ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭ ॥
Raag Gauree, The Seven Days Of The Week Of Kabeer Jee:
ਬਾਰ ਬਾਰ ਹਰਿ ਕੇ ਗੁਨ ਗਾਵਉ ॥
ਮੈਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹਾਂ
Sing the Glorious Praises of the Lord each and every day.
ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ ॥੧॥ ਰਹਾਉ ॥
ਗੁਰੂ ਦੇ ਚਰਨਾਂ ਵਿਚ ਅੱਪੜ ਕੇ ਮੈਂ ਉਹ ਭੇਤ ਲੱਭ ਲਿਆ ਹੈ ਜਿਸ ਨਾਲ ਪਰਮਾਤਮਾ ਨੂੰ ਮਿਲ ਸਕੀਦਾ ਹੈ (ਭਾਵ, ਪ੍ਰਭੂ ਦੀ ਸਿਫ਼ਤਿ-ਸਾਲਾਹ ਪ੍ਰਭੂ ਨੂੰ ਮਿਲਣ ਦਾ ਸਹੀ ਤਰੀਕਾ ਹੈ) ।੧।ਰਹਾਉ।
Meeting with the Guru, you shall come to know the mystery of the Lord. ||1||Pause||
ਆਦਿਤ ਕਰੈ ਭਗਤਿ ਆਰੰਭ ॥
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਜੋ ਮਨੁੱਖ) ਪਰਮਾਤਮਾ ਦੀ ਭਗਤੀ ਸ਼ੁਰੂ ਕਰਦਾ ਹੈ,
On Sunday, begin the devotional worship of the Lord,
ਕਾਇਆ ਮੰਦਰ ਮਨਸਾ ਥੰਭ ॥
ਇਹ ਭਗਤੀ ਉਸ ਦੇ ਸਰੀਰ-ਘਰ ਨੂੰ ਥੰਮ੍ਹੀ ਦਾ ਕੰਮ ਦੇਂਦੀ ਹੈ, ਉਸ ਦੇ ਮਨ ਦੇ ਫੁਰਨਿਆਂ ਨੂੰ ਸਹਾਰਾ ਦੇਂਦੀ ਹੈ (ਭਾਵ, ਉਸ ਦੇ ਗਿਆਨ-ਇੰਦ੍ਰੇ ਅਤੇ ਮਨ ਦੇ ਫੁਰਨੇ ਭਟਕਣੋਂ ਹਟ ਜਾਂਦੇ ਹਨ)
and restrain the desires within the temple of the body.
ਅਹਿਨਿਸਿ ਅਖੰਡ ਸੁਰਹੀ ਜਾਇ ॥
ਭਗਤੀ ਨਾਲ ਸੁਗੰਧਤ ਹੋਈ ਉਸ ਦੀ ਸੁਰਤ ਦਿਨ ਰਾਤ ਲਗਾਤਾਰ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ,
When your attention is focused day and night upon that imperishable place,
ਤਉ ਅਨਹਦ ਬੇਣੁ ਸਹਜ ਮਹਿ ਬਾਇ ॥੧॥
ਤਦੋਂ ਅਡੋਲਤਾ ਵਿਚ ਟਿਕਣ ਕਰਕੇ ਮਨ ਦੇ ਅੰਦਰ (ਮਾਨੋ) ਇੱਕ-ਰਸ ਬੰਸਰੀ ਵੱਜਦੀ ਹੈ ।੧।
then the celestial flutes play the unstruck melody in tranquil peace and poise. ||1||
ਸੋਮਵਾਰਿ ਸਸਿ ਅੰਮ੍ਰਿਤੁ ਝਰੈ ॥
(‘ਬਾਰ ਬਾਰ ਹਰਿ ਕੇ ਗੁਨ’ ਗਾਵਣ ਨਾਲ ਮਨੁੱਖ ਦੇ ਮਨ ਵਿਚ) ਸ਼ਾਂਤੀ ਠੰਢ ਦਾ ਅੰਮ੍ਰਿਤ ਵਰ੍ਹਦਾ ਹੈ,
On Monday, the Ambrosial Nectar trickles down from the moon.
ਚਾਖਤ ਬੇਗਿ ਸਗਲ ਬਿਖ ਹਰੈ ॥
(ਇਹ ਅੰਮ੍ਰਿਤ) ਚੱਖਣ ਨਾਲ ਮਨ ਤੁਰਤ ਸਾਰੇ ਵਿਕਾਰ ਦੂਰ ਕਰ ਦੇਂਦਾ ਹੈ,
Tasting it, all poisons are removed in an instant.
