ਗਉੜੀ ਪੂਰਬੀ ਰਵਿਦਾਸ ਜੀਉ
Gauree Poorbee, Ravi Daas Jee:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥
ਜਿਵੇਂ (ਕੋਈ) ਖੂਹ ਡੱਡੂਆਂ ਨਾਲ ਭਰਿਆ ਹੋਇਆ ਹੋਵੇ, (ਉਹਨਾਂ ਡੱਡੂਆਂ ਨੂੰ) ਕੋਈ ਵਾਕਫ਼ੀ ਨਹੀਂ ਹੁੰਦੀ (ਕਿ ਇਸ ਖੂਹ ਤੋਂ ਬਾਹਰ ਕੋਈ ਹੋਰ) ਦੇਸ ਪਰਦੇਸ ਭੀ ਹੈ;
The frog in the deep well knows nothing of its own country or other lands;
ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥
ਤਿਵੇਂ ਮੇਰਾ ਮਨ ਮਾਇਆ (ਦੇ ਖੂਹ) ਵਿਚ ਇਤਨਾ ਚੰਗੀ ਤਰ੍ਹਾਂ ਫਸਿਆ ਹੋਇਆ ਹੈ ਕਿ ਇਸ ਨੂੰ (ਮਾਇਆ ਦੇ ਖੂਹ ਵਿਚੋਂ ਨਿਕਲਣ ਲਈ) ਕੋਈ ਉਰਲਾ ਪਾਰਲਾ ਬੰਨਾ ਨਹੀਂ ਸੁੱਝਦਾ ।੧।
just so, my mind, infatuated with corruption, understands nothing about this world or the next. ||1||
ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥
ਹੇ ਸਾਰੇ ਭਵਨਾਂ ਦੇ ਸਰਦਾਰ! ਮੈਨੂੰ ਇਕ ਖਿਨ ਭਰ ਲਈ (ਹੀ) ਦੀਦਾਰ ਦੇਹ ।੧।ਰਹਾਉ।
O Lord of all worlds: reveal to me, even for an instant, the Blessed Vision of Your Darshan. ||1||Pause||
ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥
ਹੇ ਪ੍ਰਭੂ! ਮੇਰੀ ਅਕਲ (ਵਿਕਾਰਾਂ ਨਾਲ) ਮੈਲੀ ਹੋਈ ਪਈ ਹੈ, (ਇਸ ਵਾਸਤੇ) ਮੈਨੂੰ ਤੇਰੀ ਗਤੀ ਦੀ ਪਛਾਣ ਨਹੀਂ ਆਉਂਦੀ (ਭਾਵ, ਮੈਨੂੰ ਸਮਝ ਨਹੀਂ ਪੈਂਦੀ ਕਿ ਤੂੰ ਕਿਹੋ ਜਿਹਾ ਹੈਂ) ।
My intellect is polluted; I cannot understand Your state, O Lord.
ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥
ਹੇ ਪ੍ਰਭੂ! ਮੇਹਰ ਕਰ, ਮੈਨੂੰ ਸੁਚੱਜੀ ਮੱਤ ਸਮਝਾ, (ਤਾਕਿ) ਮੇਰੀ ਭਟਕਣਾ ਮੁੱਕ ਜਾਏ ।੨।
Take pity on me, dispel my doubts, and teach me true wisdom. ||2||
ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥
(ਹੇ ਪ੍ਰਭੂ!) ਵੱਡੇ ਵੱਡੇ ਜੋਗੀ (ਭੀ) ਤੇਰੇ ਬੇਅੰਤ ਗੁਣਾਂ ਦਾ ਅੰਤ ਨਹੀਂ ਪਾ ਸਕਦੇ,
Even the great Yogis cannot describe Your Glorious Virtues; they are beyond words.
ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥
(ਪਰ) ਹੇ ਰਵਿਦਾਸ ਚਮਾਰ! ਤੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ, ਤਾਕਿ ਤੈਨੂੰ ਪੇ੍ਰੇਮ ਤੇ ਭਗਤੀ ਦੀ ਦਾਤਿ ਮਿਲ ਸਕੇ ।੩।੧।
I am dedicated to Your loving devotional worship, says Ravi Daas the tanner. ||3||1||