ਥਿਤੀੰ ॥
T'hitee:
 
ਅੰਮਾਵਸ ਮਹਿ ਆਸ ਨਿਵਾਰਹੁ ॥
ਮੱਸਿਆ ਵਾਲੇ ਦਿਨ (ਵਰਤ-ਇਸ਼ਨਾਨ ਆਦਿਕ ਤੇ ਹੋਰ ਹੋਰ) ਆਸਾਂ ਦੂਰ ਕਰੋ,
On the day of the new moon, give up your hopes.
 
ਅੰਤਰਜਾਮੀ ਰਾਮੁ ਸਮਾਰਹੁ ॥
ਘਰ ਘਟ ਦੀ ਜਾਣਨ ਵਾਲੇ ਸਰਬ-ਵਿਆਪਕ ਪਰਮਾਤਮਾ ਨੂੰ ਹਿਰਦੇ ਵਿਚ ਵਸਾਓ ।
Remember the Lord, the Inner-knower, the Searcher of hearts.
 
ਜੀਵਤ ਪਾਵਹੁ ਮੋਖ ਦੁਆਰ ॥
(ਤੁਸੀ ਇਹਨਾਂ ਥਿੱਤਾਂ ਨਾਲ ਜੋੜੇ ਹੋਏ ਕਰਮ-ਧਰਮ ਕਰ ਕੇ ਮਰਨ ਪਿਛੋਂ ਕਿਸੇ ਮੁਕਤੀ ਦੀ ਆਸ ਰੱਖਦੇ ਹੋ, ਪਰ ਜੇ ਪਰਮਾਤਮਾ ਦਾ ਸਿਮਰਨ ਕਰੋਗੇ, ਤਾਂ) ਇਸੇ ਜਨਮ ਵਿਚ (ਵਿਕਾਰਾਂ ਦੁੱਖਾਂ ਅਤੇ ਭਰਮਾਂ-ਵਹਿਮਾਂ ਤੋਂ) ਖ਼ਲਾਸੀ ਹਾਸਲ ਕਰ ਲਵੋਗੇ ।
You shall attain the Gate of Liberation while yet alive.
 
ਅਨਭਉ ਸਬਦੁ ਤਤੁ ਨਿਜੁ ਸਾਰ ॥੧॥
(ਇਸ ਸਿਮਰਨ ਦੀ ਬਰਕਤ ਨਾਲ) ਤੁਹਾਡਾ ਨਿਰੋਲ ਆਪਣਾ ਸੇ੍ਰਸ਼ਟ ਅਸਲਾ ਮਘ ਪਏਗਾ, ਸਤਿਗੁਰੂ ਦਾ ਸ਼ਬਦ ਅਨੁਭਵੀ ਰੂਪ ਵਿਚ ਫੁਰੇਗਾ ।੧।
You shall come to know the Shabad, the Word of the Fearless Lord, and the essence of your own inner being. ||1||
 
ਚਰਨ ਕਮਲ ਗੋਬਿੰਦ ਰੰਗੁ ਲਾਗਾ ॥
ਜਿਸ ਮਨੁੱਖ ਦਾ ਪਿਆਰ ਗੋਬਿੰਦ ਦੇ ਸੁਹਣੇ ਚਰਨਾਂ ਨਾਲ ਬਣ ਜਾਂਦਾ ਹੈ,
One who enshrines love for the Lotus Feet of the Lord of the Universe
 
ਸੰਤ ਪ੍ਰਸਾਦਿ ਭਏ ਮਨ ਨਿਰਮਲ ਹਰਿ ਕੀਰਤਨ ਮਹਿ ਅਨਦਿਨੁ ਜਾਗਾ ॥੧॥ ਰਹਾਉ ॥
ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿੱਤਰ ਹੋ ਜਾਂਦਾ ਹੈ । ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਜੁੜ ਕੇ ਉਹ ਮਨੁੱਖ ਵਿਕਾਰਾਂ ਵਲੋਂ ਹਰ ਵੇਲੇ ਸੁਚੇਤ ਰਹਿੰਦਾ ਹੈ ।੧।ਰਹਾਉ।
- by the Grace of the Saints, her mind becomes pure; night and day, she remains awake and aware, singing the Kirtan of the Lord's Praises. ||1||Pause||
 
ਪਰਿਵਾ ਪ੍ਰੀਤਮ ਕਰਹੁ ਬੀਚਾਰ ॥
(ਹੇ ਭਾਈ!) ਉਸ ਪ੍ਰੀਤਮ (ਦੇ ਗੁਣਾਂ) ਦਾ ਵਿਚਾਰ ਕਰੋ (ਉਸ ਪ੍ਰੀਤਮ ਦੀ ਸਿਫ਼ਤਿ-ਸਾਲਾਹ ਕਰੋ ।
On the first day of the lunar cycle, contemplate the Beloved Lord.
 
