ਆਸਾ ਮਹਲਾ ੧ ॥
Aasaa, First Mehl:
ਏਕੋ ਸਰਵਰੁ ਕਮਲ ਅਨੂਪ ॥
(ਸਤਸੰਗ ਇਕ ਸਰੋਵਰ ਹੈ (ਜਿਸ ਵਿਚ) ਸੰਤ-ਜਨ ਸੋਹਣੇ ਕੌਲ-ਫੁੱਲ ਹਨ ।
In the pool is the one incomparably beautiful lotus.
ਸਦਾ ਬਿਗਾਸੈ ਪਰਮਲ ਰੂਪ ॥
(ਸਤਸੰਗ ਉਹਨਾਂ ਨੂੰ ਨਾਮ-ਜਲ ਦੇ ਕੇ) ਸਦਾ ਖਿੜਾਈ ਰੱਖਦਾ ਹੈ (ਉਹਨਾਂ ਨੂੰ ਆਤਮਕ ਜੀਵਨ ਦੀ) ਸੁਗੰਧੀ ਤੇ ਸੁੰਦਰਤਾ ਦੇਂਦਾ ਹੈ ।
It blossoms continually; its form is pure and fragrant.
ਊਜਲ ਮੋਤੀ ਚੂਗਹਿ ਹੰਸ ॥
ਸੰਤ-ਹੰਸ (ਉਸ ਸਤਸੰਗ-ਸਰੋਵਰ ਵਿਚ ਰਹਿ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਸੋਹਣੇ ਮੋਤੀ ਚੁਗ ਕੇ ਖਾਂਦੇ ਹਨ
The swans pick up the bright jewels.
ਸਰਬ ਕਲਾ ਜਗਦੀਸੈ ਅੰਸ ॥੧॥
(ਤੇ ਇਸ ਤਰ੍ਹਾਂ) ਸਾਰੀਆਂ ਤਾਕਤਾਂ ਦੇ ਮਾਲਕ ਜਗਦੀਸ਼ ਦਾ ਹਿੱਸਾ (ਬਣੇ ਰਹਿੰਦੇ ਹਨ; ਜਗਦੀਸ਼ ਨਾਲ ਇੱਕ-ਰੂਪ ਹੋਏ ਰਹਿੰਦੇ ਹਨ) ।੧।
They take on the essence of the All-powerful Lord of the Universe. ||1||
ਜੋ ਦੀਸੈ ਸੋ ਉਪਜੈ ਬਿਨਸੈ ॥
ਜੋ ਕੁਝ ਦਿੱਸ ਰਿਹਾ ਹੈ (ਭਾਵ, ਇਹ ਦਿੱਸਦਾ ਜਗਤ) ਪੈਦਾ ਹੁੰਦਾ ਹੈ ਤੇ ਨਾਸ ਹੋ ਜਾਂਦਾ ਹੈ ।
Whoever is seen, is subject to birth and death.
ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥
ਪਰ ਸਰੋਵਰ ਵਿਚ (ਉਗਿਆ ਹੋਇਆ) ਕੌਲ ਪਾਣੀ ਤੋਂ ਬਿਨਾ ਨਹੀਂ ਹੈ (ਇਸ ਵਾਸਤੇ ਉਹ ਨਾਸ ਹੁੰਦਾ) ਨਹੀਂ ਦਿੱਸਦਾ (ਭਾਵ, ਜਿਵੇਂ ਸਰੋਵਰ ਵਿਚ ਉੱਗਿਆ ਹੋਇਆ ਕੌਲ-ਫੁੱਲ ਪਾਣੀ ਦੀ ਬਰਕਤਿ ਨਾਲ ਹਰਾ ਰਹਿੰਦਾ ਹੈ, ਤਿਵੇਂ ਸਤਸੰਗ ਵਿਚ ਟਿਕੇ ਰਹਿਣ ਵਾਲੇ ਗੁਰਮੁਖਿ ਦਾ ਹਿਰਦਾ-ਕਮਲ ਸਦਾ ਆਤਮਕ ਜੀਵਨ ਵਾਲਾ ਹੈ) ।੧।ਰਹਾਉ।
In the pool without water, the lotus is not seen. ||1||Pause||
ਬਿਰਲਾ ਬੂਝੈ ਪਾਵੈ ਭੇਦੁ ॥
(ਸਤਸੰਗ ਸਰੋਵਰ ਦੀ ਇਸ) ਗੁਪਤ ਕਦਰ ਨੂੰ ਕੋਈ ਵਿਰਲਾ ਹੀ ਬੰਦਾ ਸਮਝਦਾ ਹੈ
How rare are those who know and understand this secret.
ਸਾਖਾ ਤੀਨਿ ਕਹੈ ਨਿਤ ਬੇਦੁ ॥
ਵੇਦ (ਭੀ) ਤ੍ਰਿਗੁਣੀ ਸੰਸਾਰ ਦਾ ਹੀ ਜ਼ਿਕਰ ਕਰਦਾ ਹੈ ।
The Vedas continually speak of the three branches.