ਬਾਣੀ ਰੋਕਿਆ ਰਹੈ ਦੁਆਰ ॥
ਸਤਿਗੁਰੂ ਦੀ ਬਾਣੀ ਦੀ ਬਰਕਤ ਨਾਲ (ਮਨੁੱਖ ਦਾ ਵਿਕਾਰਾਂ ਵਲੋਂ) ਰੋਕਿਆ ਹੋਇਆ ਮਨ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ
Restrained by Gurbani, the mind remains indoors;
ਤਉ ਮਨੁ ਮਤਵਾਰੋ ਪੀਵਨਹਾਰ ॥੨॥
ਅਤੇ ਮਸਤ ਹੋਇਆ ਮਨ ਉਸ ਅੰਮ੍ਰਿਤ ਨੂੰ ਪੀਂਦਾ ਰਹਿੰਦਾ ਹੈ ।੨।
drinking in this Nectar, it is intoxicated. ||2||
ਮੰਗਲਵਾਰੇ ਲੇ ਮਾਹੀਤਿ ॥
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ) ਮਨੁੱਖ ਆਪਣੇ ਮਨ ਦੇ ਦੁਆਲੇ ਸਿਫ਼ਤਿ-ਸਾਲਾਹ ਦਾ, ਮਾਨੋ, ਕਿਲ੍ਹਾ ਬਣਾ ਲੈਂਦਾ ਹੈ,
On Tuesday, understand reality;
ਪੰਚ ਚੋਰ ਕੀ ਜਾਣੈ ਰੀਤਿ ॥
ਕਾਮਾਦਿਕ ਪੰਜ ਚੋਰਾਂ ਦਾ (ਹੱਲਾ ਕਰਨ ਦਾ) ਢੰਗ ਸਮਝ ਲੈਂਦਾ ਹੈ (ਇਸ ਤਰ੍ਹਾਂ ਉਹਨਾਂ ਦਾ ਵਾਰ ਹੋਣ ਨਹੀਂ ਦੇਂਦਾ)
you must know the way the five thieves work.
ਘਰ ਛੋਡੇਂ ਬਾਹਰਿ ਜਿਨਿ ਜਾਇ ॥
ਹੇ ਭਾਈ!) ਤੂੰ ਭੀ (ਐਸੇ) ਕਿਲੇ੍ਹ ਨੂੰ ਛੱਡ ਕੇ ਬਾਹਰ ਨਾਹ ਜਾਈਂ (ਭਾਵ, ਆਪਣੇ ਮਨ ਨੂੰ ਬਾਹਰ ਭਟਕਣ ਨ ਦੇਈਂ),
Those who leave their own home to go out wandering
ਨਾਤਰੁ ਖਰਾ ਰਿਸੈ ਹੈ ਰਾਇ ॥੩॥
ਨਹੀਂ ਤਾਂ ਇਹ ਮਨ (ਵਿਕਾਰਾਂ ਵਿਚ ਪੈ ਕੇ) ਬੜਾ ਦੁਖੀ ਹੋਵੇਗਾ ।੩।
shall feel the terrible wrath of the Lord, their King. ||3||
ਬੁਧਵਾਰਿ ਬੁਧਿ ਕਰੈ ਪ੍ਰਗਾਸ ॥
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ ਆਪਣੀ) ਸੂਝ ਵਿਚ ਪ੍ਰਭੂ ਦੇ ਨਾਮ ਦਾ ਚਾਨਣ ਪੈਦਾ ਕਰ ਲੈਂਦਾ ਹੈ,
On Wednesday, one's understanding is enlightened.
ਹਿਰਦੈ ਕਮਲ ਮਹਿ ਹਰਿ ਕਾ ਬਾਸ ॥
ਹਿਰਦੇ-ਕਮਲ ਵਿਚ ਪਰਮਾਤਮਾ ਦਾ ਨਿਵਾਸ ਬਣਾ ਲੈਂਦਾ ਹੈ;
The Lord comes to dwell in the lotus of the heart.