ਘਟ ਮਹਿ ਖੇਲੈ ਅਘਟ ਅਪਾਰ ॥
ਜੋ ਪਰਮਾਤਮਾ ਸਰੀਰਾਂ ਦੀ ਕੈਦ ਵਿਚ ਨਹੀਂ ਆਉਂਦਾ, ਬੇਅੰਤ ਹੈ ਅਤੇ (ਫਿਰ ਭੀ) ਹਰੇਕ ਸਰੀਰ ਵਿਚ ਖੇਡ ਰਿਹਾ ਹੈ
He is playing within the heart; He has no body - He is Infinite.
 
ਕਾਲ ਕਲਪਨਾ ਕਦੇ ਨ ਖਾਇ ॥
ਜੋ ਮਨੁੱਖ ਪ੍ਰੀਤਮ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ) ਉਸ ਨੂੰ ਕਦੇ ਮੌਤ ਦਾ ਡਰ ਨਹੀਂ ਪੁਂਹਦਾ
The pain of death never consumes that person
 
ਆਦਿ ਪੁਰਖ ਮਹਿ ਰਹੈ ਸਮਾਇ ॥੨॥
(ਕਿਉਂਕਿ) ਉਹ ਸਦਾ ਸਭ ਦੇ ਸਿਰਜਣ ਵਾਲੇ ਅਕਾਲ ਪੁਰਖ ਵਿਚ ਜੁੜਿਆ ਰਹਿੰਦਾ ਹੈ ।੨।
who remains absorbed in the Primal Lord God. ||2||
 
ਦੁਤੀਆ ਦੁਹ ਕਰਿ ਜਾਨੈ ਅੰਗ ॥
(ਉਹ ਮਨੁੱਖ ਇਹ ਸਮਝ ਲੈਂਦਾ ਹੈ ਕਿ ਜਗਤ ਨਿਰਾ ਪ੍ਰਕਿਤੀ ਨਹੀਂ ਹੈ, ਉਹ ਇਸ ਸੰਸਾਰ ਦੇ) ਦੋ ਅੰਗ ਸਮਝਦਾ ਹੈ—ਮਾਇਆ ਅਤੇ ਬ੍ਰਹਮ ।
On the second day of the lunar cycle, know that there are two beings within the fiber of the body.
 
ਮਾਇਆ ਬ੍ਰਹਮ ਰਮੈ ਸਭ ਸੰਗ ॥
ਬ੍ਰਹਮ (ਇਸ ਮਾਇਆ ਦੇ ਵਿਚ) ਹਰੇਕ ਦੇ ਨਾਲ ਵੱਸ ਰਿਹਾ ਹੈ,
Maya and God are blended with everything.
 
ਨਾ ਓਹੁ ਬਢੈ ਨ ਘਟਤਾ ਜਾਇ ॥
ਉਹ ਕਦੇ ਵਧਦਾ ਘਟਦਾ ਨਹੀਂ ਹੈ,
God does not increase or decrease.
 
ਅਕੁਲ ਨਿਰੰਜਨ ਏਕੈ ਭਾਇ ॥੩॥
ਸਦਾ ਇਕੋ ਜਿਹਾ ਰਹਿੰਦਾ ਹੈ, ਉਸ ਦੀ ਕੋਈ ਖ਼ਾਸ ਕੁਲ ਨਹੀਂ ਹੈ, ਉਹ ਨਿਰੰਜਨ ਹੈ (ਭਾਵ, ਇਹ ਮਾਇਆ ਉਸ ਤੇ ਆਪਣਾ ਪ੍ਰਭਾਵ ਨਹੀਂ ਪਾ ਸਕਦੀ) ।੩।
He is unknowable and immaculate; He does not change. ||3||
 
ਤ੍ਰਿਤੀਆ ਤੀਨੇ ਸਮ ਕਰਿ ਲਿਆਵੈ ॥
(ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲਾ ਮਨੁੱਖ) ਮਾਇਆ ਦੇ ਤਿੰਨਾਂ ਗੁਣਾਂ ਨੂੰ ਸਹਿਜ ਅਵਸਥਾ ਵਿਚ ਸਾਵੇਂ ਰੱਖਦਾ ਹੈ (ਭਾਵ, ਉਹ ਇਹਨਾਂ ਗੁਣਾਂ ਵਿਚ ਕਦੇ ਨਹੀਂ ਡੋਲਦਾ),
On the third day of the lunar cycle, one who maintains his equilibrium amidst the three modes
 
