ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਗਉੜੀ ਬੈਰਾਗਣਿ ਰਵਿਦਾਸ ਜੀਉ ॥
Gauree Bairaagan, Ravi Daas Jee:
 
ਘਟ ਅਵਘਟ ਡੂਗਰ ਘਣਾ ਇਕੁ ਨਿਰਗੁਣੁ ਬੈਲੁ ਹਮਾਰ ॥
(ਜਿਨਹੀਂ ਰਾਹੀਂ ਪ੍ਰਭੂ ਦੇ ਨਾਮ ਦਾ ਸੌਦਾ ਲੱਦ ਕੇ ਲੈ ਜਾਣ ਵਾਲਾ ਮੇਰਾ ਟਾਂਡਾ ਲੰਘਣਾ ਹੈ, ਉਹ) ਰਸਤੇ ਬੜੇ ਔਖੇ ਪਹਾੜੀ ਰਸਤੇ ਹਨ, ਤੇ ਮੇਰਾ (ਮਨ-) ਬਲਦ ਮਾੜਾ ਜਿਹਾ ਹੈ;
The path to God is very treacherous and mountainous, and all I have is this worthless ox.
 
ਰਮਈਏ ਸਿਉ ਇਕ ਬੇਨਤੀ ਮੇਰੀ ਪੂੰਜੀ ਰਾਖੁ ਮੁਰਾਰਿ ॥੧॥
ਪਿਆਰੇ ਪ੍ਰਭੂ ਅੱਗੇ ਹੀ ਮੇਰੀ ਅਰਜ਼ੋਈ ਹੈ—ਹੇ ਪ੍ਰਭੂ! ਮੇਰੀ ਰਾਸਿ-ਪੂੰਜੀ ਦੀ ਤੂੰ ਆਪ ਰੱਖਿਆ ਕਰੀਂ ।੧।
I offer this one prayer to the Lord, to preserve my capital. ||1||
 
ਕੋ ਬਨਜਾਰੋ ਰਾਮ ਕੋ ਮੇਰਾ ਟਾਂਡਾ ਲਾਦਿਆ ਜਾਇ ਰੇ ॥੧॥ ਰਹਾਉ ॥
ਹੇ ਭਾਈ! (ਜੇ ਸੋਹਣੇ ਪ੍ਰਭੂ ਦੀ ਕਿਰਪਾ ਨਾਲ) ਪ੍ਰਭੂ ਦੇ ਨਾਮ ਦਾ ਵਣਜ ਕਰਨ ਵਾਲਾ ਕੋਈ ਬੰਦਾ ਮੈਨੂੰ ਮਿਲ ਪਏ ਤਾਂ ਮੇਰਾ ਮਾਲ ਭੀ ਲੱਦਿਆ ਜਾ ਸਕੇ (ਭਾਵ, ਤਾਂ ਉਸ ਗੁਰਮੁਖਿ ਦੀ ਸਹਾਇਤਾ ਨਾਲ ਮੈਂ ਭੀ ਹਰਿ-ਨਾਮ-ਰੂਪ ਦਾ ਵਣਜ ਕਰ ਸਕਾਂ) ।੧।ਰਹਾਉ।
Is there any merchant of the Lord to join me? My cargo is loaded, and now I am leaving. ||1||Pause||
 
ਹਉ ਬਨਜਾਰੋ ਰਾਮ ਕੋ ਸਹਜ ਕਰਉ ਬ੍ਯਾਪਾਰੁ ॥
ਮੈਂ ਪ੍ਰਭੂ ਦੇ ਨਾਮ ਦਾ ਵਪਾਰੀ ਹਾਂ; ਮੈਂ ਇਹ ਐਸਾ ਵਪਾਰ ਕਰ ਰਿਹਾ ਹਾਂ ਜਿਸ ਵਿਚੋਂ ਮੈਨੂੰ ਸਹਿਜ ਅਵਸਥਾ ਦੀ ਖੱਟੀ ਹਾਸਲ ਹੋਵੇ ।
I am the merchant of the Lord; I deal in spiritual wisdom.
 