ਗੁਰ ਮਿਲਿ ਦੋਊ ਏਕ ਸਮ ਧਰੈ ॥
ਸਤਿਗੁਰੂ ਨੂੰ ਮਿਲ ਕੇ ਆਤਮਾ ਤੇ ਪਰਮਾਤਮਾ ਦੀ ਸਾਂਝ ਬਣਾ ਦੇਂਦਾ ਹੈ,
Meeting the Guru, one comes to look alike upon pleasure and pain,
ਉਰਧ ਪੰਕ ਲੈ ਸੂਧਾ ਕਰੈ ॥੪॥
(ਪਹਿਲਾਂ ਮਾਇਆ ਵਲ) ਪਰਤੇ ਮਨ ਨੂੰ ਵੱਸ ਵਿਚ ਕਰ ਕੇ ਪ੍ਰਭੂ ਦੇ ਸਨਮੁਖ ਕਰ ਦੇਂਦਾ ਹੈ ।੪।
and the inverted lotus is turned upright. ||4||
ਬ੍ਰਿਹਸਪਤਿ ਬਿਖਿਆ ਦੇਇ ਬਹਾਇ ॥
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ) ਮਾਇਆ (ਦੇ ਪ੍ਰਭਾਵ) ਨੂੰ (ਸਿਫ਼ਤਿ-ਸਾਲਾਹ ਦੇ ਪ੍ਰਵਾਹ ਵਿਚ) ਰੋੜ੍ਹ ਦੇਂਦਾ ਹੈ,
On Thursday, wash off your corruption.
ਤੀਨਿ ਦੇਵ ਏਕ ਸੰਗਿ ਲਾਇ ॥
ਮਾਇਆ ਦੇ ਤਿੰਨੇ ਹੀ (ਬਲੀ) ਗੁਣਾਂ ਨੂੰ ਇੱਕ ਪ੍ਰਭੂ (ਦੀ ਯਾਦ) ਵਿਚ ਲੀਨ ਕਰ ਦੇਂਦਾ ਹੈ ।
Forsake the trinity, and attach yourself to the One God.
ਤੀਨਿ ਨਦੀ ਤਹ ਤ੍ਰਿਕੁਟੀ ਮਾਹਿ ॥
(ਜੋ ਲੋਕ ਸਿਫ਼ਤਿ-ਸਾਲਾਹ ਛੱਡ ਕੇ ਮਾਇਆ ਦੀ) ਖਿੱਝ ਵਿਚ ਰਹਿੰਦੇ ਹਨ, ਉਹ ਮਾਇਆ ਦੀਆਂ ਤ੍ਰਿ-ਗੁਣੀ ਨਦੀਆਂ ਵਿਚ ਹੀ (ਗੋਤੇ ਖਾਂਦੇ) ਹਨ,
At the confluence of the three rivers of knowledge, right action and devotion, there,
ਅਹਿਨਿਸਿ ਕਸਮਲ ਧੋਵਹਿ ਨਾਹਿ ॥੫॥
ਦਿਨ ਰਾਤ ਮੰਦ-ਕਰਮ (ਕਰਦੇ ਹਨ, ਸਿਫ਼ਤਿ-ਸਾਲਾਹ ਤੋਂ ਵਾਂਜੇ ਰਹਿਣ ਕਰਕੇ ਉਹਨਾਂ ਨੂੰ) ਧੋਂਦੇ ਨਹੀਂ ਹਨ ।੫।
why not wash away your sinful mistakes? ||5||
ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ ॥
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ ਇਸ ਸਿਫ਼ਤਿ-ਸਾਲਾਹ ਦੀ) ਨੇਕ ਕਮਾਈ ਨੂੰ (ਆਪਣੇ ਜੀਵਨ ਦਾ) ਸਹਾਰਾ ਬਣਾ ਲੈਂਦਾ ਹੈ, ਅਤੇ ਇਸ ਔਖੀ ਘਾਟੀ ਉੱਤੇ ਚੜ੍ਹਦਾ ਹੈ
On Friday, keep up and complete your fast;
ਅਨਦਿਨ ਆਪਿ ਆਪ ਸਿਉ ਲੜੈ ॥
ਹਰ ਵੇਲੇ ਆਪਣੇ ਆਪ ਨਾਲ ਲੜਾਈ ਕਰਦਾ ਹੈ (ਭਾਵ, ਆਪਣੇ ਮਨ ਨੂੰ ਮੁੜ ਮੁੜ ਵਿਕਾਰਾਂ ਵਲੋਂ ਰੋਕਦਾ ਹੈ)
day and night, you must fight against your own self.
