋਂ ਹਟ ਜਾਂਦਾ ਹੈ ।
MAMMA: Clinging to the source, the mind is satisfied.
 
ਮਰਮੀ ਹੋਇ ਸੁ ਮਨ ਕਉ ਜਾਨੈ ॥
ਜੋ ਜੀਵ ਇਹ ਭੇਤ ਪਾ ਲੈਂਦਾ ਹੈ (ਕਿ ਪ੍ਰਭੂ-ਚਰਨਾਂ ਵਿਚ ਜੁੜਿਆਂ ਮਨ ਟਿਕ ਜਾਂਦਾ ਹੈ) ਉਹ ਜੀਵ ਮਨ (ਦੀ ਦੌੜ-ਭੱਜ) ਨੂੰ ਸਮਝ ਲੈਂਦਾ ਹੈ ।
One who knows this mystery understands his own mind.
 
ਮਤ ਕੋਈ ਮਨ ਮਿਲਤਾ ਬਿਲਮਾਵੈ ॥
(ਸੋ,) ਜੇ ਮਨ (ਪ੍ਰਭੂ-ਚਰਨਾਂ ਵਿਚ) ਜੁੜਨ ਲੱਗੇ ਤਾਂ ਮਤਾਂ ਕੋਈ (ਇਸ ਕੰਮ ਵਿਚ) ਢਿੱਲ ਕਰੇ;
Let no one delay in uniting his mind.
 
ਮਗਨ ਭਇਆ ਤੇ ਸੋ ਸਚੁ ਪਾਵੈ ॥੩੧॥
(ਕਿਉਂਕਿ ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਮਨ (ਪ੍ਰਭੂ ਵਿਚ) ਲੀਨ ਹੋ ਜਾਂਦਾ ਹੈ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਪ੍ਰਾਪਤ ਕਰ ਲੈਂਦਾ ਹੈ ।੩੧।
Those who obtain the True Lord are immersed in delight. ||31||
 
ਮਮਾ ਮਨ ਸਿਉ ਕਾਜੁ ਹੈ ਮਨ ਸਾਧੇ ਸਿਧਿ ਹੋਇ ॥
(ਹਰੇਕ ਜੀਵ ਦਾ ਜਗਤ ਵਿਚ ਆਉਣ ਦਾ ਅਸਲ) ਕੰਮ ਮਨ ਨਾਲ ਹੈ (ਉਹ ਕੰਮ ਇਹ ਹੈ ਕਿ ਜੀਵ ਆਪਣੇ ਮਨ ਨੂੰ ਕਾਬੂ ਵਿਚ ਰੱਖੇ) । ਮਨ ਨੂੰ ਵੱਸ ਵਿਚ ਕੀਤਿਆਂ ਹੀ (ਜੀਵ ਨੂੰ ਅਸਲ ਮਨੋਰਥ ਦੀ) ਕਾਮਯਾਬੀ ਹੁੰਦੀ ਹੈ ।
MAMMA: The mortal's business is with his own mind; one who disciplines his mind attains perfection.
 
ਮਨ ਹੀ ਮਨ ਸਿਉ ਕਹੈ ਕਬੀਰਾ ਮਨ ਸਾ ਮਿਲਿਆ ਨ ਕੋਇ ॥੩੨॥
ਕਬੀਰ ਜੀ ਆਖਦੇ ਹਨ (ਕਿ ਜੀਵ ਦਾ ਅਸਲ ਕੰਮ) ਨਿਰੋਲ ਮਨ ਨਾਲ ਹੀ ਹੈ, ਮਨ ਵਰਗਾ (ਜੀਵ ਨੂੰ) ਹੋਰ ਕੋਈ ਨਹੀਂ ਮਿਲਿਆ (ਜਿਸ ਨਾਲ ਇਸ ਦਾ ਅਸਲ ਵਾਹ ਪੈਂਦਾ ਹੋਵੇ) ।੩੨।
Only the mind can deal with the mind; says Kabeer, I have not met anything like the mind. ||32||
 
ਇਹੁ ਮਨੁ ਸਕਤੀ ਇਹੁ ਮਨੁ ਸੀਉ ॥
(ਮਾਇਆ ਨਾਲ ਮਿਲ ਕੇ) ਇਹ ਮਨ ਮਾਇਆ (ਦਾ ਰੂਪ) ਹੋ ਜਾਂਦਾ ਹੈ । (ਅਨੰਦ-ਸਰੂਪ ਹਰੀ ਨਾਲ ਮਿਲ ਕੇ) ਇਹ ਮਨ ਅਨੰਦ-ਸਰੂਪ ਹਰੀ ਬਣ ਜਾਂਦਾ ਹੈ ।
This mind is Shakti; this mind is Shiva.
 