ਆਨਦ ਮੂਲ ਪਰਮ ਪਦੁ ਪਾਵੈ ॥
ਉਹ ਮਨੁੱਖ ਉਸ ਸਭ ਤੋਂ ਉੱਚੀ ਆਤਮਕ ਅਵਸਥਾ ਨੂੰ ਹਾਸਲ ਕਰ ਲੈਂਦਾ ਹੈ ਜੋ ਅਨੰਦ ਦਾ ਸੋਮਾ ਹੈ;
finds the source of ecstasy and the highest status.
 
ਸਾਧਸੰਗਤਿ ਉਪਜੈ ਬਿਸ੍ਵਾਸ ॥
ਸਤਸੰਗ ਵਿਚ ਰਹਿ ਕੇ ਉਸ ਮਨੁੱਖ ਦੇ ਅੰਦਰ ਇਹ ਯਕੀਨ ਪੈਦਾ ਹੋ ਜਾਂਦਾ ਹੈ ਕਿ
In the Saadh Sangat, the Company of the Holy, faith wells up.
 
ਬਾਹਰਿ ਭੀਤਰਿ ਸਦਾ ਪ੍ਰਗਾਸ ॥੪॥
ਅੰਦਰ ਬਾਹਰ ਹਰ ਥਾਂ ਸਦਾ ਪ੍ਰਭੂ ਦਾ ਹੀ ਪ੍ਰਕਾਸ਼ ਹੈ ।੪।
Outwardly, and deep within, God's Light is always radiant. ||4||
 
ਚਉਥਹਿ ਚੰਚਲ ਮਨ ਕਉ ਗਹਹੁ ॥
ਚੌਥੀ ਥਿੱਤ ਨੂੰ (ਕਿਸੇ ਕਰਮ-ਧਰਮ ਦੇ ਥਾਂ) ਇਸ ਚੰਚਲ ਮਨ ਨੂੰ ਪਕੜ ਕੇ ਰੱਖੋ,
On the fourth day of the lunar cycle, restrain your fickle mind,
 
ਕਾਮ ਕ੍ਰੋਧ ਸੰਗਿ ਕਬਹੁ ਨ ਬਹਹੁ ॥
ਕਦੇ ਕਾਮ ਕੋ੍ਰਧ ਦੀ ਸੰਗਤਿ ਵਿਚ ਨਾਹ ਬੈਠੋ ।
and do not ever associate with sexual desire or anger.
 
ਜਲ ਥਲ ਮਾਹੇ ਆਪਹਿ ਆਪ ॥
ਜੋ ਪਰਮਾਤਮਾ ਜਲ ਵਿਚ, ਧਰਤੀ ਉੱਤੇ (ਹਰ ਥਾਂ) ਆਪ ਹੀ ਆਪ ਵਿਆਪਕ ਹੈ,
On land and sea, He Himself is in Himself.
 
ਆਪੈ ਜਪਹੁ ਆਪਨਾ ਜਾਪ ॥੫॥
ਉਸ ਦੀ ਜੋਤ ਵਿਚ ਜੁੜ ਕੇ ਉਹ ਜਾਪ ਜਪੋ ਜੋ ਤੁਹਾਡੇ ਕੰਮ ਆਉਣ ਵਾਲਾ ਹੈ ।੫।
He Himself meditates and chants His Chant. ||5||
 
ਪਾਂਚੈ ਪੰਚ ਤਤ ਬਿਸਥਾਰ ॥
ਇਹ ਜਗਤ ਪੰਜਾਂ ਤੱਤਾਂ ਤੋਂ (ਇਕ ਖੇਲ ਜਿਹਾ) ਬਣਿਆ ਹੈ (ਜੋ ਚਾਰ ਦਿਨ ਵਿਚ ਖ਼ਤਮ ਹੋ ਜਾਂਦਾ ਹੈ)
On the fifth day of the lunar cycle, the five elements expand outward.
 