ਸੁਰਖੀ ਪਾਂਚਉ ਰਾਖੈ ਸਬੈ ॥
ਪੰਜਾਂ ਹੀ ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਰੱਖਦਾ ਹੈ,
If you restrain your five senses,
ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ ॥੬॥
ਤਦੋਂ (ਕਿਸੇ ਉੱਤੇ ਭੀ) ਕਦੇ ਉਸ ਦੀ ਮੇਰ-ਤੇਰ ਦੀ ਨਿਗਾਹ ਨਹੀਂ ਪੈਂਦੀ ।੬।
then you shall not cast your glance on another. ||6||
ਥਾਵਰ ਥਿਰੁ ਕਰਿ ਰਾਖੈ ਸੋਇ ॥ ਜੋਤਿ ਦੀ ਵਟੀ ਘਟ ਮਹਿ ਜੋਇ ॥
ਰੱਬੀ ਨੂਰ ਦੀ ਜੋ ਸੁਹਣੀ ਜਿਹੀ ਨਿੱਕੀ ਜਿਹੀ ਜੋਤ ਹਰੇਕ ਹਿਰਦੇ ਵਿਚ ਹੁੰਦੀ ਹੈ (‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ) ਉਸ ਜੋਤ ਨੂੰ ਆਪਣੇ ਅੰਦਰ ਸਾਂਭ ਕੇ ਰੱਖਦਾ ਹੈ,
On Saturday, keep the candle of God's Light steady within your heart;
ਬਾਹਰਿ ਭੀਤਰਿ ਭਇਆ ਪ੍ਰਗਾਸੁ ॥
(ਉਸ ਦੀ ਬਰਕਤ ਨਾਲ ਉਸ ਦੇ) ਅੰਦਰ-ਬਾਹਰ ਜੋਤ ਦਾ ਹੀ ਪ੍ਰਕਾਸ਼ ਹੋ ਜਾਂਦਾ ਹੈ (ਭਾਵ, ਉਸ ਨੂੰ ਆਪਣੇ ਅੰਦਰ ਤੇ ਸਾਰੀ ਸ੍ਰਿਸ਼ਟੀ ਵਿਚ ਭੀ ਇਕੋ ਪਰਮਾਤਮਾ ਦੀ ਹੀ ਜੋਤ ਦਿੱਸਦੀ ਹੈ) ।
you will be enlightened, inwardly and outwardly.
ਤਬ ਹੂਆ ਸਗਲ ਕਰਮ ਕਾ ਨਾਸੁ ॥੭॥
ਇਸ ਅਵਸਥਾ ਵਿਚ ਅੱਪੜ ਕੇ ਉਸ ਦੇ ਪਿਛਲੇ ਕੀਤੇ ਸਾਰੇ ਕਰਮਾਂ (ਦੇ ਸੰਸਕਾਰਾਂ) ਦਾ ਨਾਸ ਹੋ ਜਾਂਦਾ ਹੈ ।੭।
All your karma will be erased. ||7||
ਜਬ ਲਗੁ ਘਟ ਮਹਿ ਦੂਜੀ ਆਨ ॥
(ਪਰ) ਜਦੋਂ ਤਕ ਮਨੁੱਖ ਦੇ ਮਨ ਵਿਚ ਦੁਨੀਆਵੀ ਇੱਜ਼ਤ ਆਦਿਕ ਦੀ ਵਾਸ਼ਨਾ ਹੈ,
Know that as long as you place your hopes in others,
ਤਉ ਲਉ ਮਹਲਿ ਨ ਲਾਭੈ ਜਾਨ ॥
ਤਦ ਤਕ ਉਹ ਪ੍ਰਭੂ ਦੇ ਚਰਨਾਂ ਵਿਚ ਜੁੜ ਨਹੀਂ ਸਕਦਾ
you shall not find the Mansion of the Lord's Presence.
ਰਮਤ ਰਾਮ ਸਿਉ ਲਾਗੋ ਰੰਗੁ ॥
ਕਬੀਰ ਜੀ ਆਖਦੇ ਹਨ—ਪਰਮਾਤਮਾ ਦਾ ਸਿਮਰਨ ਕਰਦਿਆਂ ਕਰਦਿਆਂ ਪਰਮਾਤਮਾ ਨਾਲ ਪਿਆਰ ਬਣ ਜਾਂਦਾ ਹੈ
When you embrace love for the Lord,
ਕਹਿ ਕਬੀਰ ਤਬ ਨਿਰਮਲ ਅੰਗ ॥੮॥੧॥
ਅਤੇ ਤਦੋਂ ਸਰੀਰ ਪਵਿੱਤਰ ਹੋ ਜਾਂਦਾ ਹੈ ।੮।੧।
says Kabeer, then, you shall become pure in your very fiber. ||8||1||