ਸਿਰੀਰਾਗੁ ਮਹਲਾ ੫ ॥
Siree Raag, Fifth Mehl:
 
ਪ੍ਰੀਤਿ ਲਗੀ ਤਿਸੁ ਸਚ ਸਿਉ ਮਰੈ ਨ ਆਵੈ ਜਾਇ ॥
ਹੇ ਮਾਂ ! ਮੇਰੀ ਪ੍ਰੀਤਿ (ਹੁਣ) ਉਸ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਲੱਗ ਗਈ ਹੈ, ਜੋ ਕਦੇ ਮਰਦਾ ਨਹੀਂ, ਜੋ ਨਾਹ ਜੰਮਦਾ ਹੈ ਨਾਹ ਮਰਦਾ ਹੈ
I have fallen in love with the True Lord. He does not die, He does not come and go.
 
ਨਾ ਵੇਛੋੜਿਆ ਵਿਛੁੜੈ ਸਭ ਮਹਿ ਰਹਿਆ ਸਮਾਇ ॥
ਉਹ ਵਿਛੋੜਿਆਂ ਵਿਛੁੜਦਾ ਭੀ ਨਹੀਂ । (ਹੇ ਮਾਂ !) ਉਹ ਪਰਮਾਤਮਾ ਸਭ ਜੀਵਾਂ ਵਿਚ ਸਮਾ ਰਿਹਾ ਹੈ
In separation, He is not separated from us; He is pervading and permeating amongst all.
 
ਦੀਨ ਦਰਦ ਦੁਖ ਭੰਜਨਾ ਸੇਵਕ ਕੈ ਸਤ ਭਾਇ ॥
(ਹੇ ਮਾਂ !) ਗਰੀਬਾਂ ਦੇ ਦਰਦ ਦੁੱਖ ਨਾਸ ਕਰਨ ਵਾਲਾ ਉਹ ਪ੍ਰਭੂ ਸੇਵਕ ਨੂੰ ਉਸ ਦੀ ਭਲੀ ਭਾਵਨਾ ਨਾਲ ਮਿਲਦਾ ਹੈ
He is the Destroyer of the pain and suffering of the meek. He bears True Love for His servants.
 
ਅਚਰਜ ਰੂਪੁ ਨਿਰੰਜਨੋ ਗੁਰਿ ਮੇਲਾਇਆ ਮਾਇ ॥੧॥
ਉਸ ਪ੍ਰਭੂ ਦਾ ਸੁੰਦਰ ਰੂਪ ਹੈ, ਉਸ ਉੱਤੇ ਮਾਇਆ ਦਾ ਪ੍ਰਭਾਵ ਨਹੀਂ ਪੈਂਦਾ । ਹੇ ਮਾਂ ! ਉਹ ਪਰਮਾਤਮਾ ਮੈਨੂੰ (ਮੇਰੇ) ਗੁਰੂ ਨੇ ਮਿਲਾ ਦਿੱਤਾ ਹੈ ।੧।
Wondrous is the Form of the Immaculate One. Through the Guru, I have met Him, O my mother! ||1||
 
ਭਾਈ ਰੇ ਮੀਤੁ ਕਰਹੁ ਪ੍ਰਭੁ ਸੋਇ ॥
ਹੇ ਭਾਈ ! (ਤੂੰ ਭੀ) ਉਸੇ ਪ੍ਰਭੂ ਨੂੰ ਆਪਣਾ ਮਿੱਤਰ ਬਣਾ
O Siblings of Destiny, make God your Friend.
 
ਮਾਇਆ ਮੋਹ ਪਰੀਤਿ ਧ੍ਰਿਗੁ ਸੁਖੀ ਨ ਦੀਸੈ ਕੋਇ ॥੧॥ ਰਹਾਉ ॥
ਮਾਇਆ ਦਾ ਮੋਹ ਮਾਇਆ ਦੀ ਪ੍ਰੀਤਿ ਫਿਟਕਾਰ-ਜੋਗ ਹੈ (ਇਸ ਨੂੰ ਛੱਡ ਦੇ, ਮਾਇਆ ਦੇ ਮੋਹ ਵਿਚ ਫਸਿਆ ਹੋਇਆ) ਕੋਈ ਭੀ ਬੰਦਾ ਸੁਖੀ ਨਹੀਂ ਦਿਸਦਾ ।੧।ਰਹਾਉ।
Cursed is emotional attachment and love of Maya; no one is seen to be at peace. ||1||Pause||
 
ਦਾਨਾ ਦਾਤਾ ਸੀਲਵੰਤੁ ਨਿਰਮਲੁ ਰੂਪੁ ਅਪਾਰੁ ॥
(ਹੇ ਭਾਈ !) ਉਹ ਪਰਮਾਤਮਾ ਸਭ ਦੇ ਦਿਲਾਂ ਦੀ ਜਾਣਨ ਵਾਲਾ ਹੈ, ਸਭ ਨੂੰ ਦਾਤਾਂ ਦੇਣ ਵਾਲਾ ਹੈ, ਮਿੱਠੇ ਸੁਭਾਉ ਵਾਲਾ ਹੈ ਪਵਿਤ੍ਰ-ਸਰੂਪ ਹੈ, ਬੇਅੰਤ ਸੋਹਣੇ ਰੂਪ ਵਾਲਾ ਹੈ
God is Wise, Giving, Tender-hearted, Pure, Beautiful and Infinite.
 
