ਆਸਾ ਮਹਲਾ ੧ ॥
Aasaa, First Mehl:
 
ਏਕ ਨ ਭਰੀਆ ਗੁਣ ਕਰਿ ਧੋਵਾ ॥
ਮੈਂ ਕਿਸੇ ਸਿਰਫ਼ ਇੱਕ ਔਗੁਣ ਨਾਲ ਲਿੱਬੜੀ ਹੋਈ ਨਹੀਂ ਹਾਂ ਕਿ ਆਪਣੇ ਅੰਦਰ ਗੁਣ ਪੈਦਾ ਕਰ ਕੇ ਉਸ ਇੱਕ ਔਗੁਣ ਨੂੰ ਧੋ ਸਕਾਂ (ਮੇਰੇ ਅੰਦਰ ਤਾਂ ਬੇਅੰਤ ਔਗੁਣ ਹਨ ਕਿਉਂਕਿ)
I am not stained by only one sin, that could be washed clean by virtue.
 
ਮੇਰਾ ਸਹੁ ਜਾਗੈ ਹਉ ਨਿਸਿ ਭਰਿ ਸੋਵਾ ॥੧॥
ਮੈਂ ਤਾਂ ਸਾਰੀ ਉਮਰ-ਰਾਤ ਹੀ (ਮੋਹ ਦੀ ਨੀਂਦ ਵਿਚ ਸੱੁਤੀ ਰਹੀ ਹਾਂ, ਤੇ ਮੇਰਾ ਖਸਮ-ਪ੍ਰਭੂ ਜਾਗਦਾ ਰਹਿੰਦਾ ਹੈ (ਉਸ ਦੇ ਨੇੜੇ ਮੋਹ ਢੁਕ ਹੀ ਨਹੀਂ ਸਕਦਾ) ।੧।
My Husband Lord is awake, while I sleep through the entire night of my life. ||1||
 
ਇਉ ਕਿਉ ਕੰਤ ਪਿਆਰੀ ਹੋਵਾ ॥
ਅਜੇਹੀ ਹਾਲਤ ਵਿਚ ਮੈਂ ਖਸਮ-ਪ੍ਰਭੂ ਨੂੰ ਕਿਵੇਂ ਪਿਆਰੀ ਲੱਗ ਸਕਦੀ ਹਾਂ?
In this way, how can I become dear to my Husband Lord?
 
ਸਹੁ ਜਾਗੈ ਹਉ ਨਿਸ ਭਰਿ ਸੋਵਾ ॥੧॥ ਰਹਾਉ ॥
ਖਸਮ ਜਾਗਦਾ ਹੈ ਤੇ ਮੈਂ ਸਾਰੀ ਰਾਤ ਸੁੱਤੀ ਰਹਿੰਦੀ ਹਾਂ ।੧।ਰਹਾਉ।
My Husband Lord remains awake, while I sleep through the entire night of my life. ||1||Pause||
 
ਆਸ ਪਿਆਸੀ ਸੇਜੈ ਆਵਾ ॥
ਮੈਂ ਸੇਜ ਤੇ ਆਉਂਦੀ ਹਾਂ (ਮੈਂ ਹਿਰਦੇ-ਸੇਜ ਵਲ ਪਰਤਦੀ ਹਾਂ, ਪਰ ਅਜੇ ਭੀ) ਦੁਨੀਆ ਦੀਆਂ ਆਸਾਂ ਦੀ ਪਿਆਸ ਨਾਲ ਮੈਂ ਵਿਆਕੁਲ ਹਾਂ ।
With hope and desire, I approach His Bed,
 
ਆਗੈ ਸਹ ਭਾਵਾ ਕਿ ਨ ਭਾਵਾ ॥੨॥
(ਅਜੇਹੀ ਆਤਮਕ ਦਸ਼ਾ ਨਾਲ ਕਿਵੇਂ ਯਕੀਨ ਬਣੇ ਕਿ) ਮੈਂ ਖਸਮ-ਪ੍ਰਭੂ ਨੂੰ ਪਸੰਦ ਆਵਾਂ ਕਿ ਨਾਹ ਪਸੰਦ ਆਵਾਂ ।੨।
but I do not know whether He will be pleased with me or not. ||2||
 
ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥
ਹੇ ਮਾਂ! (ਸਾਰੀ ਉਮਰ ਮਾਇਆ ਦੀ ਨੀਂਦ ਵਿਚ ਸੁੱਤੀ ਰਹਿਣ ਕਰ ਕੇ) ਮੈਨੂੰ ਸਮਝ ਨਹੀਂ ਆਉਂਦੀ ਕਿ ਮੇਰਾ ਕੀਹ ਬਣੇਗਾ (ਮੈਨੂੰ ਪਤੀ-ਪ੍ਰਭੂ ਪਰਵਾਨ ਕਰੇਗਾ ਕਿ ਨਹੀਂ),
How do I know what will happen to me, O my mother?
 
ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
(ਪਰ ਹੁਣ) ਪ੍ਰਭੂ-ਪਤੀ ਦੇ ਦਰਸ਼ਨ ਤੋਂ ਬਿਨਾ ਮੈਨੂੰ ਧਰਵਾਸ ਭੀ ਨਹੀਂ ਬੱਝਦਾ ।੧।ਰਹਾਉ।
Without the Blessed Vision of the Lord's Darshan, I cannot survive. ||1||Pause||
 
ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥
(ਹੇ ਮਾਂ! ਸਾਰੀ ਉਮਰ) ਮੈਂ ਪ੍ਰਭੂ-ਪਤੀ ਦੇ ਪ੍ਰੇਮ ਦਾ ਸੁਆਦ ਨ ਚੱਖਿਆ; ਇਸੇ ਕਰਕੇ ਮੇਰੀ ਮਾਇਆ ਵਾਲੀ ਤ੍ਰਿਸ਼ਨਾ (ਦੀ ਅੱਗ) ਨਹੀਂ ਬੁੱਝ ਸਕੀ ।
I have not tasted His Love, and my thirst is not quenched.
 
ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥
ਮੇਰੀ ਜਵਾਨੀ ਲੰਘ ਗਈ ਹੈ, ਹੁਣ ਮੇਰੀ ਜਿੰਦ ਪਛਤਾਵਾ ਕਰ ਰਹੀ ਹੈ ।੩।
My beautiful youth has run away, and now I, the soul-bride, repent and regret. ||3||
 
ਅਜੈ ਸੁ ਜਾਗਉ ਆਸ ਪਿਆਸੀ ॥
(ਹੇ ਮਾਂ! ਜਵਾਨੀ ਤਾਂ ਲੰਘ ਗਈ ਹੈ, ਪਰ ਅਰਦਾਸ ਕਰ) ਅਜੇ ਭੀ ਮੈਂ ਮਾਇਆ ਦੀਆਂ ਆਸਾਂ ਦੀ ਪਿਆਸ ਵਲੋਂ ਉਪਰਾਮ ਹੋ ਕੇ
Even now, I am held by hope and desire.
 
ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥
ਮਾਇਆ ਦੀਆਂ ਆਸਾਂ ਲਾਹ ਕੇ ਜੀਵਨ ਗੁਜ਼ਾਰਾਂ (ਸ਼ਾਇਦ ਮੇਹਰ ਕਰ ਹੀ ਦੇਵੇ) ।੧।ਰਹਾਉ।
I am depressed; I have no hope at all. ||1||Pause||
 
ਹਉਮੈ ਖੋਇ ਕਰੇ ਸੀਗਾਰੁ ॥
ਜਦੋਂ ਜੀਵ-ਇਸਤ੍ਰੀ ਹਉਮੈ ਗਵਾਂਦੀ ਹੈ ਜਦੋਂ ਜਿੰਦ ਨੂੰ ਸੁੰਦਰ ਬਣਾਨ ਦਾ ਇਹ ਉੱਦਮ ਕਰਦੀ ਹੈ,
She overcomes her egotism, and adorns herself;
 
ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥
ਤਦੋਂ ਉਸ ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਉਸ ਦੀ ਹਿਰਦਾ-ਸੇਜ ਤੇ ਆ ਕੇ ਮਿਲਦਾ ਹੈ ।੪।
the Husband Lord now ravishes and enjoys the soul-bride on His Bed. ||4||
 
ਤਉ ਨਾਨਕ ਕੰਤੈ ਮਨਿ ਭਾਵੈ ॥
ਹੇ ਨਾਨਕ! ਤਦੋਂ ਹੀ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਮਨ ਵਿਚ ਚੰਗੀ ਲੱਗਦੀ ਹੈ,
Then, O Nanak, the bride becomes pleasing to the Mind of her Husband Lord;
 
ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥
ਜਦੋਂ ਮਾਣ-ਵਡਿਆਈ ਛੱਡ ਕੇ ਆਪਣੇ ਖਸਮ ਦੀ ਰਜ਼ਾ ਵਿਚ ਲੀਨ ਹੁੰਦੀ ਹੈ ।੧।ਰਹਾਉ।
she sheds her self-conceit, and is absorbed in her Lord and Master. ||1||Pause||26||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by