ਨਾਦ ਬਿੰਦ ਕੀ ਸੁਰਤਿ ਸਮਾਇ ॥
(ਸਤਸੰਗ ਵਿਚ ਰਹਿ ਕੇ) ਜਿਸ ਮਨੁੱਖ ਦੀ ਸੁਰਤਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸੂਝ ਵਿਚ ਲੀਨ ਰਹਿੰਦੀ ਹੈ,
One who merges into the knowledge of the Lord as absolute and related,
ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥
ਉਹ ਆਪਣੇ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉੱਚੀ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।੨।
serves the True Guru and obtains the supreme status. ||2||
ਮੁਕਤੋ ਰਾਤਉ ਰੰਗਿ ਰਵਾਂਤਉ ॥
(ਸਤਸੰਗ ਸਰੋਵਰ ਵਿਚ ਚੁੱਭੀ ਲਾਣ ਵਾਲਾ ਮਨੁੱਖ) ਮਾਇਆ ਦੇ ਪ੍ਰਭਾਵ ਤੋਂ ਸੁਤੰਤ੍ਰ ਹੈ, ਪ੍ਰਭੂ ਦੀ ਯਾਦ ਵਿਚ ਮਸਤ ਰਹਿੰਦਾ ਹੈ,
One who is imbued with the Love of the Lord and dwells continually upon Him is liberated.
ਰਾਜਨ ਰਾਜਿ ਸਦਾ ਬਿਗਸਾਂਤਉ ॥
ਪ੍ਰੇਮ ਵਿਚ ਟਿਕ ਕੇ ਸਿਮਰਨ ਕਰਦਾ ਹੈ; ਰਾਜਿਆਂ ਦੇ ਰਾਜੇ ਪ੍ਰਭੂ ਵਿਚ (ਜੁੜਿਆ ਰਹਿ ਕੇ) ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ ।
He is the king of kings, and blossoms forth continually.
ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥
(ਪਰ ਹੇ ਪ੍ਰਭੂ! ਇਹ ਤੇਰੀ ਹੀ ਮੇਹਰ ਹੈ) ਤੂੰ ਮੇਹਰ ਕਰ ਕੇ ਜਿਸ ਨੂੰ (ਮਾਇਆ ਦੇ ਅਸਰ ਤੋਂ) ਬਚਾ ਲੈਂਦਾ ਹੈਂ (ਉਹ ਬਚ ਜਾਂਦਾ ਹੈ),
That one whom You preserve, by bestowing Your Mercy, O Lord,
ਬੂਡਤ ਪਾਹਨ ਤਾਰਹਿ ਤਾਰਿ ॥੩॥
ਤੂੰ ਆਪਣੇ ਨਾਮ ਦੀ ਬੇੜੀ ਵਿਚ (ਬੜੇ ਬੜੇ) ਪੱਥਰ (-ਦਿਲਾਂ) ਨੂੰ ਤਾਰ ਲੈਂਦਾ ਹੈਂ ।੩।
even the sinking stone - You float that one across. ||3||
ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥
(ਜੋ ਮਨੁੱਖ ਸਤਸੰਗ ਵਿਚ ਟਿਕਿਆ ਉਸ ਨੇ) ਤਿੰਨਾਂ ਭਵਨਾਂ ਵਿਚ ਪ੍ਰਭੂ ਦੀ ਜੋਤਿ ਵੇਖ ਲਈ, ਉਸ ਨੇ ਸਾਰੇ ਜਗਤ ਵਿਚ ਵੱਸਦੇ ਨੂੰ ਪਛਾਣ ਲਿਆ,
Your Light is pervading the three worlds; I know that You are permeating the three worlds.
ਉਲਟ ਭਈ ਘਰੁ ਘਰ ਮਹਿ ਆਣਿਆ ॥
ਉਸ ਦੀ ਸੁਰਤਿ ਮਾਇਆ ਦੇ ਮੋਹ ਵਲੋਂ ਪਰਤ ਪਈ, ਉਸ ਨੇ ਪਰਮਾਤਮਾ ਦਾ ਨਿਵਾਸ-ਥਾਂ ਆਪਣੇ ਹਿਰਦੇ ਵਿਚ ਲਿਆ ਬਣਾਇਆ,
When my mind turned away from Maya, I came to dwell in my own home.
ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥
ਉਹ ਸੁਰਤਿ ਜੋੜ ਕੇ ਦਿਨ ਰਾਤ ਭਗਤੀ ਕਰਦਾ ਹੈ ।ਨਾਨਕ ਅਜੇਹੇ (ਵਡਭਾਗੀ ਸੰਤ) ਜਨਾਂ ਦੀ ਚਰਨੀਂ ਲਗਦਾ ਹੈ ।੪।੧੨।
Nanak falls at the feet of that person who immerses himself in the Lord's Love, and performs devotional worship night and day. ||4||12||