ਕਨਿਕ ਕਾਮਿਨੀ ਜੁਗ ਬਿਉਹਾਰ ॥
(ਪਰ ਇਹ ਗੱਲ ਵਿਸਾਰ ਕੇ ਇਹ ਜੀਵ) ਧਨ ਤੇ ਇਸਤ੍ਰੀ ਇਹਨਾਂ ਦੋਹਾਂ ਦੇ ਰੁਝੇਵੇਂ ਵਿਚ ਮਸਤ ਹੋ ਰਿਹਾ ਹੈ ।
Men are occupied in the pursuit of gold and women.
 
ਪ੍ਰੇਮ ਸੁਧਾ ਰਸੁ ਪੀਵੈ ਕੋਇ ॥
ਇਥੇ ਕੋਈ ਵਿਰਲਾ ਮਨੁੱਖ ਹੈ ਜੋ ਪਰਮਾਤਮਾ ਦੇ ਪ੍ਰੇਮ-ਅੰਮ੍ਰਿਤ ਦਾ ਘੁਟ ਪੀਂਦਾ ਹੈ,
How rare are those who drink in the pure essence of the Lord's Love.
 
ਜਰਾ ਮਰਣ ਦੁਖੁ ਫੇਰਿ ਨ ਹੋਇ ॥੬॥
(ਜੋ ਪੀਂਦਾ ਹੈ ਉਸ ਨੂੰ ਬੁਢੇਪੇ ਅਤੇ ਮੌਤ ਦਾ ਸਹਿਮ ਮੁੜ ਕਦੇ ਨਹੀਂ ਵਿਆਪਦਾ ।੬।
They shall never again suffer the pains of old age and death. ||6||
 
ਛਠਿ ਖਟੁ ਚਕ੍ਰ ਛਹੂੰ ਦਿਸ ਧਾਇ ॥
ਮਨੁੱਖ ਦੇ ਪੰਜੇ ਗਿਆਨ-ਇੰਦਰੇ ਅਤੇ ਛੇਵਾਂ ਮਨ—ਇਹ ਸਾਰਾ ਸਾਥ ਸੰਸਾਰ (ਦੇ ਪਦਾਰਥਾਂ ਦੀ ਲਾਲਸਾ) ਵਿਚ ਭਟਕਦਾ ਫਿਰਦਾ ਹੈ,
On the sixth day of the lunar cycle, the six chakras run in six directions.
 
ਬਿਨੁ ਪਰਚੈ ਨਹੀ ਥਿਰਾ ਰਹਾਇ ॥
ਜਦ ਤਕ ਮਨੁੱਖ ਪ੍ਰਭੂ ਦੀ ਯਾਦ ਵਿਚ ਨਹੀਂ ਜੁੜਦਾ, ਤਦ ਤਕ ਇਹ ਸਾਰਾ ਸਾਥ (ਇਸ ਭਟਕਣਾ ਵਿਚੋਂ ਹਟ ਕੇ) ਟਿਕਦਾ ਨਹੀਂ ।
Without enlightenment, the body does not remain steady.
 
ਦੁਬਿਧਾ ਮੇਟਿ ਖਿਮਾ ਗਹਿ ਰਹਹੁ ॥
ਹੇ ਭਾਈ! ਭਟਕਣਾ ਮਿਟਾ ਕੇ ਜਿਰਾਂਦ ਧਾਰਨ ਕਰੋ
So erase your duality and hold tight to forgiveness,
 
ਕਰਮ ਧਰਮ ਕੀ ਸੂਲ ਨ ਸਹਹੁ ॥੭॥
ਤੇ ਛੱਡੋ ਇਹ ਕਰਮਾਂ ਧਰਮਾਂ ਦਾ ਲੰਮਾ ਟੰਟਾ (ਜਿਸ ਵਿਚੋਂ ਕੁਝ ਭੀ ਹੱਥ ਨਹੀਂ ਆਉਣਾ) ।੭।
and you will not have to endure the torture of karma or religious rituals. ||7||
 
ਸਾਤੈਂ ਸਤਿ ਕਰਿ ਬਾਚਾ ਜਾਣਿ ॥
ਹੇ ਭਾਈ! ਸਤਿਗੁਰੂ ਦੀ ਬਾਣੀ ਵਿਚ ਸ਼ਰਧਾ ਧਾਰੋ,
On the seventh day of the lunar cycle, know the Word as True,
 
ਆਤਮ ਰਾਮੁ ਲੇਹੁ ਪਰਵਾਣਿ ॥
(ਇਸ ਬਾਣੀ ਦੀ ਰਾਹੀਂ) ਪਰਮਾਤਮਾ (ਦੇ ਨਾਮ) ਨੂੰ (ਆਪਣੇ ਹਿਰਦੇ ਵਿਚ) ਪੋ੍ਰ ਲਵੋ;
and you shall be accepted by the Lord, the Supreme Soul.
 
