ਆਸਾ ਮਹਲਾ ੧ ॥
Aasaa, First Mehl:
 
ਤਾਲ ਮਦੀਰੇ ਘਟ ਕੇ ਘਾਟ ॥
(ਮਨੁੱਖ ਦੇ) ਮਨ ਦੇ ਸੰਕਲਪ ਵਿਕਲਪ (ਮਾਨੋ) ਛੈਣੇ ਤੇ ਪੈਰਾਂ ਦੇ ਘੁੰਘਰੂ ਹਨ
The urges of the heart are like cymbals and ankle-bells;
 
ਦੋਲਕ ਦੁਨੀਆ ਵਾਜਹਿ ਵਾਜ ॥
ਦੁਨੀਆ ਦਾ ਮੋਹ ਢੋਲਕੀ ਹੈ—ਇਹ ਵਾਜੇ ਵੱਜ ਰਹੇ ਹਨ,
the drum of the world resounds with the beat.
 
ਨਾਰਦੁ ਨਾਚੈ ਕਲਿ ਕਾ ਭਾਉ ॥
ਤੇ (ਪ੍ਰਭੂ ਦੇ ਨਾਮ ਤੋਂ ਸੰੁਞਾ) ਮਨ (ਮਾਇਆ ਦੇ ਹੱਥਾਂ ਤੇ) ਨੱਚ ਰਿਹਾ ਹੈ । (ਇਸ ਨੂੰ ਕਹੀਦਾ ਹੈ) ਕਲਿਜੁਗ ਦਾ ਪ੍ਰਭਾਵ ।
Naarad dances to the tune of the Dark Age of Kali Yuga;
 
ਜਤੀ ਸਤੀ ਕਹ ਰਾਖਹਿ ਪਾਉ ॥੧॥
ਜਤ ਸਤ ਨੂੰ ਸੰਸਾਰ ਵਿਚ ਕਿਤੇ ਥਾਂ ਨਹੀਂ ਰਿਹਾ ।੧।
where can the celibates and the men of truth place their feet? ||1||
 
ਨਾਨਕ ਨਾਮ ਵਿਟਹੁ ਕੁਰਬਾਣੁ ॥
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਸਦਕੇ ਹੋ ।
Nanak is a sacrifice to the Naam, the Name of the Lord.
 
ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥
(ਨਾਮ ਤੋਂ ਬਿਨਾ) ਦੁਨੀਆ (ਮਾਇਆ ਵਿਚ) ਅੰਨ੍ਹੀ ਹੋ ਰਹੀ ਹੈ, ਇਕ ਮਾਲਕ ਪ੍ਰਭੂ ਆਪ ਹੀ ਸੁਜਾਖਾ ਹੈ (ਉਸ ਦੀ ਸਰਨ ਪਿਆਂ ਹੀ ਜ਼ਿੰਦਗੀ ਦਾ ਸਹੀ ਰਸਤਾ ਦਿੱਸ ਸਕਦਾ ਹੈ) ।੧।ਰਹਾਉ।
The world is blind; our Lord and Master is All-seeing. ||1||Pause||
 
ਗੁਰੂ ਪਾਸਹੁ ਫਿਰਿ ਚੇਲਾ ਖਾਇ ॥
(ਚੇਲੇ ਨੇ ਗੁਰੂ ਦੀ ਸੇਵਾ ਕਰਨੀ ਹੁੰਦੀ ਹੈ, ਹੁਣ) ਸਗੋਂ ਚੇਲਾ ਹੀ ਗੁਰੂ ਤੋਂ ਉਦਰ-ਪੂਰਨਾ ਕਰਦਾ ਹੈ,
The disciple feeds on the Guru;
 
ਤਾਮਿ ਪਰੀਤਿ ਵਸੈ ਘਰਿ ਆਇ ॥
ਰੋਟੀ ਦੀ ਖ਼ਾਤਰ ਹੀ ਚੇਲਾ ਆ ਬਣਦਾ ਹੈ ।
out of love for bread, he comes to dwell in his home.
 