ਇਹੁ ਮਨੁ ਪੰਚ ਤਤ ਕੋ ਜੀਉ ॥
(ਸਰੀਰ ਨਾਲ ਜੁੜ ਕੇ) ਇਹ ਮਨ ਸਰੀਰ-ਰੂਪ ਹੀ ਹੋ ਜਾਂਦਾ ਹੈ (ਭਾਵ, ਆਪਣੇ ਆਪ ਨੂੰ ਸਰੀਰ ਨਾਲੋਂ ਵੱਖਰਾ ਨਹੀਂ ਸਮਝਦਾ, ਆਪਣੇ ਕਰਤੱਬ ਖਾਣਾ-ਪੀਣਾ ਹੀ ਸਮਝਦਾ ਹੈ) ।
This mind is the life of the five elements.
 
ਇਹੁ ਮਨੁ ਲੇ ਜਉ ਉਨਮਨਿ ਰਹੈ ॥
ਪਰ ਜਦੋਂ ਮਨੁੱਖ ਇਸ ਮਨ ਨੂੰ ਵੱਸ ਵਿਚ ਕਰ ਕੇ ਪੂਰਨ ਖਿੜਾਉ ਵਿਚ ਟਿਕਦਾ ਹੈ,
When this mind is channeled, and guided to enlightenment,
 
ਤਉ ਤੀਨਿ ਲੋਕ ਕੀ ਬਾਤੈ ਕਹੈ ॥੩੩॥
ਤਦੋਂ ਉਹ ਸਾਰੇ ਜਗਤ ਵਿਚ ਵਿਆਪਕ ਪ੍ਰਭੂ ਦੀਆਂ ਹੀ ਗੱਲਾਂ ਕਰਦਾ ਹੈ ।੩੩।
it can describe the secrets of the three worlds. ||33||
 
ਯਯਾ ਜਉ ਜਾਨਹਿ ਤਉ ਦੁਰਮਤਿ ਹਨਿ ਕਰਿ ਬਸਿ ਕਾਇਆ ਗਾਉ ॥
(ਹੇ ਭਾਈ!) ਜੇ ਤੂੰ (ਜੀਵਨ ਦਾ ਸਹੀ ਰਸਤਾ) ਜਾਨਣਾ ਚਾਹੁੰਦਾ ਹੈਂ, ਤਾਂ (ਆਪਣੀ) ਭੈੜੀ ਮੱਤ ਨੂੰ ਮੁਕਾ ਦੇਹ, ਇਸ ਸਰੀਰ (-ਰੂਪ) ਪਿੰਡ ਨੂੰ (ਆਪਣੇ) ਵੱਸ ਵਿਚ ਲਿਆ (ਭਾਵ, ਅੱਖ ਕੰਨ ਆਦਿਕ ਗਿਆਨ-ਇੰਦਰਿਆਂ ਨੂੰ ਵਿਕਾਰਾਂ ਵਲ ਨਾਹ ਜਾਣ ਦੇ) ।
YAYYA: If you know anything, then destroy your evil-mindedness, and subjugate the body-village.
 
ਰਣਿ ਰੂਤਉ ਭਾਜੈ ਨਹੀ ਸੂਰਉ ਥਾਰਉ ਨਾਉ ॥੩੪॥
(ਇਸ ਸਰੀਰ ਨੂੰ ਵੱਸ ਵਿਚ ਲਿਆਉਣਾ, ਮਾਨੋ, ਇਕ ਜੁੱਧ ਹੈ) ਜੇ ਤੂੰ ਇਸ ਜੁੱਧ ਵਿਚ ਰੁੱਝ ਕੇ ਭਾਂਜ ਨਾਹ ਖਾ ਜਾਏਂ ਤਾਂ ਹੀ ਤੇਰਾ ਨਾਮ ਸੂਰਮਾ (ਹੋ ਸਕਦਾ) ਹੈ ।੩੪।
When you are engaged in the battle, don't run away; then, you shall be known as a spiritual hero. ||34||
 
