ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥
Raag Aasaa, First Mehl, Chaupaday, Second House:
ਸੁਣਿ ਵਡਾ ਆਖੈ ਸਭ ਕੋਈ ॥
ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਕੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ!) ਤੂੰ ਵੱਡਾ ਹੈਂ ।
Hearing, everyone calls You Great,
ਕੇਵਡੁ ਵਡਾ ਡੀਠਾ ਹੋਈ ॥
ਪਰ ਤੂੰ ਕੇਡਾ ਵੱਡਾ ਹੈਂ ਇਹ ਗੱਲ ਤੈਨੂੰ ਵੇਖਿਆਂ ਹੀ ਦੱਸੀ ਜਾ ਸਕਦੀ ਹੈ ।
but only one who has seen You, knows just how Great You are.
ਕੀਮਤਿ ਪਾਇ ਨ ਕਹਿਆ ਜਾਇ ॥
ਤੇਰੇ ਵਡੱਪਣ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ, (ਇਹ) ਨਹੀਂ ਦੱਸਿਆ ਜਾ ਸਕਦਾ (ਕਿ ਤੂੰ ਕੇਡਾ ਵੱਡਾ ਹੈਂ)
No one can measure Your Worth, or describe You.
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ ।੧।
Those who describe You, remain absorbed in You. ||1||
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਹੇ ਮੇਰੇ ਵੱਡੇ ਮਾਲਕ! ਤੂੰ (ਮਾਨੋ, ਇਕ) ਡੂੰਘਾ (ਸਮੁੰਦਰ) ਹੈਂ, ਤੂੰ ਬੜੇ ਜਿਗਰੇ ਵਾਲਾ ਹੈਂ, ਤੇ ਬੇਅੰਤ ਗੁਣਾਂ ਵਾਲਾ ਹੈਂ
O my Great Lord and Master of Unfathomable Depth, You are the Ocean of Excellence.
ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਕੋਈ ਭੀ ਜੀਵ ਨਹੀਂ ਜਾਣਦਾ ਕਿ ਤੇਰਾ ਕਿਤਨਾ ਵੱਡਾ ਵਿਸਥਾਰ ਹੈ ।੧।ਰਹਾਉ।
No one knows the greatness of Your expanse. ||1||Pause||
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
(ਤੂੰ ਕੇਡਾ ਵੱਡਾ ਹੈਂ—ਇਹ ਗੱਲ ਲੱਭਣ ਵਾਸਤੇ) ਸਮਾਧੀਆਂ ਲਾਣ ਵਾਲੇ ਕਈ ਵੱਡੇ ਪ੍ਰਸਿੱਧ ਜੋਗੀਆਂ ਨੇ ਧਿਆਨ ਜੋੜਨ ਦੇ ਯਤਨ ਕੀਤੇ,
All the contemplators met together and practiced contemplation;
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਮੁੜ ਮੁੜ ਜਤਨ ਕੀਤੇ;
all the appraisers met together and tried to appraise You.
