ਗਉੜੀ ਬੈਰਾਗਣਿ
Gauree Bairaagan:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥
(ਹੇ ਪੰਡਿਤ ਜੀ! ਤੁਸੀ ਆਖਦੇ ਹੋ ਕਿ ਹਰੇਕ ਜੁਗ ਵਿਚ ਆਪੋ ਆਪਣਾ ਕਰਮ ਹੀ ਪ੍ਰਧਾਨ ਹੈ, ਇਸ ਅਨੁਸਾਰ) ਸਤਜੁਗ ਵਿਚ ਦਾਨ ਆਦਿਕ ਪ੍ਰਧਾਨ ਸੀ, ਤੇ੍ਰਤਾ ਜੁਗ ਜੱਗਾਂ ਵਿਚ ਪ੍ਰਵਿਰਤ ਰਿਹਾ, ਦੁਆਪਰ ਵਿਚ ਦੇਵਤਿਆਂ ਦੀ ਪੂਜਾ ਪ੍ਰਧਾਨ-ਕਰਮ ਸੀ;
In the Golden Age of Sat Yuga, was Truth; in the Silver Age of Trayta Yuga, charitable feasts; in the Brass Age of Dwaapar Yuga, there was worship.
ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥
(ਇਸ ਤਰ੍ਹਾਂ ਤੁਸੀ ਆਖਦੇ ਹੋ ਕਿ) ਤਿੰਨੇ ਜੁਗ ਇਹਨਾਂ ਤਿੰਨਾਂ ਕਰਮਾਂ ਧਰਮਾਂ ਉੱਤੇ ਜ਼ੋਰ ਦੇਂਦੇ ਹਨ; ਤੇ ਹੁਣ ਕਲਜੁਗ ਵਿਚ ਸਿਰਫ਼ (ਰਾਮ) ਨਾਮ ਦਾ ਆਸਰਾ ਹੈ ।੧।
In those three ages, people held to these three ways. But in the Iron Age of Kali Yuga, the Name of the Lord is your only Support. ||1||
ਪਾਰੁ ਕੈਸੇ ਪਾਇਬੋ ਰੇ ॥
ਪਰ, ਹੇ ਪੰਡਿਤ! (ਇਹਨਾਂ ਜੁਗਾਂ ਦੇ ਵੰਡੇ ਹੋਏ ਕਰਮਾਂ ਧਰਮਾਂ ਨਾਲ, ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਕਿਵੇਂ ਲੱਭੋਗੇ
How can I swim across?
ਮੋ ਸਉ ਕੋਊ ਨ ਕਹੈ ਸਮਝਾਇ ॥
(ਤੁਹਾਡੇ ਵਿਚੋਂ) ਕੋਈ ਭੀ ਮੈਨੂੰ ਐਸਾ ਕੰਮ ਸਮਝਾ ਕੇ ਨਹੀਂ ਦੱਸ ਸਕਿਆ,
No one has explained to me,
ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥
ਜਿਸ ਦੀ ਸਹਾਇਤਾ ਨਾਲ (ਮਨੁੱਖ ਦਾ) ਜਨਮ ਮਰਨ ਦਾ ਗੇੜ ਮੁੱਕ ਸਕੇ ।੧।ਰਹਾਉ।
so that I might understand how I can escape reincarnation. ||1||Pause||
ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥
(ਸ਼ਾਸਤ੍ਰਾਂ ਅਨੁਸਾਰ) ਕਈ ਤਰੀਕਿਆਂ ਨਾਲ ਵਰਨਾਂ ਆਸ਼ਰਮਾਂ ਦੇ ਕਰਤੱਬਾਂ ਦੀ ਹੱਦ-ਬੰਦੀ ਕੀਤੀ ਗਈ ਹੈ; (ਇਹਨਾਂ ਸ਼ਾਸਤ੍ਰਾਂ ਨੂੰ ਮੰਨਣ ਵਾਲਾ) ਸਾਰਾ ਜਗਤ ਇਹੀ ਮਿਥੇ ਹੋਏ ਕਰਮ-ਧਰਮ ਕਰਦਾ ਦਿੱਸ ਰਿਹਾ ਹੈ ।
So many forms of religion have been described; the whole world is practicing them.
ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥
ਪਰ ਕਿਸ ਕਰਮ-ਧਰਮ ਦੇ ਕਰਨ ਨਾਲ (ਆਵਾਗਵਨ ਤੋਂ) ਖ਼ਲਾਸੀ ਹੋ ਸਕਦੀ ਹੈ? ਉਹ ਕਿਹੜਾ ਕਰਮ ਹੈ ਜਿਸ ਦੇ ਸਾਧਿਆਂ ਜਨਮ-ਮਨੋਰਥ ਦੀ ਸਫਲਤਾ ਹੁੰਦੀ ਹੈ?—(ਇਹ ਗੱਲ ਤੁਸੀ ਨਹੀਂ ਦੱਸ ਸਕੇ) ।੧।
What actions will bring emancipation, and total perfection? ||2||
ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥
ਵੇਦਾਂ ਤੇ ਪੁਰਾਣਾਂ ਨੂੰ ਸੁਣ ਕੇ (ਸਗੋਂ ਹੋਰ ਹੋਰ) ਸ਼ੰਕਾ ਵਧਦਾ ਹੈ । ਇਹੀ ਵਿਚਾਰ ਕਰੀਦੀ ਹੈ ਕਿ ਕਿਹੜਾ ਕਰਮ ਸ਼ਾਸਤ੍ਰਾਂ ਦੇ ਅਨੁਸਾਰ ਹੈ, ਤੇ, ਕਿਹੜਾ ਕਰਮ ਸ਼ਾਸਤ੍ਰਾਂ ਨੇ ਵਰਜਿਆ ਹੈ ।
One may distinguish between good and evil actions, and listen to the Vedas and the Puraanas,
ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥
(ਵਰਨ ਆਸ਼ਰਮਾਂ ਦੇ ਕਰਮ ਧਰਮ ਕਰਦਿਆਂ ਹੀ, ਮਨੁੱਖ ਦੇ) ਹਿਰਦੇ ਵਿਚ ਸਹਿਮ ਤਾਂ ਟਿਕਿਆ ਹੀ ਰਹਿੰਦਾ ਹੈ, (ਫਿਰ) ਉਹ ਕਿਹੜਾ ਕਰਮ-ਧਰਮ (ਤੁਸੀ ਦੱਸਦੇ ਹੋ) ਜੋ ਮਨ ਦਾ ਅਹੰਕਾਰ ਦੂਰ ਕਰੇ? ।੩।
but doubt still persists. Skepticism continually dwells in the heart, so who can eradicate egotistical pride? ||3||
ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥
(ਹੇ ਪੰਡਿਤ! ਤੁਸੀ ਤੀਰਥ-ਇਸ਼ਨਾਨ ਤੇ ਜ਼ੋਰ ਦੇਂਦੇ ਹੋ, ਪਰ ਤੀਰਥਾਂ ਤੇ ਜਾ ਕੇ ਤਾਂ ਸਰੀਰ ਦਾ) ਬਾਹਰਲਾ ਪਾਸਾ ਹੀ ਪਾਣੀ ਨਾਲ ਧੋਈਦਾ ਹੈ, ਹਿਰਦੇ ਵਿਚ ਕਈ ਕਿਸਮ ਦੇ ਵਿਕਾਰ ਟਿਕੇ ਹੀ ਰਹਿੰਦੇ ਹਨ,
Outwardly, he washes with water, but deep within, his heart is tarnished by all sorts of vices.
ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥
(ਇਸ ਤੀਰਥ-ਇਸ਼ਨਾਨ ਨਾਲ) ਕੌਣ ਪਵਿਤ੍ਰ ਹੋ ਸਕਦਾ ਹੈ? ਇਹ ਸੁੱਚ ਤਾਂ ਇਹੋ ਜਿਹੀ ਹੀ ਹੁੰਦੀ ਹੈ ਜਿਵੇਂ ਹਾਥੀ ਦਾ ਇਸ਼ਨਾਨ-ਕਰਮ ਹੈ ।੪।
So how can he become pure? His method of purification is like that of an elephant, covering himself with dust right after his bath! ||4||
ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥
(ਪਰ ਹੇ ਪੰਡਿਤ!) ਸਾਰਾ ਸੰਸਾਰ ਇਹ ਗੱਲ ਜਾਣਦਾ ਹੈ ਕਿ ਸੂਰਜ ਦੇ ਚੜ੍ਹਿਆਂ ਕਿਵੇਂ ਰਾਤ (ਦਾ ਹਨੇਰਾ) ਦੂਰ ਹੋ ਜਾਂਦਾ ਹੈ
With the rising of the sun, the night is brought to its end; the whole world knows this.
ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥
ਇਹ ਗੱਲ ਭੀ ਚੇਤੇ ਰੱਖਣ ਵਾਲੀ ਹੈ ਕਿ ਤਾਂਬੇ ਦੇ ਪਾਰਸ ਨਾਲ ਛੋਹਿਆਂ ਉਸ ਦੇ ਸੋਨਾ ਬਣਨ ਵਿਚ ਚਿਰ ਨਹੀਂ ਲੱਗਦਾ ।੫।
It is believed that with the touch of the Philosopher's Stone, copper is immediately transformed into gold. ||5||
ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥
(ਇਸੇ ਤਰ੍ਹਾਂ) ਜੇ ਪੂਰਬਲੇ ਭਾਗ ਜਾਗਣ ਤਾਂ ਸਤਿਗੁਰੂ ਮਿਲ ਪੈਂਦਾ ਹੈ ਜੋ ਸਭ ਪਾਰਸਾਂ ਤੋਂ ਵਧੀਆ ਪਾਰਸ ਹੈ ।
When one meets the Supreme Philosopher's Stone, the Guru, if such pre-ordained destiny is written on one's forehead,
ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥
(ਗੁਰੂ ਦੀ ਕਿਰਪਾ ਨਾਲ) ਮਨ ਵਿਚ ਪਰਮਾਤਮਾ ਨੂੰ ਮਿਲਣ ਦੀ ਤਾਂਘ ਪੈਦਾ ਹੋ ਜਾਂਦੀ ਹੈ, ਉਹ ਅੰਤਰ-ਆਤਮੇ ਹੀ ਪ੍ਰਭੂ ਨੂੰ ਮਿਲ ਪੈਂਦਾ ਹੈ, ਮਨ ਦੇ ਕਰੜੇ ਕਵਾੜ ਖੁਲ੍ਹ ਜਾਂਦੇ ਹਨ ।੬।
then the soul blends with the Supreme Soul, and the stubborn doors are opened wide. ||6||
ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥
ਜਿਸ ਮਨੁੱਖ ਨੇ ਪ੍ਰਭੂ ਦੀ ਭਗਤੀ ਵਿਚ ਜੁੜ ਕੇ (ਇਸ ਭਗਤੀ ਦੀ ਬਰਕਤ ਨਾਲ) ਭਟਕਣਾ ਵਿਕਾਰਾਂ ਅਤੇ ਮਾਇਆ ਦੇ ਬੰਧਨਾਂ ਨੂੰ ਕੱਟ ਕੇ ਆਪਣੀ ਬੁੱਧੀ ਨੂੰ ਮਾਇਆ ਵਿਚ ਡੋਲਣ ਤੋਂ ਰੋਕ ਲਿਆ ਹੈ,
Through the way of devotion, the intellect is imbued with Truth; doubts, entanglements and vices are cut away.
ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥
ਉਹੀ ਮਨੁੱਖ (ਪ੍ਰਭੂ ਦੀ ਯਾਦ ਵਿਚ) ਟਿਕ ਕੇ ਆਨੰਦ ਨਾਲ (ਪ੍ਰਭੂ ਨੂੰ) ਅੰਤਰ-ਆਤਮੇ ਹੀ ਮਿਲ ਪੈਂਦਾ ਹੈ, ਅਤੇ ਉਸ ਇੱਕ ਪਰਮਾਤਮਾ ਦੇ ਗੁਣਾਂ ਦੀ ਯਾਦ ਵਿਚ ਰਹਿੰਦਾ ਹੈ, ਜੋ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਹੈ ।੭।
The mind is restrained, and one attains joy, contemplating the One Lord, who is both with and without qualities. ||7||
ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥
(ਪ੍ਰਭੂ ਦੀ ਯਾਦ ਤੋਂ ਬਿਨਾ) ਮਨ ਨੂੰ ਵਿਕਾਰਾਂ ਵਲੋਂ ਰੋਕਣ ਦੇ ਜੇ ਹੋਰ ਅਨੇਕਾਂ ਜਤਨ ਭੀ ਕੀਤੇ ਜਾਣ, (ਤਾਂ ਭੀ ਵਿਕਾਰਾਂ ਵਿਚ) ਭਟਕਣ ਦੀ ਫਾਹੀ ਟਾਲਿਆਂ ਟਲਦੀ ਨਹੀਂ ਹੈ ।
I have tried many methods, but by turning it away, the noose of doubt is not turned away.
ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥
(ਕਰਮ ਕਾਂਡ ਦੇ) ਇਹਨਾਂ ਜਤਨਾਂ ਨਾਲ ਪ੍ਰਭੂ ਦੀ ਪਿਆਰ-ਭਰੀ ਯਾਦ (ਹਿਰਦੇ ਵਿਚ) ਪੈਦਾ ਨਹੀਂ ਹੋ ਸਕਦੀ । ਇਸੇ ਵਾਸਤੇ ਮੈਂ ਰਵਿਦਾਸ ਇਹਨਾਂ ਕਰਮਾਂ-ਧਰਮਾਂ ਤੋਂ ਉਪਰਾਮ ਹਾਂ ।੮।੧।
Love and devotion have not welled up within me, and so Ravi Daas is sad and depressed. ||8||1||