ਛੂਟੈ ਸੰਸਾ ਮਿਟਿ ਜਾਹਿ ਦੁਖ ॥
(ਇਸ ਤਰ੍ਹਾਂ) ਸਹਿਮ ਦੂਰ ਹੋ ਜਾਇਗਾ, ਦੁਖ-ਕਲੇਸ਼ ਮਿਟ ਜਾਣਗੇ,
Your doubts shall be eradicated, and your pains eliminated,
 
ਸੁੰਨ ਸਰੋਵਰਿ ਪਾਵਹੁ ਸੁਖ ॥੮॥
ਉਸ ਸਰੋਵਰ ਵਿਚ ਚੁੱਭੀ ਲਾ ਸਕੋਗੇ, ਜਿਥੇ ਸਹਿਮ ਆਦਿਕ ਦੇ ਕੋਈ ਫੁਰਨੇ ਨਹੀਂ ਉਠਦੇ ਅਤੇ ਸੁਖ ਮਾਣੋ ।
and in the ocean of the celestial void, you shall find peace. ||8||
 
ਅਸਟਮੀ ਅਸਟ ਧਾਤੁ ਕੀ ਕਾਇਆ ॥
ਇਹ ਸਰੀਰ (ਲਹੂ ਆਦਿਕ) ਅੱਠ ਧਾਤਾਂ ਦਾ ਬਣਿਆ ਹੋਇਆ ਹੈ,
On the eighth day of the lunar cycle, the body is made of the eight ingredients.
 
ਤਾ ਮਹਿ ਅਕੁਲ ਮਹਾ ਨਿਧਿ ਰਾਇਆ ॥
ਇਸ ਵਿਚ ਉਹ ਪਰਮਾਤਮਾ ਵੱਸ ਰਿਹਾ ਹੈ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ ਜੋ ਸਭ ਗੁਣਾਂ ਦਾ ਖ਼ਜ਼ਾਨਾ ਹੈ ।
Within it is the Unknowable Lord, the King of the supreme treasure.
 
ਗੁਰ ਗਮ ਗਿਆਨ ਬਤਾਵੈ ਭੇਦ ॥
ਜਿਸ ਮਨੁੱਖ ਨੂੰ ਪਹੁੰਚ ਵਾਲੇ ਗੁਰੂ ਦਾ ਗਿਆਨ ਇਹ ਭੇਦ (ਕਿ ਸਰੀਰ ਦੇ ਵਿੱਚ ਹੀ ਹੈ ਪ੍ਰਭੂ) ਦੱਸਦਾ ਹੈ,
The Guru, who knows this spiritual wisdom, reveals the secret of this mystery.
 
ਉਲਟਾ ਰਹੈ ਅਭੰਗ ਅਛੇਦ ॥੯॥
ਉਹ ਸਰੀਰਕ ਮੋਹ ਵਲੋਂ ਪਰਤ ਕੇ ਅਬਿਨਾਸ਼ੀ ਪ੍ਰਭੂ ਵਿਚ ਜੁੜਿਆ ਰਹਿੰਦਾ ਹੈ ।੯।
Turning away from the world, He abides in the Unbreakable and Impenetrable Lord. ||9||
 
ਨਉਮੀ ਨਵੈ ਦੁਆਰ ਕਉ ਸਾਧਿ ॥
(ਹੇ ਭਾਈ!) ਸਾਰੇ ਸਰੀਰਕ ਇੰਦ੍ਰਿਆਂ ਨੂੰ ਕਾਬੂ ਵਿਚ ਰੱਖੋ,
On the ninth day of the lunar cycle, discipline the nine gates of the body.
 
ਬਹਤੀ ਮਨਸਾ ਰਾਖਹੁ ਬਾਂਧਿ ॥
ਇਹਨਾਂ ਤੋਂ ਉੱਠਦੇ ਫੁਰਨਿਆਂ ਨੂੰ ਰੋਕੋ,
Keep your pulsating desires restrained.
 
