ਆਸਾ ਮਹਲਾ ੧ ॥
Aasaa, First Mehl:
 
ਗੁਰਮਤਿ ਸਾਚੀ ਹੁਜਤਿ ਦੂਰਿ ॥
ਜੋ ਮਨੁੱਖ ਗੁਰੂ ਦੀ (ਇਸ) ਮਤਿ ਨੂੰ ਦ੍ਰਿੜ ਕਰ ਕੇ ਧਾਰਦਾ ਹੈ, (ਪਰਮਾਤਮਾ ਦੀ ਅੰਗ-ਸੰਗਤਾ ਬਾਰੇ) ਉਸ ਮਨੁੱਖ ਦੀ ਅਸਰਧਾ ਦੂਰ ਹੋ ਜਾਂਦੀ ਹੈ ।
Receiving the True Teachings from the Guru, arguments depart.
 
ਬਹੁਤੁ ਸਿਆਣਪ ਲਾਗੈ ਧੂਰਿ ॥
(ਗੁਰੂ ਦੀ ਮਤਿ ਉਤੇ ਸਰਧਾ ਦੇ ਥਾਂ) ਮਨੁੱਖ ਦੀਆਂ ਆਪਣੀਆਂ ਬਹੁਤੀਆਂ ਚਤੁਰਾਈਆਂ ਨਾਲ ਮਨ ਵਿਚ (ਵਿਕਾਰਾਂ ਦੀ) ਮੈਲ ਇਕੱਠੀ ਹੁੰਦੀ ਹੈ ।
But through excessive cleverness, one is only plastered with dirt.
 
ਲਾਗੀ ਮੈਲੁ ਮਿਟੈ ਸਚ ਨਾਇ ॥
ਇਹ ਇਕੱਠੀ ਹੋਈ ਮੈਲ ਸਦਾ-ਥਿਰ ਪ੍ਰਭੂ ਦੇ ਨਾਮ ਦੀ ਰਾਹੀਂ ਹੀ ਮਿਟ ਸਕਦੀ ਹੈ,
The filth of attachment is removed by the True Name of the Lord.
 
ਗੁਰ ਪਰਸਾਦਿ ਰਹੈ ਲਿਵ ਲਾਇ ॥੧॥
ਤੇ, ਗੁਰੂ ਦੀ ਕਿਰਪਾ ਨਾਲ ਹੀ ਮਨੁੱਖ (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਟਿਕਾ ਕੇ ਰੱਖ ਸਕਦਾ ਹੈ ।੧।
By Guru's Grace, one remains lovingly attached to the Lord. ||1||
 
ਹੈ ਹਜੂਰਿ ਹਾਜਰੁ ਅਰਦਾਸਿ ॥
(ਹੇ ਭਾਈ!) ਪਰਮਾਤਮਾ ਹਰ ਵੇਲੇ ਸਾਡੇ ਅੰਗ-ਸੰਗ ਹੈ, ਇਕ-ਮਨ ਹੋ ਕੇ ਉਸ ਦੇ ਅੱਗੇ ਅਰਦਾਸ ਕਰੋ ।
He is the Presence Ever-present; offer your prayers to Him.
 
ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥
ਇਹ ਯਕੀਨ ਜਾਣੋ ਕਿ ਹਰੇਕ ਜੀਵ ਦਾ ਦੁੱਖ-ਸੁਖ ਉਹ ਕਰਤਾਰ ਪ੍ਰਭੂ ਜਾਣਦਾ ਹੈ ।੧।ਰਹਾਉ।
Pain and pleasure are in the Hands of God, the True Creator. ||1||Pause||
 
ਕੂੜੁ ਕਮਾਵੈ ਆਵੈ ਜਾਵੈ ॥
ਜੋ ਮਨੁੱਖ (ਅਸਰਧਾ-ਭਰੀਆਂ ਚਤੁਰਾਈਆਂ ਦੀ) ਵਿਅਰਥ ਕਮਾਈ ਕਰਦਾ ਹੈ ਉਹ ਜਨਮ-ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ,
One who practices falsehood comes and goes.
 
ਕਹਣਿ ਕਥਨਿ ਵਾਰਾ ਨਹੀ ਆਵੈ ॥
ਉਸ ਦੀਆਂ ਇਹ ਵਿਅਰਥ ਗੱਲਾਂ ਕਦੇ ਮੁੱਕਦੀਆਂ ਹੀ ਨਹੀਂ
By speaking and talking, His limits cannot be found.
 
