ਆਸਾ ਮਹਲਾ ੧ ॥
Aasaa, First Mehl:
ਗ੍ਰਿਹੁ ਬਨੁ ਸਮਸਰਿ ਸਹਜਿ ਸੁਭਾਇ ॥
(ਜਿਸ ਨੇ ਮਨ ਨੂੰ ਵੱਸ ਵਿਚ ਕਰ ਲਿਆ, ਉਸ ਮਨੁੱਖ ਨੂੰ) ਘਰ ਤੇ ਜੰਗਲ ਇੱਕ ਸਮਾਨ ਹੈ, ਕਿਉਂਕਿ ਉਹ ਅਡੋਲ ਅਵਸਥਾ ਵਿਚ ਰਹਿੰਦਾ ਹੈ, ਪ੍ਰਭੂ ਦੇ ਪਿਆਰ ਵਿਚ (ਮਸਤ ਰਹਿੰਦਾ) ਹੈ;
Home and forest are the same, for one who dwells in the balance of intuitive peace and poise.
ਦੁਰਮਤਿ ਗਤੁ ਭਈ ਕੀਰਤਿ ਠਾਇ ॥
ਉਸ ਮਨੁੱਖ ਦੀ ਭੈੜੀ ਮਤਿ ਦੂਰ ਹੋ ਜਾਂਦੀ ਹੈ ਉਸ ਦੇ ਥਾਂ ਉਸ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵੱਸਦੀ ਹੈ ।
His evil-mindedness departs, and the Praises of God take its place.
ਸਚ ਪਉੜੀ ਸਾਚਉ ਮੁਖਿ ਨਾਂਉ ॥
ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਉਸ ਦੇ ਮੂੰਹ ਵਿਚ ਹੁੰਦਾ ਹੈ, (ਸਿਮਰਨ ਦੀ ਇਸ) ਸੱਚੀ ਪੌੜੀ ਦੀ ਰਾਹੀਂ
To chant the True Name with one's mouth is the true ladder.
ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥
ਸਤਿਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਉਹ ਮਨੁੱਖ ਉਹ ਆਤਮਕ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ਜੋ ਸਦਾ ਉਸ ਦਾ ਆਪਣਾ ਬਣਿਆ ਰਹਿੰਦਾ ਹੈ ।੧।
Serving the True Guru, one finds one's own place within the self. ||1||
ਮਨ ਚੂਰੇ ਖਟੁ ਦਰਸਨ ਜਾਣੁ ॥
ਜੋ ਮਨੁੱਖ ਆਪਣੇ ਮਨ ਨੂੰ ਆਪਣੇ ਵੱਸ ਵਿਚ ਕਰ ਲੈਂਦਾ ਹੈ, ਉਹ, ਮਾਨੋ, ਛੇ ਸ਼ਾਸਤ੍ਰਾਂ ਦਾ ਗਿਆਤਾ ਹੋ ਗਿਆ ਹੈ
To conquer the mind is the knowledge of the six Shaastras.
ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥
ਉਸ ਨੂੰ ਅਕਾਲ ਪੁਰਖ ਦੀ ਜੋਤਿ ਸਭ ਜੀਵਾਂ ਵਿਚ ਵਿਆਪਕ ਦਿੱਸਦੀ ਹੈ ।੧।ਰਹਾਉ।
The Divine Light of the Lord God is perfectly pervading. ||1||Pause||
ਅਧਿਕ ਤਿਆਸ ਭੇਖ ਬਹੁ ਕਰੈ ॥
ਪਰ ਜੇ ਮਨੁੱਖ ਦੇ ਅੰਦਰ ਮਾਇਆ ਦੀ ਬਹੁਤ ਤ੍ਰਿਸ਼ਨਾ ਹੋਵੇ (ਬਾਹਰ ਜਗਤ-ਵਿਖਾਵੇ ਲਈ) ਬਹੁਤ ਧਾਰਮਿਕ ਲਿਬਾਸ ਪਹਿਨੇ,
Excessive thirst for Maya makes people wear all sorts of religious robes.
ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥
ਮਾਇਆ ਦੇ ਮੋਹ ਤੋਂ ਪੈਦਾ ਹੋਇਆ ਕਲੇਸ਼ ਉਸ ਦੇ ਅੰਦਰ ਆਤਮਕ ਸੁਖ ਨੂੰ ਦੂਰ ਕਰ ਦੇਂਦਾ ਹੈ,
The pain of corruption destroys the body's peace.
ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥
ਤੇ ਕਾਮ ਕ੍ਰੋਧ ਉਸ ਦੇ ਅੰਦਰਲੇ ਨਾਮ-ਧਨ ਨੂੰ ਚੁਰਾ ਲੈ ਜਾਂਦਾ ਹੈ ।
Sexual desire and anger steal the wealth of the self within.
ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥
(ਤ੍ਰਿਸ਼ਨਾ ਦੇ ਹੜ੍ਹ ਵਿਚੋਂ ਉਹੀ ਮਨੁੱਖ) ਪਾਰ ਲੰਘਦਾ ਹੈ ਜੋ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ਤੇ ਜੋ ਦੁਚਿੱਤਾ-ਪਨ ਛੱਡਦਾ ਹੈ ।੨।
But by abandoning duality, one is emancipated through the Naam, the Name of the Lord. ||2||
ਸਿਫਤਿ ਸਲਾਹਣੁ ਸਹਜ ਅਨੰਦ ॥
(ਜਿਸ ਨੇ ਮਨ ਨੂੰ ਮਾਰ ਲਿਆ) ਉਹ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਆਤਮਕ ਅਡੋਲਤਾ ਦਾ ਆਨੰਦ ਮਾਣਦਾ ਹੈ,
In the Lord's Praise and adoration is intuitive peace, poise and bliss.
ਸਖਾ ਸੈਨੁ ਪ੍ਰੇਮੁ ਗੋਬਿੰਦ ॥
ਗੋਬਿੰਦ ਦੇ ਪ੍ਰੇਮ ਨੂੰ ਆਪਣਾ ਸਾਥੀ ਮਿਤ੍ਰ ਬਣਾਂਦਾ ਹੈ,
The Love of the Lord God is one's family and friends.
ਆਪੇ ਕਰੇ ਆਪੇ ਬਖਸਿੰਦੁ ॥
ਉਸ ਨੂੰ ਯਕੀਨ ਰਹਿੰਦਾ ਹੈ ਕਿ ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰਦਾ ਹੈ ਆਪ ਹੀ ਦਾਤਾਂ ਬਖ਼ਸ਼ਣ ਵਾਲਾ ਹੈ
He Himself is the Doer, and He Himself is the Forgiver.
ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥
ਉਹ ਮਨੁੱਖ ਆਪਣਾ ਤਨ, ਆਪਣਾ ਮਨ, ਆਪਣੀ ਜਿੰਦ ਪ੍ਰਭੂ ਦੇ ਹਵਾਲੇ ਕਰੀ ਰੱਖਦਾ ਹੈ।੩।
My body and mind belong to the Lord; my life is at His Command. ||3||
ਝੂਠ ਵਿਕਾਰ ਮਹਾ ਦੁਖੁ ਦੇਹ ॥
(ਮਨ ਮਾਰ ਕੇ ਆਤਮਕ ਆਨੰਦ ਲੈਣ ਵਾਲੇ ਨੂੰ) ਝੂਠ ਆਦਿਕ ਵਿਕਾਰ ਸਰੀਰ ਵਾਸਤੇ ਭਾਰੀ ਕਸ਼ਟ (ਦਾ ਮੂਲ) ਜਾਪਦੇ ਹਨ,
Falsehood and corruption cause terrible suffering.
ਭੇਖ ਵਰਨ ਦੀਸਹਿ ਸਭਿ ਖੇਹ ॥
(ਜਗਤ-ਵਿਖਾਵੇ ਵਾਲੇ) ਸਾਰੇ ਧਾਰਮਿਕ ਭੇਖ ਤੇ ਵਰਨ (ਆਸ਼੍ਰਮਾਂ ਦਾ ਮਾਣ) ਮਿੱਟੀ ਸਮਾਨ ਦਿੱਸਦੇ ਹਨ ।
All the religious robes and social classes look just like dust.
ਜੋ ਉਪਜੈ ਸੋ ਆਵੈ ਜਾਇ ॥
ਉਸ ਨੂੰ ਯਕੀਨ ਰਹਿੰਦਾ ਹੈ ਕਿ ਜਗਤ ਤਾਂ ਪੈਦਾ ਹੁੰਦਾ ਤੇ ਨਾਸ ਹੋ ਜਾਂਦਾ ਹੈ,
Whoever is born, continues to come and go.
ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥
ਹੇ ਨਾਨਕ! ਪਰਮਾਤਮਾ ਦਾ ਇਕ ਨਾਮ ਹੀ ਸਦਾ-ਥਿਰ ਰਹਿਣ ਵਾਲਾ ਹੈ (ਇਸ ਵਾਸਤੇ ਉਹ ਨਾਮ ਜਪਦਾ ਹੈ) ।੪।੧੧।
O Nanak, only the Naam and the Lord's Command are eternal and everlasting. ||4||11||