ਲੋਭ ਮੋਹ ਸਭ ਬੀਸਰਿ ਜਾਹੁ ॥
ਲੋਭ ਮੋਹ ਆਦਿਕ ਸਾਰੇ ਵਿਕਾਰ ਭੁਲਾ ਦਿਉ
Forget all your greed and emotional attachment;
 
ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ ॥੧੦॥
(ਇਸ ਮਿਹਨਤ ਦਾ) ਐਸਾ ਫਲ ਮਿਲੇਗਾ ਜੋ ਕਦੇ ਨਹੀਂ ਮੁੱਕੇਗਾ, ਐਸਾ ਸੁੰਦਰ ਜੀਵਨ ਜੀਵੋਗੇ ਜੋ ਸਦਾ ਕਾਇਮ ਰਹੇਗਾ ।੧੦।
you shall live throughout the ages, eating the fruit of immortality. ||10||
 
ਦਸਮੀ ਦਹ ਦਿਸ ਹੋਇ ਅਨੰਦ ॥
(ਇਸ ਉੱਦਮ ਨਾਲ) ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ;
On the tenth day of the lunar cycle, there is ecstasy in all directions.
 
ਛੂਟੈ ਭਰਮੁ ਮਿਲੈ ਗੋਬਿੰਦ ॥
ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ; ਉਹ ਪਰਮਾਤਮਾ ਮਿਲ ਪੈਂਦਾ ਹੈ,
Doubt is dispelled, and the Lord of the Universe is met.
 
ਜੋਤਿ ਸਰੂਪੀ ਤਤ ਅਨੂਪ ॥
ਜੋ ਨਿਰਾ ਨੂਰ ਹੀ ਨੂਰ ਹੈ, ਜੋ ਸਾਰੇ ਜਗਤ ਦਾ ਅਸਲਾ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ,
He is the Embodiment of light, the incomparable essence.
 
ਅਮਲ ਨ ਮਲ ਨ ਛਾਹ ਨਹੀ ਧੂਪ ॥੧੧॥
ਜਿਸ ਵਿਚ ਵਿਕਾਰਾਂ ਦੀ ਕੋਈ ਭੀ ਮੈਲ ਨਹੀਂ ਹੈ, ਨਾਹ ਉਸ ਵਿਚ ਅਗਿਆਨਤਾ ਦਾ ਹਨੇਰਾ ਹੈ ਅਤੇ ਨਾਹ ਹੀ ਤ੍ਰਿਸ਼ਨਾ ਆਦਿਕ ਵਿਕਾਰਾਂ ਦੀ ਅੱਗ ਹੈ ।
He is stainless, without stain, beyond both sunshine and shade. ||11||
 
ਏਕਾਦਸੀ ਏਕ ਦਿਸ ਧਾਵੈ ॥
(ਜਦੋਂ ਮਨੁੱਖ ਦਾ ਮਨ ਵਿਕਾਰਾਂ ਵਲੋਂ ਹਟ ਕੇ) ਇੱਕ ਪਰਮਾਤਮਾ (ਦੀ ਯਾਦ) ਵਲ ਜਾਂਦਾ ਹੈ,
On the eleventh day of the lunar cycle, if you run in the direction of the One,
 
ਤਉ ਜੋਨੀ ਸੰਕਟ ਬਹੁਰਿ ਨ ਆਵੈ ॥
ਤਦੋਂ ਉਹ ਮੁੜ ਜਨਮ-ਮਰਨ ਦੇ ਕਸ਼ਟਾਂ ਵਿਚ ਨਹੀਂ ਆਉਂਦਾ ।
you will not have to suffer the pains of reincarnation again.
 
ਸੀਤਲ ਨਿਰਮਲ ਭਇਆ ਸਰੀਰਾ ॥
ਉਸ ਦੇ ਅੰਦਰ ਠੰਢ ਪੈ ਜਾਂਦੀ ਹੈ ਅਤੇ ਉਸ ਦਾ ਆਪਾ ਪਵਿੱਤਰ ਹੋ ਜਾਂਦਾ ਹੈ
Your body will become cool, immaculate and pure.
 
ਦੂਰਿ ਬਤਾਵਤ ਪਾਇਆ ਨੀਰਾ ॥੧੨॥
ਜੋ ਪਰਮਾਤਮਾ ਕਿਤੇ ਦੂਰ ਦੱਸਿਆ ਜਾਂਦਾ ਸੀ ਉਹ ਉਸ ਨੂੰ ਨੇੜੇ (ਆਪਣੇ ਅੰਦਰ ਹੀ) ਲੱਭ ਪੈਂਦਾ ਹੈ,
The Lord was said to be far away, but He is found near at hand. ||12||
 
ਬਾਰਸਿ ਬਾਰਹ ਉਗਵੈ ਸੂਰ ॥
(ਜਿਸ ਮਨੁੱਖ ਦਾ ਮਨ ਸਿਰਫ਼ “ਏਕ ਦਿਸ ਧਾਵੈ”, ਜੋ ਮਨੁੱਖ ਸਿਰਫ਼ ਇੱਕ ਪ੍ਰਭੂ ਦੀ ਯਾਦ ਵਿਚ ਜੁੜਦਾ ਹੈ, ਉਸ ਦੇ ਅੰਦਰ, ਮਾਨੋ) ਬਾਰ੍ਹਾਂ ਸੂਰਜ ਚੜ੍ਹ ਪੈਂਦੇ ਹਨ (ਭਾਵ, ਉਸ ਦੇ ਅੰਦਰ ਪੂਰਨ ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ)
On the twelfth day of the lunar cycle, twelve suns rise.
 