ਸਖਾ ਸਹਾਈ ਅਤਿ ਵਡਾ ਊਚਾ ਵਡਾ ਅਪਾਰੁ ॥
ਉਹੀ ਸਭ ਤੋਂ ਵੱਡਾ ਮਿੱਤਰ ਹੈ, ਤੇ ਸਹੈਤਾ ਕਰਨ ਵਾਲਾ ਹੈ, ਉੱਚਾ ਹੈ, ਵੱਡਾ ਹੈ, ਬੇਅੰਤ ਹੈ
He is our Companion and Helper, Supremely Great, Lofty and Utterly Infinite.
 
ਬਾਲਕੁ ਬਿਰਧਿ ਨ ਜਾਣੀਐ ਨਿਹਚਲੁ ਤਿਸੁ ਦਰਵਾਰੁ ॥
ਨਾਹ ਉਹ ਕਦੇ ਬਾਲ ਉਮਰ ਵਾਲਾ ਹੁੰਦਾ ਹੈ, ਨਾਹ ਉਹ ਕਦੇ ਬੁੱਢਾ ਹੈ (ਭਾਵ, ਜੀਵਾਂ ਵਾਂਗ ਉਸ ਦੀ ਅਵਸਥਾ ਵਧਦੀ ਘਟਦੀ ਨਹੀਂ) । ਉਹ ਪ੍ਰਭੂ ਦਾ ਦਰਬਾਰ ਅਟੱਲ ਹੈ (ਉਸ ਦਾ ਹੁਕਮ ਮੋੜਿਆ ਨਹੀਂ ਜਾ ਸਕਦਾ)
He is not known as young or old; His Court is Steady and Stable.
 
ਜੋ ਮੰਗੀਐ ਸੋਈ ਪਾਈਐ ਨਿਧਾਰਾ ਆਧਾਰੁ ॥੨॥
(ਉਸ ਪਰਮਾਤਮਾ ਦੇ ਦਰ ਤੋਂ) ਜੋ ਕੁਝ ਮੰਗੀਦਾ ਹੈ ਉਹੀ ਮਿਲ ਜਾਂਦਾ ਹੈ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ ।੨੧।
Whatever we seek from Him, we receive. He is the Support of the unsupported. ||2||
 
ਜਿਸੁ ਪੇਖਤ ਕਿਲਵਿਖ ਹਿਰਹਿ ਮਨਿ ਤਨਿ ਹੋਵੈ ਸਾਂਤਿ ॥
(ਹੇ ਭਾਈ !) ਜਿਸ ਪਰਮਾਤਮਾ ਦਾ ਦਰਸਨ ਕੀਤਿਆਂ (ਸਾਰੇ) ਪਾਪ ਨਾਸ ਹੋ ਜਾਂਦੇ ਹਨ, (ਜਿਸ ਦੇ ਦਰਸਨ ਨਾਲ) ਮਨ ਵਿਚ ਤੇ ਸਰੀਰ ਵਿਚ (ਆਤਮਕ) ਠੰਡ ਪੈ ਜਾਂਦੀ ਹ
Seeing Him, our evil inclinations vanish; mind and body become peaceful and tranquil.
 
ਇਕ ਮਨਿ ਏਕੁ ਧਿਆਈਐ ਮਨ ਕੀ ਲਾਹਿ ਭਰਾਂਤਿ ॥
ਆਪਣੇ ਮਨ ਦੀ (ਮਾਇਆ ਵਲ ਦੀ) ਭਟਕਣਾ ਦੂਰ ਕਰ ਕੇ ਉਸ ਪਰਮਾਤਮਾ ਨੂੰ ਮਨ ਲਾ ਕੇ ਸਿਮਰਨਾ ਚਾਹੀਦਾ ਹੈ
With one-pointed mind, meditate on the One Lord, and the doubts of your mind will be dispelled.
 
ਗੁਣ ਨਿਧਾਨੁ ਨਵਤਨੁ ਸਦਾ ਪੂਰਨ ਜਾ ਕੀ ਦਾਤਿ ॥
(ਹੇ ਭਾਈ !) ਜਿਸ ਪਰਮਾਤਮਾ ਦੀ ਦਿੱਤੀ ਦਾਤਿ ਕਦੇ ਮੁੱਕਦੀ ਨਹੀਂ, ਜੋ (ਦਾਤਾਂ ਦੇਣ ਵਿਚ) ਸਦਾ ਨਵਾਂ (ਰਹਿੰਦਾ) ਹੈ (ਭਾਵ, ਜੋ ਦਾਤਾਂ ਦੇ ਦੇ ਕੇ ਕਦੇ ਅੱਕਦਾ ਨਹੀਂ) ਤੇ ਜੋ ਸਾਰੇ ਗੁਣਾਂ ਦਾ ਖ਼ਜ਼ਾਨਾ ਹ
He is the Treasure of Excellence, the Ever-fresh Being. His Gift is Perfect and Complete.
 
