ਆਸਾ ਮਹਲਾ ੧ ॥
Aasaa, First Mehl:
 
ਵਾਜਾ ਮਤਿ ਪਖਾਵਜੁ ਭਾਉ ॥
ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ
Make your intellect your instrument, and love your tambourine;
 
ਹੋਇ ਅਨੰਦੁ ਸਦਾ ਮਨਿ ਚਾਉ ॥
(ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ ।
thus bliss and lasting pleasure shall be produced in your mind.
 
ਏਹਾ ਭਗਤਿ ਏਹੋ ਤਪ ਤਾਉ ॥
ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ ।
This is devotional worship, and this is the practice of penance.
 
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥
ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ । ਬੱਸ! ਇਹ ਨਾਚ ਨੱਚੋ (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ।੧।
So dance in this love, and keep the beat with your feet. ||1||
 
ਪੂਰੇ ਤਾਲ ਜਾਣੈ ਸਾਲਾਹ ॥
ਜੋ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਜਾਣਦਾ ਹੈ ਉਹ (ਜੀਵਨ-ਨਾਚ ਵਿਚ) ਤਾਲ-ਸਿਰ ਨੱਚਦਾ ਹੈ (ਜੀਵਨ ਦੀਆਂ ਸਹੀ ਲੀਹਾਂ ਤੇ ਤੁਰਦਾ ਹੈ)
Know that the perfect beat is the Praise of the Lord;
 
ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥
(ਰਾਸ ਆਦਿਕਾਂ ਵਿਚ ਕ੍ਰਿਸ਼ਨ-ਮੂਰਤੀ ਅੱਗੇ ਇਹ) ਹੋਰ ਹੋਰ ਨਾਚ ਇਹ ਨਿਰੀਆਂ ਮਨ ਦੀਆਂ ਖ਼ੁਸ਼ੀਆਂ ਹਨ, ਮਨ ਦੇ ਚਾਉ ਹਨ (ਇਹ ਭਗਤੀ ਨਹੀਂ, ਇਹ ਤਾਂ ਮਨ ਦੇ ਨਚਾਏ ਨੱਚਣਾ ਹੈ) ।੧।ਰਹਾਉ।
other dances produce only temporary pleasure in the mind. ||1||Pause||
 
ਸਤੁ ਸੰਤੋਖੁ ਵਜਹਿ ਦੁਇ ਤਾਲ ॥
(ਖ਼ਲਕਤ ਦੀ) ਸੇਵਾ, ਸੰਤੋਖ (ਵਾਲਾ ਜੀਵਨ)—ਇਹ ਦੋਵੇਂ ਛੈਣੇ ਵੱਜਣ,
Play the two cymbals of truth and contentment.
 
ਪੈਰੀ ਵਾਜਾ ਸਦਾ ਨਿਹਾਲ ॥
ਸਦਾ ਖਿੜੇ-ਮਿੱਥੇ ਰਹਿਣਾ—ਇਹ ਪੈਰੀਂ ਘੁੰਘਰੂ (ਵੱਜਣ);
Let your ankle bells be the lasting Vision of the Lord.
 
ਰਾਗੁ ਨਾਦੁ ਨਹੀ ਦੂਜਾ ਭਾਉ ॥
(ਪ੍ਰਭੂ-ਪਿਆਰ ਤੋਂ ਬਿਨਾ) ਕੋਈ ਹੋਰ ਲਗਨ ਨ ਹੋਵੇ
Let your harmony and music be the elimination of duality.
 
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥
ਇਹ (ਹਰ ਵੇਲੇ ਅੰਦਰ) ਰਾਗ ਤੇ ਅਲਾਪ (ਹੁੰਦਾ ਰਹੇ) । (ਹੇ ਭਾਈ!) ਇਸ ਆਤਮਕ ਆਨੰਦ ਵਿਚ ਟਿਕੋ, ਇਸ ਜੀਵਨ-ਰਸਤੇ ਤੁਰੋ । ਬੱਸ! ਇਹ ਨਾਚ ਨੱਚੋ (ਭਾਵ, ਇਸ ਤਰ੍ਹਾਂ ਦੇ ਜੀਵਨ ਦਾ ਆਤਮਕ ਹੁਲਾਰਾ ਮਾਣੋ) ।੨।
So dance in this love, and keep the beat with your feet. ||2||
 
ਭਉ ਫੇਰੀ ਹੋਵੈ ਮਨ ਚੀਤਿ ॥
ਪ੍ਰਭੂ ਦਾ ਡਰ ਅਦਬ ਮਨ-ਚਿਤ ਵਿਚ ਟਿਕਿਆ ਰਹੇ—ਨਾਚ ਦੀ ਇਹ ਭੁਆਟਣੀ ਹੋਵੇ;
Let the fear of God within your heart and mind be your spinning dance,
 
ਬਹਦਿਆ ਉਠਦਿਆ ਨੀਤਾ ਨੀਤਿ ॥
ਉਠਦਿਆਂ ਬੈਠਦਿਆਂ ਸਦਾ ਹਰ ਵੇਲੇ
and keep up, whether sitting or standing.
 
ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥
ਆਪਣੇ ਸਰੀਰ ਨੂੰ ਮਨੁਖ ਨਾਸਵੰਤ ਸਮਝੇ—ਇਹ ਲੇਟ ਕੇ ਨਿਰਤਕਾਰੀ ਹੋਵੇ ।
To roll around in the dust is to know that the body is only ashes.
 
ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥
(ਹੇ ਭਾਈ!) ਇਸ ਆਨੰਦ ਵਿਚ ਟਿਕੇ ਰਹੋ; ਇਹ ਜੀਵਨ ਜੀਵੋ । ਬੱਸ! ਇਹ ਨਾਚ ਨੱਚੋ (ਇਹ ਆਤਮਕ ਹੁਲਾਰਾ ਮਾਣੋ) ।੩।
So dance in this love, and keep the beat with your feet. ||3||
 
ਸਿਖ ਸਭਾ ਦੀਖਿਆ ਕਾ ਭਾਉ ॥
ਸਤਸੰਗ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਦਾ ਪਿਆਰ (ਆਪਣੇ ਅੰਦਰ ਪੈਦਾ ਕਰਨਾ);
Keep the company of the disciples, the students who love the teachings.
 
ਗੁਰਮੁਖਿ ਸੁਣਣਾ ਸਾਚਾ ਨਾਉ ॥
ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦਾ ਅਟੱਲ ਨਾਮ ਸੁਣਦੇ ਰਹਿਣਾ;
As Gurmukh, listen to the True Name.
 
ਨਾਨਕ ਆਖਣੁ ਵੇਰਾ ਵੇਰ ॥
ਪਰਮਾਤਮਾ ਦਾ ਨਾਮ ਮੁੜ ਮੁੜ ਜਪਣਾ
O Nanak, chant it, over and over again.
 
ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥
ਇਸ ਰੰਗ ਵਿਚ, ਹੇ ਨਾਨਕ! ਟਿਕੋ, ਇਸ ਜੀਵਨ-ਰਸਤੇ ਵਿਚ ਪੈਰ ਧਰੋ । ਬੱਸ! ਇਹ ਨਾਚ ਨੱਚੋ (ਇਹ ਜੀਵਨ-ਆਨੰਦ ਮਾਣੋ) ।੪।੬।
So dance in this love, and keep the beat with your feet. ||4||6||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by