ਰਾਰਾ ਰਸੁ ਨਿਰਸ ਕਰਿ ਜਾਨਿਆ ॥
ਜਿਸ ਮਨੁੱਖ ਨੇ ਮਾਇਆ ਦੇ ਸੁਆਦ ਨੂੰ ਫਿੱਕਾ ਜਿਹਾ ਸਮਝ ਲਿਆ ਹੈ,
RARRA: I have found tastes to be tasteless.
 
ਹੋਇ ਨਿਰਸ ਸੁ ਰਸੁ ਪਹਿਚਾਨਿਆ ॥
ਉਸ ਨੇ ਮਾਇਕ ਚਸਕਿਆਂ ਤੋਂ ਬਚੇ ਰਹਿ ਕੇ ਉਹ ਆਤਮਕ ਆਨੰਦ ਮਾਣ ਲਿਆ ਹੈ ।
Becoming tasteless, I have realized that taste.
 
ਇਹ ਰਸ ਛਾਡੇ ਉਹ ਰਸੁ ਆਵਾ ॥
ਜਿਸ ਨੇ ਇਹ (ਦੁਨੀਆ ਵਾਲੇ) ਚਸਕੇ ਛੱਡ ਦਿੱਤੇ ਹਨ, ਉਸ ਨੂੰ ਉਹ (ਪ੍ਰਭੂ ਦੇ ਨਾਮ ਦਾ) ਅਨੰਦ ਪ੍ਰਾਪਤ ਹੋ ਗਿਆ ਹੈ;
Abandoning these tastes, I have found that taste.
 
ਉਹ ਰਸੁ ਪੀਆ ਇਹ ਰਸੁ ਨਹੀ ਭਾਵਾ ॥੩੫॥
ਕਿਉਂਕਿ) ਜਿਸ ਨੇ ਉਹ (ਨਾਮ-) ਰਸ ਪੀਤਾ ਹੈ ਉਸ ਨੂੰ ਇਹ (ਮਾਇਆ ਵਾਲਾ) ਸੁਆਦ ਚੰਗਾ ਨਹੀਂ ਲੱਗਦਾ ।੩੫।
Drinking in that taste, this taste is no longer pleasing. ||35||
 
ਲਲਾ ਐਸੇ ਲਿਵ ਮਨੁ ਲਾਵੈ ॥
ਜੇ (ਕਿਸੇ ਮਨੁੱਖ ਦਾ) ਮਨ ਅਜਿਹੀ ਇਕਾਗ੍ਰਤਾ ਨਾਲ (ਪ੍ਰਭੂ ਦੀ ਯਾਦ ਵਿਚ) ਬਿਰਤੀ ਜੋੜ ਲਏ ਕਿ
LALLA: Embrace such love for the Lord in your mind,
 
ਅਨਤ ਨ ਜਾਇ ਪਰਮ ਸਚੁ ਪਾਵੈ ॥
ਕਿਸੇ ਹੋਰ ਪਾਸੇ ਵਲ ਨਾਹ ਭਟਕੇ ਤਾਂ ਉਸ ਨੂੰ ਸਭ ਤੋਂ ਉੱਚਾ ਤੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ;
that you shall not have to go to any other; you shall attain the supreme truth.
 
ਅਰੁ ਜਉ ਤਹਾ ਪ੍ਰੇਮ ਲਿਵ ਲਾਵੈ ॥
ਅਤੇ ਜੇ ਉਸ ਲਿਵ ਦੀ ਹਾਲਤ ਵਿਚ ਪੇ੍ਰਮ ਦੀ ਤਾਰ ਲਾ ਦੇਵੇ (ਭਾਵ, ਇਕ-ਤਾਰ ਮਗਨ ਰਹੇ)
And if you embrace love and affection for Him there,
 
