ਆਸਾ ਮਹਲਾ ੧ ॥
Aasaa, First Mehl:
ਪੇਵਕੜੈ ਧਨ ਖਰੀ ਇਆਣੀ ॥
ਜਗਤ ਦੇ ਮੋਹ ਵਿਚ ਫਸ ਕੇ ਜੀਵ-ਇਸਤ੍ਰੀ ਬਹੁਤ ਮੂਰਖ ਰਹਿੰਦੀ ਹੈ ।
In this world of my father's house, I, the soul-bride, have been very childish;
ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥
(ਇਸ ਮੋਹ ਵਿਚ ਫਸ ਕੇ ਹੀ) ਮੈਂ ਉਸ ਖਸਮ-ਪ੍ਰਭੂ (ਦੀ ਮੇਹਰ ਦੀ ਨਜ਼ਰ) ਦੀ ਕਦਰ ਨਹੀਂ ਸਮਝ ਸਕੀ (ਤੇ ਉਸ ਦੇ ਚਰਨਾਂ ਤੋਂ ਵਿਛੁੜੀ ਰਹੀ) ।੧।
I did not realize the value of my Husband Lord. ||1||
ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥
ਮੇਰਾ ਖਸਮ-ਪ੍ਰਭੂ ਹਰ ਵੇਲੇ ਇਕ-ਰਸ ਰਹਿੰਦਾ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ ।
My Husband is the One; there is no other like Him.
ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥
ਉਹ ਸਦਾ ਮੇਹਰ ਦੀ ਨਜ਼ਰ ਕਰਦਾ ਹੈ (ਉਸ ਦੀ ਮੇਹਰ ਦੀ ਨਜ਼ਰ ਨਾਲ ਹੀ) ਮੇਰਾ ਉਸ ਨਾਲ ਮਿਲਾਪ ਹੋ ਸਕਦਾ ਹੈ ।੧।ਰਹਾਉ।
If He bestows His Glance of Grace, then I shall meet Him. ||1||Pause||
ਸਾਹੁਰੜੈ ਧਨ ਸਾਚੁ ਪਛਾਣਿਆ ॥
ਜੇਹੜੀ ਜੀਵ-ਇਸਤ੍ਰੀ ਜਗਤ ਦੇ ਮੋਹ ਤੋਂ ਨਿਕਲ ਕੇ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਹ (ਪ੍ਰਭੂ ਦੀ ਮਿਹਰ ਦੀ ਨਜ਼ਰ ਨਾਲ) ਉਸ ਸਦਾ-ਥਿਰ ਪ੍ਰਭੂ (ਦੀ ਕਦਰ) ਪਛਾਣ ਲੈਂਦੀ ਹੈ;
In the next world of my in-law's house, I, the the soul-bride, shall realize Truth;
ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥
ਅਡੋਲ ਅਵਸਥਾ ਵਿਚ ਟਿਕ ਕੇ ਪ੍ਰੇਮ ਵਿਚ ਜੁੜ ਕੇ ਉਹ ਆਪਣੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ।੨।
I shall come to know the celestial peace of my Husband Lord. ||2||
ਗੁਰ ਪਰਸਾਦੀ ਐਸੀ ਮਤਿ ਆਵੈ ॥
ਜਦੋਂ ਗੁਰੂ ਦੀ ਕਿਰਪਾ ਨਾਲ (ਜੀਵ-ਇਸਤ੍ਰੀ ਨੂੰ) ਅਜੇਹੀ ਅਕਲ ਆ ਜਾਂਦੀ ਹੈ (ਕਿ ਉਹ ਜਗਤ ਦਾ ਮੋਹ ਛੱਡ ਕੇ ਪ੍ਰਭੂ-ਚਰਨਾਂ ਵਿਚ ਜੁੜਨ ਦਾ ਉੱਦਮ ਕਰਦੀ ਹੈ)
By Guru's Grace, such wisdom comes to me,
ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥
ਤਦੋਂ ਜੀਵ-ਇਸਤ੍ਰੀ ਕੰਤ-ਪ੍ਰਭੂ ਦੇ ਮਨ ਵਿਚ ਚੰਗੀ ਲੱਗਣ ਲੱਗ ਪੈਂਦੀ ਹੈ ।੩।
so that the soul-bride becomes pleasing to the Mind of the Husband Lord. ||3||
ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥
ਨਾਨਕ ਆਖਦਾ ਹੈ ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਡਰ ਦਾ ਤੇ ਪ੍ਰੇਮ ਦਾ ਸਿੰਗਾਰ ਬਣਾਂਦੀ ਹੈ,
Says Nanak, she who adorns herself with the Love and the Fear of God,
ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥
ਉਸ ਦੀ ਹਿਰਦੇ-ਸੇਜ ਉਤੇ ਪ੍ਰਭੂ-ਪਤੀ ਸਦਾ ਟਿਕਿਆ ਰਹਿੰਦਾ ਹੈ ।੪।੨੭।
enjoys her Husband Lord forever on His Bed. ||4||27||