ਅਹਿਨਿਸਿ ਬਾਜੇ ਅਨਹਦ ਤੂਰ ॥
ਉਸ ਦੇ ਅੰਦਰ (ਮਾਨੋ) ਦਿਨ ਰਾਤ ਇੱਕ-ਰਸ ਵਾਜੇ ਵੱਜਦੇ ਹਨ,
Day and night, the celestial bugles vibrate the unstruck melody.
 
ਦੇਖਿਆ ਤਿਹੂੰ ਲੋਕ ਕਾ ਪੀਉ ॥
ਉਸ ਨੂੰ ਤਿੰਨਾਂ ਭਵਨਾਂ ਦੇ ਮਾਲਕ-ਪ੍ਰਭੂ ਦਾ ਦੀਦਾਰ ਹੋ ਜਾਂਦਾ ਹੈ;
Then, one beholds the Father of the three worlds.
 
ਅਚਰਜੁ ਭਇਆ ਜੀਵ ਤੇ ਸੀਉ ॥੧੩॥
ਇਕ ਅਚਰਜ ਖੇਡ ਬਣ ਜਾਂਦੀ ਹੈ ਕਿ ਉਹ ਮਨੁੱਖ ਸਧਾਰਨ ਬੰਦੇ ਤੋਂ ਕਲਿਆਣ-ਸਰੂਪ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ।੧੩।
This is wonderful! The human being has become God! ||13||
 
ਤੇਰਸਿ ਤੇਰਹ ਅਗਮ ਬਖਾਣਿ ॥
(ਜਿਸ ਮਨੁੱਖ ਦਾ ਮਨ ਕੇਵਲ “ਏਕ ਦਿਸ ਧਾਵੈ”) ਉਹ ਅਗੰਮ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ,
On the thirteenth day of the lunar cycle, the thirteen holy books proclaim
 
ਅਰਧ ਉਰਧ ਬਿਚਿ ਸਮ ਪਹਿਚਾਣਿ ॥
(ਇਸ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਉਹ ਸਾਰੇ ਸੰਸਾਰ ਵਿਚ ਉਸ ਪ੍ਰਭੂ ਨੂੰ ਇਕ-ਸਮਾਨ ਪਛਾਣਦਾ ਹੈ (ਵੇਖਦਾ ਹੈ) ।
that you must recognize the Lord in the nether regions of the underworld as well as the heavens.
 
ਨੀਚ ਊਚ ਨਹੀ ਮਾਨ ਅਮਾਨ ॥
ਨਾਹ ਉਸ ਨੂੰ ਕੋਈ ਨੀਵਾਂ ਦਿੱਸਦਾ ਹੈ, ਨਾਹ ਉੱਚਾ; ਕਿਸੇ ਵਲੋਂ ਆਦਰ ਹੋਵੇ ਜਾਂ ਨਿਰਾਦਰੀ, ਉਸ ਲਈ ਇੱਕੋ ਜਿਹੇ ਹਨ,
There is no high or low, no honor or dishonor.
 
ਬਿਆਪਿਕ ਰਾਮ ਸਗਲ ਸਾਮਾਨ ॥੧੪॥
ਕਿਉਂਕਿ ਉਸ ਨੂੰ ਸਾਰੇ ਜੀਵਾਂ ਵਿਚ ਪਰਮਾਤਮਾ ਹੀ ਵਿਆਪਕ ਦਿੱਸਦਾ ਹੈ ।੧੪
The Lord is pervading and permeating all. ||14||
 
ਚਉਦਸਿ ਚਉਦਹ ਲੋਕ ਮਝਾਰਿ ॥
(ਹੇ ਭਾਈ!) ਪ੍ਰਭੂ ਜੀ ਸਾਰੀ ਸ੍ਰਿਸ਼ਟੀ ਵਿਚ ਸ੍ਰਿਸ਼ਟੀ ਦੇ ਜ਼ੱਰੇ ਜ਼ੱਰੇ ਵਿਚ ਵੱਸ ਰਹੇ ਹਨ ।
On the fourteenth day of the lunar cycle, in the fourteen worlds
 