ਤਉ ਅਲਹ ਲਹੈ ਲਹਿ ਚਰਨ ਸਮਾਵੈ ॥੩੬॥
ਤਾਂ ਉਸ ਅਲੱਗ ਪ੍ਰਭੂ ਨੂੰ ਉਹ ਲੱਭ ਲੈਂਦਾ ਹੈ ਤੇ ਲੱਭ ਕੇ ਸਦਾ ਲਈ ਉਸ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ ।੩੬।
then you shall obtain the Lord; obtaining Him, you shall be absorbed in His Feet. ||36||
 
ਵਵਾ ਬਾਰ ਬਾਰ ਬਿਸਨ ਸਮ੍ਹਾਰਿ ॥
(ਹੇ ਭਾਈ!) ਸਦਾ ਪ੍ਰਭੂ ਨੂੰ (ਆਪਣੇ ਹਿਰਦੇ ਵਿਚ) ਯਾਦ ਰੱਖ
WAWA: Time and time again, dwell upon the Lord.
 
ਬਿਸਨ ਸੰਮ੍ਹਾਰਿ ਨ ਆਵੈ ਹਾਰਿ ॥
ਸਦਾ ਪ੍ਰਭੂ ਨੂੰ (ਆਪਣੇ ਹਿਰਦੇ ਵਿਚ) ਯਾਦ ਰੱਖ ਕੇ (ਜੀਵ ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਨਹੀਂ ਆਉਂਦਾ
Dwelling upon the Lord, defeat shall not come to you.
 
ਬਲਿ ਬਲਿ ਜੇ ਬਿਸਨਤਨਾ ਜਸੁ ਗਾਵੈ ॥
ਮੈਂ ਉਸ ਭਗਤ ਜਨ ਤੋਂ ਸਦਕੇ ਹਾਂ ਜੋ ਪ੍ਰਭੂ ਦੇ ਗੁਣ ਗਾਂਦਾ ਹੈ ।
I am a sacrifice, a sacrifice to those, who sing the praises of the Saints, the sons of the Lord.
 
ਵਿਸਨ ਮਿਲੇ ਸਭ ਹੀ ਸਚੁ ਪਾਵੈ ॥੩੭॥
ਪ੍ਰਭੂ ਨੂੰ ਮਿਲ ਕੇ ਉਹ ਹਰ ਥਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਹੀ ਵੇਖਦਾ ਹੈ ।੩੭।
Meeting the Lord, total Truth is obtained. ||37||
 
ਵਾਵਾ ਵਾਹੀ ਜਾਨੀਐ ਵਾ ਜਾਨੇ ਇਹੁ ਹੋਇ ॥
(ਹੇ ਭਾਈ!) ਉਸ ਪ੍ਰਭੂ ਨਾਲ ਹੀ ਜਾਣ-ਪਛਾਣ ਕਰਨੀ ਚਾਹੀਦੀ ਹੈ । ਉਸ ਪ੍ਰਭੂ ਨਾਲ ਸਾਂਝ ਪਾਇਆਂ ਇਹ ਜੀਵ (ਉਸ ਪ੍ਰਭੂ ਦਾ ਰੂਪ ਹੀ) ਹੋ ਜਾਂਦਾ ਹੈ ।
WAWA: Know Him. By knowing Him, this mortal becomes Him.
 
ਇਹੁ ਅਰੁ ਓਹੁ ਜਬ ਮਿਲੈ ਤਬ ਮਿਲਤ ਨ ਜਾਨੈ ਕੋਇ ॥੩੮॥
ਜਦੋਂ ਇਹ ਜੀਵ ਤੇ ਉਹ ਪ੍ਰਭੂ ਇਕ-ਰੂਪ ਹੋ ਜਾਂਦੇ ਹਨ, ਤਾਂ ਇਹਨਾਂ ਮਿਲਿਆਂ ਨੂੰ ਕੋਈ ਹੋਰ ਨਹੀਂ ਸਮਝ ਸਕਦਾ (ਭਾਵ, ਫਿਰ ਕੋਈ ਹੋਰ ਇਹਨਾਂ ਮਿਲਿਆਂ ਵਿਚ ਵਿੱਥ ਨਹੀਂ ਲੱਭ ਸਕਦਾ) ।੩੮।
When this soul and that Lord are blended, then, having been blended, they cannot be known separately. ||38||
 
ਸਸਾ ਸੋ ਨੀਕਾ ਕਰਿ ਸੋਧਹੁ ॥
ਚੰਗੀ ਤਰ੍ਹਾਂ ਉਸ ਪਰਮਾਤਮਾ ਦੀ ਸੰਭਾਲ ਕਰੋ ।
SASSA: Discipline your mind with sublime perfection.
 
