ਆਸਾ ਮਹਲਾ ੧ ॥
Aasaa, First Mehl:
ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥
(ਮਾਂ ਪਿਉ ਪੁਤ੍ਰ ਆਦਿਕ ਨੂੰ ਹੀ ਆਪਣਾ ਸਦਾ ਸਾਥੀ ਜਾਣ ਕੇ ਜੀਵ ਪਰਮਾਤਮਾ ਨੂੰ ਵਿਸਾਰੀ ਬੈਠਾ ਹੈ) ਅਸਲ ਵਿਚ ਨਾਹ ਮਾਂ ਨਾਹ ਪੁੱਤਰ ਕੋਈ ਭੀ ਕਿਸੇ ਦਾ ਪੱਕਾ ਸਾਥੀ ਨਹੀਂ ਹੈ
No one is anyone else's son, and no one is anyone else's mother.
ਝੂਠੈ ਮੋਹਿ ਭਰਮਿ ਭੁਲਾਈ ॥੧॥
ਝੂਠੇ ਮੋਹ ਦੇ ਕਾਰਨ ਦੁਨੀਆ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਹੋਈ ਹੈ ।੧।
Through false attachments, people wander around in doubt. ||1||
ਮੇਰੇ ਸਾਹਿਬ ਹਉ ਕੀਤਾ ਤੇਰਾ ॥
ਹੇ ਮੇਰੇ ਮਾਲਿਕ-ਪ੍ਰਭੂ! ਮੈਂ ਤੇਰਾ ਪੈਦਾ ਕੀਤਾ ਹੋਇਆ ਹਾਂ (ਮੇਰੀਆਂ ਸਾਰੀਆਂ ਸਰੀਰਕ ਤੇ ਆਤਮਕ ਲੋੜਾਂ ਤੂੰ ਹੀ ਜਾਣਦਾ ਹੈਂ ਤੇ ਪੂਰੀਆਂ ਕਰਨ ਦੇ ਸਮਰੱਥ ਹੈਂ),
O My Lord and Master, I am created by You.
ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥
(ਮੇਰੇ ਆਤਮਕ ਜੀਵਨ ਦੀ ਖ਼ਾਤਰ) ਜਦੋਂ ਤੂੰ ਮੈਨੂੰ ਆਪਣਾ ਨਾਮ ਦੇਂਦਾ ਹੈਂ, ਤਦੋਂ ਹੀ ਮੈਂ ਜਪ ਸਕਦਾ ਹਾਂ ।੧।ਰਹਾਉ।
If You give it to me, I will chant Your Name. ||1||Pause||
ਬਹੁਤੇ ਅਉਗਣ ਕੂਕੈ ਕੋਈ ॥
ਅਨੇਕਾਂ ਹੀ ਪਾਪ ਕੀਤੇ ਹੋਏ ਹੋਣ, ਫਿਰ ਭੀ ਜੇ ਕੋਈ ਮਨੁੱਖ (ਪਰਮਾਤਮਾ ਦੇ ਦਰ ਤੇ) ਅਰਜ਼ੋਈ ਕਰਦਾ ਹੈ
That person who is filled with all sorts of sins may pray at the Lord's Door,
ਜਾ ਤਿਸੁ ਭਾਵੈ ਬਖਸੇ ਸੋਈ ॥੨॥
(ਪਰਮਾਤਮਾ ਪੈਦਾ ਕੀਤੇ ਦੀ ਲਾਜ ਰੱਖਦਾ ਹੈ) ਜਦੋਂ ਉਸ ਨੂੰ (ਉਸ ਅੱਤ ਵਿਕਾਰੀ ਦੀ ਭੀ ਅਰਜ਼ੋਈ) ਪਸੰਦ ਆਉਂਦੀ ਹੈ ਤਾਂ ਉਹ ਬਖ਼ਸ਼ਸ਼ ਕਰਦਾ ਹੈ (ਤੇ ਉਸ ਦੇ ਆਤਮਕ ਜੀਵਨ ਵਾਸਤੇ ਉਸ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ) ।੨।
but he is forgiven only when the Lord so wills. ||2||
ਗੁਰ ਪਰਸਾਦੀ ਦੁਰਮਤਿ ਖੋਈ ॥
ਜਦੋਂ ਗੁਰੂ ਦੀ ਕਿਰਪਾ ਨਾਲ ਸਾਡੀ ਖੋਟੀ ਮਤਿ ਨਾਸ ਹੰੁਦੀ ਹੈ
By Guru's Grace, evil-mindedness is destroyed.
ਜਹ ਦੇਖਾ ਤਹ ਏਕੋ ਸੋਈ ॥੩॥
ਮੈਂ ਜਿਧਰ ਵੇਖਦਾ ਹਾਂ ਉਧਰ (ਸਭ ਜੀਵਾਂ ਨੂੰ ਪੈਦਾ ਕਰਨ ਵਾਲਾ) ਉਹ ਪਰਮਾਤਮਾ ਹੀ ਵਿਆਪਕ ਵੇਖਦਾ ਹਾਂ
Wherever I look, there I find the One Lord. ||3||
ਕਹਤ ਨਾਨਕ ਐਸੀ ਮਤਿ ਆਵੈ ॥
ਨਾਨਕ ਆਖਦਾ ਹੈ ਕਿ ਜਦੋਂ (ਪ੍ਰਭੂ ਦੀ ਆਪਣੀ ਹੀ ਮੇਹਰ ਨਾਲ ਗੁਰੂ ਦੀ ਰਾਹੀਂ) ਜੀਵ ਨੂੰ ਅਜੇਹੀ ਅਕਲ ਆ ਜਾਵੇ ਕਿ ਹਰ ਪਾਸੇ ਉਸ ਨੂੰ ਪਰਮਾਤਮਾ ਹੀ ਦਿੱਸੇ,
Says Nanak, if one comes to such an understanding,
ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥
ਤਾਂ ਜੀਵ ਸਦਾ ਉਸ ਸਦਾ-ਥਿਰ ਪ੍ਰਭੂ ਦੀ ਯਾਦ ਵਿਚ ਲੀਨ ਰਹਿੰਦਾ ਹੈ ।੪।੨੮।
then he is absorbed into the Truest of the True. ||4||28||