ਜੇ ਸਉ ਵਰ੍ਹਿਆ ਜੀਵਣ ਖਾਣੁ ॥
(ਇਸ ਹਾਲਤ ਵਿਚ) ਜੇ ਸੌ ਸਾਲ ਮਨੁੱਖ ਜੀਊ ਲਏ, ਤੇ ਸੌਖਾ ਖਾਣ-ਪੀਣ ਬਣਿਆ ਰਹੇ (ਤਾਂ ਭੀ ਇਹ ਉਮਰ ਵਿਅਰਥ ਹੀ ਸਮਝੋ) ।
If one were to live and eat for hundreds of years,
 
ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥
(ਜ਼ਿੰਦਗੀ ਦਾ ਸਿਰਫ਼) ਉਹੀ ਦਿਨ ਭਾਗਾਂ ਵਾਲਾ ਹੈ ਜਦੋਂ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਸਾਂਝ ਪਾਂਦਾ ਹੈ ।੨।
that day alone would be auspicious, when he recognizes his Lord and Master. ||2||
 
ਦਰਸਨਿ ਦੇਖਿਐ ਦਇਆ ਨ ਹੋਇ ॥
ਮਨੁੱਖ ਇਕ ਦੂਜੇ ਨੂੰ ਵੇਖ ਕੇ (ਆਪਣਾ ਭਰਾ ਜਾਣ ਕੇ ਆਪੋ ਵਿਚ) ਪਿਆਰ ਦਾ ਜਜ਼ਬਾ ਨਹੀਂ ਵਰਤ ਰਹੇ (ਕਿਉਂਕਿ ਸੰਬੰਧ ਹੀ ਮਾਇਆ ਦਾ ਬਣ ਰਿਹਾ ਹੈ),
Beholding the sight of the petitioner, compassion is not aroused.
 
ਲਏ ਦਿਤੇ ਵਿਣੁ ਰਹੈ ਨ ਕੋਇ ॥
ਰਿਸ਼ਵਤ ਲੈਣ ਦੇਣ ਤੋਂ ਬਿਨਾ ਨਹੀਂ ਰਹਿੰਦਾ ।
No one lives without give and take.
 
ਰਾਜਾ ਨਿਆਉ ਕਰੇ ਹਥਿ ਹੋਇ ॥
(ਇਥੋਂ ਤਕ ਕਿ) ਰਾਜਾ ਭੀ (ਹਾਕਮ ਭੀ) ਤਦੋਂ ਹੀ ਇਨਸਾਫ਼ ਕਰਦਾ ਹੈ ਜੇ ਉਸ ਨੂੰ ਦੇਣ ਲਈ (ਸਵਾਲੀ ਦੇ) ਹੱਥ ਪੱਲੇ ਮਾਇਆ ਹੋਵੇ ।
The king administers justice only if his palm is greased.
 
ਕਹੈ ਖੁਦਾਇ ਨ ਮਾਨੈ ਕੋਇ ॥੩॥
ਜੇ ਕੋਈ ਨਿਰਾ ਰੱਬ ਦਾ ਵਾਸਤਾ ਪਾਏ ਤਾਂ ਉਸ ਦੀ ਪੁਕਾਰ ਕੋਈ ਨਹੀਂ ਸੁਣਦਾ ।੩।
No one is moved by the Name of God. ||3||
 
ਮਾਣਸ ਮੂਰਤਿ ਨਾਨਕੁ ਨਾਮੁ ॥
ਨਾਨਕ (ਆਖਦੇ ਹਨ—ਵੇਖਣ ਨੂੰ ਹੀ) ਮਨੁੱਖ ਦੀ ਸ਼ਕਲ ਹੈ, ਨਾਮ-ਮਾਤ੍ਰ ਹੀ ਮਨੁੱਖ ਹੈ,
O Nanak, they are human beings in form and name only;
 
ਕਰਣੀ ਕੁਤਾ ਦਰਿ ਫੁਰਮਾਨੁ ॥
ਪਰ ਆਚਰਨ ਵਿਚ ਮਨੁੱਖ (ਉਹ) ਕੁੱਤਾ ਹੈ ਜੋ (ਮਾਲਕ ਦੇ) ਦਰ ਤੇ (ਰੋਟੀ ਦੀ ਖ਼ਾਤਰ) ਹੁਕਮ (ਮੰਨ ਰਿਹਾ ਹੈ) ।
by their deeds they are dogs - this is the Command of the Lord's Court.
 
ਗੁਰ ਪਰਸਾਦਿ ਜਾਣੈ ਮਿਹਮਾਨੁ ॥
ਜੇ ਗੁਰੂ ਦੀ ਮਿਹਰ ਨਾਲ (ਸੰਸਾਰ ਵਿਚ ਆਪਣੇ ਆਪ ਨੂੰ) ਪਰਾਹੁਣਾ ਸਮਝੇ (ਤੇ ਮਾਇਆ ਨਾਲ ਇਤਨੀ ਪਕੜ ਨਾਹ ਰੱਖੇ
By Guru's Grace, if one sees himself as a guest in this world,
 
ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥
ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਤਦੋਂ ਹੀ ਕੁਝ ਇੱਜ਼ਤ-ਮਾਣ ਲੈ ਸਕਦਾ ਹੇ ।੪।੪।
then he gains honor in the Court of the Lord. ||4||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by