ਕਿਆ ਦੇਖਾ ਸੂਝ ਬੂਝ ਨ ਪਾਵੈ ॥
ਅਗਿਆਨੀ ਅੰਨ੍ਹੇ ਨੇ ਹੁੱਦਤਾਂ ਵਿਚ ਹੀ ਰਹਿ ਕੇ) ਅਸਲੀਅਤ ਵੇਖੀ ਨਹੀਂ, ਇਸ ਵਾਸਤੇ ਉਸ ਨੂੰ ਕੋਈ ਸਮਝ ਨਹੀਂ ਆਉਂਦੀ,
Whatever one sees, is not understood.
 
ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥
ਤੇ ਪਰਮਾਤਮਾ ਦੇ ਨਾਮ ਤੋਂ ਬਿਨਾ ਉਸ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ ।੨।
Without the Name, satisfaction does not enter into the mind. ||2||
 
ਜੋ ਜਨਮੇ ਸੇ ਰੋਗਿ ਵਿਆਪੇ ॥
ਜੋ ਭੀ ਜੀਵ ਜਗਤ ਵਿਚ ਜਨਮ ਲੈਂਦੇ ਹਨ (ਪਰਮਾਤਮਾ ਦੀ ਹਸਤੀ ਵਲੋਂ ਅਸਰਧਾ ਦੇ ਕਾਰਨ) ਆਤਮਕ ਰੋਗ ਵਿਚ ਦਬੇ ਰਹਿੰਦੇ ਹਨ,
Whoever is born is afflicted by disease,
 
ਹਉਮੈ ਮਾਇਆ ਦੂਖਿ ਸੰਤਾਪੇ ॥
ਤੇ, ਹਉਮੈ ਦੇ ਦੁੱਖ ਵਿਚ, ਮਾਇਆ ਦੇ ਮੋਹ ਦੇ ਦੁੱਖ ਵਿਚ ਉਹ ਕਲੇਸ਼ ਪਾਂਦੇ ਰਹਿੰਦੇ ਹਨ
tortured by the pain of egotism and Maya.
 
ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥
ਇਸ ਰੋਗ ਤੋਂ ਇਸ ਦੁੱਖ ਤੋਂ ਉਹੀ ਮਨੁੱਖ ਬਚਦੇ ਹਨ, ਜਿਨ੍ਹਾਂ ਦੀ ਪ੍ਰਭੂ ਨੇ ਆਪ ਰਾਖੀ ਕੀਤੀ;
They alone are saved, who are protected by God.
 
ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥
ਜਿਨ੍ਹਾਂ ਨੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਅੰਮ੍ਰਿਤ-ਨਾਮ ਚੱਖਿਆ ।੩।
Serving the True Guru, they drink in the Amrit, the Ambrosial Nectar. ||3||
 
ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥
ਜੋ ਮਨੁੱਖ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ-ਰਸ ਚੱਖਦਾ ਹੈ, ਤੇ ਚੰਚਲ ਮਨ ਨੂੰ ਕਾਬੂ ਵਿਚ ਰੱਖਦਾ ਹੈ
The unstable mind is restrained by tasting this Nectar.
 
ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥
ਜੋ ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਅਟੱਲ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹੈ,
Serving the True Guru, one comes to cherish the Ambrosial Nectar of the Shabad.
 
ਸਾਚੈ ਸਬਦਿ ਮੁਕਤਿ ਗਤਿ ਪਾਏ ॥
ਉਹ ਮਨੁੱਖ ਇਸ ਸੱਚੀ ਬਾਣੀ ਦੀ ਰਾਹੀਂ ਵਿਕਾਰਾਂ ਤੋਂ ਖ਼ਲਾਸੀ ਹਾਸਲ ਕਰ ਲੈਂਦਾ ਹੈ, ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹ
Through the True Word of the Shabad, the state of liberation is obtained.
 
ਨਾਨਕ ਵਿਚਹੁ ਆਪੁ ਗਵਾਏ ॥੪॥੧੩॥
ਤੇ ਹੇ ਨਾਨਕ! ਉਹ ਆਪਣੇ ਅੰਦਰੋਂ (ਆਪਣੀ ਸਿਆਣਪ ਦਾ) ਅਹੰਕਾਰ ਦੂਰ ਕਰ ਲੈਂਦਾ ਹੈ ।੪।੧੩।
O Nanak, self-conceit is eradicated from within. ||4||13||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by