ਆਸਾ ਮਹਲਾ ੧ ਪੰਚਪਦੇ ॥
Aasaa, First Mehl, Panch-Padas:
 
ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥
ਜੇਹੜੀ ਗਾਂ ਦੁੱਧ ਨਾਹ ਦੇਵੇ ਉਹ ਗਾਂ ਕਿਸ ਕੰਮ? ਜੇਹੜੇ ਪੰਛੀ ਦੇ ਖੰਭ ਨਾਹ ਹੋਣ ਉਸ ਨੂੰ ਹੋਰ ਕੋਈ ਸਹਾਰਾ ਨਹੀਂ, ਬਨਸਪਤੀ ਪਾਣੀ ਤੋਂ ਬਿਨਾ ਹਰੀ ਨਹੀਂ ਰਹਿ ਸਕਦੀ ।
A cow without milk; a bird without wings; a garden without water - totally useless!
 
ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥
ਉਹ ਬਾਦਸ਼ਾਹ ਕਾਹਦਾ, ਜਿਸ ਨੂੰ ਕੋਈ ਸਲਾਮ ਨ ਕਰੇ? ਇਸੇ ਤਰ੍ਹਾਂ ਹੇ ਪ੍ਰਭੂ! ਜਿਸ ਹਿਰਦੇ ਵਿਚ ਤੇਰਾ ਨਾਮ ਨ ਹੋਵੇ ਉਹ ਇਕ ਹਨੇਰੀ ਕੋਠੜੀ ਹੀ ਹੈ ।੧।
What is an emperor, without respect? The chamber of the soul is so dark, without the Name of the Lord. ||1||
 
ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥
ਹੇ ਪ੍ਰਭੂ! ਤੂੰ ਮੈਨੂੰ ਕਿਉਂ ਵਿਸਾਰਦਾ ਹੈਂ? ਤੇਰੇ ਵਿਸਰਿਆਂ ਮੈਨੂੰ ਬੜਾ ਆਤਮਕ ਦੁੱਖ ਵਾਪਰਦਾ ਹੈ ।
How could I ever forget You? It would be so painful!
 
ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥
ਹੇ ਪ੍ਰਭੂ! (ਮੇਹਰ ਕਰ, ਮੇਰੇ ਮਨ ਤੋਂ) ਨਾਹ ਵਿਸਰ ।੧।ਰਹਾਉ।
I would suffer such pain - no, I shall not forget You! ||1||Pause||
 
ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥
ਅੱਖਾਂ ਅੱਗੇ ਹਨੇਰਾ ਆਉਣ ਲੱਗ ਪੈਂਦਾ ਹੈ, ਜੀਭ ਵਿਚ ਖਾਣ-ਪੀਣ ਦਾ ਸੁਆਦ ਮਾਣਨ ਦੀ ਤਾਕਤ ਨਹੀਂ ਰਹਿੰਦੀ, ਕੰਨਾਂ ਵਿਚ (ਰਾਗ ਆਦਿਕ) ਦੀ ਆਵਾਜ਼ ਨਹੀਂ ਸੁਣਾਈ ਦੇਂਦੀ,
The eyes grow blind, the tongue does not taste, and the ears do not hear any sound.
 
ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥
ਪੈਰਾਂ ਨਾਲ ਭੀ ਮਨੁੱਖ ਤਦੋਂ ਹੀ ਤੁਰਦਾ ਹੈ ਜੇ ਕੋਈ ਹੋਰ ਅਗੋਂ ਉਸਦੀ ਡੰਗੋਰੀ ਫੜੇ—(ਬੁਢੇਪੇ ਦੇ ਕਾਰਨ ਮਨੁੱਖ ਦੇ ਸਰੀਰ ਦੀ ਇਹ ਹਾਲਤ ਬਣ ਜਾਂਦੀ ਹੈ, ਫਿਰ ਭੀ) ਮਨੁੱਖ ਸਿਮਰਨ ਤੋਂ ਸੁੰਞਾ ਹੀ ਰਹਿੰਦਾ ਹੈ, ਇਸ ਦੇ ਜੀਵਨ-ਰੁੱਖ ਨੂੰ ਹੋਰ ਹੋਰ ਫਲ ਲੱਗਦੇ ਰਹਿੰਦੇ ਹਨ ।੨।
He walks on his feet only when supported by someone else; without serving the Lord, such are the fruits of life. ||2||
 
ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥
ਜੋ ਮਨੁੱਖ ਸੁਅੱਛ ਹਿਰਦੇ ਦੀ ਭੁਏਂ ਵਿਚ ਗੁਰ-ਸ਼ਬਦ ਰੂਪ ਬਾਗ਼ ਦੇ ਰੁੱਖ ਲਾਂਦੇ ਹਨ ਅਤੇ ਪ੍ਰੇਮ-ਰੂਪ ਪਾਣੀ ਸਿੰਜਦੇ ਹਨ,
The Word is the tree; the garden of the heart is the farm; tend it, and irrigate it with the Lord's Love.
 
ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥
ਉਹਨਾਂ ਸਭਨਾਂ ਨੂੰ ਅਕਾਲ ਪੁਰਖ ਦਾ ਨਾਮ-ਫਲ ਲੱਗਦਾ ਹੈ; ਪਰ ਪ੍ਰਭੂ ਦੀ ਮੇਹਰ ਤੋਂ ਬਿਨਾ ਇਹ ਦਾਤਿ ਨਹੀਂ ਮਿਲਦੀ ।੩।
All these trees bear the fruit of the Name of the One Lord; but without the karma of good actions, how can anyone obtain it? ||3||
 
ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥
ਹੇ ਪ੍ਰਭੂ! ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ, ਤੇਰਾ ਸਿਮਰਨ ਕਰਨ ਤੋਂ ਬਿਨਾ ਮਨੁੱਖਾ ਜੀਵਨ ਦਾ ਲਾਭ ਕਿਸੇ ਨੂੰ ਨਹੀਂ ਮਿਲ ਸਕਦਾ ।
As many living beings are there are, they are all Yours. Without selfless service, no one obtains any reward.
 
ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥
(ਜੋ ਭੀ ਜੰਮਿਆ ਹੈ ਉਸ ਨੂੰ) ਕਦੇ ਦੁੱਖ ਤੇ ਕਦੇ ਸੁਖ ਮਿਲਣਾ—ਇਹ ਤਾਂ ਤੇਰੀ ਰਜ਼ਾ ਹੈ (ਪਰ ਦੁੱਖ ਵਿਚ ਜੀਵ ਘਾਬਰ ਜਾਂਦਾ ਹੈ, ਸੁਖਾਂ ਵਿਚ ਆਪੇ ਤੋਂ ਬਾਹਰ ਹੁੰਦਾ ਹੈ) ਤੇਰੇ ਨਾਮ ਦੀ ਟੇਕ ਤੋਂ ਬਿਨਾ ਜਿੰਦ ਅਡੋਲ ਰਹਿ ਹੀ ਨਹੀਂ ਸਕਦੀ ।੪।
Pain and pleasure come by Your Will; without the Name, the soul does not even exist. ||4||
 
ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥
ਗੁਰੂ ਦੀ ਦੱਸੀ ਮਤਿ ਵਿਚ ਤੁਰ ਕੇ ਆਪਾ-ਭਾਵ ਦਾ ਮਰ ਜਾਣਾ—ਇਹੀ ਹੈ ਸਹੀ ਜੀਵਨ, ਜੇ ਮਨੁੱਖ ਦਾ ਸੁਆਰਥੀ ਜੀਵਨ ਨਹੀਂ ਮੱੁਕਿਆ ਤਾਂ ਉਹ ਜੀਵਨ ਵਿਅਰਥ ਹੈ । ਜੇ ਮੈਂ ਇਹ ਸੁਆਰਥੀ ਜੀਵਨ ਜੀਊਂਦਾ ਹਾਂ, ਤਾਂ ਇਸ ਨੂੰ ਜੀਵਨ ਦਾ ਸੁਚੱਜਾ ਢੰਗ ਨਹੀਂ ਕਿਹਾ ਜਾ ਸਕਦਾ
To die in the Teachings is to live. Otherwise, what is life? That is not the way.
 
ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥
ਨਾਨਕ ਆਖਦਾ ਹੈ ਪਰਮਾਤਮਾ ਜ਼ਿੰਦਗੀ ਦੇਣ ਵਾਲਾ ਹੈ (ਉਸੇ ਦੀ ਹਜ਼ੂਰੀ ਵਿਚ ਅਰਦਾਸ ਕਰਨੀ ਚਾਹੀਦੀ ਹੈ ਕਿ) ਹੇ ਪ੍ਰਭੂ! ਜਿਥੇ ਤੇਰੀ ਰਜ਼ਾ ਹੈ ਉਥੇ ਸਾਨੂੰ ਰੱਖ (ਭਾਵ, ਆਪਣੀ ਰਜ਼ਾ ਵਿਚ ਰੱਖ ਤੇ ਸਿਮਰਨ ਦੀ ਦਾਤਿ ਬਖ਼ਸ਼ ।੫।੧੯।
Says Nanak, He grants life to the living beings; O Lord, please keep me according to Your Will. ||5||19||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by