ਘਟ ਪਰਚਾ ਕੀ ਬਾਤ ਨਿਰੋਧਹੁ ॥
ਆਪਣੇ ਮਨ ਨੂੰ ਉਹਨਾਂ ਬਚਨਾਂ ਵਿਚ ਲਿਆ ਕੇ ਜੋੜੋ, ਜਿਨ੍ਹਾਂ ਕਰਕੇ ਇਹ ਮਨ ਪਰਮਾਤਮਾ ਵਿਚ ਪਰਚ ਜਾਏ ।
Refrain from that talk which attracts the heart.
 
ਘਟ ਪਰਚੈ ਜਉ ਉਪਜੈ ਭਾਉ ॥
ਪ੍ਰਭੂ ਵਿਚ ਮਨ ਪਰਚਿਆਂ ਜਦੋਂ (ਅੰਦਰ) ਪ੍ਰੇਮ ਪੈਦਾ ਹੁੰਦਾ ਹੈ
The heart is attracted, when love wells up.
 
ਪੂਰਿ ਰਹਿਆ ਤਹ ਤ੍ਰਿਭਵਣ ਰਾਉ ॥੩੯॥
ਤਾਂ ਉਸ ਅਵਸਥਾ ਵਿਚ ਤਿੰਨਾਂ ਭਵਨਾਂ ਦਾ ਮਾਲਕ-ਪਰਮਾਤਮਾ ਹੀ (ਹਰ ਥਾਂ) ਵਿਆਪਕ ਦਿੱਸਦਾ ਹੈ ।੩੯।
The King of the three worlds is perfectly pervading and permeating there. ||39||
 
ਖਖਾ ਖੋਜਿ ਪਰੈ ਜਉ ਕੋਈ ॥ ਜੋ ਖੋਜੈ ਸੋ ਬਹੁਰਿ ਨ ਹੋਈ ॥
ਜੇ ਕੋਈ ਮਨੁੱਖ ਪਰਮਾਤਮਾ ਦੀ ਭਾਲ ਵਿਚ ਰੱੁਝ ਜਾਏ, (ਇਸ ਤਰ੍ਹਾਂ) ਜੋ ਭੀ ਮਨੁੱਖ ਪ੍ਰਭੂ ਨੂੰ ਲੱਭ ਲੈਂਦਾ ਹੈ ਉਹ ਮੁੜ ਜੰਮਦਾ ਮਰਦਾ ਨਹੀਂ ।
KHAKHA: Anyone who seeks Him, and by seeking Him, finds Him, shall not be born again.
 
ਖੋਜ ਬੂਝਿ ਜਉ ਕਰੈ ਬੀਚਾਰਾ ॥
ਜੋ ਕੋਈ ਜੀਵ ਪ੍ਰਭੂ ਦੇ ਗੁਣਾਂ ਨੂੰ ਸਮਝ ਕੇ ਉਹਨਾਂ ਨੂੰ ਮੁੜ ਮੁੜ ਚੇਤੇ ਕਰਦਾ ਹੈ,
When someone seeks Him, and comes to understand and contemplate Him,
 
ਤਉ ਭਵਜਲ ਤਰਤ ਨ ਲਾਵੈ ਬਾਰਾ ॥੪੦॥
ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘਦਿਆਂ ਚਿਰ ਨਹੀਂ ਲਾਂਦਾ ।੪੦।
then he crosses over the terrifying world-ocean in an instant. ||40||
 
ਸਸਾ ਸੋ ਸਹ ਸੇਜ ਸਵਾਰੈ ॥
ਜਿਹੜੀ ਜੀਵ-ਇਸਤ੍ਰੀ (ਆਪਣੀ ਹਿਰਦਾ-ਰੂਪ) ਖਸਮ-ਪ੍ਰਭੂ ਦੀ ਸੇਜ ਸਵਾਰਦੀ ਹੈ ।
SASSA: The bed of the soul-bride is adorned by her Husband Lord;
 
ਸੋਈ ਸਹੀ ਸੰਦੇਹ ਨਿਵਾਰੈ ॥
ਉਹੀ (ਜੀਵ-) ਸਖੀ (ਆਪਣੇ ਮਨ ਦੇ) ਸੰਸੇ ਦੂਰ ਕਰਦੀ ਹੈ ।
her skepticism is dispelled.
 