ਰੋਮ ਰੋਮ ਮਹਿ ਬਸਹਿ ਮੁਰਾਰਿ ॥
ਪ੍ਰਭੂ ਜੀ ਸਾਰੀ ਸ੍ਰਿਸ਼ਟੀ ਵਿਚ ਸ੍ਰਿਸ਼ਟੀ ਦੇ ਜ਼ੱਰੇ ਜ਼ੱਰੇ ਵਿਚ ਵੱਸ ਰਹੇ ਹਨ ।
and on each and every hair, the Lord abides.
 
ਸਤ ਸੰਤੋਖ ਕਾ ਧਰਹੁ ਧਿਆਨ ॥
(ਇਹ ਯਕੀਨ ਲਿਆ ਕੇ ਕਿ ਉਹ ਪ੍ਰਭੂ ਤੁਹਾਡੇ ਅੰਦਰ ਵੱਸ ਰਿਹਾ ਹੈ ਤੇ ਸਭ ਜੀਵਾਂ ਵਿਚ ਵੱਸ ਰਿਹਾ ਹੈ) ਦੂਜਿਆਂ ਦੀ ਸੇਵਾ ਦੀ ਅਤੇ ਜੋ ਕੁਝ ਪ੍ਰਭੂ ਨੇ ਤੁਹਾਨੂੰ ਦਿੱਤਾ ਹੈ, ਉਸ ਵਿਚ ਰਾਜ਼ੀ ਰਹਿਣ ਦੀ ਸੁਰਤ ਪਕਾਉ
Center yourself and meditate on truth and contentment.
 
ਕਥਨੀ ਕਥੀਐ ਬ੍ਰਹਮ ਗਿਆਨ ॥੧੫॥
ਉਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ, ਤਾ ਕਿ ਉਸ ਦੇ ਇਸ ਸਹੀ ਸਰੂਪ ਦੀ ਸੂਝ ਬਣੀ ਰਹੇ ।
Speak the speech of God's spiritual wisdom. ||15||
 
ਪੂਨਿਉ ਪੂਰਾ ਚੰਦ ਅਕਾਸ ॥
ਜਿਵੇਂ ਪੂਰਨਮਾਸ਼ੀ ਨੂੰ ਅਕਾਸ਼ ਵਿਚ ਪੂਰਾ ਚੰਦ ਚੜ੍ਹਦਾ ਹੈ ਤੇ ਚੰਦ ਦੀਆਂ ਸਾਰੀਆਂ ਹੀ ਕਲਾਂ ਪਰਗਟ ਹੁੰਦੀਆਂ ਹਨ
On the day of the full moon, the full moon fills the heavens.
 
ਪਸਰਹਿ ਕਲਾ ਸਹਜ ਪਰਗਾਸ ॥
ਤਿਵੇਂ ਤੇਰੇ ਅੰਦਰ ਭੀ ਸਹਿਜ ਅਵਸਥਾ ਦਾ ਪਰਕਾਸ਼ ਹੋਵੇਗਾ
Its power is diffused through its gentle light.
 
ਆਦਿ ਅੰਤਿ ਮਧਿ ਹੋਇ ਰਹਿਆ ਥੀਰ ॥
ਜੋ ਪਰਮਾਤਮਾ ਸ੍ਰਿਸ਼ਟੀ ਦੇ ਸ਼ੁਰੂ ਤੋਂ ਅਖ਼ੀਰ ਤਕ ਤੇ ਵਿਚਕਾਰਲੇ ਸਮੇ ਵਿਚ (ਭਾਵ, ਸਦਾ ਹੀ) ਮੌਜੂਦ ਹੈ
In the beginning, in the end, and in the middle, God remains firm and steady.
 
ਸੁਖ ਸਾਗਰ ਮਹਿ ਰਮਹਿ ਕਬੀਰ ॥੧੬॥
ਉਸ ਸੁਖਾਂ ਦੇ ਸਮੁੰਦਰ-ਪ੍ਰਭੂ ਵਿਚ, ਹੇ ਕਬੀਰ! ਜੇ ਤੂੰ ਚੁੱਭੀ ਲਾ ਕੇ ਉਸ ਦਾ ਸਿਮਰਨ ਕਰ।
Kabeer is immersed in the ocean of peace. ||16||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by