ਆਸਾ ਮਹਲਾ ੧ ਪੰਚਪਦੇ ॥
Aasaa, First Mehl, Panch-Padas:
ਮੋਹੁ ਕੁਟੰਬੁ ਮੋਹੁ ਸਭ ਕਾਰ ॥
(ਹੇ ਭਾਈ!) ਮੋਹ (ਮਨੁੱਖ ਦੇ ਮਨ ਵਿਚ) ਪਰਵਾਰ ਦੀ ਮਮਤਾ ਪੈਦਾ ਕਰਦਾ ਹੈ, ਮੋਹ (ਜਗਤ ਦੀ) ਸਾਰੀ ਕਾਰ ਚਲਾ ਰਿਹਾ ਹੈ,
Your attachment to your family, your attachment to all your affairs
ਮੋਹੁ ਤੁਮ ਤਜਹੁ ਸਗਲ ਵੇਕਾਰ ॥੧॥
(ਪਰ ਮੋਹ ਹੀ) ਵਿਕਾਰ ਪੈਦਾ ਕਰਦਾ ਹੈ, (ਇਸ ਵਾਸਤੇ) ਮੋਹ ਨੂੰ ਛੱਡ ।੧।
- renounce all your attachments, for they are all corrupt. ||1||
ਮੋਹੁ ਅਰੁ ਭਰਮੁ ਤਜਹੁ ਤੁਮ੍ਹ ਬੀਰ ॥
ਹੇ ਭਾਈ! (ਦੁਨੀਆ ਦਾ) ਮੋਹ ਛੱਡ ਅਤੇ ਮਨ ਦੀ ਭਟਕਣਾ ਦੂਰ ਕਰ ।
Renounce your attachments and doubts, O brother,
ਸਾਚੁ ਨਾਮੁ ਰਿਦੇ ਰਵੈ ਸਰੀਰ ॥੧॥ ਰਹਾਉ ॥
(ਮੋਹ ਤਿਆਗਿਆਂ ਹੀ) ਮਨੁੱਖ ਪਰਮਾਤਮਾ ਦਾ ਅਟੱਲ ਨਾਮ ਹਿਰਦੇ ਵਿਚ ਸਿਮਰ ਸਕਦਾ ਹੈ ।੧।ਰਹਾਉ।
and dwell upon the True Name within your heart and body. ||1||Pause||
ਸਚੁ ਨਾਮੁ ਜਾ ਨਵ ਨਿਧਿ ਪਾਈ ॥
ਜਦੋਂ ਮਨੁੱਖ ਪਰਮਾਤਮਾ ਦਾ ਸਦਾ-ਥਿਰ ਨਾਮ (-ਰੂਪ) ਨੌ-ਨਿਧਿ ਪ੍ਰਾਪਤ ਕਰ ਲੈਂਦਾ ਹੈ (ਤਾਂ ਉਸ ਦਾ ਮਨ ਮਾਇਆ ਦਾ ਪੁੱਤਰ ਨਹੀਂ ਬਣਿਆ ਰਹਿੰਦਾ,
When one receives the nine treasures of the True Name,
ਰੋਵੈ ਪੂਤੁ ਨ ਕਲਪੈ ਮਾਈ ॥੨॥
(ਤਾਂ ਉਸ ਦਾ ਮਨ ਮਾਇਆ ਦਾ ਪੁੱਤਰ ਨਹੀਂ ਬਣਿਆ ਰਹਿੰਦਾ, ਫਿਰ) ਮਨ ਮਾਇਆ ਦੀ ਖ਼ਾਤਰ ਰੋਂਦਾ ਨਹੀਂ ਕਲਪਦਾ ਨਹੀਂ ।੨।
his children do not weep, and his mother does not grieve. ||2||
ਏਤੁ ਮੋਹਿ ਡੂਬਾ ਸੰਸਾਰੁ ॥
ਇਹ ਮੋਹ ਵਿਚ ਸਾਰਾ ਜਗਤ ਡੁੱਬਾ ਪਿਆ ਹੈ,
In this attachment, the world is drowning.
ਗੁਰਮੁਖਿ ਕੋਈ ਉਤਰੈ ਪਾਰਿ ॥੩॥
ਕੋਈ ਵਿਰਲਾ ਮਨੁੱਖ ਜੋ ਗੁਰੂ ਦੇ ਦੱਸੇ ਰਸਤੇ ਤੇ ਤੁਰਦਾ ਹੈ (ਮੋਹ ਦੇ ਸਮੁੰਦਰ ਵਿਚੋਂ) ਪਾਰ ਲੰਘਦਾ ਹੈ ।੩।
Few are the Gurmukhs who swim across. ||3||
ਏਤੁ ਮੋਹਿ ਫਿਰਿ ਜੂਨੀ ਪਾਹਿ ॥
(ਹੇ ਭਾਈ!) ਇਸ ਮੋਹ ਵਿਚ (ਫਸਿਆ ਹੋਇਆ) ਤੂੰ ਮੁੜ ਮੁੜ ਜੂਨਾਂ ਵਿਚ ਪਏਂਗਾ,
In this attachment, people are reincarnated over and over again.
ਮੋਹੇ ਲਾਗਾ ਜਮ ਪੁਰਿ ਜਾਹਿ ॥੪॥
ਮੋਹ ਵਿਚ ਹੀ ਜਕੜਿਆ ਹੋਇਆ ਤੂੰ ਜਮਰਾਜ ਦੇ ਦੇਸ ਵਿਚ ਜਾਵੇਂਗਾ ।੪।
Attached to emotional attachment, they go to the city of Death. ||4||
ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥
ਜੇਹੜੇ ਬੰਦੇ (ਰਿਵਾਜੀ) ਗੁਰੂ ਦੀ ਸਿੱਖਿਆ ਲੈ ਕੇ ਜਪ ਤਪ ਕਮਾਂਦੇ ਹਨ,
You have received the Guru's Teachings - now practice meditation and penance.
ਨਾ ਮੋਹੁ ਤੂਟੈ ਨਾ ਥਾਇ ਪਾਹਿ ॥੫॥
ਉਹਨਾਂ ਦਾ ਮੋਹ ਟੁੱਟਦਾ ਨਹੀਂ, (ਇਹਨਾਂ ਜਪਾਂ ਤਪਾਂ ਨਾਲ) ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਨਹੀਂ ਹੁੰਦੇ ।੫।
If attachment is not broken, no one is approved. ||5||
ਨਦਰਿ ਕਰੇ ਤਾ ਏਹੁ ਮੋਹੁ ਜਾਇ ॥
ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਦਾ ਇਹ ਮੋਹ ਦੂਰ ਹੁੰਦਾ ਹੈ,
But if He bestows His Glance of Grace, then this attachment departs.
ਨਾਨਕ ਹਰਿ ਸਿਉ ਰਹੈ ਸਮਾਇ ॥੬॥੨੩॥
ਹੇ ਨਾਨਕ! ਉਹ ਸਦਾ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦਾ ਹੈ ।੬।੨੩।
O Nanak, then one remains merged in the Lord. ||6||23||