ਮੈ ਰਾਮ ਨਾਮ ਧਨੁ ਲਾਦਿਆ ਬਿਖੁ ਲਾਦੀ ਸੰਸਾਰਿ ॥੨॥
(ਪ੍ਰਭੂ ਦੀ ਮਿਹਰ ਨਾਲ) ਮੈਂ ਪ੍ਰਭੂ ਦੇ ਨਾਮ ਦਾ ਸੌਦਾ ਲੱਦਿਆ ਹੈ, ਪਰ ਸੰਸਾਰ ਨੇ (ਆਤਮਕ ਮੌਤ ਲਿਆਉਣ ਵਾਲੀ ਮਾਇਆ-ਰੂਪ) ਜ਼ਹਿਰ ਦਾ ਵਪਾਰ ਕੀਤਾ ਹੈ ।੨।
I have loaded the Wealth of the Lord's Name; the world has loaded poison. ||2||
 
ਉਰਵਾਰ ਪਾਰ ਕੇ ਦਾਨੀਆ ਲਿਖਿ ਲੇਹੁ ਆਲ ਪਤਾਲੁ ॥
ਜੀਵਾਂ ਦੀਆਂ ਲੋਕ ਪਰਲੋਕ ਦੀਆਂ ਸਭ ਕਰਤੂਤਾਂ ਜਾਣਨ ਵਾਲੇ ਹੇ ਚਿਤ੍ਰਗੁਪਤੋ! (ਮੇਰੇ ਬਾਰੇ) ਜੋ ਤੁਹਾਡਾ ਜੀਅ ਕਰੇ ਲਿਖ ਲੈਣਾ (ਭਾਵ, ਜਮਰਾਜ ਪਾਸ ਪੇਸ਼ ਕਰਨ ਲਈ ਮੇਰੇ ਕੰਮਾਂ ਵਿਚੋਂ ਕੋਈ ਗੱਲ ਤੁਹਾਨੂੰ ਲੱਭਣੀ ਹੀ ਨਹੀਂ,
O you who know this world and the world beyond: write whatever nonsense you please about me.
 
ਮੋਹਿ ਜਮ ਡੰਡੁ ਨ ਲਾਗਈ ਤਜੀਲੇ ਸਰਬ ਜੰਜਾਲ ॥੩॥
( ਕਿਉਂਕਿ ਪ੍ਰਭੂ ਦੀ ਕ੍ਰਿਪਾ ਨਾਲ) ਮੈਂ ਸਾਰੇ ਜੰਜਾਲ ਛੱਡ ਦਿੱਤੇ ਹੋਏ ਹਨ, ਤਾਹੀਏਂ ਮੈਨੂੰ ਜਮ ਦਾ ਡੰਨ ਲੱਗਣਾ ਹੀ ਨਹੀਂ ।੩।
The club of the Messenger of Death shall not strike me, since I have cast off all entanglements. ||3||
 
ਜੈਸਾ ਰੰਗੁ ਕਸੁੰਭ ਕਾ ਤੈਸਾ ਇਹੁ ਸੰਸਾਰੁ ॥
(ਜਿਉਂ ਜਿਉਂ ਮੈਂ ਰਾਮ ਨਾਮ ਦਾ ਵਣਜ ਕਰ ਰਿਹਾ ਹਾਂ, ਮੈਨੂੰ ਯਕੀਨ ਆ ਰਿਹਾ ਹੈ ਕਿ) ਇਹ ਜਗਤ ਇਉਂ ਹੈ ਜਿਵੇਂ ਕਸੁੰਭੇ ਦਾ ਰੰਗ,
Love of this world is like the pale, temporary color of the safflower.
 
ਮੇਰੇ ਰਮਈਏ ਰੰਗੁ ਮਜੀਠ ਕਾ ਕਹੁ ਰਵਿਦਾਸ ਚਮਾਰ ॥੪॥੧॥
ਹੇ ਚਮਾਰ ਰਵਿਦਾਸ! ਆਖ -ੇ ਮੇਰੇ ਪਿਆਰੇ ਰਾਮ ਦਾ ਨਾਮ-ਰੰਗ ਇਉਂ ਹੈ ਜਿਵੇਂ ਮਜੀਠ ਦਾ ਰੰਗ ।੪।
The color of my Lord's Love, however, is permanent, like the dye of the madder plant. So says Ravi Daas, the tanner. ||4||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by