ਅਲਪ ਸੁਖ ਛਾਡਿ ਪਰਮ ਸੁਖ ਪਾਵਾ ॥
(ਜੀਵ-ਇਸਤ੍ਰੀ ਦੁਨੀਆ ਵਾਲੇ) ਹੋਛੇ ਸੁਖ ਛੱਡ ਕੇ (ਪ੍ਰਭੂ ਦੇ ਪਿਆਰ ਦਾ) ਸਭ ਤੋਂ ਉੱਚਾ ਸੁਖ ਹਾਸਲ ਕਰਦੀ ਹੈ
Renouncing the shallow pleasures of the world, she obtains the supreme delight.
 
ਤਬ ਇਹ ਤ੍ਰੀਅ ਓੁਹੁ ਕੰਤੁ ਕਹਾਵਾ ॥੪੧॥
(ਇਸ ਅਵਸਥਾ ਦੇ ਬਣਿਆਂ ਹੀ ਅਸਲੀ ਭਾਵ ਵਿਚ) ਤਦੋਂ ਇਹ (ਜੀਵ ਪ੍ਰਭੂ ਦੀ) ਇਸਤ੍ਰੀ, ਤੇ ਉਹ (ਪ੍ਰਭੂ ਜੀਵ-ਇਸਤ੍ਰੀ ਦਾ) ਖਸਮ ਅਖਵਾਉਂਦਾ ਹੈ ।੪੧।
Then, she is the soul-bride; He is called her Husband Lord. ||41||
 
ਹਾਹਾ ਹੋਤ ਹੋਇ ਨਹੀ ਜਾਨਾ ॥
ਜੀਵ ਨੇ ਮਨੁੱਖਾ-ਜਨਮ ਹਾਸਲ ਕਰ ਕੇ ਉਸ ਪ੍ਰਭੂ ਨੂੰ ਨਹੀਂ ਪਛਾਤਾ, ਜੋ ਸੱਚ-ਮੁੱਚ ਹਸਤੀ ਵਾਲਾ ਹੈ ।
HAHA: He exists, but He is not known to exist.
 
ਜਬ ਹੀ ਹੋਇ ਤਬਹਿ ਮਨੁ ਮਾਨਾ ॥
ਜਦੋਂ ਜੀਵ ਨੂੰ ਪ੍ਰਭੂ ਦੀ ਹਸਤੀ ਦਾ ਨਿਸ਼ਚਾ ਹੋ ਜਾਂਦਾ ਹੈ, ਤਦੋਂ ਹੀ ਇਸ ਦਾ ਮਨ (ਪ੍ਰਭੂ ਵਿਚ) ਪਤੀਜ ਜਾਂਦਾ ਹੈ ।
When He is known to exist, then the mind is pleased and appeased.
 
ਹੈ ਤਉ ਸਹੀ ਲਖੈ ਜਉ ਕੋਈ ॥
(ਪਰਮਾਤਮਾ) ਹੈ ਤਾਂ ਜ਼ਰੂਰ (ਪਰ ਇਸ ਵਿਸ਼ਵਾਸ ਦਾ ਲਾਭ ਤਦੋਂ ਹੀ ਹੁੰਦਾ ਹੈ) ਜਦੋਂ ਕੋਈ ਜੀਵ (ਇਸ ਗੱਲ ਨੂੰ) ਸਮਝ ਲਏ ।
Of course the Lord exists, if one could only understand Him.
 