ਸਦਾ ਸਦਾ ਆਰਾਧੀਐ ਦਿਨੁ ਵਿਸਰਹੁ ਨਹੀ ਰਾਤਿ ॥੩॥
ਉਸ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ । ਨਾਹ ਦਿਨੇ ਨਾਹ ਰਾਤ ਨੂੰ ਕਦੇ ਭੀ ਉਸ ਨੂੰ ਨਾਹ ਭੁਲਾਓ ।੩।
Forever and ever, worship and adore Him. Day and night, do not forget Him. ||3||
 
ਜਿਨ ਕਉ ਪੂਰਬਿ ਲਿਖਿਆ ਤਿਨ ਕਾ ਸਖਾ ਗੋਵਿੰਦੁ ॥
(ਹੇ ਭਾਈ !) ਜਿਨ੍ਹਾਂ ਬੰਦਿਆਂ ਦੇ ਮੱਥੇ ਉਤੇ ਪਹਿਲੇ ਜਨਮਾਂ ਵਿਚ ਕੀਤੀ ਨੇਕ ਕਮਾਈ ਦਾ ਲੇਖ ਉੱਘੜਦਾ ਹੈ, ਪਰਮਾਤਮਾ ਉਹਨਾਂ ਦਾ ਮਿੱਤਰ ਬਣ ਜਾਂਦਾ ਹੈ
One whose destiny is so pre-ordained, obtains the Lord of the Universe as his Companion.
 
ਤਨੁ ਮਨੁ ਧਨੁ ਅਰਪੀ ਸਭੋ ਸਗਲ ਵਾਰੀਐ ਇਹ ਜਿੰਦੁ ॥
ਮੈਂ ਤਾਂ ਆਪਣਾ ਸਰੀਰ, ਆਪਣਾ ਮਨ, ਆਪਣਾ ਧਨ (ਸਭ ਕੁਝ ਉਸ ਦਾ ਪਿਆਰ ਹਾਸਲ ਕਰਨ ਲਈ) ਅਰਪਨ ਕਰਨ ਨੂੰ ਤਿਆਰ ਹਾਂ । (ਹੇ ਭਾਈ ! ਪ੍ਰਭੂ ਦਾ ਪ੍ਰੇਮ ਪ੍ਰਾਪਤ ਕਰਨ ਲਈ) ਇਹ ਸਾਰੀ ਜਿੰਦ ਕੁਰਬਾਨ ਕਰ ਦੇਣੀ ਚਾਹੀਦੀ ਹੈ
I dedicate my body, mind, wealth and all to Him. I totally sacrifice my soul to Him.
 
ਦੇਖੈ ਸੁਣੈ ਹਦੂਰਿ ਸਦ ਘਟਿ ਘਟਿ ਬ੍ਰਹਮੁ ਰਵਿੰਦੁ ॥
ਉਹ ਪਰਮਾਤਮਾ ਅੰਗ-ਸੰਗ ਰਹਿ ਕੇ (ਹਰੇਕ ਜੀਵ ਦੇ ਕੀਤੇ ਕਰਮਾਂ ਨੂੰ) ਵੇਖਦਾ ਹੈ (ਹਰੇਕ ਜੀਵ ਦੀਆਂ ਅਰਦਾਸਾਂ) ਸੁਣਦਾ ਹੈ, ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹ
Seeing and hearing, He is always close at hand. In each and every heart, God is pervading.
 
ਅਕਿਰਤਘਣਾ ਨੋ ਪਾਲਦਾ ਪ੍ਰਭ ਨਾਨਕ ਸਦ ਬਖਸਿੰਦੁ ॥੪॥੧੩॥੮੩॥
ਹੇ ਨਾਨਕ ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ ! ਤੂੰ ਉਹਨਾਂ ਨੂੰ ਭੀ ਪਾਲਦਾ ਹੈਂ, ਜੋ ਤੇਰੇ ਕੀਤੇ ਉਪਕਾਰਾਂ ਨੂੰ ਭੁਲਾ ਦੇਂਦੇ ਹਨ, ਤੂੰ ਸਦਾ ਹੀ (ਜੀਵਾਂ ਦੀਆਂ ਭੱੁਲਾਂ) ਬਖ਼ਸ਼ਣ ਵਾਲਾ ਹੈਂ ।੪।੧੩।੮੩।
Even the ungrateful ones are cherished by God. O Nanak, He is forever the Forgiver. ||4||13||83||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by