ਗਿਆਨੀ ਧਿਆਨੀ ਗੁਰ ਗੁਰ ਹਾਈ ॥
ਵੱਡੇ ਵੱਡੇ ਪ੍ਰਸਿੱਧ (ਸ਼ਾਸਤ੍ਰ-ਵੇੱਤਾ) ਵਿਚਾਰਵਾਨਾਂ ਆਪੋ ਵਿਚ ਇਕ ਦੂਜੇ ਦੀ ਸਹਾਇਤਾ ਲੈ ਕੇ ਤੇਰੇ ਬਰਾਬਰ ਦੀ ਕੋਈ ਹਸਤੀ ਲੱਭਣ ਦੀ ਕੋਸ਼ਿਸ਼ ਕੀਤੀ
The theologians, the meditators and the teachers of teachers
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਪਰ ਤੇਰੀ ਵਡਿਆਈ ਦਾ ਇਕ ਤਿਲ ਜਿਤਨਾ ਹਿੱਸਾ ਭੀ ਨਹੀਂ ਦੱਸ ਸ
could not express even an iota of Your Greatness. ||2||
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
(ਵਿਚਾਰਵਾਨ ਕੀਹ ਤੇ ਸਿਧ ਜੋਗੀ ਕੀਹ? ਤੇਰੀ ਵਡਿਆਈ ਦਾ ਅੰਦਾਜ਼ਾ ਤਾਂ ਕੋਈ ਨਹੀਂ ਲਾ ਸਕਿਆ; ਪਰ ਵਿਚਾਰਵਾਨਾਂ ਦੇ) ਸਾਰੇ ਭਲੇ ਕੰਮ, ਸਾਰੇ ਤਪ ਤੇ ਸਾਰੇ ਚੰਗੇ ਗੁਣ,
All Truth, all austerities, all goodness,
ਸਿਧਾ ਪੁਰਖਾ ਕੀਆ ਵਡਿਆਈਆਂ ॥
ਸਿੱਧ ਲੋਕਾਂ ਦੀਆਂ (ਰਿੱਧੀਆਂ ਸਿੱਧੀਆਂ ਆਦਿਕ) ਵੱਡੇ ਵੱਡੇ ਕੰਮ
and the greatness of the Siddhas, the beings of perfect spiritual powers
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਿਸੇ ਨੂੰ ਭੀ ਇਹ ਕਾਮਯਾਬੀ ਤੇਰੀ ਸਹਾਇਤਾ ਤੋਂ ਬਿਨਾ ਹਾਸਲ ਨਹੀਂ ਹੋਈ ।
- without You, none has attained such spiritual powers.
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
(ਜਿਸ ਕਿਸੇ ਨੂੰ ਸਫਲਤਾ ਪ੍ਰਾਪਤ ਹੋਈ ਹੈ) ਤੇਰੀ ਮਿਹਰ ਨਾਲ ਪ੍ਰਾਪਤ ਹੋਈ ਹੈ, ਤੇ ਕੋਈ ਹੋਰ (ਵਿਅਕਤੀ) ਇਸ ਪ੍ਰਾਪਤੀ ਦੇ ਰਾਹ ਵਿਚ ਰੋਕ ਨਹੀਂ ਪਾ ਸਕਿਆ ।੩।
They are obtained by Your Grace; their flow cannot be blocked. ||3||
ਆਖਣ ਵਾਲਾ ਕਿਆ ਬੇਚਾਰਾ ॥
ਜੀਵ ਦੀ ਕੀਹ ਪਾਂਇਆਂ ਹੈ ਕਿ ਇਹਨਾਂ ਗੁਣਾਂ ਨੂੰ ਬਿਆਨ ਕਰ ਸਕੇ?
What can the helpless speaker do?
ਸਿਫਤੀ ਭਰੇ ਤੇਰੇ ਭੰਡਾਰਾ ॥
(ਹੇ ਪ੍ਰਭੂ!) ਤੇਰੇ ਗੁਣਾਂ ਦੇ (ਮਾਨੋ) ਖ਼ਜ਼ਾਨੇ ਭਰੇ ਪਏ ਹਨ ।
Your bounties are overflowing with Your Praises.
ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥
ਜਿਸ ਨੂੰ ਤੂੰ ਸਿਫ਼ਤਿ-ਸਾਲਾਹ ਕਰਨ ਦੀ ਦਾਤਿ ਬਖ਼ਸ਼ਦਾ ਹੈਂ, ਉਸ ਦੇ ਰਾਹ ਵਿਚ ਰੁਕਾਵਟ ਪਾਣ ਲਈ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ,
And the one, unto whom You give - why should he think of any other?
ਨਾਨਕ ਸਚੁ ਸਵਾਰਣਹਾਰਾ ॥੪॥੧॥
ਕਿਉਂਕਿ, ਹੇ ਨਾਨਕ! (ਆਖ—ਤੂੰ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ (ਭਾਗਾਂ ਵਾਲੇ) ਨੂੰ ਸਵਾਰਨ ਵਾਲਾ ਆਪ ਹੈਂ ।੪।੧।
O Nanak, the True Lord is the Embellisher. ||4||1||