ਤਬ ਓਹੀ ਉਹੁ ਏਹੁ ਨ ਹੋਈ ॥੪੨॥
ਤਦੋਂ ਇਹ ਜੀਵ ਉਸ ਪ੍ਰਭੂ ਦਾ ਰੂਪ ਹੀ ਹੋ ਜਾਂਦਾ ਹੈ, ਇਹ (ਵੱਖਰੀ ਹਸਤੀ ਵਾਲਾ) ਨਹੀਂ ਰਹਿ ਜਾਂਦਾ ।੪੨।
Then, He alone exists, and not this mortal being. ||42||
 
ਲਿੰਉ ਲਿੰਉ ਕਰਤ ਫਿਰੈ ਸਭੁ ਲੋਗੁ ॥
ਸਾਰਾ ਜਗਤ ਇਹੀ ਆਖਦਾ ਫਿਰਦਾ ਹੈ (ਭਾਵ, ਇਸੇ ਲਾਲਸਾ ਵਿਚ ਭਟਕਦਾ ਫਿਰਦਾ ਹੈ) ਕਿ ਮੈਂ (ਮਾਇਆ) ਸਾਂਭ ਲਵਾਂ, ਮੈਂ (ਮਾਇਆ) ਇਕੱਠੀ ਕਰ ਲਵਾਂ ।
Everyone goes around saying, "I'll take this, and I'll take that."
 
ਤਾ ਕਾਰਣਿ ਬਿਆਪੈ ਬਹੁ ਸੋਗੁ ॥
ਇਸ ਮਾਇਆ ਦੀ ਖ਼ਾਤਰ ਹੀ (ਫਿਰ ਜੀਵ ਨੂੰ) ਬੜਾ ਫ਼ਿਕਰ ਆ ਵਾਪਰਦਾ ਹੈ ।
Because of that, they suffer in terrible pain.
 
ਲਖਿਮੀ ਬਰ ਸਿਉ ਜਉ ਲਿਉ ਲਾਵੈ ॥
ਪਰ ਜਦੋਂ ਜੀਵ ਮਾਇਆ ਦੇ ਪਤੀ ਪਰਮਾਤਮਾ ਨਾਲ ਪ੍ਰੀਤ ਜੋੜਦਾ ਹ
When someone comes to love the Lord of Lakhshmi,
 
ਸੋਗੁ ਮਿਟੈ ਸਭ ਹੀ ਸੁਖ ਪਾਵੈ ॥੪੩॥
ਤਦੋਂ (ਇਸ ਦਾ) ਫ਼ਿਕਰ ਮੁੱਕ ਜਾਂਦਾ ਹੈ, ਤੇ ਇਹ ਸਾਰੇ ਸੁਖ ਹਾਸਲ ਕਰ ਲੈਂਦਾ ਹੈ ।੪੩।
his sorrow departs, and he obtains total peace. ||43||
 
ਖਖਾ ਖਿਰਤ ਖਪਤ ਗਏ ਕੇਤੇ ॥
ਮਰਦਿਆਂ ਖਪਦਿਆਂ ਜੀਵ ਦੇ ਕਈ ਜਨਮ ਲੰਘ ਗਏ ਹਨ;
KHAKHA: Many have wasted their lives, and then perished.
 
ਖਿਰਤ ਖਪਤ ਅਜਹੂੰ ਨਹ ਚੇਤੇ ॥
ਪਰ, ਗੇੜ ਵਿਚ ਪਿਆ ਅਜੇ ਤਕ ਇਹ (ਪ੍ਰਭੂ ਨੂੰ) ਯਾਦ ਨਹੀਂ ਕਰਦਾ ।
Wasting away, they do not remember the Lord, even now.
 
ਅਬ ਜਗੁ ਜਾਨਿ ਜਉ ਮਨਾ ਰਹੈ ॥
ਹੁਣ (ਐਸ ਜਨਮ ਵਿਚ ਹੀ) ਜੇ ਜਗਤ ਦੀ ਅਸਲੀਅਤ ਨੂੰ ਸਮਝ ਕੇ (ਇਸ ਦਾ) ਮਨ (ਪ੍ਰਭੂ ਵਿਚ) ਟਿਕ ਜਾਏ ਤਾਂ
But if someone, even now, comes to know the transitory nature of the world and restrain his mind,
 
ਜਹ ਕਾ ਬਿਛੁਰਾ ਤਹ ਥਿਰੁ ਲਹੈ ॥੪੪॥
ਤਾਂ ਜਿਸ ਪ੍ਰਭੂ ਤੋਂ ਇਹ ਵਿਛੜਿਆ ਹੋਇਆ ਹੈ, ਉਸ ਵਿਚ ਇਸ ਨੂੰ ਟਿਕਾਣਾ ਮਿਲ ਸਕਦਾ ਹੈ ।੪੪।
he shall find his permanent home, from which he was separated. ||44||
 
ਬਾਵਨ ਅਖਰ ਜੋਰੇ ਆਨਿ ॥
(ਜਗਤ ਨੇ) ਬਵੰਜਾ ਅੱਖਰ ਵਰਤ ਕੇ ਪੁਸਤਕਾਂ ਤਾਂ ਲਿਖ ਦਿੱਤੀਆਂ ਹਨ,
The fifty-two letters have been joined together.
 
