ਆਸਾ ਮਹਲਾ ੧ ਚਉਪਦੇ ॥
Aasaa, First Mehl, Chau-Padas:
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
(ਵਿਦਿਆ ਪ੍ਰਾਪਤ ਕਰ ਕੇ) ਜੋ ਮਨੁੱਖ ਦੂਜਿਆਂ ਨਾਲ ਭਲਾਈ ਕਰਨ ਵਾਲਾ ਹੋ ਗਿਆ ਹੈ ਤਾਂ ਹੀ ਸਮਝੋ ਕਿ ਉਹ ਵਿੱਦਿਆ ਪਾ ਕੇ ਵਿਚਾਰਵਾਨ ਬਣਿਆ ਹੈ ।
Contemplate and reflect upon knowledge, and you will become a benefactor to others.
ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥
ਤੀਰਥਾਂ ਤੇ ਨਿਵਾਸ ਰੱਖਣ ਵਾਲਾ ਤਦੋਂ ਹੀ ਸਫਲ ਹੈ, ਜੇ ਉਸ ਨੇ ਪੰਜੇ ਕਾਮਾਦਿਕ ਵੱਸ ਕਰ ਲਏ ਹਨ ।੧।
When you conquer the five passions, then you shall come to dwell at the sacred shrine of pilgrimage. ||1||
ਘੁੰਘਰੂ ਵਾਜੈ ਜੇ ਮਨੁ ਲਾਗੈ ॥
ਜੇ ਮੇਰਾ ਮਨ ਪ੍ਰਭੂ-ਚਰਨਾਂ ਵਿਚ ਜੁੜਨਾ ਸਿੱਖ ਗਿਆ ਹੈ ਤਦੋਂ ਹੀ (ਭਗਤੀਆ ਬਣ ਕੇ) ਘੁੰਘਰੂ ਵਜਾਣੇ ਸਫਲ ਹਨ ।
You shall hear the vibrations of the tinkling bells, when your mind is held steady.
ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥
ਫਿਰ ਪਰਲੋਕ ਵਿਚ ਜਮ ਮੇਰਾ ਕੁਝ ਭੀ ਨਹੀਂ ਵਿਗਾੜ ਸਕਦਾ ।੧।ਰਹਾਉ।
So what can the Messenger of Death do to me hereafter? ||1||Pause||
ਆਸ ਨਿਰਾਸੀ ਤਉ ਸੰਨਿਆਸੀ ॥
ਜੇ ਸਭ ਮਾਇਕ-ਆਸਾਂ ਵਲੋਂ ਉਪਰਾਮ ਹੈ ਤਾਂ ਸਮਝੋ ਇਹ ਸੰਨਿਆਸੀ ਹੈ ।
When you abandon hope and desire, then you become a true Sannyaasi.
ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥
(ਗ੍ਰਿਹਸਤੀ ਹੰੁਦਿਆਂ) ਜੋਗੀ ਵਾਲਾ ਜਤ (ਕਾਇਮ) ਹੈ ਤਾਂ ਉਸ ਨੂੰ ਅਸਲ ਗ੍ਰਿਹਸਤੀ ਜਾਣੋ ।੨।
When the Yogi practices abstinence, then he enjoys his body. ||2||
ਦਇਆ ਦਿਗੰਬਰੁ ਦੇਹ ਬੀਚਾਰੀ ॥
ਜੇ (ਹਿਰਦੇ ਵਿਚ) ਦਇਆ ਹੈ, ਜੇ ਸਰੀਰ ਨੂੰ (ਵਿਕਾਰਾਂ ਵਲੋਂ ਪਵਿੱਤ੍ਰ ਰੱਖਣ ਦੀ) ਵਿਚਾਰ ਵਾਲਾ ਭੀ ਹੈ, ਤਾਂ ਉਹ ਅਸਲ ਦਿਗੰਬਰ (ਨਾਂਗਾ ਜੈਨੀ);
Through compassion, the naked hermit reflects upon his inner self.
ਆਪਿ ਮਰੈ ਅਵਰਾ ਨਹ ਮਾਰੀ ॥੩॥
ਜੋ ਮਨੁੱਖ ਆਪ (ਵਿਕਾਰਾਂ ਵਲੋਂ) ਮਰਿਆ ਹੋਇਆ ਹੈ ਉਹੀ ਹੈ (ਅਸਲ ਅਹਿੰਸਾ-ਵਾਦੀ) ਜੋ ਹੋਰਨਾਂ ਨੂੰ ਨਹੀਂ ਮਾਰਦਾ ।੩।
He slays his own self, instead of slaying others. ||3||
ਏਕੁ ਤੂ ਹੋਰਿ ਵੇਸ ਬਹੁਤੇਰੇ ॥
ਪਰ ਕਿਸੇ ਨੂੰ ਮੰਦਾ ਨਹੀਂ ਕਿਹਾ ਜਾ ਸਕਦਾ, ਹੇ ਪ੍ਰਭੂ!) ਇਹ ਸਾਰੇ ਤੇਰੇ ਹੀ ਅਨੇਕਾਂ ਵੇਸ ਹਨ, ਹਰੇਕ ਵੇਸ ਵਿਚ ਤੂੰ ਆਪ ਮੌਜੂਦ ਹੈਂ ।
You, O Lord, are the One, but You have so many Forms.
ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥
ਨਾਨਕ (ਵਿਚਾਰਾ) ਤੇਰੇ ਕੌਤਕ-ਤਮਾਸ਼ੇ ਸਮਝ ਨਹੀਂ ਸਕਦਾ ।੪।੨੫।
Nanak does not know Your wondrous plays. ||4||25||