ਸਕਿਆ ਨ ਅਖਰੁ ਏਕੁ ਪਛਾਨਿ ॥
ਪਰ (ਇਹ ਜਗਤ ਇਹਨਾਂ ਪੁਸਤਕਾਂ ਦੀ ਰਾਹੀਂ) ਉਸ ਇੱਕ ਪ੍ਰਭੂ ਨੂੰ ਨਹੀਂ ਪਛਾਣ ਸਕਿਆ, ਜੋ ਨਾਸ-ਰਹਿਤ ਹੈ ।
But people cannot recognize the One Word of God.
 
ਸਤ ਕਾ ਸਬਦੁ ਕਬੀਰਾ ਕਹੈ ॥
ਹੇ ਕਬੀਰ! ਜੋ ਮਨੁੱਖ (ਇਹਨਾਂ ਅੱਖਰਾਂ ਦੀ ਰਾਹੀਂ) ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ,
Kabeer speaks the Shabad, the Word of Truth.
 
ਪੰਡਿਤ ਹੋਇ ਸੁ ਅਨਭੈ ਰਹੈ ॥
ਉਹੀ ਹੈ ਪੰਡਿਤ, ਤੇ, ਉਹ ਗਿਆਨ-ਅਵਸਥਾ ਵਿਚ ਟਿਕਿਆ ਰਹਿੰਦਾ ਹੈ ।
One who is a Pandit, a religious scholar, must remain fearless.
 
ਪੰਡਿਤ ਲੋਗਹ ਕਉ ਬਿਉਹਾਰ ॥
ਪਰ ਪੰਡਿਤ ਲੋਕਾਂ ਨੂੰ ਤਾਂ ਇਹ ਵਿਹਾਰ ਲੱਭਾ ਹੋਇਆ ਹੈ (ਕਿ ਅੱਖਰ ਜੋੜ ਕੇ ਹੋਰਨਾਂ ਨੂੰ ਸੁਣਾ ਦੇਂਦੇ ਹਨ),
It is the business of the scholarly person to join letters.
 
ਗਿਆਨਵੰਤ ਕਉ ਤਤੁ ਬੀਚਾਰ ॥
ਗਿਆਨ-ਵਾਨ ਲੋਕਾਂ ਲਈ (ਇਹ ਅੱਖਰ) ਤੱਤ ਦੇ ਵਿਚਾਰਨ ਦਾ ਵਸੀਲਾ ਹਨ ।
The spiritual person contemplates the essence of reality.
 
ਜਾ ਕੈ ਜੀਅ ਜੈਸੀ ਬੁਧਿ ਹੋਈ ॥
ਜਿਸ ਜੀਵ ਦੇ ਅੰਦਰ ਜਿਹੋ ਜਿਹੀ ਅਕਲ ਹੁੰਦੀ ਹੈ,
According to the wisdom within the mind,
 
ਕਹਿ ਕਬੀਰ ਜਾਨੈਗਾ ਸੋਈ ॥੪੫॥
ਕਬੀਰ ਜੀ ਆਖਦੇ ਹਨ—ਉਹ (ਇਹਨਾਂ ਅੱਖਰਾਂ ਦੀ ਰਾਹੀਂ ਭੀ) ਉਹੀ ਕੁਝ ਸਮਝੇਗਾ (ਭਾਵ, ਪੁਸਤਕਾਂ ਲਿਖ ਪੜ੍ਹ ਕੇ ਆਤਮਕ ਜੀਵਨ ਦਾ ਜਾਣਨ ਵਾਲਾ ਹੋ ਜਾਣਾ ਜ਼ਰੂਰੀ ਨਹੀਂ ਹੈ) ।੪੫।
says Kabeer, so does one come to understand. ||45||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by